ਇਕਬਾਲ ਸਿੰਘ ਲਾਲਪੁਰਾ ਵੱਲੋਂ ਖਾਲਸਾ ਸਕੂਲ਼ ਲਈ ਇੱਕ ਲੱਖ ਰੁਪਏ ਦੀ ਵਿੱਤੀ ਮਦਦ।
ਸ੍ਰ:ਲਾਲਪੁਰਾ ਹਰ ਪਲ ਸਕੂਲ਼ ਦੀ ਬਿਹਤਰੀ ਲਈ ਤਤਪਰ-: ਪ੍ਰਿੰ:ਸੁਖਪਾਲ ਕੌਰ ਵਾਲੀਆ।
ਸ਼੍ਰੀ ਅਨੰਦਪੁਰ ਸਾਹਿਬ, 10 ਜੁਲਾਈ(ਦਵਿੰਦਰਪਾਲ ਸਿੰਘ/ਅੰਕੁਸ਼): ਉੱਘੇ ਸਿੱਖ ਵਿਦਵਾਨ, ਸ਼੍ਰੋਮਣੀ ਸਿੱਖ ਸਾਹਿਤਕਾਰ ਸਨਮਾਨ ਪ੍ਰਾਪਤ ਅਤੇ ਖਾਲਸਾ ਸਕੂਲ਼ ਦੇ ਪ੍ਰਧਾਨ ਸ ਇਕਬਾਲ ਸਿੰਘ ਲਾਲਪੁਰਾ ਵੱਲੋਂ ਖਾਲਸਾ ਸਕੂਲ਼ ਨੂੰ ਇੱਕ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ। ਪ੍ਰਿੰ ਸੁਖਪਾਲ ਕੌਰ ਵਾਲੀਆ ਨੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ ਇਕਬਾਲ ਸਿੰਘ ਲਾਲਪੁਰਾ ਨੇਂ ਜਦੋਂ ਤੋਂ ਸਕੂਲ਼ ਦੀ ਵਾਗਡੋਰ ਸੰਭਾਲੀ ਹੈ, ਉਹ ਹਰ ਪਲ ਸਕੂਲ਼ ਦੀ ਬਿਹਤਰੀ ਲਈ ਤਤਪਰ ਰਹਿੰਦੇ ਹਨ। ਉਹਨਾਂ ਦੀ ਅਗਵਾਈ ਵਿੱਚ ਸਕੂਲ਼ ਵਿੱਚ ਵਿਦਿਆਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਮਾਰਟ ਕਲਾਸ ਰੂਮ ਵੀ ਬਣਾਏ ਗਏ ਹਨ। ਗੌਰਤਲਬ ਹੈ ਕਿ ਸ ਇਕਬਾਲ ਸਿੰਘ ਲਾਲਪੁਰਾ ਇਸ ਤੋ ਪਹਿਲਾਂ ਵੀ ਕਈ ਵਾਰ ਨਿੱਜੀ ਪੱਧਰ ਉੱਤੇ ਸਕੂਲ ਦੀ ਮਾਇਕ ਮਦਦ ਕਰ ਚੁੱਕੇ ਹਨ। ਪ੍ਰਿੰ ਸੁਖਪਾਲ ਕੌਰ ਵਾਲੀਆ ਨੇ ਕਿਹਾ ਕਿ ਉਨਾਂ ਨੂੰ ਵਿਸ਼ਵਾਸ਼ ਹੈ ਕਿ ਸ ਲਾਲਪੁਰਾ ਦੀ ਅਗਵਾਈ ਵਿੱਚ ਇਹ ਵਿੱਦਿਅਕ ਸੰਸਥਾ, ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਬਣੇਗੀ। ਉਹਨਾਂ ਵੱਲੋਂ ਸ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਕੂਲ਼ ਨੂੰ ਵਿੱਤੀ ਮਦਦ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਐਨਸੀਸੀ ਅਫਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਸੰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।