News

ਪੰਜਾਬ ਸਰਕਾਰ ਵੱਲੋਂ ਅਨੂਸੂਚਿਤ ਜਾਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ।

December 01, 2018 09:54 PM

ਪੰਜਾਬ ਸਰਕਾਰ ਵੱਲੋਂ ਅਨੂਸੂਚਿਤ ਜਾਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ।


ਅੰਮ੍ਰਿਤਸਰ 1 ਦਸੰਬਰ (ਕੁਲਜੀਤ ਸਿੰਘ )- ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਸੋਚ ਸਦਕਾ, ਸ: ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ ਦੇ ਦੁੱਧ ਉਤਪਾਦਿਕ ਵੱਖ-ਵੱਖ ਥਾਵਾਂ ਤੇ ਕੀਤੇ ਜਾਂਦੇ ਸੈਮੀਨਾਰਾਂ, ਵਰਕਸ਼ਾਪਾਂ ਤੇ ਸਿਖਲਾਈ ਕੈਂਪਾਂ ਵਿੱਚ ਹਾਜਰ ਨਹੀਂ ਹੋ ਸਕਦੇ ਅਤੇ ਗਿਆਨ ਤੋਂ ਵਾਂਝੇ ਰਹਿ ਜਾਂਦੇ ਹਨ ਨੂੰ ਡੇਅਰੀ ਵਰਗੇ ਧੰਦੇ ਨਾਲ ਜੋੜ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੱਕਣ ਲਈ ਵੱਖ-ਵਖ ਕਸਬਿਆਂ ਤੇ ਪਿੰਡਾਂ ਵਿਚ ਲੱਗਭਗ 500 ਡੇਅਰੀ ਜਾਗਰੂਕ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਜਾਣਕਾਰੀ ਪ੍ਰਾਪਤ ਕਰਕੇ ਆਪਣਾ ਤੇ ਪ੍ਰੀਵਾਰ ਦਾ ਜੀਵਨ ਪੱਧਰ ਉੱਚਾ ਚੁੱਕ ਸਕਣ।
ਇਹ ਜਾਣਕਾਰੀ ਸ: ਗੁਰਦਿਆਲ ਸਿੰਘ ਕੀ ਰਿਸੋਰਸ ਪਰਸ਼ਨ ਨੇ ਡੇਅਰੀ ਵਿਕਾਸ ਵਿਭਾਗ ਤੇ ਮਿਲਕ ਪਲਾਂਟ ਵੇਕਰਾ ਵੱਲੋਂ ਪਿੰਡ ਭੋਰਸ਼ੀ ਰਾਜਪੂਤਾਂ ਦੀ ਦੁਧ ਉਤਪਾਦਿਕ ਸੁਸਾਇਟੀ ਵਿਖੇ ਲਗਾਏ ਡੇਅਰੀ ਵਿਕਾਸ ਤੇ ਵਿਸਥਾਰ ਸੇਵਾ ਕੈਂਪ ਦੌਰਾਨ ਦੁੱਧ ਉਤਪਾਦਿਕਾ ਨੂੰ ਸੰਬੋਧਨ ਕਰਦਿਆਂ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਉਦਮੀ ਦੁੱਧ ਉਤਪਾਦਿਕ ਅਨੁਸੂਚਿਤ ਜਾਤੀ ਨਾਲ ਸਬੰਧਤ ਹਨ ਉਨਾਂ ਨੂੰ ਵਿਭਾਗ ਵਲੋਂ ਚਲਾਈ ਜਾ ਰਹੀ 2 ਹਫ਼ਤਿਆਂ ਅਤੇ 6 ਹਫ਼ਤਿਆਂ ਦੀ ਵਿਸ਼ੇਸ਼ ਟ੍ਰੇਨਿੰਗ ਦੇ ਕੇ ਉਨਾਂ ਨੂੰ ਆਪਣੇ ਪੈਰਾ ਤੇ ਖੜਾ ਕੀਤਾ ਜਾ ਸਕੇ ਤਾਂ ਜੋ ਉਹ ਆਪਣੇ ਪ੍ਰੀਵਾਰ ਦਾ ਪਾਲਣ ਪੋਸ਼ਣ ਚੰਗੀ ਤਰ੍ਹਾਂ ਕਰ ਸਕਣ। ਉਨ੍ਹਾਂ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਕਾਮਯਾਬੀ ਦੀਆਂ ਤੇ ਤੋਰਨ ਲਈ ਦੁੱਧ ਉਤਪਾਦਕਾਂ  ਨੂੰ ਨਵੀਨਤਮ ਜਾਣਕਾਰੀ ਹਾਸਿਲ ਕਰਨੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਸਰਕਾਰ ਵਲੋਂ ਵਿਸ਼ੇਸ਼ ਉਪਰਾਲਾ ਹੈ ਕਿ ਦੁੱਧ ਉਤਪਾਦਿਕਾ ਖਾਸ ਤੋਰ ਤੇ ਛੋਟੇ ਦੁੱਧ ਉਤਪਾਦਕਾਂ ਨੂੰ ਮਾਹਿਰਾਂ ਵਲੋਂ ਦਿੱਤੀਆਂ ਜਾਣਕਾਰੀਆਂ ਅਪਣਾ ਕੇ ਆਪਣੇ ਦੁਧਾਰੂ ਪਸ਼ੁਆਂ ਤੋਂ ਵੱਧ ਮੁਨਾਫਾ਼ ਲੈ ਸਕਦੇ ਹਨ।
ਇਸ ਮੌਕੇ ਸ੍ਰੀ ਵਿਜੈ ਕੁਮਾਰ ਮਿਲਕ ਪਲਾਂਟ ਵੇਰਕਾ ਨੇ ਦੱਸਿਆ ਕਿ ਦੁਧਾਰੂ ਪਸ਼ੁਆਂ ਦੀ ਖਾਦ ਖੁਰਾਦ ਬਹੁਤ ਮਹੱਤਵਪੂਰਨ ਹੈ ਅਤੇ ਉਸ ਵਿੱਚ ਧਾਂਤਾ ਦਾ ਚੂਰਾ ਵਿਸ਼ੇਸ਼ ਮਹੱਤਤਾ ਰੱਖਦਾ ਹੈ ਅਤੇ ਚੰਗੀ ਨਸਲ ਦੀਆਂ ਵੱਛੀਆਂ ਹਾਸਿਲ ਕਰਨ ਲਈ ਉਨ੍ਹਾਂ ਨੂੰ ਮਨਸੂਈ ਗਰਭਦਾਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪਸ਼ੂਆਂ ਨੂੰ ਲੱਗਣ ਵਾਲੀਆਂ ਆਮ ਬਿਮਾਰੀਆਂ ਜਿਵੇਂ ਕਿ ਮੈਸਟਾਈਟਸ, ਗਲ ਘੋਟੂ ਅਤੇ ਮੂੰਹ ਖੁਰ ਤੋਂ ਬੱਚਣ ਲਈ ਕੀਤੇ ਜਾਣ ਵਾਲੇ ਪ੍ਰਹੇਜ ਬਾਰੇ ਭਰਪੂਰ ਜਾਣਕਾਰੀ ਦਿੱਤੀ। ਡੇਅਰੀ ਵਿਕਾਸ ਵਿਭਾਗ ਵੱਲੋਂ ਮਿਤੀ 3 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਦੀ ਚੋਣ ਲਈ ਇੰਟਰਵਿਊ ਰੱਖੀ ਗਈ ਹੈ। ਉਮੀਦਵਾਰ ਆਪਣੇ ਨਾਲ ਫੋਟੋ, ਅਧਾਰ ਕਾਰਡ, ਪੜਾਈ ਦਾ ਸਰਟੀਫਿਕੇਟ ਜਿਸ ਤੇ ਜਨਮ ਮਿਤੀ ਹੋਵੇ, ਜਾਤੀ ਸਰਟੀਫਿਕੇਟ, ਉਮਰ 18 ਤੋਂ 45 ਸਾਲ ਚੁਣੇ ਉਮੀਦਵਾਰਾਂ ਨੂੰ 2 ਹਫ਼ਤੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ 2 ਹਜ਼ਾਰ ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ: ਕੁਲਵੰਤ ਸਿੰਘ , ਹਰਜਿੰਦਰ ਸਿੰਘ ਹਾਂਡਾ, ਰਾਜਬੀਰ ਸਿੰਘ ਸੇਠ, ਸੁਖਵਿੰਦਰ ਸਿੰਘ, ਕੰਵਲਸ਼ੇਰ ਸਿੰਘ, ਗੁਰਿੰਦਰ ਸਿੰਘ, ਲਖਵਿੰਦਰ ਸਿੰਘ ਨੰਬਰਦਾਰ, ਬਲਜੀਤ ਸਿੰਘ ਮੈਂਬਰ, ਇੰਦਰਪਾਲ ਸਿੰਘ ਪਟਵਾਲੀ, ਸ: ਮਨਬੀਰ ਸਿੰਘ ਸੈਕਟਰੀ ਦੁਧ ਉਤਪਾਦਿਕ ਸੰਸਥਾ, ਜਤਿੰਦਰ ਸਿੰਘ ਬਲਜਿੰਦਰ ਸਿੰਘ, ਨਿਸ਼ਾਨ ਧੰਜੂ, ਸੁਖਚੈਨ ਸਿੰਘ ਠੇਕੇਦਾਰ, ਆਰਸ਼ ਧੰਜੂ ਦੁਧ ਉਤਾਪਦਕ ਤੇ ਹੋਰ ਪੰਤਵੰਤੇ ਹਾਜ਼ਰ ਸਨ।

Have something to say? Post your comment

More News News

ਪਿੰਡ ਹਰਬੰਸ ਪੁਰ ਤਹਿਸੀਲ ਸਮਰਾਲਾ ਲੁਧਿਆਣਾ ਵਿੱਚ ਸਰਪੰਚੀ ਨੂੰ ਲੈ ਕਿ ਸੰਧੂ ਪਰਿਵਾਰ ਵੱਲੋਂ ਵੱਡਾ ਐਲਾਨ ਵਧਦਾ ਸਤਿਕਾਰ: ਜਦੋਂ ਧੀਆਂ ਕਰਨ ਅਗਵਾਈ... ਕਾਂਗਰਸੀ ਆਗੂ ਦੀਆਂ ਹਰਕਤਾਂ ਕਾਰਨ ਚਰਚਾਵਾਂ ਦਾ ਬਾਜ਼ਾਰ ਗਰਮ ? ਫੋਕ ਸਟੂਡੀਓ ਗੁਰਬਾਣੀ ਵੱਲੋਂ ਭਾਈ ਸ਼ਮਸ਼ੇਰ ਸਿੰਘ ਜੀ ਕਥਾ ਵਾਚਕ ਦੇ ਨਿੱਤਨੇਮ ਪਾਠ ਰਿਲੀਜ਼ ਗ੍ਰਾਮ ਪੰਚਾਇਤ ਆਮ ਚੋਣਾਂ ਦੀ ਤਿਆਰੀਆਂ ਸਬੰਧੀ ਜ਼ਿਲਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਡੀ.ਆਈ.ਜੀ. ਡੀ.ਐਸ.ਗੋਲਾ ਨੇ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਨਾਮਕਰਨ ਪੱਟੀ ਲਗਾਉਣ ਦੀ ਰਸਮ ਅਦਾ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੋਹੜ ਰੋਗ ਵਿਰੁੱਧ ਕੱਢੀ ਜਾਗਰੂਕਤਾ ਰੈਲੀ ਕਾਂਗਰਸ ਪਾਰਟੀ ਦੀ ਜਿੱਤ ‘ਤੇ ਭਿੱਖੀਵਿੰਡ ਵਿਖੇ ਮਨਾਏ ਜਸ਼ਨ ਕਾਂਗਰਸੀਆਂ ਨੇ ਲੱਡੂ ਵੰਡ ਕੇ ਸਾਂਝੀ ਕੀਤੀ ਚੋਣ ਨਤੀਜਿਆਂ 'ਚ ਜਿੱਤ ਦੀ ਖੁਸ਼ੀ ਇਲਾਕੇ ਦਾ ਮਾਣ ਹਰਪ੍ਰੀਤ ਸਿੰਘ ਦੈਹਿੜੂ ਸਰਪੰਚੀ ਲਈ ਸੁਹਿਰਦ ਉਮੀਦਵਾਰ
-
-
-