News

ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ।

December 05, 2018 10:58 PM

ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਫ਼ਿੰਨਲੈਂਡ 5 ਦਸੰਬਰ (ਵਿੱਕੀ ਮੋਗਾ) ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਉਤਸਵ ਬੀਤੇ ਐਤਵਾਰ  ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ੁੱਕਰਵਾਰ ਤੋਂ ਆਰੰਭ ਕੀਤੇ ਅਖੰਡ ਪਾਠ ਦੇ ਭੋਗ ਐਤਵਾਰ ਪਾਏ ਗਏ ਜਿਸ ਵਿੱਚ ਸਮੂਹ ਸੰਗਤ ਨੇ ਤਿੰਨੋਂ ਦਿਨ ਵੱਧ ਚੜ੍ਹ ਕੇ ਹਾਜ਼ਰੀਆਂ ਭਰੀਆਂ। ਅਰਦਾਸ ਉਪਰੰਤ ਸੰਗਤਾਂ ਨੇ ਇਲਾਹੀ ਗੁਰਬਾਣੀ ਦਾ ਆਨੰਦ ਮਾਣਦਿਆਂ ਹੋਇਆਂ ਕੀਰਤਨ ਦਾ ਸਰਵਣ ਕੀਤਾ। ਸਮੁੱਚੀ ਦੁਨੀਆਂ ਨੇ ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਸਾਰ ਉਪਰ ਹੋਏ ਪ੍ਰਕਾਸ਼ ਨੂੰ ਸੂਰਜ ਮੰਨਿਆ ਹੈ, ਕਿਉਂਕਿ ਸੂਰਜ ਦਾ ਪ੍ਰਕਾਸ਼ ਐਸਾ ਹੁੰਦਾ ਹੈ ਜਿਸ ਨਾਲ ਹਰ ਇੱਕ ਕੋਨੇ ਵਿੱਚ ਪਸਰਿਆ ਹੋਇਆ ਹਨੇਰਾ ਖੰਭ ਲਾ ਕੇ ਉੱਡ ਜਾਂਦਾ ਹੈ। ਸੂਰਜ ਦੇ ਤੇਜ਼ ਪ੍ਰਕਾਸ਼ ਨਾਲ ਹਰ ਤਰਫ ਫੈਲੀ ਹੋਈ ਧੁੰਧ ਵੀ ਮਿੱਟ ਜਾਂਦੀ ਹੈ। ਸਤਿਗੁਰ ਨਾਨਕੁ ਪ੍ਰਗਟਿਆ ਮਿਟੀ ਧੁੰਧ ਜਗਿ ਚਾਨਣੁ ਹੋਆ, ਜਿਉ ਕਰਿ ਸੂਰਜ ਨਿਕਲਿਆ ਤਾਰੇ ਛਪੇ ਅੰਧੇਰੁ ਪਲੋਆ। ਗੁਰੂਘਰ ਆਈਆਂ ਹੋਈਆਂ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ

Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-