News

ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ-ਵਿੰਨੀ ਮਹਾਜਨ

December 06, 2018 10:43 PM

ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ-ਵਿੰਨੀ ਮਹਾਜਨ
ਜਲਦ ਹੋਵੇਗਾ ਪੀਐਸਆਈਈਸੀ ਦੇ ਖਾਲੀ ਪਲਾਟਾਂ ਦਾ ਸਰਵੇ
ਉਦਯੋਗ ਵਿਭਾਗ ਦੀ ਜਮੀਨਾਂ ਦਾ ਰਿਕਾਰਡ ਹੋਵੇਗਾ ਆਨਲਾਈਨ
ਪੀਐਚਡੀ ਚੈਂਬਰ ਨੇ ਕੀਤਾ ਮੀਟਿੰਗ ਦਾ ਆਯੋਜਨ
ਅੰਮ੍ਰਿਤਸਰ 6 ਦਸੰਬਰ (  ਕੁਲਜੀਤ ਸਿੰਘ)- ਉਦਯੋਗ ਵਿਭਾਗ ਪੰਜਾਬ ਦੀ ਐਡੀਸ਼ਨਲ ਚੀਫ਼ ਸੈਕਟਰੀ ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਅਤੇ ਆਪਣੇ ਕਾਰੋਬਾਰ ਦੇ ਵਿਸਤਾਰ ਲਈ ਹਰ ਸੰਭਵ ਮਾਹੋਲ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਸ੍ਰੀਮਤੀ ਵਿੰਨੀ ਮਹਾਜਨ ਨੇ ਅੱਜ ਰਣਜੀਤ ਐਵੀਨਿਊ ਵਿਖੇ ਲੱਗੇ ਪਾਈਟੈਕਸ ਮੇਲੇ ਦੇ ਦੌਰਾਨ ਪੀਐਚਡੀ ਚੈਂਬਰ ਆਫ ਕਮਰਸ ਵਲੋਂ ਅੰਮ੍ਰਿਤਸਰ ਦੀ ਵੱਖ-ਵੱਖ ਇੰਡਸਟਰੀ ਸੰਗਠਨਾਂ ਅਤੇ ਅਧਿਕਾਰੀਆਂ ਨਾਲ  ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੇ ਦੌਰਾਨ ਉਦਯੋਗ ਵਿਭਾਗ ਦੇ ਕੰਮ ਕਾਜ ਵਿਚ ਪਾਰਦਰਸ਼ਤਾ ਲਿਆਉਣ ਦਾ ਹਰ ਸੰਭਵ ਉਪਰਾਲਾ ਕੀਤਾ ਗਿਆ ਹੈ। ਉਨਾਂ ਨੇ ਉਦਯੋਗਪਤੀਆਂ ਵਲੋਂ ਦੱਸਿਆਂ ਗਈਆਂ ਸਮੱਸਿਆਵਾਂ ਦੇ ਹੱਲ ਕਰਨ ਦਾ ਭਰੋਸੇ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਵਿੱਚ ਹੀ ਪੀਐਸਆਈਈਸੀ ਵਿੱਚ ਠੇਕੇ ਦੇ ਆਧਾਰ ਤੇ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਜਿਸ ਨਾਲ ਉਦਯੋਗਪਤੀਆਂ ਨੂੰ ਲਾਭ ਮਿਲੇਗਾ।
ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਕਿ ਪੰਜਾਬ ਵਿੱਚ ਈਐਸਆਈਈਸੀ ਦੇ ਅਧੀਨ ਚਲ ਰਹੇ ਫੋਕਲ ਪੁਆਇੰਟਾਂ ਵਿੱਚ ਖਾਲੀ ਪਏ ਪਲਾਟਾਂ ਦਾ ਜਲਦੀ ਹੀ ਸਰਵੇ ਕਰਵਾ ਕੇ ਨਵੀਂ ਨੀਤੀ ਲਾਗੂ ਕੀਤੀ ਜਾਵੇਗੀ। ਉਨਾਂ ਨੇ ਡਿਪਟੀ ਕਮਿਸ਼ਨਰ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਉਦਯੋਗਪਤੀਆਂ ਦੇ ਸਮੱਸਿਆਵਾਂ ਦਾ ਹੱਲ ਕਰਨ ਲਈ ਨਿਯਮਿਤ ਰੂਪ ਵਿੱਚ ਮੀਟਿੰਗਾਂ ਕਰਨ ਦਾ ਆਦੇਸ਼ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਖਾਲੀ ਪਏ ਉਦਯੋਗਿਕ ਪਲਾਟਾਂ ਦਾ ਰਿਕਾਰਡ ਵੀ ਕੰਪਿਉਟਰੀਕਰਨ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਦੇ ਸਾਰੇ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਵਿਚ ਮਜ਼ਬੂਤੀ ਲਿਆਉਣ ਲਈ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ: ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵਲੋਂ ਉਦਯੋਗਪਤੀਆਂ ਨੂੰ ਸੁਵਿਧਾਵਾਂ ਦੇਣ ਲਈ ਨਿਯਮਿਤ ਰੂਪ ਵਿਚ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਦੇ ਅਧਿਕਾਰੀ ਉਦਯੋਗਿਕ ਸੰਗਠਨਾਂ ਨਾਲ ਮਿੱਲ ਕੇ ਉਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਰਹੇ ਹਨ। ਉਨਾਂ ਦੱਸਿਆ ਕਿ ਦੂਜੇ ਵਿਭਾਗ ਵੀ ਉਦਯੋਗ ਵਿਭਾਗ ਨਾਲ ਤਾਲ ਮੇਲ ਕਰਕੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ।
ਪੀਐਚਡੀ ਚੈਂਬਰ ਆਫ ਕਮਰਸ ਪੰਜਾਬ ਦੇ ਚੇਅਰਮੈਨ ਆਰਐਸ ਸਚਦੇਵਾ ਨੇ ਕਿਹਾ ਕਿ ਚੈਂਬਰ ਦੁਆਰਾ ਹਮੇਸ਼ਾ ਹੀ ਸਰਕਾਰ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕੀਤਾ ਹੈ ਅਤੇ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵੀ ਉਦਯੋਗਪਤੀਆਂ ਦੀਆਂ ਸਮੱਸਿਅਵਾਂ ਦਾ ਮੌਕੇ ਤੇ ਹੀ ਹੱਲ ਕਰਨਾ ਹੈ। ਇਸ ਮੀਟਿੰਗ ਵਿੱਚ ਉਦਯੋਗਪਤੀਆਂ ਵਲੋਂ ਆਪਣੀਆਂ ਸਮੱਸਿਆਵਾਂ ਰੱਖੀਆਂ ਗਈਆਂ ਜਿਨਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।

Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-