News

ਸਕੂਲਾਂ ਨੂੰ ਸਮਾਰਟ ਬਣਾਉਣ ਤੇ ਬਿਹਤਰ ਨਤੀਜਿਆਂ ਲਈ ਸਿੱਖਿਆ ਅਧਿਕਾਰੀਆਂ ਦੀ ਮੀਟਿੰਗ

December 07, 2018 10:37 PM

ਸਕੂਲਾਂ ਨੂੰ ਸਮਾਰਟ ਬਣਾਉਣ ਤੇ ਬਿਹਤਰ ਨਤੀਜਿਆਂ ਲਈ ਸਿੱਖਿਆ ਅਧਿਕਾਰੀਆਂ ਦੀ ਮੀਟਿੰਗ


ਸਕੂਲਾਂ ਦਾ ਮਿਅਾਰ ਨਤੀਜਿਆਂ ਤੇ ਸਿੱਖਿਆ ਸੁਧਾਰ ੳੁਪਰਾਲਿਅਾਂ ਤੋਂ ਨਜ਼ਰ ਆਉਂਦਾ ਹੈ - ਸਕੱਤਰ ਸਕੂਲ ਸਿੱਖਿਆ
ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾੳੁਣ ਲਈ ਕੀਤੇ ਜਾਣ ਸੁਹਿਰਦ ਯਤਨ
ਐੱਸ.ਏ.ਐੱਸ. ਨਗਰ 7 ਦਸੰਬਰ (ਕੁਲਜੀਤ ਸਿੰਘ ) ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਅਧਿਆਪਕਾਂ ਵੱਲੋਂ ਕੀਤੀਅਾਂ ਜਾ ਰਹੀਆਂ ਸਫਲ ਕੋਸ਼ਿਸ਼ਾਂ ਨੂੰ ਰਿਵਿੳੁ ਕਰਨ ਲੲੀ ਵਿਸ਼ੇਸ਼ ਮੀਟਿੰਗ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਕਾਨਫਰੰਸ ਹਾਲ ਵਿਖੇ ਅਾਯੋਜਿਤ ਕੀਤੀ ਗਈ| ਇਸ ਮੀਟਿੰਗ ਵਿੱਚ ਸਕੱਤਰ ਸਕੂਲ ਸਿੱਖਿਆ ਪੰਜਾਬ ਸੀ੍ ਕਿ੍ਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਜਿਲ੍ਹਿਅਾਂ ਤੋਂ ਪਹੁੰਚੇ ਜਿਲ੍ਹਾ ਸਿੱਖਿਆ ਅਫਸਰਾਂ ਸੈਕੰਡਰੀ ਸਿੱਖਿਆ, ਸੈਲਫ ਸਮਾਰਟ ਸਕੂਲ ਬਣਾਉਣ ਲਈ ਸੁਹਿਰਦ ਯਤਨ ਕਰ ਰਹੇ ਅਧਿਅਾਪਕਾਂ ਤੇ ਸਿੱਖਿਆ ਵਿਭਾਗ ਦੇ ਅਾਹਲਾ ਅਧਿਕਾਰੀਆਂ ਨੂੰ ਸੰਬੋਧਿਤ ਕੀਤਾ|
ਇਸ ਮੀਟਿੰਗ ਦੌਰਾਨ ਇੰਦਰਜੀਤ ਸਿੰਘ ਡੀਪੀਆੲੀ ਅੈਲੀਮੈਂਟਰੀ, ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ ਤੇ ਸਮੂਹ ਸਿੱਖਿਆ ਅਧਿਕਾਰੀਆਂ ਨੇ ਅਾਪਣੇ-ਅਾਪਣੇ ਸੁਝਾਅ ਦਿੱਤੇ| ੳੁਹਨਾਂ ਨੇ ਸਕੂਲਾਂ ਨੂੰ ਗੁਣਾਤਮਿਕ ਸਿੱਖਿਆ ਪੱਖੋਂ ਮਿਅਾਰੀ ਤੇ ਸਕੂਲਾਂ ਦੀ ਦਿੱਖ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਆਪਕਾਂ ਤੇ ਸਮੁਦਾਇ ਵੱਲੋਂ ਮਿਲਕੇ ੳੁਪਰਾਲੇ ਕਰਨ 'ਤੇ ਧਿਆਨ ਦੇਣ ਦੀ ਗੱਲ ਕੀਤੀ| ਸਮੂਹ ਹਾਜਰ ਮੈਂਬਰਾਂ ਨੇ ਸਕੂਲਾਂ ਦੀ ਪ੍ਰਗਤੀ ਨੂੰ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਗੱਲ ਕੀਤੀ |
ਇਸ ਮੌਕੇ ਸਕੂਲਾਂ ਦੇ ਸਾਲਾਨਾ ਨਤੀਜਿਆਂ, ਇਮਾਰਤਾਂ ਦੀ ਕਲਰ ਕੋਡਿੰਗ, ਸਕੂਲਾਂ ਦੀ ਸਫਲਤਾ ਦੀ ਗਾਥਾ 'ਪਹਿਲਾਂ ਤੇ ਹੁਣ', ਸੈਲਫ ਸਮਾਰਟ ਸਕੂਲਾਂ ਸਬੰਧੀ ਸੋਵੀਨਰ ਤਿਅਾਰ ਕਰਨਾ, ਵੱਖ ਵੱਖ ਸਥਾਨਾਂ 'ਤੇ ਸਕੂਲੀ ਤਸਵੀਰਾਂ ਨੂੰ ਡਿਸਪਲੇ ਕਰਨਾ, ਸਕੂਲਾਂ ਵਿੱਚ ਦਾਖਲਿਅਾਂ ਨੂੰ ਵਧਾਉਣ ਲਈ ਵਿਸ਼ੇਸ਼ ਮੁਹਿੰਮ, ਸਕੂਲਾਂ ਦੇ ਪਖਾਨਿਆਂ ਦੀ ਸਾਫ ਸਫਾਈ, ਸਮੁਦਾਇ ਨੂੰ ਨਾਲ ਜੋੜਨ ਤੇ ਸਕੂਲ ਬਾਰੇ ਜਾਣਕਾਰੀ ਦੇਣ ਲਈ ਯੋਜਨਾਬੰਦੀ ਕਰਨ, ਅਾਦਿ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ |
ਇਸ ਮੀਟਿੰਗ ਵਿੱਚ ਚਰਚਾ ਕੀਤੀ ਗਈ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਵਧੀਆ ਕਾਰਗੁਜ਼ਾਰੀ ਸਬੰਧੀ ਵੀਡੀਓ ਤਿਅਾਰ ਕਰਵਾ ਕੇ ਸੋਸ਼ਲ ਮੀਡੀਆ ਨੂੰ ਵਰਤਿਆ ਜਾਵੇ ਤੇ ਇਸਦੇ ਵਧੀਆ ਨਤੀਜੇ ਆਉਣ ਦੀ ਸੰਭਾਵਨਾ ਵੀ ਹੈ |
ਇਸ ਮੌਕੇ ਸੁਰੇਖਾ ਠਾਕੁਰ ਏ ਐਸ ਪੀ ਡੀ, ਦਵਿੰਦਰ ਸਿੰਘ ਬੋਹਾ ਸਟੇਟ ਕੋਅਾਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ, ੳੁਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ, ਸਹਾਇਕ ਕੋਅਾਰਡੀਨੇਟਰ ਸਮਾਰਟ ਸਕੂਲ ਤੇ ਸਿੱਖਿਆ ਵਿਭਾਗ ਦੇ ਅਾਹਲਾ ਅਧਿਕਾਰੀ ਵੀ ਹਾਜਰ ਸਨ |

Have something to say? Post your comment

More News News

ਪਿੰਡ ਹਰਬੰਸ ਪੁਰ ਤਹਿਸੀਲ ਸਮਰਾਲਾ ਲੁਧਿਆਣਾ ਵਿੱਚ ਸਰਪੰਚੀ ਨੂੰ ਲੈ ਕਿ ਸੰਧੂ ਪਰਿਵਾਰ ਵੱਲੋਂ ਵੱਡਾ ਐਲਾਨ ਵਧਦਾ ਸਤਿਕਾਰ: ਜਦੋਂ ਧੀਆਂ ਕਰਨ ਅਗਵਾਈ... ਕਾਂਗਰਸੀ ਆਗੂ ਦੀਆਂ ਹਰਕਤਾਂ ਕਾਰਨ ਚਰਚਾਵਾਂ ਦਾ ਬਾਜ਼ਾਰ ਗਰਮ ? ਫੋਕ ਸਟੂਡੀਓ ਗੁਰਬਾਣੀ ਵੱਲੋਂ ਭਾਈ ਸ਼ਮਸ਼ੇਰ ਸਿੰਘ ਜੀ ਕਥਾ ਵਾਚਕ ਦੇ ਨਿੱਤਨੇਮ ਪਾਠ ਰਿਲੀਜ਼ ਗ੍ਰਾਮ ਪੰਚਾਇਤ ਆਮ ਚੋਣਾਂ ਦੀ ਤਿਆਰੀਆਂ ਸਬੰਧੀ ਜ਼ਿਲਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ ਮੀਟਿੰਗ ਡੀ.ਆਈ.ਜੀ. ਡੀ.ਐਸ.ਗੋਲਾ ਨੇ ਸ਼ਹੀਦ ਇੰਸਪੈਕਟਰ ਰਘਬੀਰ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੀ ਨਾਮਕਰਨ ਪੱਟੀ ਲਗਾਉਣ ਦੀ ਰਸਮ ਅਦਾ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੋਹੜ ਰੋਗ ਵਿਰੁੱਧ ਕੱਢੀ ਜਾਗਰੂਕਤਾ ਰੈਲੀ ਕਾਂਗਰਸ ਪਾਰਟੀ ਦੀ ਜਿੱਤ ‘ਤੇ ਭਿੱਖੀਵਿੰਡ ਵਿਖੇ ਮਨਾਏ ਜਸ਼ਨ ਕਾਂਗਰਸੀਆਂ ਨੇ ਲੱਡੂ ਵੰਡ ਕੇ ਸਾਂਝੀ ਕੀਤੀ ਚੋਣ ਨਤੀਜਿਆਂ 'ਚ ਜਿੱਤ ਦੀ ਖੁਸ਼ੀ ਇਲਾਕੇ ਦਾ ਮਾਣ ਹਰਪ੍ਰੀਤ ਸਿੰਘ ਦੈਹਿੜੂ ਸਰਪੰਚੀ ਲਈ ਸੁਹਿਰਦ ਉਮੀਦਵਾਰ
-
-
-