Saturday, May 25, 2019
FOLLOW US ON

News

ਝਬਾਲ ਰੋਡ ਵਿਖੇ ਸਥਿਤ ਕੁਸ਼ਟ ਆਸ਼ਰਮ ਨੂੰ 10 ਲੱਖ ਰੁਪਏ ਦਾ ਦਿੱਤਾ ਚੈਕ -ਸੋਨੀ

December 07, 2018 10:46 PM

ਝਬਾਲ ਰੋਡ ਵਿਖੇ ਸਥਿਤ ਕੁਸ਼ਟ ਆਸ਼ਰਮ ਨੂੰ 10 ਲੱਖ ਰੁਪਏ ਦਾ ਦਿੱਤਾ ਚੈਕ -ਸੋਨੀ
ਵਾਰਡ ਨੰ: 68 ਅਧੀਨ ਆਉਂਦੇ ਇਲਾਕਿਆਂ ਦਾ ਕੀਤਾ ਦੌਰਾ


ਅੰਮ੍ਰਿਤਸਰ, 7 ਦਸੰਬਰ: ਕੁਲਜੀਤ ਸਿੰਘ
 ਸ੍ਰੀ ਓਮ ਪ੍ਰਕਾਸ਼ ਸੋਨੀ ਸਿਖਿਆ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਪੰਜਾਬ ਵੱਲੋਂ ਵਾਰਡ ਨੰਬਰ 68 ਦੇ ਵੱਖ ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਉਹ ਆਪਣੇ ਦੌਰੇ ਦੌਰਾਨ ਝਬਾਲ ਰੋਡ ਵਿਖੇ ਸਥਿਤ ਕੁਸ਼ਟ ਆਸ਼ਰਮ ਵਿਖੇ ਵੀ ਗਏ ਜਿਥੇ ਉਨਾਂ ਨੇ ਕੁਸ਼ਟ ਆਸ਼ਰਮ ਦੇ ਵਿਕਾਸ ਲਈ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ।
  ਸ੍ਰੀ ਸੋਨੀ ਨੇ ਦੱਸਿਆ ਕਿ ਵਾਰਡ ਨੰ: 68 ਅਧੀਨ ਪੈਂਦੇ ਇਲਾਕਿਆਂ ਵਿੱਚ ਵਿਕਾਸ ਦੇ ਕੰਮ ਤੇਜੀ ਨਾਲ ਚੱਲ ਰਹੇ ਹਨ ਅਤੇ 80 ਫੀਸਦੀ ਤੋਂ ਜਿਆਦਾ ਕੰਮ ਮੁਕੰਮਲ ਕਰ ਲਏ ਗਏ ਹਨ ਜਿੰਨਾਂ ਵਿੱਚੋਂ ਬਾਕੀ ਕੰਮ ਵੀ ਜਲਦੀ ਨਿਪਟਾ ਲਏ ਜਾਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਆਉਂਦੇ ਸੀਵਰੇਜ ਸਿਸਟਮ ਨੂੰ ਪੂਰੀ ਤਰਾਂ ਸਾਫ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਝਬਾਲ ਰੋਡ ਤੋਂ ਸਟਰੀਟ ਲਾਈਟਾਂ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਉਨਾਂ ਨੇ ਉਥੇ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਦੇ ਕੰਮਾਂ ਵਿੱਚ ਕਿਸੇ ਤਰਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਸੋਨੀ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਇਲਾਕੇ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ।
 ਇਸ ਮੌਕੇ ਉਨਾਂ ਦੇ ਨਾਲ ਸ੍ਰੀ ਯੂਨਿਸ ਕੁਮਾਰ ਡਿਪਟੀ ਮੇਅਰ, ਸ੍ਰੀ ਵਿਕਾਸ ਸੋਨੀ ਕੌਂਸਲਰ, ਸ੍ਰੀ ਪਰਮਜੀਤ ਚੋਪੜਾ, ਤਾਹਿਰ ਸ਼ਾਹ ਕੌਂਸਲਰ, ਸਰਬਜੀਤ ਸਿੰਘ ਲਾਟੀ, ਸ੍ਰੀ ਅਸ਼ਵਨੀ ਪੱਪੂ, ਧਰਮਵੀਰ ਸਰੀਨ, ਗੁਰਦੇਵ ਸਿੰਘ ਦਾਰਾ, ਵਰਦਾਨ ਭਗਤ, ਸ੍ਰੀ ਭਾਰਤ ਹਾਜ਼ਰ ਸਨ।

Have something to say? Post your comment

More News News

DM of Munger (Patna) Honours Election Icon and Film actor Rajan Kumar ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ। ਅਧਿਆਪਕਾ ਗੁਰਨਾਮ ਕੌਰ ਚੀਮਾ ਸਿੱਖਿਆ ਖੇਤਰ 'ਚ ਰਚਿਆ ਇਤਿਹਾਸ ਬਾਰ ਐਸੋਸੀਏਸ਼ਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਬੀਬਾ ਹਰਸਿਮਰਤ ਕੌਰ ਦੀ ਜਿੱਤ ਉਪਰੰਤ ਸਭ ਤੋਂ ਪਹਿਲਾ ਜਸ਼ਨ ਵਪਾਰ ਮੰਡਲ ਦੇ ਪੑਧਾਨ ਮੁਨੀਸ਼ ਬੱਬੀ ਦਾਨੇਵਾਲੀਆ ਮਨਾਉਣਾ ਸੁਰੂ ਕੀਤਾ ਪੈਂਡੂ ਧਨਾਢ ਦੇ ਭਤੀਜਿਆਂ ਨੇ ਦਲਿਤ ਚਂ ਕੀਤੀ ਗੁੰਡਾਗਰਦੀ, ਸਿਆਸੀ ਲੀਡਰ ਦੇ ਇਸ਼ਾਰੇ ਤੇ ਦਲਿਤਾਂ ਉਪਰ ਕੀਤਾ ਝੂਠਾ ਪਰਚਾ ਰੱਧ ਕਰਨ ਦੀ ਮੰਗ - ਭਗਵੰਤ ਸਮਾਓ ਆਰਟ ਐਂਡ ਕਰਾਫ਼ਟ ਵਿਸ਼ਾ ਸਾਰੇ ਵਿਸ਼ਿਆਂ ਦਾ ਅਧਾਰ- ਸਿੱਖਿਆ ਸਕੱਤਰ ਲੋਕ ਸਭਾ ਚੋਣਾਂ ਦੀ ਗਿਣਤੀ ਮੁਕੰਮਲl ਜਿ਼ਲ੍ਹਾ ਚੋਣ ਅਫ਼ਸਰ ਨੇ ਕੀਤੀ ਚੋਣ ਅਮਲੇ ਦੀ ਸ਼ਲਾਘਾ ਐਮ ਸੀ ਅਮਰੀਕ ਮਾਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਵੋਟਰਾਂ ਦਾ ਕੀਤਾ ਧੰਨਵਾਦ ਬੈਂਕ ਅਧਿਕਾਰੀਆਂ ਖਿਲਾਫ ਕਿਸਾਨਾ ਨੇ ਲਾਇਆ ਰੋਸ ਧਰਨਾਂ
-
-
-