News

ਸਵਾਇਨ ਫ਼ਲੂ ਤੋਂ ਬਚਣ ਲਈ ਸਾਵਧਾਨੀ ਵਰਤੀ ਜਾਵੇ-ਸਿਵਲ ਸਰਜਨ

January 09, 2019 10:06 PM

ਸਵਾਇਨ ਫ਼ਲੂ ਤੋਂ ਬਚਣ ਲਈ ਸਾਵਧਾਨੀ ਵਰਤੀ ਜਾਵੇ-ਸਿਵਲ ਸਰਜਨ
ਬਲਾਕ ਪੱਧਰ 'ਤੇ ਇਲਾਜ ਲਈ ਆਈਸੋਲੇਸ਼ਨ ਵਾਰਡ ਬਣਾਏ

ਅੰਮ੍ਰਿਤਸਰ, 9 ਜਨਵਰੀ (       ਕੁਲਜੀਤ ਸਿੰਘ      ) -ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਇਨਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਸਵਾਇਨ ਫਲੂ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਇਸਦੇ ਇਲਾਜ ਲਈ ਸਾਰੇ ਬਲਾਕਾਂ ਦੇ ਸਰਕਾਰੀ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਜਾ ਚੁੱਕੇ ਹਨ। 
 ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਹਰਦੀਪ ਸਿੰਘ ਘਈ ਸਿਵਲ ਸਰਜਨ ਅੰਮ੍ਰਿਤਸਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਵਾਇਨ ਫਲੂ ਦੀ ਬਿਮਾਰੀ ਤੋਂ ਬਚਣ ਲਈ ਸਾਵਧਾਨੀ ਵਰਤਣ। ਡਾ. ਘਈ ਨੇ ਦੱਸਿਆ ਕਿ ਸਵਾਇਨ ਫਲੂ ਬਿਮਾਰੀ ਇੰਫਲੂਐਂਜਾਂ ਵਾਇਰਸ (ਐਚ1-ਐਨ1) ਨਾਲ ਹੁੰਦੀ ਹੈ ਅਤੇ ਇਹ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ਼ ਕਰਨ ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ। ਇਹ ਬਜੁਰਗਾਂ, ਕਮਜੋਰ ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਘਾਤਕ ਸਿੱਧ ਹੁੰਦੀ ਹੈ, ਕਿਉਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ, ਇਸ ਲਈ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ। ਪਰ ਜੇਕਰ ਬੰਦਾ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਹ ਬਿਮਾਰੀ 5-7 ਦਿਨਾਂ ਵਿੱਚ ਆਪਣੇ ਆਪ ਠੀਕ ਹੋ ਜਾਂਦੀ ਹੈ। ਜਿਨਾਂ ਵਿਅਕਤੀਆਂ ਨੂੰ ਬੁਖਾਰ ,ਖਾਂਸੀ, ਦੁਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜ਼ਰ ਆਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਦਾ ਇਲਾਜ ਮੁਫ਼ਤ ਹੁੰਦਾ ਹੈ। 
ਡਾ: ਮਦਨ ਮੋਹਨ ਐਪੀਡੀਮੋਲੋਜਿਸਟ ਨੇ ਆਮ ਲੋਕਾਂ ਨੂੰ ਕਿਹਾ ਕਿ ਉਹ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ, ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਉਨਾਂ ਕਿਹਾ ਕਿ ਸਾਵਧਾਨੀ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਡਾ: ਮਦਨ ਮੋਹਨ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਜਿਆਦਾ ਸਮੇਂ ਤੋਂ ਬੁਖਾਰ, ਜਕਾਮ ਜਾਂ ਖਾਂਸੀ ਹੈ ਤਾਂ ਉਹ ਆਪਣੇ ਆਪ ਦਵਾਈ ਨਾ ਲਵੇ ਸਗੋਂ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣੇ ਟੈਸਟ ਕਰਵਾਏ। ਉਨਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਵਾਈ ਅਤੇ ਟੈਸਟ ਮੁਫਤ ਕੀਤੇ ਜਾਂਦੇ ਹਨ। 
 ਡਾ: ਮਦਨ ਮੋਹਨ ਨੇ ਦੱਸਿਆ ਕਿ ਜਿਲਾ ਹਸਪਤਾਲ, ਐਸ:ਡੀ:ਐਚ ਅਜਨਾਲਾ ਅਤੇ ਸਾਰੇ ਬਲਾਕਾਂ ਵਿਖੇ ਸਵਾਇਨ ਫਲੂ ਤੋਂ ਬਚਣ ਲਈ ਆਈਸੋਲੇਸ਼ਨ ਵਾਰਡ ਸਥਾਪਤ ਕੀਤੇ ਗਏ ਹਨ ਅਤੇ ਸਵਾਇਨ ਫਲੂ ਨਾਲ ਨਜਿੱਠਣ ਲਈ ਦਵਾਈ ਅਤੇ ਕਿੱਟਾਂ ਲੋੜੀਂਦੀ ਮਾਤਰਾਂ ਵਿੱਚ ਮੌਜੂਦ ਹਨ।  

Have something to say? Post your comment

More News News

ਇਕ ਫਰਵਰੀ ਤੋਂ ਮਨਾਇਆ ਜਾਵੇਗਾ ਡੈਂਟਲ ਪੰਦਰਵਾੜਾ-ਡਾ. ਸ਼ਰਨਜੀਤ ਕੌਰ 31 ਮਾਰਚ ਤੱਕ 5000 ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਕੀਤਾ ਜਾਵੇਗਾ ਵਿਕਸਤ-ਸੋਨੀ “ਆੳ ਸਾਹਿਬਜਾਦਿਆਂ ਦੇ ਵਾਰਸ ਬਣੀਣੇ” ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਕਿਲਾ ਅਨੰਦਗੜ ਸਾਹਿਬ ਵਿਖੇ ਸੰਤਾਂ ਦੀ ਯਾਦ ਵਿਚ ਸਲਾਨਾ ਗੁਰਮਤਿ ਸਮਾਗਮ ਕਰਵਾਇਆ। ਸਰਪੰਚ ਦੀਪ ਖਹਿਰਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪਿੰਡ ਵਾਸੀ ਖੁਸ਼ ਵੈੱਬ ਸੀਰੀਜ਼ "ਠੱਗ ਲਾਇਫ " ਲੈ ਕੇ ਜਲਦ ਸੁਰੂ ਹੋ ਰਹੀ ਸਾਡੀ ਸਮੁੰਚੀ ਟੀਮ - ਰਘਵੀਰ ਸਿੱਧੂ ਪੰਜਾਬੀ ਸਾਹਿਤ ਸਿਰਜਨਾ ਮੰਚ ਵੱਲੋਂ 27 ਜਨਵਰੀ ਨੂੰ ਲੋਕ ਅਰਪਣ ਹੋਵੇਗਾ ਸਕੂਲਾਂ 'ਚ ਸ਼ਲਾਘਾਯੋਗ ਕੰਮ ਕਰਨ ਲਈ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਿੱਤੇ ਪ੍ਰਸ਼ੰਸ਼ਾ-ਪੱਤਰ ਸਕੂਲਾ 'ਚ ਲਗਾਏ ਗਏ ਸਵਾਈਨ ਫਲੂ ਬਾਰੇ ਜਾਗਰੂਕਤਾ ਕੈਂਪ ਸ਼ੇਰਪੁਰ ' ਚ ਪਿੱਛਲੇ ਦੋ ਮਹੀਨਿਆਂ ਤੋ ਪੈਨਸ਼ਨ ਨਾ ਮਿਲਣ ਕਾਰਨ ਫਾਕੇ ਕੱਟ ਰਹੀਆਂ ਨੇ ਵਿਧਵਾਵਾਂ
-
-
-