News

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੱਲ ਚੁਕਾਉਣਗੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਸਰਪੰਚਾਂ-ਪੰਚਾਂ ਨੂੰ ਸਹੁੰ

January 10, 2019 08:40 PM

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੱਲ ਚੁਕਾਉਣਗੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਸਰਪੰਚਾਂ-ਪੰਚਾਂ ਨੂੰ ਸਹੁੰ

 


ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ ਰਣਜੀਤ ਐਵੀਨਿਊ ਵਿਖੇ -ਡਿਪਟੀ ਕਮਿਸ਼ਨਰ


ਅੰਮ੍ਰਿਤਸਰ, 10 ਜਨਵਰੀ (   ਕੁਲਜੀਤ ਸਿੰਘ   ): ਜ਼ਿਲਾ ਅੰਮ੍ਰਿਤਸਰ ਦੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੂੰ 11 ਜਨਵਰੀ ਨੂੰ ਸਹੁੰ ਚੁਕਾਈ ਜਾ ਰਹੀ ਹੈ। ਰਣਜੀਤ ਐਵੀਨਿਊ ਅੰਮ੍ਰਿਤਸਰ  ਵਿਖੇ ਹੋਣ ਵਾਲੇ ਜ਼ਿਲ•ਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਸਹਿਕਾਰਤਾ ਅਤੇ ਜੇਲਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਇਨਾਂ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਚਾਇਤ ਅਤੇ ਹੋਰ ਵਿਭਾਗਾਂ ਦੀ ਟੀਮ ਇਸ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਤਿਆਰੀਆਂ ਵਿਚ ਲੱਗੀ ਹੋਈ ਹੈ। 
     ਇਸ ਸਮਾਗਮ ਦੇ ਪ੍ਰਬੰਧਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਾਉਂਦਿਆਂ ਉਨਾਂ ਸਹੁੰ ਚੁੱਕ ਸਮਾਗਮ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਸ੍ਰੀ ਰਵਿੰਦਰ ਸਿੰਘ ਨੇ ਸਮਾਗਮ ਵਾਲੀ ਥਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੇ ਮੈਂਬਰਾਂ ਅਤੇ ਉਨਾਂ ਦੇ ਰਿਸ਼ਤੇਦਾਰਾਂ ਤੇ ਸਹਿਯੋਗੀਆਂ ਦੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤ ਕਰਦੇ ਕਿਹਾ ਕਿ ਪ੍ਰੋਗਰਾਮ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜਨ ਲਈ ਸਾਰੇ ਅਧਿਕਾਰੀ ਤੇ ਕਰਮਚਾਰੀ ਇਕ ਟੀਮ ਵਜੋਂ ਕੰਮ ਕਰਨ। 
ਮੀਟਿੰਗ ਦੌਰਾਨ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

Have something to say? Post your comment

More News News

ਐਮੀ ਵਿਰਕ ਨੂੰ ਮਿਲਿਆ ਅਜੇ ਦੇਵਗਨ ਦੀ ਆਗਾਮੀ ਬਾਲੀਵੁੱਡ ਫਿਲਮ 'ਚ ਵੱਡਾ ਕਿਰਦਾਰ 13 ਵਾ ਕੁਸ਼ਤੀ ਦੰਗਲ ਪਿੰਡ ਚੀਮਾ ਵਿਖੇ ਫ਼ਿਲਮੀ ਐਕਟਰ ਓਂਕਾਰ ਸਿੰਘ ਦਾ ਕੀਤਾ ਵਿਸ਼ੇਸ ਸਨਮਾਨ ਹੋਲੇ ਮੁਹੱਲੇ ਦੇ ਸਬੰਧ ਵਿਚ 21 ਵਾਂ ਸਾਲਾਨਾ ਲੰਗਰ ਲਗਾਇਆ ਗਿਆ। ਗਾਇਕ ਗਗਨਾ ਸਿੱਧੂ ਦਾ ਨਵਾਂ ਗੀਤ "ਸਟਰਾਇੰਟ ਫੋਰਵਰੜ" ਅੱਜ ਹੋਵੇਗਾ ਰਿਲੀਜ਼- ਗੁਰਬਖਸ ਭੁੱਲਰ ਜਸ ਰਿਕਾਰਡਜ਼ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਦੀ ਰਹਿਨੁਮਾਈ ਹੇਠ ਰਿਲੀਜ਼ਕਰਨ ਪਟਿਆਲਾ ਦਾ ਟਰੈਕ “ਮਾਫ਼ ਕਰੀ“, ਪ੍ਰਧਾਨ ਮੰਤਰੀ ਨੇ ਆਸਟਰੇਲੀਅਨ ਅੱਤਵਾਦੀ ਦਾ ਨਾਂਅ ਆਪਣੀ ਜ਼ੁਬਾਨ ਤੋਂ ਨਾ ਲੈਣ ਦਾ ਕੀਤਾ ਪ੍ਰਣ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗਾ 'ਸ਼ਨੀਵਾਰ ਸ਼੍ਰਮਦਾਨ' ਮਿਸ਼ਨ ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਗੁਰੂ ਘਰਹੋਈਆਂ ਨਤਮਸਤਕ। ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਸਿੱਖਿਆ ਸੁਧਾਰਾਂ, ਸਮਾਰਟ ਸਕੂਲਾਂ, ਸਿਖਲਾਈ ਵਰਕਸ਼ਾਪਾਂ ਤੇ
-
-
-