News

ਉੱਘੇ ਵਿਚਾਰਵਾਨ ਗੁਰਬਖਸ਼ ਸਿੰਘ ਕਾਲਾ ਅਫਗਾਨਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ।

January 10, 2019 08:45 PM

ਉੱਘੇ ਵਿਚਾਰਵਾਨ ਗੁਰਬਖਸ਼ ਸਿੰਘ ਕਾਲਾ ਅਫਗਾਨਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ।


ਕਾਲਾ ਅਫਗਾਨਾ ਦੀਆਂ ਲਿਖਤਾਂ ਮਾਰਗ ਦਰਸ਼ਕ ਦਾ ਕੰਮ ਕਰਦੀਆਂ ਰਹਿਣਗੀਆਂ:-ਪੱਟੀ।


ਸ਼੍ਰੀ ਅਨੰਦਪੁਰ ਸਾਹਿਬ, 10 ਜਨਵਰੀ(ਦਵਿੰਦਰਪਾਲ ਸਿੰਘ/ਅੰਕੁਸ਼): ਸਿੱਖ ਕੌਮ ਦੇ ਮਹਾਨ ਸਿੱਖ ਚਿੰਤਕ ਅਤੇ ਵਿਦਵਾਨ ਜਿਨਾਂ ਨੇ ਆਪਣੀਆਂ ਅਨੇਕਾਂ ਪੁਸਤਕਾਂ ਰਾਹੀਂ ਸਮੁੱਚੇ ਪੰਥ ਨੂੰ ਗੁਰਮਤਿ ਗਾਡੀ ਰਾਹ ਵੱਲ ਪ੍ਰੇਰਣਾ ਦਿੱਤੀ, ਬਿਤੇ ਦਿਨੀਂ ਅਕਾਲ ਚਲਾਣਾ ਕਰ ਗਏ। ਉਹਨਾਂ ਦੀ ਮੌਤ ਦੇ ਦੁੱਖ ਪ੍ਰਗਟ ਕਰਦੇ ਹੋਏ ਫਤਹਿ ਫਾਉਂਡੇਸ਼ਨ ਦੇ ਨੌਜਵਾਨ ਆਗੂ ਅਤੇ ਸਿੱਖ ਚਿੰਤਕ ਸ. ਇਕਵਾਕ ਸਿੰਘ ਪੱਟੀ ਨੇ ਕਿਹਾ ਕਿ ਪੁਜਾਰੀਵਾਦ ਵਿਰੁੱਧ ਉਹਨਾਂ ਵੱਲੋਂ ਲੜੀ ਗਈ ਲੜਾਈ, ਪੰਥ ਰਤਨ ਗਿਆਨੀ ਦਿੱਤ ਸਿੰਘ ਅਤੇ ਪ੍ਰੋ. ਗੁਰਮੁੱਖ ਸਿੰਘ ਵੱਲੋਂ ਲੜੀ ਲੜਾਈ ਵਾਂਙ ਹਮੇਸ਼ਾਂ ਯਾਦ ਰਹੇਗੀ। ਸ. ਪੱਟੀ ਨੇ ਕਿਹਾ ਕਿ ਸ. ਕਾਲਾ ਅਫਗਾਨਾ ਨੇ ਧਰਮ ਅੰਦਰ ਪੈਦਾ ਹੋ ਚੁੱਕੀਆਂ ਕੁਰੀਤੀਆਂ ਵਿਰੁੱਧ ਆਪਣੀ ਕਲਮ ਨੂੰ ਹਮੇਸ਼ਾਂ ਚੰਡ ਕੇ ਰੱਖਿਆ ਸੀ, ਰਹਿੰਦੇ ਸਮੇਂ ਤੱਕ ਉਹਨਾਂ ਦੁਆਰਾ ਲਿਖੀਆਂ ਗਈਆਂ ਪੁਸਕਤਾਂ ਜਗਿਆਸੂਆਂ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਉਹਨਾਂ ਦੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਦੀ ਪੰਥ ਪ੍ਰਤੀ ਸੇਵਾ ਬਦਲੇ ਹਮੇਸ਼ਾਂ ਉਹਨਾਂ ਨੂੰ ਯਾਦ ਕੀਤਾ ਜਾਂਦਾ ਰਹੇਗਾ। ਇਸ ਮੌਕੇ ਉਹਨਾਂ ਨਾਲ ਸ. ਲਵਪ੍ਰੀਤ ਸਿੰਘ, ਸ. ਤਰਲੋਕ ਸਿੰਘ, ਸ. ਦਮਨਦੀਪ ਸਿੰਘ, ਸ. ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

More News News

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਮੁਸਲਿਮ ਭਾਈਚਾਰੇ ਦੀ ਔਰਤ ਪਿੰਡ ਦੀ ਬਣੀ ਸਰਪੰਚ ਮਾਮਲਾ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਪ੍ਰਾਈਵੇਟ ਠੇਕੇਦਾਰਾਂ ਰਾਹੀ ਭੇਜਣ ਦਾ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਨੇ ਜਿਲ੍ਹਾਂ ਪੱਧਰਤੇ 3 ਫਰਵਰੀ ਨੂੰ ਅਰਥੀ ਫੂਕ ਮੁਜਾਹਰੇ ਕਰਨ ਦਾ ਕੀਤਾਐਲਾਨ। ਸਪੀਕਰ ਰਾਣਾ ਕੇ ਪੀ ਸਿੰਘ ਨੇ ਨਗਰ ਕੋਂਸ਼ਲ ਵਿਚ 2 ਕੂੱੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਕੀਤਾ ਰਵਾਨਾ। ਪ੍ਰੀ-ਪ੍ਰਾਇਮਰੀ ਨੂੰ ਆਂਗਨਵਾੜੀ ਵਰਕਰ ਤੇ ਅਧਿਆਪਕਾਂ ਦੁਆਰਾ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਇਮਾਨਦਾਰੀ ਦੀ ਮਿਸਾਲ ਕਾਇਮ ਕਰਨ ਵਾਲੇ ਵਿਦਿਆਰਥੀ ਨੂੰ ਜੀ.ੳ.ਜੀ ਟੀਮ ਨੇ ਕੀਤਾ ਸਨਮਾਨਿਤ ਦਲਵੀਰ ਸਿੰਘ(ਦਿਲ ਨਿੱਝਰ) ਅਮਰੀਕਾ ਦਾ ਕਾਵਿ ਸੰਗ੍ਰਹਿ 'ਦਿਲ ਦੀ ਇਬਾਰਤ' ਦਾ ਲੋਕ ਅਰਪਣ ਕੀਤਾ ਗਿਆ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਸਮਾਗਮ ਦੀ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ 24 ਜਨਵਰੀ ਨੂੰ ਕੀਤੀ ਜਾਵੇਗੀ ਫੁਲ ਡਰੈਡ ਰਿਹਰਸਲ ਤੇਰੀ ਮੁਟਿਆਰ" ਗੀਤ ਨਾਲ ਚਰਚਾ ਚ ਗੀਤਕਾਰ ਗਗਨ ਕਾਈਨੌਰ ਜਥੇਦਾਰ ਹਵਾਰਾ ਦੇ ਆਦੇਸ਼ਾਂ 'ਤੇ ਆਰਜ਼ੀ ਕਮੇਟੀ ਵਲੋਂ 27ਜਨਵਰੀ ਦੀ ਇਕੱਤਰਤਾ ਲਈ ਪੰਥਕ ਜੱਥੇਬੰਦੀਆਂ ਨਾਲ ਕੀਤਾ ਜਾ ਰਿਹੈ ਤਾਲਮੇਲ: ਅਮਰ ਸਿੰਘ ਚਾਹਲ
-
-
-