Thursday, June 20, 2019
FOLLOW US ON

News

'ਲਿਮਕਾ ਬੁੱਕ ਆਫ ਰਿਕਾਰਡਜ਼' ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

January 11, 2019 09:57 PM
'ਲਿਮਕਾ ਬੁੱਕ ਆਫ ਰਿਕਾਰਡਜ਼' ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ
 
• ਦੇਸ਼ ਭਰ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ: ਨਵਜੋਤ ਸਿੰਘ ਸਿੱਧੂ
 
• ਰੋਜ਼ਾਨਾ ਔਸਤਨ 5262 ਸੈਲਾਨੀ ਕਰਦੇ ਹਨ ਦਰਸ਼ਨ
• ਬੀਤੇ ਸਾਲ 2018 ਵਿੱਚ ਪਿਛਲੇ ਤਿੰਨ ਸਾਲਾਂ ਨਾਲੋਂ ਸਭ ਤੋਂ ਵੱਧ ਸੈਲਾਨੀ ਪਹੁੰਚੇ
• ਮਹਿਜ਼ 7 ਸਾਲਾਂ 'ਚ 97 ਲੱਖ ਤੋਂ ਵੱਧ ਸੈਲਾਨੀਆਂ ਨੇ ਕੀਤੇ ਦਰਸ਼ਨ
• ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਵਿਭਾਗ ਨੂੰ ਦਿੱਤੀ ਮੁਬਾਰਕਬਾਦ
ਸ੍ਰੀ ਅਨੰਦਪੁਰ ਸਾਹਿਬ 11 ਜਨਵਰੀ(ਦਵਿੰਦਰ ਪਾਲ ਸਿੰਘ )
ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ 'ਲਿਮਕਾ ਬੁੱਕ ਆਫ ਰਿਕਾਰਡਜ਼' ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦਿੱਤੀ।
ਸ.  ਸਿੱਧੂ ਨੇ ਦੱਸਿਆ ਕਿ ਉਨਾਂ ਦੇ ਵਿਭਾਗ ਵੱਲੋਂ ਪੂਰੀ ਤਨਦੇਹੀ ਦੇ ਨਾਲ ਪੰਜਾਬ ਦੇ ਸੱਭਿਆਚਾਰ, ਵਿਰਾਸਤ ਅਤੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਾਂਭਣ ਦਾ ਯਤਨ ਕੀਤਾ ਹੈ। ਇਹੋ ਕਾਰਨ ਹੈ ਕਿ ਅੱਜ ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਦੀ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ। ਪੰਜਾਬ ਲਈ ਇਹ ਬੁਹਤ ਹੀ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕਾ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਹੁਣ ਸਮੁੱਚੇ ਭਾਰਤ ਵਿੱਚ ਪਹਿਲੇ ਨੰਬਰ 'ਤੇ ਆ ਗਿਆ ਹੈ। ਇੱਥੇ ਸੈਲਾਨੀਆਂ ਦੀ ਗਿਣਤੀ ਮਹਿਜ਼ 7 ਸਾਲਾਂ ਵਿੱਚ ਹੁਣ ਤੱਕ 97 ਲੱਖ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਸਾਲ 2018 'ਚ ਬੀਤੇ ਤਿੰਨ ਸਾਲਾਂ ਦੇ ਮੁਕਾਬਲੇ ਸਭ ਤੋਂ ਵੱਧ ਸੈਲਾਨੀ ਵਿਰਾਸਤ-ਏ-ਖਾਲਸਾ ਵੇਖਣ ਲਈ ਆਏ ਹਨ। ਇਸੇ ਕਰਕੇ ਲਿਮਕਾ ਬੁੱਕ ਆਫ ਰਿਕਾਰਡਜ਼ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣੇ 'ਵਿਰਾਸਤ-ਏ-ਖਾਲਸਾ' ਨੂੰ ਦੇਸ਼ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਮੰਨਿਆ ਗਿਆ ਹੈ। ਲਿਮਕਾ ਬੁੱਕ ਆਫ ਰਿਕਾਰਡਜ਼ ਦੇ ਦਫਤਰ ਅਨੁਸਾਰ ਉਨ•ਾਂ ਵੱਲੋਂ  ਆਪਣੇ ਫਰਵਰੀ ਮਹੀਨੇ 'ਚ ਆਉਣ ਵਾਲੇ ਜਾ ਰਹੇ ਐਡੀਸ਼ਨ ਵਿੱਚ ਇਸਨੂੰ ਛਾਪਣ ਦੀ ਪੁਸ਼ਟੀ ਵਿਭਾਗ ਦੇ ਕੋਲ ਕਰ ਦਿੱਤੀ ਗਈ ਹੈ।
ਸ. ਸਿੱਧੂ ਇਸ ਪਿੱਛੇ ਸਾਰੇ ਅਧਿਕਾਰੀਆਂ ਤੇ ਸਟਾਫ ਦੀ ਸਖਤ ਮਿਹਨਤ ਲਈ ਮੁਬਾਰਕਬਾਦ ਵੀ ਦਿੱਤੀ। ਉਨ•ਾਂ ਅਗਾਂਹ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੀਆਂ 27 ਗੈਲਰੀਆਂ ਹਨ ਅਤੇ ਇਨ•ਾਂ ਗੈਲਰੀਆਂ ਦੇ ਵਿੱਚ ਪੰਜਾਬ ਦੇ ਅਮੀਰ ਤੇ ਗੌਰਵਮਈ 550 ਸਾਲਾਂ ਦੇ ਵਿਰਸੇ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ।ਉਨ•ਾਂ ਦੱਸਿਆ ਕਿ ਸੈਲਾਨੀਆਂ ਦੇ ਲਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4:30 ਵਜੇ ਤੱਕ ਪਾਸ ਮੁਹੱਈਆ ਕਰਵਾਏ ਜਾਂਦੇ ਹਨ ਜਿਸਦੇ ਮਾਧਿਅਮ ਰਾਹੀਂ ਸਾਰੇ ਇਸ ਵਿਰਾਸਤ ਦੇ ਦਰਸ਼ਨ ਕਰ ਪਾਉਂਦੇ ਹਨ।
ਅੰਕੜਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸਾਲ 2011 ਤੋਂ ਲੈ ਕੇ ਹੁਣ ਤੱਕ 97.01 ਲੱਖ ਸੈਲਾਨੀ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰ ਚੁੱਕੇ ਹਨ ਜਿਨਾਂ ਵਿੱਚ ਮੁੱਖ ਤੌਰ 'ਤੇ ਕੈਨੇਡਾ ਦੇ ਪ੍ਰਧਾਨ ਮੰਤਰੀ, ਮੌਰੀਸ਼ਸ ਦੇ ਰਾਸ਼ਟਰਪਤੀ, ਸੂਬਿਆਂ ਦੇ ਰਾਜਪਾਲ, ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਸਣੇ ਵੱਖ-ਵੱਖ ਦੇਸ਼ਾਂ ਦੇ ਮੈਂਬਰ ਪਾਰਲੀਮੈਂਟ ਅਤੇ ਰਾਜਦੂਤ ਸਹਿਬਾਨ ਆਦਿ ਮਿਊਜ਼ੀਅਮ ਦਾ ਦੌਰਾ ਕਰਕੇ ਬਕਾਇਦਾ ਤੌਰ 'ਤੇ ਇਸ ਦੀ ਤਰੀਫ ਕਰ ਚੁੱਕੇ ਹਨ। 
ਹਾਲ ਹੀ ਵਿੱਚ ਵਿਰਾਸਤ-ਏ-ਖਾਲਸਾ ਵੱਲੋਂ ਬਿਜਲੀ ਦੇ ਖਰਚੇ ਘਟਾਉਣ ਦੇ ਲਈ ਚੁੱਕੇ ਕਦਮਾਂ ਦੇ ਨਾਲ ਆਏ ਨਤੀਜਿਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਊਰਜਾ ਵਿਕਾਸ ਅਥਾਰਟੀ ਵੱਲੋਂ ਐਨਰਜੀ ਕੰਜ਼ਰਵੇਸ਼ਨ ਐਵਾਰਡ ਵੀ ਵਿਰਾਸਤ-ਏ-ਖਾਲਸਾ ਨੂੰ ਦਿੱਤਾ ਗਿਆ ਹੈ। ਬੀਤੇ ਵਰੇ ਦੌਰਾਨ ਵਿਰਾਸਤ-ਏ-ਖਾਲਸਾ ਦੇ ਮਹੀਨਾਵਾਰ ਬਿਜਲੀ ਦੇ ਬਿੱਲ 'ਚ 4 ਤੋਂ 5 ਲੱਖ ਰੁਪਏ ਦੀ ਜ਼ਿਕਰਯੋਗ ਬੱਚਤ ਵੀ ਕੀਤੀ ਗਈ ਹੈ।
ਵਿਰਾਸਤ-ਏ-ਖਾਲਸਾ ਦੇ ਮੁੱਖ ਕਾਰਜਕਾਰੀ ਅਫਸਰ ਸ੍ਰੀ ਮਲਵਿੰਦਰ ਸਿੰਘ ਜੱਗੀ ਨੇ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਰੋਜ਼ਾਨਾ ਔਸਤਨ 5262 ਤੋਂ ਵੱਧ ਸੈਲਾਨੀ ਦਰਸ਼ਨ ਕਰਨ ਲਈ ਆਉਂਦੇ ਹਨ ਜਦਕਿ ਬੀਤੇ ਤਿੰਨ ਸਾਲਾਂ ਦੀ ਤੁਲਨਾ 'ਚ ਸਾਲ 2018 'ਚ ਹੁਣ ਤੱਕ ਦੇ ਸਭ ਤੋਂ ਵੱਧ ਸੈਲਾਨੀਆਂ ਵੱਲੋਂ ਵਿਰਾਸਤ-ਏ-ਖਾਲਸਾ ਦੇ ਦੀਦਾਰ ਕੀਤੇ ਗਏ ਹਨ।
Have something to say? Post your comment

More News News

ਢਿੱਲੋਂ ਪ੍ਰੀਵਾਰ ਦੀ ਹੋਣਹਾਰ ਧੀ ਨਵਦੀਪ ਕੌਰ ਨੇ ਡੈਨਹਾਗ ਹਾਲੈਂਡ ਵਿੱਚ ਆਪਣਾ ਅਤੇ ਪ੍ਰੀਵਾਰ ਦਾ ਨਾਮ ਆਪਣੇ ਆਕੁਊਟੈਂਨਸੀ ਵਿੱਚ ਰੋਸ਼ਨ ਕੀਤਾ । ਭਾਰਤ ਵਿੱਚ ਵਸਦੇ ਸਿੱਖਾਂ ਨੂੰ ਆਪਣੀ ਪੱਧਰ ਤੇ ਸਵੈ ਰੱਖਿਆ ਦੇ ਪ੍ਰਬੰਧ ਕਰਨ ਦੀ ਜਰੂਰਤ-ਯੂਨਾਈਟਿਡ ਖਾਲਸਾ ਦਲ ਯੂ,ਕੇ PUNJAB CM ALLOWS NON-AGRICULTURAL WAREHOUSING ACTIVITIES ON BANUR-TEPLA ROAD TO BOOST INDUSTRIAL DEVELOPMENT ਜੇ ਕੌਮ ਹੁਣ ਵੀ ਇੱਕ ਨਾ ਹੋਈ ਤਾਂ ਉਹ ਦਿਨ ਦੂਰ ਨਹੀ ਜਦੋ ਹਰ ਚੌਕ ਚੁਰਾਹੇ ਚ ਸਿੱਖਾਂ ਨਾਲ ਦਿੱਲੀ ਵਰਗਾ ਵਰਤਾਰਾ ਹੋਵੇਗਾ- ਬਾਬਾ ਫੌਜਾ ਸਿੰਘ ਸੁਭਾਨੇ ਵਾਲੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਉਪ ਮੰਡਲ ਇੰਜੀਨੀਅਰ ਸਾਹਕੋਟ ਨਾਲ ਹੋਈ ਮੀਟਿੰਗ । ਆਪਣੇ ਹੀ 3 ਸਾਲ ਦੇ ਪੁੱਤਰ ਦਾ ਪ੍ਵੇਮੀ ਨਾਲ ਮਿਲ ਕੇ ਕੀਤਾ ਕੀਤਾ ਕਤਲ PUNJAB DELEGATION ASSURES SIKHS IN SHILLONG OF FULL PROTECTION ਧੰਦੀਵਾਲ ਵਿਖੇ ਰਿਜਰਵ ਕੋਟੇ ਵਾਲੀ ਪੰਚਾਇਤੀ ਜਮੀਨ ਸਬੰਧੀ ਬੁਲਾਇਆ ਇਜਲਾਸ ਰੱਦ ਸਰਕਾਰ ਘਰੇਲੂ ਕਾਮਿਆਂ ਦੀ ਭਲਾਈ ਲਈ ਵੱਖਰਾ ਕਾਨੂੰਨ ਬਣਾਵੇ- ਐਡਵੋਕੇਟ ਭਾਟੀਆ ਸਮੂਚੀ ਮਾਨਵਤਾ ਦਾ ਹਮੇਸ਼ਾ ਮਾਰਗ ਦਰਸ਼ਨ ਕਰਦੀ ਰਹੇਗੀ ਭਗਤ ਕਬੀਰ ਜੀ ਦੀ ਬਾਣੀ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ
-
-
-