News

ਖਾਲਸਾ ਕਾਲਜ ਵਿਖੇ ਲਗਾਈ ਗਈ ਐਮ.ਟੀ.ਟੀ.ਐਸ ਦੀ ਵਰਕਸ਼ਾਪ ਵਿੱਚ ਪ੍ਰਿੰਸੀਪਲ ਡਾ.ਜਸਵੀਰ ਸਿੰਘ ਹੋਏ ਵਿਦਿਆਰਥੀਆਂ ਦੇ ਰੂਬਰੂ।

January 11, 2019 10:00 PM

ਖਾਲਸਾ ਕਾਲਜ ਵਿਖੇ ਲਗਾਈ ਗਈ ਐਮ.ਟੀ.ਟੀ.ਐਸ ਦੀ ਵਰਕਸ਼ਾਪ ਵਿੱਚ ਪ੍ਰਿੰਸੀਪਲ ਡਾ.ਜਸਵੀਰ ਸਿੰਘ ਹੋਏ ਵਿਦਿਆਰਥੀਆਂ ਦੇ ਰੂਬਰੂ।


ਸ੍ਰੀ ਅਨੰਦਪੁਰ ਸਾਹਿਬ, 11 ਜਨਵਰੀ (ਦਵਿੰਦਰਪਾਲ ਸਿੰਘ/ਅੰਕੁਸ਼):  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ਼੍ਰੀ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਵੱਲੋਂ ਸੱਤ ਰੋਜ਼ਾ 'ਮਿੰਨੀ ਮੈਥੇਮੇਟਿਕਸ ਟਰੇਨਿੰਗ ਸਰਚ' ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਨੈਸ਼ਨਲ ਬੋਰਡ ਫਾਰ ਹਾਇਰ ਮੈਥੇਮੈਟਿਕਸ ਵੱਲੋਂ ਸਪਾਂਸਰ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਦੇ 35 ਵਿਦਿਆਰਥੀ ਭਾਗ ਲੈ ਰਹੇ ਹਨ, ਜਿਨਾਂ ਨੂੰ ਟ੍ਰੇਨਿੰਗ ਦੇਣ ਲਈ ਐਮ.ਟੀ.ਟੀ.ਐਸ ਹੈਦਰਾਵਾਦ ਦੇ ਪ੍ਰੋਗਰਾਮ ਡਾਇਰੈਕਟਰ, ਪੰਜਾਬ ਯੂਨੀਵਰਸਿਟੀ ਚੰਡੀਗੜ ਅਤੇ ਉਤਰ ਪ੍ਰਦੇਸ਼ ਦੀ ਸ਼ਿਵ ਨਾਦਰ ਯੂਨੀਵਰਸਿਟੀ ਤੋਂ ਪ੍ਰੋਫੈਸਰ ਸਾਹਿਬਾਨ ਵਿਸ਼ੇਸ਼ ਤੌਰ ਤੇ ਕਾਲਜ ਪਹੁੰਚੇ ਹਨ। 
ਅੱਜ ਕਾਲਜ ਦੇ ਪ੍ਰਿੰਸੀਪਲ ਡਾ ਜਸਵੀਰ ਸਿੰਘ ਐਮ.ਟੀ.ਟੀ.ਐਸ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਦੇ ਰੂਬਰੂ ਹੋਏ। ਉਨਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ -ਨਾਲ ਵਿਦਿਆਰਥੀਆਂ ਨੂੰ ਬਾਹਰੀ ਗਿਆਨ ਹੋਣਾ ਵੀ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਡਾ ਜਸਵੀਰ ਸਿੰਘ ਨੇ ਕਿਹਾ ਐਮ.ਟੀ.ਟੀ.ਐਸ ਦੁਆਰਾ ਸਪਾਂਸਰ ਕੀਤੇ ਇਸ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਜਿਥੇ ਗਣਿਤ ਵਿਸ਼ੇ ਨਾਲ ਸਬੰਧਿਤ ਨਵੀਆਂ ਗੱਲਾਂ ਵੀ ਸਿੱਖਣ ਨੂੰ ਮਿਲਣਗੀਆਂਉਥੇ ਹੀ ਵਿਦਿਆਰਥੀਆਂ ਦੇ ਵਿਅਕਤੀਤਵ ਵਿੱਚ ਵੀ ਨਿਖਾਰ ਲਿਆਉਂਦੀ ਹੈ। ਉਨਾਂ ਆਖਿਆ ਕਿ ਕਾਲਜ ਦਾ ਸਦਾ ਇਹ ਮੰਤਵ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਸਿੱੱਖਿਆ ਦੇ ਖੇਤਰ ਵਿੱਚ ਸਮੇਂ ਦਾ ਹਾਣੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਸਕੇ। ਇਸ ਮੌਕੇ ਪ੍ਰੋਗਰਾਮ ਦੇ ਕੁਆਰਡੀਨੇਟਰ ਸੰਗੀਤ ਕੁਮਾਰ ਤੋਂ ਇਲਾਵਾ ਗਣਿਤ ਵਿਭਾਗ ਦਾ ਸਮੁੱਚਾ ਸਟਾਫ਼ ਵੀ ਹਾਜ਼ਰ ਸੀ।

Have something to say? Post your comment

More News News

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਮੁਸਲਿਮ ਭਾਈਚਾਰੇ ਦੀ ਔਰਤ ਪਿੰਡ ਦੀ ਬਣੀ ਸਰਪੰਚ ਮਾਮਲਾ ਸਰਕਾਰੀ ਸਕੂਲਾਂ ਦੀਆਂ ਵਰਦੀਆਂ ਪ੍ਰਾਈਵੇਟ ਠੇਕੇਦਾਰਾਂ ਰਾਹੀ ਭੇਜਣ ਦਾ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਨੇ ਜਿਲ੍ਹਾਂ ਪੱਧਰਤੇ 3 ਫਰਵਰੀ ਨੂੰ ਅਰਥੀ ਫੂਕ ਮੁਜਾਹਰੇ ਕਰਨ ਦਾ ਕੀਤਾਐਲਾਨ। ਸਪੀਕਰ ਰਾਣਾ ਕੇ ਪੀ ਸਿੰਘ ਨੇ ਨਗਰ ਕੋਂਸ਼ਲ ਵਿਚ 2 ਕੂੱੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਕੀਤਾ ਰਵਾਨਾ। ਪ੍ਰੀ-ਪ੍ਰਾਇਮਰੀ ਨੂੰ ਆਂਗਨਵਾੜੀ ਵਰਕਰ ਤੇ ਅਧਿਆਪਕਾਂ ਦੁਆਰਾ ਸੁਚਾਰੂ ਢੰਗ ਨਾਲ ਚਲਾਉਣ ਲਈ ਹਦਾਇਤਾਂ ਇਮਾਨਦਾਰੀ ਦੀ ਮਿਸਾਲ ਕਾਇਮ ਕਰਨ ਵਾਲੇ ਵਿਦਿਆਰਥੀ ਨੂੰ ਜੀ.ੳ.ਜੀ ਟੀਮ ਨੇ ਕੀਤਾ ਸਨਮਾਨਿਤ ਦਲਵੀਰ ਸਿੰਘ(ਦਿਲ ਨਿੱਝਰ) ਅਮਰੀਕਾ ਦਾ ਕਾਵਿ ਸੰਗ੍ਰਹਿ 'ਦਿਲ ਦੀ ਇਬਾਰਤ' ਦਾ ਲੋਕ ਅਰਪਣ ਕੀਤਾ ਗਿਆ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਸਮਾਗਮ ਦੀ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ 24 ਜਨਵਰੀ ਨੂੰ ਕੀਤੀ ਜਾਵੇਗੀ ਫੁਲ ਡਰੈਡ ਰਿਹਰਸਲ ਤੇਰੀ ਮੁਟਿਆਰ" ਗੀਤ ਨਾਲ ਚਰਚਾ ਚ ਗੀਤਕਾਰ ਗਗਨ ਕਾਈਨੌਰ ਜਥੇਦਾਰ ਹਵਾਰਾ ਦੇ ਆਦੇਸ਼ਾਂ 'ਤੇ ਆਰਜ਼ੀ ਕਮੇਟੀ ਵਲੋਂ 27ਜਨਵਰੀ ਦੀ ਇਕੱਤਰਤਾ ਲਈ ਪੰਥਕ ਜੱਥੇਬੰਦੀਆਂ ਨਾਲ ਕੀਤਾ ਜਾ ਰਿਹੈ ਤਾਲਮੇਲ: ਅਮਰ ਸਿੰਘ ਚਾਹਲ
-
-
-