News

ਪੇਂਡੂ ਵਿਕਾਸ ਲਈ ਚੁਣੇ ਪੰਚਾਇਤੀ ਨੁਮਾਇੰਦੇ ਨਿਰਪੱਖ ਹੋ ਕੇ ਨਿਭਾਉਣ ਜ਼ਿੰਮੇਵਾਰੀ-ਗੁਰਪ੍ਰੀਤ ਸਿੰਘ ਕਾਂਗੜ

January 12, 2019 11:02 PM
ਪੇਂਡੂ ਵਿਕਾਸ ਲਈ ਚੁਣੇ ਪੰਚਾਇਤੀ ਨੁਮਾਇੰਦੇ ਨਿਰਪੱਖ ਹੋ ਕੇ ਨਿਭਾਉਣ ਜ਼ਿੰਮੇਵਾਰੀ-ਗੁਰਪ੍ਰੀਤ ਸਿੰਘ ਕਾਂਗੜ
ਸਰਕਾਰ ਵੱਲੋਂ ਸਰਵਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 2-2 ਲੱਖ ਰੁਪਏ ਕਰਵਾਏ ਜਾਣਗੇ ਮੁਹੱਈਆ
ਜ਼ਿਲ੍ਹੇ ਦੇ ਨਵੇਂ ਪੰਚਾਂ ਤੇ ਸਰਪੰਚਾਂ ਨੂੰ ਅਹੁਦੇ ਅਤੇ ਡੈਪੋ ਵਜੋਂ ਸਹੁੰ ਚੁਕਾਈ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੇ ਵੀ ਲਿਆ ਹਲਫ਼ 
ਫਾਜ਼ਿਲਕਾ 12 ਜਨਵਰੀ ਕੁਲਜੀਤ ਸਿੰਘ
 ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮੰਤੀ ਮੈਂਬਰਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਡਟ ਕੇ ਕੰਮ ਕਰਨ। ਇਥੇ ਨਵੀਂ ਦਾਣਾ ਮੰਡੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮੰਤੀ ਮੈਂਬਰਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਇਲਾਵਾ ਨਸ਼ਾ ਰੋਕੂ ਅਫਸਰ (ਡੈਪੋ) ਵਜੋਂ ਹਲਫ਼ ਦਿਵਾਇਆ। ਉਨ੍ਹਾਂ ਨਵੇਂ ਚੁਣੇ ਗਏ ਪੰਚਾਇਤੀ ਨੁਮਾਇੰਦਿਆਂ ਨੂੰ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਸੱਦਾ ਦਿੱਤਾ। 
 ਸੰਬੋਧਨ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ. ਕਾਂਗੜ ਨੇ ਪੰਚਾਇਤਾਂ ਨੂੰ ਭਾਰਤੀ ਲੋਕਤੰਤਰ ਦੀ ਮੁੱਢਲੀ ਇਕਾਈ ਕਹਿੰਦਿਆਂ ਉਨ੍ਹਾਂ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਵਾਇਆ। ਉਨ੍ਹਾਂ ਪੰਚਾਇਤਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸਰੁੱਖਿਅਤ ਬਣਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਨੂੰ ਮਹੱਤਵਪੂਰਨ ਰੋਲ ਅਦਾ ਕਰਨ ਦਾ ਸੱਦਾ ਦਿੱਤਾ।
 ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਵਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੂਬਾ ਸਰਕਾਰ ਵੱਲੋਂ 2-2 ਲੱਖ ਰੁਪਏ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਝੋਨੇ ਦੇ ਸੀਜ਼ਨ ਦੌਰਾਨ ਵਾਧੂ ਬਿਜਲੀ ਵੀ ਵੇਚੀ ਜਾ ਚੁੱਕੀ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਸਰਕਾਰ ਵੱਲੋਂ ਘਰੇਲੂ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਸੋਲਰ ਲਾਈਟਾਂ ਯੋਜਨਾ ਤਹਿਤ ਨਵੀਂ ਨੀਤੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਵੱਲੋਂ ਮੁੱਖ ਮਹਿਮਾਨ ਤੇ ਹੋਰ ਸ਼ਖਸੀਅਤਾਂ ਦਾ ਪਹੁੰਚਣ 'ਤੇ ਧੰਨਵਾਦ ਤੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਅਤੇ ਸਮੂਹ ਪੰਚਾਂ ਤੇ ਸਰਪੰਚਾਂ ਨੂੰ ਵਧਾਈ ਦਿੱਤੀ ਗਈ। 
 ਇਸ ਮੌਕੇ ਵਿਧਾਇਕ ਬਲੂਆਣਾ ਸ੍ਰੀ ਨਥੂ ਰਾਮ, ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ, ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸਨ, ਫਾਜ਼ਿਲਕਾ ਦੇ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ, ਉਘੇ ਨੌਜਵਾਨ ਕਾਂਗਰਸੀ ਆਗੂ ਸ੍ਰੀ ਸੰਦੀਪ ਜਾਖੜ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰੰਜਮ ਕਾਮਰਾ ਵੱਲੋਂ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮੰਤੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਪੰਚਾਇਤਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਵੱਢਮੁੱਲੀ ਜਾਣਕਾਰੀ ਸਾਂਝੀ ਕੀਤੀ ਗਈ। 
 ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਮੌਕੇ ਸ. ਕਾਗੜ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ 15  ਮੈਂਬਰਾਂ, 5 ਬਲਾਕ ਸਮਿਤੀਆਂ ਦੇ 120 ਮੈਂਬਰ, ਗ੍ਰਾਮ ਪੰਚਾਇਤਾਂ ਦੇ 432 ਸਰਪੰਚਾਂ ਤੇ 2992 ਪੰਚਾਂ ਨੂੰ ਆਪਣੇ ਅਹੁੱਦੇ ਦੀ ਸਹੁੰ ਚੁੱਕਾਈ ਗਈ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ, ਡੈਪੋ ਮੁਹਿੰਮ ਤੇ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ ਅੰਦਰ ਕੀਤੇ ਗਏ ਉਪਰਾਲਿਆਂ ਦੀ ਸ਼ਲਾਂਘਾ ਕੀਤੀ। ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਸਮੁੱਚੀਆਂ ਪੰਚਾਇਤਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੂੰ ਵੀ ਇਨ੍ਹਾਂ ਸਕੀਮਾਂ ਦਾ ਲਾਹਾ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹੇ ਅੰਦਰ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਡੀ ਪ੍ਰੋਗਰਾਮ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਨੂੰ ਦਰਸ਼ਾਉਂਦੀ ਹੋਈ ਸੀ.ਡੀ. ਵੀ ਲਾਂਚ ਕੀਤੀ ਗਈ।
 ਇਸ ਦੌਰਾਨ ਐਸ.ਡੀ.ਐਮ. ਅਬੋਹਰ ਮੈਡਮ ਪੂਨਮ ਸਿੰਘ ਜ਼ਿਲ੍ਹੇ ਅੰਦਰ ਡੈਪੋ ਤਹਿਤ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ, ਪੰਚਾਇਤੀ ਵਿਭਾਗ ਤੋਂ ਸੇਵਾਮੁਕਤ ਹੋ ਚੁੱਕੇ ਐਸ.ਡੀ.ਓ. ਸ. ਸਾਹਿਬ ਸਿੰਘ ਵੱਲੋਂ ਪੰਚਾਇਤਾਂ ਦੇ ਅਧਿਕਾਰਾਂ ਤੇ ਉਨ੍ਹਾਂ ਦੇ ਕੰਮਾਂ ਬਾਰੇ ਜਾਣੂੰ ਅਤੇ ਸ੍ਰੀ ਆਸ਼ੀਸ਼ ਲੂਣਾ ਵੱਲੋਂ ਮਗਨਰੇਗਾ ਸਬੰਧੀ ਜਾਣਕਾਰੀ ਦਿੱਤੀ ਗਈ।
 ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਨ ਬਾਲੀਰਾਮ ਪਾਟਿਲ, ਵਧੀਕ ਡਿਪਟੀ ਕਮਿਸ਼ਨਰ(ਜ) ਡਾ. ਆਰ.ਪੀ. ਸਿੰਘ, ਐਸ.ਪੀ. ਸ. ਜਸਵਿੰਦਰ ਸਿੰਘ, ਐਸ.ਪੀ. ਸ. ਮੁਖਤਿਆਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼, ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਸੁਭਾਸ਼ ਖੱਟਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਰੁਨ ਜਿੰਦਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Have something to say? Post your comment

More News News

ਐਮੀ ਵਿਰਕ ਨੂੰ ਮਿਲਿਆ ਅਜੇ ਦੇਵਗਨ ਦੀ ਆਗਾਮੀ ਬਾਲੀਵੁੱਡ ਫਿਲਮ 'ਚ ਵੱਡਾ ਕਿਰਦਾਰ 13 ਵਾ ਕੁਸ਼ਤੀ ਦੰਗਲ ਪਿੰਡ ਚੀਮਾ ਵਿਖੇ ਫ਼ਿਲਮੀ ਐਕਟਰ ਓਂਕਾਰ ਸਿੰਘ ਦਾ ਕੀਤਾ ਵਿਸ਼ੇਸ ਸਨਮਾਨ ਹੋਲੇ ਮੁਹੱਲੇ ਦੇ ਸਬੰਧ ਵਿਚ 21 ਵਾਂ ਸਾਲਾਨਾ ਲੰਗਰ ਲਗਾਇਆ ਗਿਆ। ਗਾਇਕ ਗਗਨਾ ਸਿੱਧੂ ਦਾ ਨਵਾਂ ਗੀਤ "ਸਟਰਾਇੰਟ ਫੋਰਵਰੜ" ਅੱਜ ਹੋਵੇਗਾ ਰਿਲੀਜ਼- ਗੁਰਬਖਸ ਭੁੱਲਰ ਜਸ ਰਿਕਾਰਡਜ਼ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਦੀ ਰਹਿਨੁਮਾਈ ਹੇਠ ਰਿਲੀਜ਼ਕਰਨ ਪਟਿਆਲਾ ਦਾ ਟਰੈਕ “ਮਾਫ਼ ਕਰੀ“, ਪ੍ਰਧਾਨ ਮੰਤਰੀ ਨੇ ਆਸਟਰੇਲੀਅਨ ਅੱਤਵਾਦੀ ਦਾ ਨਾਂਅ ਆਪਣੀ ਜ਼ੁਬਾਨ ਤੋਂ ਨਾ ਲੈਣ ਦਾ ਕੀਤਾ ਪ੍ਰਣ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗਾ 'ਸ਼ਨੀਵਾਰ ਸ਼੍ਰਮਦਾਨ' ਮਿਸ਼ਨ ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਗੁਰੂ ਘਰਹੋਈਆਂ ਨਤਮਸਤਕ। ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਸਿੱਖਿਆ ਸੁਧਾਰਾਂ, ਸਮਾਰਟ ਸਕੂਲਾਂ, ਸਿਖਲਾਈ ਵਰਕਸ਼ਾਪਾਂ ਤੇ
-
-
-