News

ਮਹਿਲ ਖੁਰਦ ਦੇ ਨੌਜਵਾਨ ਦੀ ਕੈਨੇਡਾ ਚ ਭੇਦਭਰੇ ਹਾਲਤਾਂ ਚ ' ਮੌਤ

January 13, 2019 01:19 AM

     
                                 ਇਲਾਕੇ ਚ ਸੋਗ ਦੀ ਲਹਿਰ 
ਮਹਿਲ ਕਲਾਂ 11 ਜਨਵਰੀ (ਗੁਰਭਿੰਦਰ ਗੁਰੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਮਹਿਲ ਖੁਰਦ (ਬਰਨਾਲਾ) ਦੇ ਕਿਸਾਨੀ ਪਰਿਵਾਰ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੈਨੇਡਾ ਵਿਖੇ ਭੇਦ ਭਰੀ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ  ਦਾ ਪਤਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਬਰਜੀਤ ਸਿੰਘ ਉਰਫ ਬੱਬੂ ਹੈਰੀ (26) ਪੁੱਤਰ ਰਣਧੀਰ ਸਿੰਘ ਵਾਸੀ ਮਹਿਲ ਖੁਰਦ (ਬਰਨਾਲਾ)  ਬੀਤੀ ਫਰਵਰੀ 2018 ਚ ਆਪਣੇ ਵੱਡੇ ਭਰਾ ਜਸਵੀਰ ਸਿੰਘ ਕੋਲ ਕੈਨੇਡਾ ਗਿਆ ਸੀ।  ਪਤਾ ਲੱਗਾ ਹੈ ਕਿ ਬੱਬੂ ਦਾ ਵੱਡਾ ਭਰਾ ਪਰਿਵਾਰ ਸਮੇਤ ਇੰਡੀਆ ਆਉਣ ਲਈ ਰਵਾਨਾ ਹੋਇਆ ਸੀ ਤਾਂ ਬਾਅਦ ਵਿੱਚ ਉਹ ਘਰ ਵਿੱਚ ਇਕੱਲਾ ਹੀ ਸੀ। ਉਥੇ ਰਹਿੰਦੇ  ਰਿਸ਼ਤੇਦਾਰਾਂ ਨੇ ਸਾਮ ਸਮੇਂ ਜਦੋਂ ਕਮਰੇ ਵਿੱਚ ਆ ਕੇ ਦੇਖਿਆ ਤਾਂ ਫਬਰਜੀਤ ਸਿੰਘ ਬੱਬੂ ਮ੍ਰਿਤਕ ਹਾਲਤ ਵਿੱਚ ਪਿਆ ਸੀ। ਉਨ੍ਹਾਂ ਨੇ ਤੁਰੰਤ ਕੈਨੇਡਾ ਪੁਲਸ ਨੂੰ ਸੂਚਿਤ ਕੀਤਾ ਤਾਂ ਪੁਲਸ  ਨੇ ਤੁਰੰਤ ਕਾਰਵਾਈ ਕਰਦਿਆਂ ਲਾਸ ਨੂੰ ਆਪਣੇ ਕਬਜ਼ੇ ਵਿੱਚ ਲੈਣ ਉਪਰੰਤ ਐਬਸਫੋਡ,ਬ੍ਰਿਟਿਸ਼ ਕੋਲੰਬੀਆਂ (ਕੈਨੇਡਾ)  ਵਿਖੇ ਘਰ ਨੂੰ ਸੀਲ ਕਰ ਦਿੱਤਾ ਹੈ। ਨੌਜਵਾਨ ਫਬਰਜੀਤ ਸਿੰਘ ਦੀ ਮੌਤ ਦੀ ਖ਼ਬਰ ਦਾ ਪਤਾ ਲੱਗਦਿਆਂ ਹੀ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੁੱਖ ਦੀ ਘੜੀ ਚ ਹੈਰੀ ਪਰਿਵਾਰ ਨਾਲ ਵੱਖ ਵੱਖ ਧਾਰਮਿਕ,ਰਾਜਨੀਤਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  

Have something to say? Post your comment

More News News

ਸਰਕਾਰ ਘਰੇਲੂ ਕਾਮਿਆਂ ਦੀ ਭਲਾਈ ਲਈ ਵੱਖਰਾ ਕਾਨੂੰਨ ਬਣਾਵੇ- ਐਡਵੋਕੇਟ ਭਾਟੀਆ ਸਮੂਚੀ ਮਾਨਵਤਾ ਦਾ ਹਮੇਸ਼ਾ ਮਾਰਗ ਦਰਸ਼ਨ ਕਰਦੀ ਰਹੇਗੀ ਭਗਤ ਕਬੀਰ ਜੀ ਦੀ ਬਾਣੀ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਆਈ ਐਮ ਏ ਦੇ ਸੱਦੇ ਤੇ ਸ੍ਰੀ ਆਨੰਦਪੁਰ ਸਾਹਿਬ ਦੇ ਸਮੂੰਹ ਡਾਕਟਰਾਂ ਨੇ ਕੀਤੀ ਹੜਤਾਲ। ਕੋਟ ਲੱਲੂ ਪਿੰਡ ਵਿੱਚ ਚਲ ਰਹੇ ਆਂਗਣਵਾੜੀ ਸੈਂਟਰ ਨਜਦੀਕ ਲੱਗਾ ਪਾਵਰਕੌਮ ਮੀਟਰ ਬੌਕਸ ਦੇ ਰਿਹਾ ਹਾਦਸੇ ਨੂੰ ਸੱਦਾ ਵੀਜ਼ਾ ਤਾਂ ਰਹੇਗਾ ਮਾਫ - ਪਰ ਜੇਬ ਕਰਾਂਗੇ ਕੁਝ ਸਾਫ ਮੂਲੋਵਾਲ ਰਿਜਰਵ ਕੋਟੇ ਵਾਲੀ ਪੰਚਾਇਤੀ ਜਮੀਨ ਦੀ ਬੋਲੀ ਪੰਜਵੀਂ ਵਾਰ ਹੋਈ ਰੱਦ ਮਾਮਲਾ ਘੱਟ ਗਿਣਤੀ ਲੋਕਾਂ ਤੇ ਕੀਤੇ ਗਏ ਤਸ਼ੱਦਦ ਦਾ ਹੌਰਰ ਕਾਮੇਡੀ ਫ਼ਿਲਮ ਹੋਵੇਗੀ 'ਬੂ ਮੈਂ ਡਰ ਗਈ' ਕਿਸਾਨਾਂ ਦਾ ਫੁਟਿਆ ਰੋਹ 40 ਘੰਟਿਆਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਰਕੇ ਰੰਗੀਆਂ ਗਰਿੱਡ ਅੱਗੇ ਧਰਨਾ ਜੂਸ ਅਤੇ ਫਲਾਂ ਵਾਲੀਆਂ ਰੇਹੜੀਆਂ ਦੀ ਕੀਤੀ ਚੈਕਿੰਗ
-
-
-