News

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਪੰਥਕ ਲੇਖਕ ਸ. ਸਰਬਜੀਤ ਸਿੰਘ ਘੁਮਾਣ ਦਾ ਪੰਥਕ ਸੇਵਾਵਾਂ ਪ੍ਰਤੀ ਵਿਸ਼ੇਸ਼ ਸਨਮਾਨ

January 20, 2019 09:37 PM

ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਪੰਥਕ ਲੇਖਕ ਸ. ਸਰਬਜੀਤ ਸਿੰਘ ਘੁਮਾਣ ਦਾ ਪੰਥਕ ਸੇਵਾਵਾਂ ਪ੍ਰਤੀ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, ੨੦ ਜਨਵਰੀ : ਨੌਜੁਆਨ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਸਿੱਖ ਨੌਜੁਆਨੀ ਦੇ ਘਾਣ ਦੇ ਦੋਸ਼ੀ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ.ਗਿੱਲ ਦੇ ਕੱਚੇ ਚਿੱਠੇ 'ਪੰਜਾਬ ਦਾ ਬੁੱਚੜ' ਨਾਮੀ ਕਿਤਾਬ ਵਿਚ ਨਸ਼ਰ ਕਰਨ ਵਾਲੇ ਪੰਥਕ ਲੇਖਕ ਸ. ਸਰਬਜੀਤ ਸਿੰਘ ਘੁਮਾਣ ਨੂੰ ਅੱਜ ਖ਼ਾਲਸਈ ਰਹੁ-ਰੀਤਾਂ ਅਨੁਸਾਰ ਸਨਮਾਨਿਤ ਕੀਤਾ ਹੈ। ਸਥਾਨਕ ਸੁਲਤਾਨਵਿੰਡ ਰੋਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਅਰਦਾਸ ਕੀਤੀ। ਪੁਸਤਕ 'ਪੰਜਾਬ ਦਾ ਬੁੱਚੜ' ਦੇ ਲੇਖਕ ਭਾਈ ਸਰਬਜੀਤ ਸਿੰਘ ਘੁਮਾਣ ਅਤੇ ਖ਼ਾਲਸਾ ਫ਼ਤਹਿਨਾਮਾ ਦੇ ਸੰਪਾਦਕ ਸ. ਰਣਜੀਤ ਸਿੰਘ ਨੂੰ ਸਨਮਾਨਿਤ ਕਰਨ ਤੋਂ ਪਹਿਲਾਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਨੇ ਭਾਈ ਘੁਮਾਣ ਦੇ ਸਿੱਖ ਸੰਘਰਸ਼ ਵਿੱਚ ਯੋਗਦਾਨ ਅਤੇ ਕਿਤਾਬ ਦੀ ਤਿਆਰੀ ਲਈ ਕੀਤੀ ਘਾਲਣਾ ਦਾ ਜਿਕਰ ਕਰਦਿਆਂ ਜੋਰ ਦਿੱਤਾ ਕਿ ਕੌਮੀ ਹੱਕਾਂ ਖਾਤਰ ਹਥਿਆਰਬੰਦ ਲੜਾਈ ਤੋਂ ਬਾਅਦ ਕਲਮ ਦੀ ਜੰਗ ਲੜ ਰਹੇ ਪੰਥਕ ਲੇਖਕਾਂ ਦਾ ਮਾਣ-ਸਨਮਾਨ ਕਰਨਾ ਵੀ ਸਿੱਖ ਕੌਮ ਦਾ ਫਰਜ ਹੈ। ਆਪਣੇ ਬਹੁਤ ਹੀ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਭਾਈ ਘੁਮਾਣ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਕਲਮ ਨਾਲ ਕੌਮੀ ਸੇਵਾ ਨਿਭਾਉਣ ਵਾਲੇ ਇਸ ਕੌਮ ਦਾ ਹਿੱਸਾ ਰਹੇ ਹਨ ਅਤੇ ਸਾਡੇ ਗੁਰੂ ਸਾਹਿਬਾਨ ਨੂੰ ਜਿੱਥੇ ਸ਼ਾਂਤੀ ਦੇ ਪੁੰਜ, ਮੀਰੀ-ਪੀਰੀ ਦੇ ਮਾਲਕ, ਸਿਰੜ ਤੇ ਸਿਦਕ ਦੇ ਪ੍ਰਪੱਕ, ਸਰਬੰਸਦਾਨੀ, ਬਾਜਾਂ ਵਾਲੇ, ਨੀਲੇ ਦੇ ਸ਼ਾਹ ਅਸਵਾਰ ਜਿਹੇ ਲਕਬਾਂ ਨਾਲ ਜਾਣਿਆ ਜਾਂਦਾ ਹੈ ਉਥੇ ਉਨ੍ਹਾਂ ਨੂੰ ਕਲਮ ਦੇ ਧਨੀ ਵਜੋਂ ਵੀ ਜਾਣਿਆਂ ਜਾਂਦਾ ਹੈ ਕਿਉਂਕਿ ਕਲਮ ਵੀ ਖ਼ਾਲਸੇ ਦਾ ਇੱਕ ਹਥਿਆਰ ਹੈ। ਉਨ੍ਹਾਂ ਕਿਹਾ ਕਿ ਸੀਮਿਤ ਸਾਧਨਾਂ ਨਾਲ ਜੋ ਵੀ ਸੇਵਾ ਇਸ ਕਿਤਾਬ ਦੇ ਮਾਧਿਅਮ ਰਾਹੀਂ ਕੌਮ ਦੀ ਕੀਤੀ ਹੈ ਉਸਦੇ ਮਾਣ ਸਨਮਾਨ ਤੇ ਸ਼ੁਕਰਾਨੇ ਦੇ ਪਾਤਰ ਗੁਰੂ ਸਾਹਿਬ ਆਪ ਹਨ। ਇਸ ਉਪਰੰਤ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀ. ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਗਿਆਨੀ ਸਿਮਰਨਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਨੇ ਜੈਕਾਰਿਆਂ ਦੀ ਗੂੰਜ ਦਰਮਿਆਨ ਭਾਈ ਸਰਬਜੀਤ ਸਿੰਘ ਘੁਮਾਣ ਨੂੰ ਅਤੇ ਕਿਤਾਬ ਦੇ ਪ੍ਰਕਾਸ਼ਕ ਤੇ ਮੈਗਜੀਨ ਫ਼ਤਹਿਨਾਮਾ ਦੇ ਸੰਪਾਦਕ ਭਾਈ ਰਣਜੀਤ ਸਿੰਘ ਨੂੰ ਮੈਡਲ, ਦੁਸ਼ਾਲਾ, ਸਨਮਾਨ ਚਿੰਨ੍ਹ ਤੇ ਸਿਰੋਪਾਉ ਬਖਸ਼ਿਸ਼ ਨਾਲ ਜੈਕਾਰਿਆਂ ਦੀ ਗੂੰਜ ਦਰਮਿਆਨ ਸਨਮਾਨਿਤ ਕੀਤਾ। ਇਸ ਮੌਕੇ ਭਾਈ ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਦਲਜੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ, ਗੁਰਭੇਜ ਸਿੰਘ ਆਦਿ ਹਾਜਰ ਸਨ।

ਕੈਪਸ਼ਨ – ਸ. ਸਰਬਜੀਤ ਸਿੰਘ ਘੁਮਾਣ ਦਾ ਸਨਮਾਨ ਕਰਦੇ ਹੋਏ ਫ਼ੈਡਰੇਸ਼ਨ ਆਗੂ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜਥੇਬੰਦੀ ਦੇ ਹੋਰ ਆਗੂ ਸਾਹਿਬਾਨ।

Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-