News

ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਸਮਾਗਮ ਦੀ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ 24 ਜਨਵਰੀ ਨੂੰ ਕੀਤੀ ਜਾਵੇਗੀ ਫੁਲ ਡਰੈਡ ਰਿਹਰਸਲ

January 21, 2019 07:56 PM
ਗੁਰੂ ਨਾਨਕ ਸਟੇਡੀਅਮ  ਵਿਖੇ 26 ਜਨਵਰੀ  ਸਮਾਗਮ ਦੀ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜਾ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ 24 ਜਨਵਰੀ ਨੂੰ ਕੀਤੀ ਜਾਵੇਗੀ ਫੁਲ ਡਰੈਡ ਰਿਹਰਸਲ 
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤੀ ਸੱਭਿਆਚਾਰਕ ਪ੍ਰੋਗਰਾਮ ਅਤੇ ਭੰਗੜੇ ਤੇ ਪਰੇਡ ਦੀ ਰਿਹਰਸਲ 
ਅੰਮ੍ਰਿਤਸਰ,  21 ਜਨਵਰੀ:- ਕੁਲਜੀਤ ਸਿੰਘ
ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਦਾ ਸ. ਕਮਲਦੀਪ ਸਿੰਘ ਸੰਘਾ ਡਿਪਟੀ  ਕਮਿਸ਼ਨਰ ਅੰਮ੍ਰਿਤਸਰ ਨੇ ਜਾਇਜਾ ਲਿਆ ਅਤੇ ਵੱਖ ਵੱਖ ਅਧਿਕਾਰੀਆਂ ਨਾਲ ਗਣਤੰਤਰ ਦਿਵਸ  ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ। 
ਡਿਪਟੀ ਕਮਿਸ਼ਨਰ ਨੇ  26 ਜਨਵਰੀ  ਸਮਾਗਮ ਦੀ ਰਿਹਰਸਲ ਦਾ ਜਾਇਜਾ ਲਿਆ ਅਤੇ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਵੀ ਵੇਖਿਆ। ਸ੍ਰ ਸੰਘਾ ਨੇ ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਸ੍ਰ ਸੰਘਾ ਨੇ ਦੱਸਿਆ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਵਿਕਾਸ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਾਰਿਸ਼ ਦੀ ਸੂਰਤ ਵਿੱਚ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ। ਉਨ•ਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। 
ਜਾਣਕਾਰੀ ਦਿੰਦਿਆਂ ਸ. ਸੰਘਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਪਿਛਲੇ ਕਰੀਬ ਇੱਕ ਹਫਤੇ ਤੋਂ ਚਲ ਰਹੀਆਂ ਹਨ। ਉਨ•ਾਂ ਅੰਮ੍ਰਿਤਸਰ ਦੇ ਲੋਕਾਂ ਅੱਗੇ ਅਪੀਲ ਕਰਦਿਆਂ ਕਿਹਾ ਕਿ ਉਹ ਜਿਲਾ  ਪੱਧਰੀ ਸਮਾਰੋਹ ਵਿੱਚ ਹਾਜ਼ਰ ਰਿਹ ਕੇ ਸਮਾਰੋਹ ਦੀ ਸ਼ੋਭਾ ਨੂੰ ਹੋਰ ਵਧਾਉਣ। ਇਸ ਮੋਕੇ ਤੇ ਉਨ•ਾਂ ਨੇ ਸਟੇਡੀਅਮ ਵਿਖੇ ਸਮਾਰੋਹ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਵੀ ਲਿਆ। ਉਨ•ਾਂ ਦੱਸਿਆ ਕਿ ਸਮਾਰੋਹ ਦੋਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸੀਨੀਅਰ ਤੇ ਜੂਨੀਅਰ ਵਿੰਗ ਅਤੇ ਸਕਾਉਟ ਦੀਆਂ ਟੁਕੜੀਆਂ ਹਿੱਸਾ ਲੈਣਗੀਆਂ। ਉਨ•ਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ। ਉਨ•ਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। 
 ਇਸ ਮੀਟਿੰਗ ਵਿੱਚ ਸ੍ਰੀ ਗੌਰਵ ਤੁਰਾ, ਏ:ਸੀ:ਪੀ, ਸ੍ਰੀ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ, ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੋਂ ਇਲਾਵਾ ਜਿਲੇ• ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 
Have something to say? Post your comment

More News News

ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤਹਿਤ ਵਿੱਢੀ ਮੁਹਿੰਮ ਤਹਿਤ ਲਾਏ ਬੁੱਟੇ International Sikh Youth Symposium 2019 held in Dayton&Cincinnati, Ohio SSP Fatehgarh Sahib takes serious note of absence, suspends 4 lady Sub Inspectors ਗਾਇਕ ਰਾਜਾ ਭਾਈ ਦੇ ਨਵੇ ਗੀਤ ' ਹੇਟਰਾਂ ਦੇ ਕਿੱਸੇ' ਦਾ ਵੀਡੀਓ ਸ਼ੂਟ ਕੀਤਾ ਮੁੰਕਮਲ- ਬਬਲੀ ਧਾਲੀਵਾਲ
-
-
-