News

ਦਲਵੀਰ ਸਿੰਘ(ਦਿਲ ਨਿੱਝਰ) ਅਮਰੀਕਾ ਦਾ ਕਾਵਿ ਸੰਗ੍ਰਹਿ 'ਦਿਲ ਦੀ ਇਬਾਰਤ' ਦਾ ਲੋਕ ਅਰਪਣ ਕੀਤਾ ਗਿਆ

January 21, 2019 08:09 PM
ਦਲਵੀਰ ਸਿੰਘ(ਦਿਲ ਨਿੱਝਰ) ਅਮਰੀਕਾ ਦਾ ਕਾਵਿ ਸੰਗ੍ਰਹਿ 'ਦਿਲ ਦੀ ਇਬਾਰਤ' ਦਾ ਲੋਕ ਅਰਪਣ ਕੀਤਾ ਗਿਆ
 

ਪੰਜਾਬੀ ਸਾਹਿਤ ਅਤੇ ਸੱਭਿਆਚਾਰ ਮੰਚ ਪਟਿਆਲਾ(ਰਜਿ.) ਵੱਲੋਂ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਸੰਬੰਧਿਤ ਕਾਲਜ ਵਿੱਚ ਪੰਜਾਬੀ "ਸਾਹਿਤਕ ਮਿਲਣੀ" ਪ੍ਰੋਗਰਾਮ ਪ੍ਰਿੰਸੀਪਲ ਰਾਜ ਕੁਮਾਰੀ ਅਤੇ ਮੰਚ ਦੇ ਪ੍ਰਧਾਨ ਮੋਹਣ ਤਿਆਗੀ ਦੀ ਰਹਿਨੁਮਾਈ ਹੇਠ ਕਰਵਾਈ ਗਈ।ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਇਹ ਸਾਹਿਤਕ ਸਮਾਗਮ ਵੀ ਉਚੇਚੇ ਤੌਰ ਤੇ ਕਰਵਾਇਆ ਗਿਆ।ਡਾ.ਦੀਪਕ ਮਨਮੋਹਣ ਸਿੰਘ ਸੀਨੀਅਰ ਫੈਲੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਧਾਨਗੀ

ਹੇਠ ਹੋਏ ਇਸ ਸਾਹਿਤਕ ਸਮਾਗਮ ਚ ਪ੍ਰਸਿੱਧ ਪੰਜਾਬੀ ਸ਼ਾਇਰ ਦਲਵੀਰ ਸਿੰਘ(ਦਿਲ ਨਿੱਝਰ) ਨੇ ਅਮਰੀਕਾ ਤੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।
ਸਮਾਗਮ ਦੇ ਪ੍ਰਧਾਨਗੀ ਭਾਸ਼ਣ ਚ ਬੋਲਦਿਆਂ ਡਾ. ਦੀਪਕ ਮਨਮੋਹਨ ਸਿੰਘ ਨੇ ਅਮਰੀਕੀ ਸ਼ਾਇਰ ਦਿਲ ਨਿੱਝਰ ਜੀ ਆਇਆ ਆਖਦਿਆਂ ਉਹਨਾਂ ਦੀਆਂ ਪੰਜਾਬੀ ਸਾਹਿਤ ਦੇ ਖੇਤਰ ਚ ਪ੍ਰਾਪਤੀਆਂ ਅਤੇ ਸਾਹਿਤ ਦੇ ਖੇਤਰ ਪਾਏ ਯੋਗਦਾਨ ਦੀ ਭਰਪੂਰ ਸਲਾਘਾ ਕੀਤੀ।ਉਹਨਾਂ ਅਜੋਕੇ ਪੀੜ੍ਹੀ ਨੂੰ ਸਾਹਿਤ ਅਤੇ ਕਿਤਾਬਾਂ ਨਾਲ ਜੁੜਨ ਦੀ ਨਸੀਹਤ ਦਿੱਤੀ।
ਪੰਜਾਬੀ ਸ਼ਾਇਰ ਦਲਵੀਰ ਸਿੰਘ(ਦਿਲ ਨਿੱਝਰ) ਅਮਰੀਕਾ ਨੇ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਇਸ ਤਰ੍ਹਾਂ ਦੇ ਸਾਹਿਤਕ ਪ੍ਰੋਗਰਾਮ ਦੇ ਆਯੋਜਨ ਦਾ ਸੁਝਾਅ ਦਿੱਤਾ।ਡਾ.ਕੰਵਰ ਜਸਮਿੰਦਰਪਾਲ ਸਿੰਘ ਸਕੱਤਰ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਮੰਚ ਨੇ ਸਮਾਗਮ ਕਾਲਜ ਦੇ ਵਿੱਦਿਆਰਥੀਆਂ ਦੀ ਭਰਵੀਂ ਹਾਜਰੀ ਦੀ ਸਲਾਘਾ ਕਰਦਿਆਂ ਮੰਚ ਦੇ ਪਹਿਲੇ ਪ੍ਰੋਗਰਾਮ ਨੂੰ ਸਫਲ ਬਣਾਉਣ ਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ।
ਇਸ ਸਮਾਗਮ ਚ ਸ਼ਾਇਰ ਦਲਵੀਰ ਸਿੰਘ ਅਮਰੀਕਾ ਦੀ ਕਾਵਿ ਸੰਗ੍ਰਹਿ ਪੁਸਤਕ "ਦਿਲ ਦੀ ਇਬਾਰਤ" ਦਾ ਲੋਕ ਅਰਪਣ ਵੀ ਕੀਤਾ ਗਿਆ।ਸਾਹਿਤਕ ਸਮਾਗਮ ਚ ਕਵਿੱਤਰੀ ਸੰਦੀਪ ਕੌਰ ਬਿਰਧਨੋ, ਸੇਵਾ ਸਿੰਘ ਭਾਸ਼ੋ,ਦਵਿੰਦਰ ਪਟਿਆਲਵੀ, ਡਾ.ਹਰਪ੍ਰੀਤ ਸਿੰਘ ਰਾਣਾ, ਗਾਇਕ ਗੁਰਦੀਪ ਠਾਕੁਰ,ਡਾ.ਰਾਜੇਸ਼ ਬਠਿੰਡਾ, ਸੰਗੀਤਕਾਰ ਤੋਚੀ ਬਾਈ,ਡਾ.ਕੰਵਰ ਜਸਮਿੰਦਰਪਾਲ ਸਿੰਘ ਪ੍ਰੋ. ਵੀਰਦੇਵ ਸਿੰਘ, ਰੁਪਿੰਦਰ ਸਿੰਘ ਲਾਇਬ੍ਰੇਰੀਅਨ ਨੇ ਵੀ ਆਪਣੀਆਂ ਆਪਣੀਆਂ ਸਾਹਤਿਕ ਰਚਨਾਵਾਂ ਪੇਸ਼ ਕਰਕੇ ਸਮਾਗਮ ਨੂੰ ਸਾਹਤਿਕ ਰੰਗ ਚ ਰੰਗਿਆ। 
 
 
ਸਤਨਾਮ ਸਿੰਘ ਮੱਟੂ
9779708257
Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-