News

ਸਪੀਕਰ ਰਾਣਾ ਕੇ ਪੀ ਸਿੰਘ ਨੇ ਨਗਰ ਕੋਂਸ਼ਲ ਵਿਚ 2 ਕੂੱੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਕੀਤਾ ਰਵਾਨਾ।

January 21, 2019 08:14 PM

ਸਪੀਕਰ ਰਾਣਾ ਕੇ ਪੀ ਸਿੰਘ ਨੇ ਨਗਰ ਕੋਂਸ਼ਲ ਵਿਚ 2 ਕੂੱੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਕੀਤਾ ਰਵਾਨਾ।
ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ ਸੁਧਰਾ ਰੱਖਣ ਲਈ ਨਗਰ ਕੋਂਸ਼ਲ ਵਲੋਂ ਕੀਤੇ ਜਾ ਰਹੇ ਹਨ ਉਪਰਾਲੇ-:ਹਰਜੀਤ ਸਿੰਘ ਜੀਤਾ।
 11 ਲੱਖ ਦੀ ਲਾਗਤ ਨਾਲ ਤਿਆਰ ਕੂੱੜਾ ਚੁੱਕਣ ਵਾਲੀਆਂ 2 ਹੋਰ ਗੱਡੀਆਂ ਨਗਰ ਕੋਂਸਲ ਵਿਚ ਸ਼ਾਮਿਲ।
*ਰੋਜਾਨਾਂ 5 ਗੱਡੀਆਂ ਘਰ ਘਰ ਜਾ ਕੇ ਚੁੱਕ ਰਹੀਆਂ ਹਨ ਗਿੱਲਾ ਤੇ ਸੁੱਕਾ ਕੂੱੜਾ।
ਸ੍ਰੀ ਅਨੰਦਪੁਰ ਸਾਹਿਬ 20 ਜਨਵਰੀ(ਦਵਿੰਦਰਪਾਲ ਸਿੰਘ/ਅੰਕੁਸ਼): ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਨਗਰ ਕੋਸ਼ਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਸ਼ਹਿਰ ਦੇ ਵਿੱਚ ਘਰ ਘਰ ਜਾ ਕੇ ਕੂੱੜਾ ਚੁੱਕਣ ਵਾਲੀਆਂ 2 ਹੋਰ ਗੱਡੀਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਇਸਦੇ ਨਾਲ ਸ਼ਹਿਰ ਵਿਚ ਗਿੱਲਾ ਤੇ ਸੁੱਕਾ ਕੂੱੜਾ ਚੁੱਕਣ ਵਾਲੀਆਂ ਕੁੱਲ ਗੱਡੀਆਂ ਦੀ ਗਿਣਤੀ 5 ਹੋ ਗਈ ਹੈ।
ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਪੱਖ ਨੂੰ ਧਿਆਨ ਵਿਚ ਰੱਖਦੇ ਹੋਏ ਸਪੀਕਰ ਰਾਣਾ ਕੇ ਪੀ ਸਿੰਘ ਨੇ ਨਗਰ ਕੋਸ਼ਲ ਪ੍ਰਧਾਨ ਹਰਜੀਤ ਸਿੰਘ ਜੀਤਾ ਅਤੇ ਉਹਨਾਂ ਦੇ ਸਾਥੀ ਕੋਂਸ਼ਲਰਾਂ, ਕਾਰਜ-ਸਾਧਕ ਅਫਸਰ ਨੂੰ ਸ਼ਹਿਰ ਦੀ ਸਾਫ ਸਫਾਈ ਅਤੇ ਹਰਿਆਵਲ ਨੂੰ ਹੋਰ ਵਧੇਰੇ ਅਸਰਦਾਰ ਕਰਨ ਲਈ ਨਿਰਦੇਸ਼ ਦਿਤੇ ਸਨ ਜਿਸਦੇ ਨਤੀਜੇ ਵਜੋਂ ਨਗਰ ਕੋਸ਼ਲ ਦਾ ਨਵਾਂ ਦਫਤਰ 85 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਕੇ ਲੋਕ ਅਰਪਣ ਕਰ ਦਿੱਤਾ ਹੈ ਸ਼ਹਿਰ ਵਿਚ ਗਲੀਆਂ ਤੇ ਮੁਹੱਲਿਆਂ ਦੇ ਨਾਲ ਘਰ ਘਰ ਜਾ ਕੇ ਕੂੱੜਾ ਚੁਕਣ, ਗਿੱਲਾ ਤੇ ਸੁੱਕਾ ਕੂੱੜਾ ਹਰੇ ਅਤੇ ਨੀਲੇ ਕੂੜੇਦਾਨ ਵਿਚ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਨਗਰ ਕੌਂਸ਼ਲ ਵਲੋਂ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਹਨਾਂ ਦਾ ਸ਼ਹਿਰ ਵਿਚ ਅਸਰ ਵੀ ਵਿਖਾਈ ਦੇਣ ਲੱਗ ਪਿਆ ਹੈ। ਸਹਿਰ ਵਿਚ ਹੋਰ ਕੂੜੇਦਾਨ ਲਗਾਉਣ, ਗਲੀਆਂ ਤੇ ਸੜਕਾਂ ਦੀ ਮੁਰੰਮਤ ਉਤੇ ਕਰੋੜਾ ਰੁਪਏ ਖਰਚ ਕਰਨ ਦੇ ਵੀ ਨਗਰ ਕੋਸ਼ਲ ਵਲੋਂ ਟੈਂਡਰ ਲਗਾਏ ਗਏ ਹਨ ਜਿਸ ਨਾਲ ਸ਼ਹਿਰ ਦਾ ਹੋਰ ਸੁੰਦਰੀਕਰਨ ਹੋ ਜਾਵੇਗਾ।
ਨਗਰ ਕੋਂਸ਼ਲ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਦੱਸਿਆ ਕਿ ਸਪੀਕਰ ਰਾਣਾ ਕੇ ਪੀ ਸਿੰਘ ਨੇ ਝੰਡੀ ਦਿਖਾ ਕੇ ਜਿਥੇ ਇਹਨਾਂ ਗੱਡੀਆਂ ਨੂੰ ਰਵਾਨਾਂ ਕੀਤਾ ਉਥੇ ਮਿਸਨ ਤੰਦਰੁਸਤ ਪੰਜਾਬ ਅਧੀਨ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਦੀ ਵੀ ਪ੍ਰਰੇਣਾ ਦਿੱਤੀ ਹੈ ਉਹਨਾਂ ਕਿਹਾ ਨਗਰ ਕੋਂਸ਼ਲ ਦੇ ਨਵੇਂ ਬਣੇ ਦਫਤਰ ਦੇ ਨਾਲ ਪਾਰਕ ਬਣਾ ਕੇ ਬੂਟੇ ਲਗਾਏ ਜਾਣਗੇ ਅਤੇ ਸ਼ਹਿਰ ਨੂੰ ਹੋਰ ਅਸਰਦਾਰ ਢੰਗ ਨਾਲ ਸਾਫ ਸੁਧਰਾ ਕੀਤਾ ਜਾਵੇਗਾ।
ਤਸਵੀਰ:- ਸ੍ਰੀ ਅਨੰਦਪੁਰ ਸਾਹਿਬ ਵਿਚ ਸਪੀਕਰ ਰਾਣਾ ਕੇ ਪੀ ਸਿੰਘ ਘਰ ਘਰ ਜਾ ਕੇ ਕੂੱੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਰਵਾਨਾ ਕਰਦੇ ਹੋਏ।

Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-