Monday, August 19, 2019
FOLLOW US ON

Article

11ਵੀਂ ਜੂਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਸ਼ੁਰੂ

February 08, 2019 09:39 PM

11ਵੀਂ ਜੂਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ ਸ਼ੁਰੂ
ਮਾਨਸਾ ਦੇ ਲੜਕਿਆਂ ਅਤੇ ਸੰਗਰੂਰ ਦੀਆਂ ਲੜਕੀਆਂ ਵੱਲੋਂ ਜੇਤੂ ਸ਼ੁਰੂਆਤ
ਬਰਨਾਲਾ, 8 ਫਰਵਰੀ - 11ਵੀਂ ਜੂਨੀਅਰ ਸਟੇਟ ਨੈੱਟਬਾਲ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਐਸ. ਡੀ. ਕਾਲਜ ਦੇ ਵਿਖੇ ਸ਼ੁਰੂ ਹੋ ਗਈ ਹੈ। 10 ਫਰਵਰੀ ਤੱਕ ਚਲਣ ਵਾਲੇ ਇਹਨਾਂ ਤਿੰਨ ਰੋਜ਼ਾ ਮੁਕਾਬਲਿਆਂ ਦਾ ਸ਼ੁਭ ਆਰੰਭ ਸੁਖਦੇਵ ਸਿੰਘ ਵਿਰਕ ਐਸ.ਪੀ. (ਡੀ) ਅਤੇ ਸ੍ਰੀ ਬੀ. ਕੇ. ਗੋਇਲ ਡੀ.ਐਸ.ਪੀ ਬਰਨਾਲਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਸ੍ਰੀ ਵਿਰਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਬਹੁਤ ਵਧੀਆ ਗੱਲ ਹੈ ਕਿ ਐੱਸ. ਡੀ. ਕਾਲਜ ਦੇ ਜਿਸ ਗਰਾਊਂਡ ਤੋਂ ਨਾ ਸਿਰਫ਼ ਪੰਜਾਬ ਬਲਕਿ ਭਾਰਤ ਅੰਦਰ ਨੈੱਟਬਾਲ ਦੀ ਸ਼ੁਰੂਆਤ ਹੋਈ ਹੈ, ਉਸ ਥਾਂ 'ਤੇ ਸੂਬਾ ਪੱਧਰੀ ਮੁਕਾਬਲੇ ਹੋ ਰਹੇ ਹਨ। ਉਹਨਾਂ ਉਮੀਦ ਜਤਾਈ ਕਿ ਇਨਾਂ ਮੁਕਾਬਲਿਆਂ ਵਿਚ ਹਿੱਸਾ ਲੈ ਰਹੇ ਖਿਡਾਰੀ ਅੱਗੇ ਜਾ ਕੇ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ•ਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੁਨੇਹਾ ਦਿੱਤਾ। ਸ੍ਰੀ ਗੋਇਲ ਨੇ ਕਿਹਾ ਕਿ ਨਾ ਸਿਰਫ਼ ਪੰਜਾਬ ਬਲਕਿ ਦੇਸ਼ ਅੰਦਰ ਨੈੱਟਬਾਲ ਖੇਡ ਨੂੰ ਪ੍ਰਫੁਲਤ ਕਰਨ ਵਿਚ ਐਸ. ਡੀ. ਕਾਲਜ ਦਾ ਬਹੁਤ ਵੱਡਾ ਯੋਗਦਾਨ ਹੈ। ਉਹਨਾਂ ਖਿਡਾਰੀਆਂ ਨੂੰ ਜਿੱਤ ਹਾਰ ਦੀ ਪ੍ਰਵਾਹ ਕੀਤੇ ਬਿਨਾਂ ਖੇਡਣ ਲਈ ਪ੍ਰੇਰਿਆ।  
ਪੰਜਾਬ ਨੈੱਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਕਿਹਾ ਕਿ ਇਸੇ ਗਰਾਊਂਡ ਤੋਂ ਟ੍ਰੇਨਿੰਗ ਲੈ ਕੇ ਅਨੇਕਾਂ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟ ਚੁੱਕੇ ਹਨ ਅਤੇ ਇਸ ਖੇਡ ਦੀ ਬਦੌਲਤ ਸੈਂਕੜੇ ਨੌਜਵਾਨ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਕਰ ਹਨ। ਪ੍ਰਬੰਧਕੀ ਸਕੱਤਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਲੀਗ-ਕਮ-ਨਾਕਆਊਟ ਆਧਰ 'ਤੇ ਖੇਡੇ ਜਾ ਰਹੇ ਇਹਨਾਂ ਮੁਕਾਬਲਿਆਂ ਵਿਚ ਲੜਕਿਆਂ ਦੇ ਵਰਗ ਵਿਚ 15 ਅਤੇ ਲੜਕੀਆਂ ਦੇ ਵਰਗ ਵਿਚ 11 ਜ਼ਿਲਿ•ਆਂ ਦੀਆਂ ਟੀਮਾਂ ਸ਼ਿਰਕਤ ਕਰ ਰਹੀਆਂ ਹਨ। ਲੜਕਿਆਂ ਦੇ ਪਹਿਲੇ ਮੁਕਾਬਲੇ ਵਿਚ ਮਾਨਸਾ ਨੇ ਫਤਿਹਗੜ• ਸਾਹਿਬ ਨੂੰ 19-8 ਦੇ ਫਰਕ ਨਾਲ ਹਰਾ ਦਿੱਤਾ। ਜਦ ਕਿ ਲੜਕੀਆਂ ਦੇ ਮੁਕਾਬਲੇ ਵਿਚ ਸੰਗਰੂਰ ਨੇ ਪਟਿਆਲਾ ਦੀ ਟੀਮ ਨੂੰ 13-6 ਨਾਲ ਹਰਾ ਕੇ ਜੇਤੂ ਸ਼ੁਰੂਆਤ ਕੀਤੀ। 
ਇਸ ਮੌਕੇ ਏ.ਈ.ਓ ਨਿਰਪਜੀਤ ਸਿੰਘ, ਕੋਚ ਮਨਜੀਤ ਸਿੰਘ, ਜੈਮੀ ਬਰਾਰ ਬਠਿੰਡਾ, ਜਤਿੰਦਰ ਕੌਰ ਸੰਗਰੂਰ, ਸਮਰਦੀਪ ਸ਼ਰਮਾ, ਰਾਜਾ ਸਿੰਘ ਪਟਿਆਲਾ, ਦਿਲਬਾਗ ਸਿੰਘ ਤਰਨਤਾਰਨ, ਪ੍ਰਿੰਸੀਪਲ ਡਾ. ਰਮਾ ਸ਼ਰਮਾ, ਪ੍ਰਿੰਸੀਪਲ ਤਪਨ ਕੁਮਾਰ ਸਾਹੂ, ਪ੍ਰਿੰਸੀਪਲ ਰਾਕੇਸ਼ ਗਰਗ, ਪ੍ਰਿੰਸੀਪਲ ਵਿਜੈ ਕੁਮਾਰ ਬਾਂਸਲ, ਪ੍ਰਿੰਸੀਪਲ ਕਸ਼ਮੀਰ ਸਿੰਘ, ਬਲਵਿੰਦਰ ਕੁਮਾਰ ਬਿੱਟੂ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਸੁਖਪਾਲ ਸਿੰਘ, ਗੁਰਮੇਲ ਸਿੰਘ, ਰਾਜੇਸ਼ ਕੁਮਾਰ ਪਾਂਡੇ, ਪ੍ਰੋ. ਬਹਾਦਰ ਸਿੰਘ ਅਤੇ ਪ੍ਰੋ. ਜਸਵਿੰਦਰ ਕੌਰ ਆਦਿ ਵੀ ਹਾਜ਼ਰ ਸਨ।

Have something to say? Post your comment

More Article News

ਕਾਵਿ ਸੰਗ੍ਰਹਿ : ਤਰੇਲ ਤੁਪਕੇ / ਰੀਵੀਊਕਾਰ : ਪ੍ਰੋ. ਨਵ ਸੰਗੀਤ ਸਿੰਘ ਮਿੰਨੀ ਕਹਾਣੀ:- ਵਖਰੇਵੇਂ ਦੀ ਕੈਦ/ਹਰਪ੍ਰੀਤ ਕੌਰ ਘੁੰਨਸ ਪਰਜਾ ਦੀਆਂ ਚੀਕਾਂ/ਹਰਪ੍ਰੀਤ ਕੌਰ ਘੁੰਨਸ ਅਸਿਸਟੈਂਟ ਪ੍ਰੋਫੈਸਰ ਡਾ.ਰਵਿੰਦਰ ਕੌਰ ਰਵੀ ਵੱਲੋਂ ਫਿਲਮ "ਦੂਜਾ ਵਿਆਹ" ਰਿਲੀਜ਼ / ਛਿੰਦਾ ਧਾਲੀਵਾਲ ਸ਼ਰੀਫ ਬੰਦਾ/ਜਸਕਰਨ ਲੰਡੇ ਪਾਤਲੀਆਂ ਦਾ ਦਰਦ/ਡਾ: ਸੁਧੀਰ ਗੁਪਤਾ ਤੇ ਡਾ: ਰਿਪੁਦਮਨ ਸਿੰਘ ਤ੍ਰਿਲੋਕ ਸਿੰਘ ਆਰਟਿਸਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਬਣਾਏ ਚਿਤਰਾਂ ਦੀ ਕਲਾ ਪ੍ਰਦਰਸ਼ਨੀ ਦਾ ਉਦਘਾਟਨ/ ਉਜਾਗਰ ਸਿੰਘ "ਸੁੱਚਾ ਸੂਰਮਾ" ਲੋਕ ਗਾਥਾ ਗਾਇਕੀ ਚ ਨਵਾਂ ਮਾਅਰਕਾ ਗਾਇਕ ਲੱਕੀ ਸਿੰਘ ਦੁਰਗਾਪੁਰੀਆ ਮਾਂ ਤਾਂ ਪੁੱਤ ਲਈ---ਪ੍ਰਭਜੋਤ ਕੌਰ ਢਿੱਲੋਂ ਦੇਸ਼ ਦੇ ਸਮੁੱਚੇ ਦਲਿਤ ਸਮਾਜ ਦੇ ਧਿਆਨ ਹਿਤ ਸ੍ਰੀ ਅਕਾਲ ਤਖਤ ਸਾਹਿਬ ਤੋ ਬਾਬਰੀ ਮਸਜਿਦ ਅਤੇ ਰਵਿਦਾਸ ਮੰਦਰ ਢਹਿ ਢੇਰੀ ਕਰਨ ਤੱਕ /ਬਘੇਲ ਸਿੰਘ ਧਾਲੀਵਾਲ
-
-
-