Monday, August 19, 2019
FOLLOW US ON

News

ਮਾਤਾ ਸਾਹਿਬ ਕੌਰ ਖਾਲਸਾ ਕਾਲਜ ਅਤੇ ਸਕੂਲ ਢੰਡੋਵਾਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

February 08, 2019 10:07 PM
ਮਾਤਾ ਸਾਹਿਬ ਕੌਰ ਖਾਲਸਾ ਕਾਲਜ ਅਤੇ ਸਕੂਲ ਢੰਡੋਵਾਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਕੀਤਾ ਪੇਸ਼
ਐਡਵੋਕੇਟ ਅਵਤਾਰ ਸਿੰਘ ਕਲੇਰ ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਵੱਖ-ਵੱਖ ਖੇਤਰਾਂ ’ਚ ਮੱਲਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ
 
ਸ਼ਾਹਕੋਟ/ਮਲਸੀਆਂ, 8 ਫਰਵਰੀ (ਏ.ਐੱਸ. ਸਚਦੇਵਾ) ਮਾਤਾ ਸਾਹਿਬ ਕੌਰ ਖਾਲਸਾ ਕਾਲਜ ਅਤੇ ਸਕੂਲ ਢੰਡੋਵਾਲ (ਸ਼ਾਹਕੋਟ) ਦਾ ਸਲਾਨਾ ਇਨਾਮ ਵੰਡ ਸਮਾਰੋਹ ਬੜੀ ਹੀ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਕਾਲਜ ਅਤੇ ਸਕੂਲ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ ਦੀ ਅਗਵਾਈ ਅਤੇ ਸਰਬਜੀਤ ਕੌਰ ਪਿ੍ਰੰਸੀਪਲ ਕਾਲਜ ਤੇ ਸੁਖਜੀਤ ਕੌਰ ਪਿ੍ਰੰਸੀਪਲ ਸਕੂਲ ਦੀ ਦੇਖ-ਹੇਠ ਕਰਵਾਏ ਗਏ ਸਮਾਗਮ ਦੌਰਾਨ ਐਡਵੋਕੇਟ ਅਵਤਾਰ ਸਿੰਘ ਕਲੇਰ ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਯੂਥ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਚੱਠਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ, ਉਪਰੰਤ ਸੁਖਜੀਤ ਕੌਰ ਪਿ੍ਰੰਸੀਪਲ ਸਕੂਲ ਅਤੇ ਸੁਨੇਹ ਲਤਾ ਵਾਈਸ ਪਿ੍ਰੰਸੀਪਲ ਕਾਲਜ ਨੇ ਸਕੂਲ ਤੇ ਕਾਲਜ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਮੁੱਖ ਮਹਿਮਾਨ ਐਡਵੋਕੇਟ ਅਵਤਾਰ ਸਿੰਘ ਕਲੇਰ ਅਤੇ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਅਤੇ ਸਕੂਲ ਢੰਡੋਵਾਲ ਦੀ ਇਲਾਕੇ ਨੂੰ ਬਹੁਤ ਵੱਡੀ ਦੇਣ ਹੈ ਅਤੇ ਇਸ ਸੰਸਥਾਂ ਤੋਂ ਸਿੱਖਿਆ ਪ੍ਰਾਪਤ ਕਰ ਅੱਜ ਬਹੁਤ ਸਾਰੇ ਬੱਚੇ ਉੱਚ ਅਹੁਦਿਆ ’ਤੇ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਜਿਥੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨਿ੍ਹਆ, ਉਥੇ ਹੀ ਵਿਦਿਆਰਥੀਆਂ ਨੇ ਪ੍ਰੋਗਰਾਮ ਰਾਹੀ ਸਮਾਜਿਕ ਬੁਰਾਈਆ ਨੂੰ ਵੀ ਖ਼ਤਮ ਕਰਨ ਦਾ ਸੁਨੇਹਾ ਦਿੱਤਾ। ਅੰਤ ਵਿੱਚ ਮਹਿਮਾਨਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮੈਡਮ ਰੇਖਾ ਰਾਣੀ ਅਤੇ ਮੈਡਮ ਹਰਵਿੰਦਰ ਕੌਰ ਨੇ ਸਟੇਜ ਦੀ ਕਾਰਵਾਈ ਬਾਖੂਬੀ ਚਲਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਚਰਨ ਸਿੰਘ ਸਿੰਧੜ ਸਰਕਲ ਜਥੇਦਾਰ ਸ਼੍ਰੋਮਣੀ ਅਕਾਲੀ ਦਲ, ਕੇਵਲ ਸਿੰਘ ਰੂਪੇਵਾਲੀ ਸਾਬਕਾ ਐੱਮ.ਡੀ., ਦਵਿੰਦਰ ਸਿੰਘ ਆਹਲੂਵਾਲੀਆ ਸਮਾਜ ਸੇਵਕ, ਸੁਰਿੰਦਰਜੀਤ ਸਿੰਘ ਚੱਠਾ ਸਰਪੰਚ ਢੰਡੋਵਾਲ, ਕਪਿਲ ਗੁਪਤਾ ਪ੍ਰਧਾਨ ਮੰਡੀ ਕਮੇਟੀ, ਗੁਰਪ੍ਰੀਤ ਸਿੰਘ ਐਕਸੀਅਨ ਪਾਵਰਕਾਮ, ਡਾ. ਨਗਿੰਦਰ ਸਿੰਘ ਬਾਂਸਲ ਜਨਰਲ ਸਕੱਤਰ, ਹਰੀਸ਼ ਗੁਪਤਾ ਉਪ ਪ੍ਰਧਾਨ, ਗੁਰਨਾਮ ਸਿੰਘ ਚੱਠਾ ਆੜਤੀਆ ਸੀਨੀਅਰ ਮੀਤ ਪ੍ਰਧਾਨ, ਜਗਤੇਜ ਸਿੰਘ ਕੈਸ਼ੀਅਰ, ਜਸਵੰਤ ਸਿੰਘ ਨੰਬਰਦਾਰ, ਸੋਹਣ ਸਿੰਘ ਖਹਿਰਾ ਸਾਬਕਾ ਮੈਂਬਰ ਬਲਾਕ ਸੰਮਤੀ, ਸੁਰਿੰਦਰਵੀਰਪਾਲ ਸਿੰਘ ਡਾਇਰੈਕਟਰ, ਤਜਿੰਦਰ ਸਿੰਘ ਰਾਮਪੁਰ ਸਾਬਕਾ ਮੈਂਬਰ ਜਿਲਾਂ ਪ੍ਰੀਸ਼ਦ, ਬਿੱਕਰ ਸਿੰਘ ਯੂ.ਕੇ., ਸਵਰਨ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਪਾਲ ਸਿੰਘ ਫਰਾਂਸ, ਬਲਵਿੰਦਰ ਸਿੰਘ ਚੱਠਾ ਯੂ.ਐੱਸ.ਏ., ਨਿਰਮਲ ਸਿੰਘ ਚੱਠਾ ਯੂ.ਕੇ., ਬਲਿਹਾਰ ਸਿੰਘ ਚੱਠਾ ਢੰਡੋਵਾਲ, ਕੰਵਲਜੀਤ ਸਿੰਘ ਪਨੇਸਰ, ਗੁਰਮੁੱਖ ਸਿੰਘ ਬਧੇਸ਼ਾ, ਬੱਬੂ, ਅਮਰੀਕ ਸਿੰਘ ਮੱਟੂ, ਬਲਵੰਤ ਸਿੰਘ ਮਲਸੀਆਂ, ਗੁਰਦੇਵ ਸਿੰਘ, ਨਿਰਮਲਜੀਤ ਸਿੰਘ ਮੱਲੀ, ਤੇਜਾ ਸਿੰਘ ਮਾਣਕਪੁਰ, ਜਗਜੋਤ ਸਿੰਘ ਆਹਲੂਵਾਲੀਆ, ਲਹਿੰਬਰ ਸਿੰਘ ਪਹਿਲਵਾਨ, ਪਵਨ ਗੁਪਤਾ ਆਦਿ ਸਮੇਤ ਵੱਡੀ ਗਿਣਤੀ ’ਚ ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।
Have something to say? Post your comment