News

ਸੂਬੇ 'ਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਅਰੋੜਾ

February 09, 2019 08:50 PM
ਸੂਬੇ 'ਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਅਰੋੜਾ
-ਕੈਬਨਿਟ ਮੰਤਰੀ ਵਲੋਂ 40 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ 50 ਸਥਾਨਾਂ 'ਤੇ ਲਗਾਏ ਜਾਣਗੇ 150 ਅਤਿ-ਆਧੁਨਿਕ ਸੀ.ਸੀ.ਟੀ.ਵੀ ਕੈਮਰੇ
ਹੁਸ਼ਿਆਰਪੁਰ ਕੁਲਜੀਤ ਸਿੰਘ
 ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਨਤਾ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ•ਾਂ ਨਾਲ ਗੰਭੀਰ ਹੈ, ਇਸ ਲਈ ਰਾਜ ਵਿੱਚ ਅਪਰਾਧ ਦੇ ਖਾਤਮੇ ਲਈ ਸਰਕਾਰ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਗੱਲ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਅੱਜ ਸਰਵਿਸ ਕਲੱਬ ਹੁਸ਼ਿਆਰਪੁਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਮਜ਼ਬੂਤ ਬਣਾਈ ਰੱਖਣ ਲਈ 40 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ 50 ਸਥਾਨਾਂ 'ਤੇ 150  ਅਤਿ-ਆਧੁਨਿਕ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ। ਇਸ ਦੋਰਾਨ ਉਨ•ਾਂ ਨਾਲ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪਮ ਕਲੇਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ਼੍ਰੇ ਜੇ. ਏਲਨਚੇਲੀਅਨ ਨੇ ਸ਼ਹਿਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਉਨ•ਾਂ ਨੂੰ ਪ੍ਰਪੋਜ਼ਲ ਦਿੱਤੀ ਸੀ, ਜਿਸ ਨੂੰ ਉਨ•ਾਂ ਨੇ ਤੁਰੰਤ ਸਵੀਕਾਰ ਕਰ ਲਿਆ। ਉਨ•ਾਂ ਦੱਸਿਆ ਕਿ ਲਗਭਗ ਢਾਈ ਮਹੀਨੇ ਵਿੱਚ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਅਤਿ-ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਜਾਣਗੇ। ਉਨ•ਾਂ ਕਿਹਾ ਕਿ ਸ਼ਹਿਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ ਅਤੇ ਅਪਰਾਧਕ ਗਤੀਵਿਧੀਆਂ 'ਤੇ ਕਾਫੀ ਹੱਦ ਕਾਬੂ ਪਾਇਆ ਜਾ ਸਕਦਾ ਹੈ।
 ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਸ਼ਹਿਰ ਵਿੱਚ ਸਰਵੇ ਕਰਵਾਇਆ ਗਿਆ ਹੈ, ਜਿਸ ਤਹਿਤ ਥਾਣਾ ਸਿਟੀ, ਥਾਣਾ ਮਾਡਲ ਟਾਊਨ ਅਤੇ ਥਾਣਾ ਸਦਰ ਅਧੀਨ ਆਉਂਦੇ ਕੁੱਲ 50 ਸਥਾਨ ਚੁਣੇ ਗਏ ਹਨ, ਜਿਥੇ 150 ਅਤਿ-ਆਧੁਨਿਕ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ, ਜੋ ਰਾਤ ਸਮੇਂ ਹੋਣ ਵਾਲੀਆਂ ਗਤੀਵਿਧੀਆਂ ਨੂੰ ਬਹੁਤ ਵਧੀਆ ਢੰਗ ਨਾਲ ਕਵਰ ਕਰ ਸਕਣਗੇ। ਉਨ•ਾਂ ਦੱਸਿਆ ਕਿ ਇਸਦਾ ਇਕ ਕੰਟਰੋਲ ਰੂਮ ਪੁਲਿਸ ਲਾਈਨ ਵਿੱਚ ਬਣਾਇਆ ਜਾਵੇਗਾ, ਜਿਥੇ 24 ਘੰਟੇ ਨਿਗਰਾਨੀ ਰੱਖੀ ਜਾਵੇਗੀ ਅਤੇ ਕਿਸੇ ਵੀ ਤਰ•ਾਂ ਦੀ ਅਣਹੋਣੀ ਘਟਨਾ 'ਤੇ ਤੁਰੰਤ ਸਬੰਧਤ ਥਾਣੇ ਅਤੇ ਪੀ.ਸੀ.ਆਰ.ਟੀਮ ਨੂੰ ਸੂਚਿਤ ਕੀਤਾ ਜਾ ਸਕੇਗਾ।
 ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸ਼ਹਿਰ ਦੀਆਂ ਜਨਤਕ ਥਾਵਾਂ ਸਕੂਲ, ਕਾਲਜ, ਬੱਸ ਸਟੈਂਡ, ਰੇਲਵੇ ਸਟੇਸ਼ਨ, ਪ੍ਰਮੁੱਖ ਚੌਕ ਆਦਿ ਕਵਰ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜਿੱਥੇ ਸ਼ਹਿਰ ਦੀ ਟਰੈਫ਼ਿਕ ਵਿਵਸਥਾ, ਸਕੂਲ/ਕਾਲਜਾਂ ਵਿਚ ਪੜ•ਨ ਜਾਣ ਵਾਲੀਆਂ ਵਿਦਿਆਰਥਣਾਂ, ਧਾਰਮਿਕ ਸਮਾਗਮਾਂ ਦੇ ਇਲਾਵਾ ਧਾਰਮਿਕ ਸਥਾਨਾਂ ਦੀ ਸੁਰੱਖਿਆ ਤਾਂ ਯਕੀਨੀ ਬਣੇਗੀ, ਉਥੇ ਹੀ ਸੜਕ ਦੁਰਘਟਨਾ, ਚੋਰੀ, ਚੈਨ ਸਨੇਚਿੰਗ ਵਰਗੀਆਂ ਵਾਰਦਾਤਾਂ 'ਤੇ ਵੀ ਲਗਾਮ ਲੱਗੇਗੀ।
 ਇਸ ਦੌਰਾਨ ਐਸ.ਐਸ.ਪੀ. ਸ਼੍ਰੀ ਜੇ. ਏਲਨਚੇਲੀਅਨ ਨੇ ਕੈਬਨਿਟ ਮੰਤਰੀ ਸ਼੍ਰੀ ਸ਼ੁੰਦਰ ਸ਼ਾਮ ਅਰੋੜਾ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜ਼ਿਲ•ੇ ਵਿੱਚ ਕਾਨੂੰਨ ਵਿਵਸਥਾ ਸੁਚਾਰੂ ਢੰਗ ਬਣਾਈ ਰੱਖਣ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਲਈ ਬਹੁਤ ਲਾਭਦਾਇਕ ਸਿੱਧ ਹੋਵੇਗੀ।
 ਇਸ ਮੌਕੇ 'ਤੇ ਸ਼ਹਿਰੀ ਕਾਂਗਰਸ ਪ੍ਰਧਾਨ ਐਡਵੋਕੇਟ ਸ਼੍ਰੀ ਰਾਕੇਸ਼ ਮਰਵਾਹਾ, ਬਲਾਕ ਪ੍ਰਧਾਨ ਪੇਂਡੂ ਨੰਬਰਦਾਰ ਕੈਪਟਨ ਸ਼੍ਰੀ ਕਰਮਚੰਦ, ਕੌਂਸਲਰ ਸ਼੍ਰੀ ਸੁਰਿੰਦਰ ਪਾਲ ਸਿੱਧੂ, ਕੌਂਸਲਰ ਸ਼੍ਰੀ ਸਰਵਨ ਸਿੰਘ, ਕੌਂਸਲਰ ਸ਼੍ਰੀ ਕੁਲਵਿੰਦਰ ਸਿੰਘ ਹੁੰਦਲ, ਸਰਪੰਚ ਸ਼੍ਰੀ ਕੁਲਦੀਪ ਅਰੋੜਾ, ਸਰਪੰਚ ਸ਼੍ਰੀ ਨਰਵੀਰ ਨੰਦੀ, ਸਾਬਕਾ ਕੌਂਸਲਰ ਸ਼੍ਰੀ ਖਰੈਤੀ ਲਾਲ ਕਤਨਾ, ਸ੍ਰੀ ਬਿੱਲਾ ਦਿਲਾਵਰ, ਸ਼੍ਰੀ ਸ਼ਾਦੀ ਲਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Have something to say? Post your comment

More News News

ਸਾਕਾ (ਸਿੱਖ ਆਰਟਸ ਐਂਡ ਕਲਚਰਲ ਐਸੋਸੀਏਸ਼ਨ) ਵੱਲੋ ਕਰਵਾਈ ਗਈ 130 ਮੀਲ ਲੰਬੀ ਚੈਰਿਟੀ ਬਾਈਕ ਰਾਈਡ ਬਰਮਿੰਘਮ ਤੋਂ ਚੱਲਕੇ ਅੱਜ ਸਾਊਥਾਲ ਪਾਰਕ ਵਿੱਖੇ ਸਮਾਪਤ ਹੋਈ Sonia Mann to mark her Bollywood debut with ‘Happy Hardy and Heer’ with Himesh Reshammiya "ਰੁੱਖ ਲਗਾਓ ਵੰਸ਼ ਬਚਾਓ "ਮੁਹਿੰਮ ਪਿੰਡ ਦੀਆਂ ਸੱਥਾਂ 'ਚ ਵੀ ਪੁੱਜੀ ਮੁਹਿੰਮ ਦੇ ਦੂਜੇ ਪੜਾਅ ਨੂੰ ਲੈ ਵਾਤਾਵਰਣ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਲਗਾਤਾਰ ਹੋਈ ਬਰਸਾਤ ਕਾਰਨ ਸ਼ਹਿਰ ਦੀਆਂ ਕਈ ਥਾਵਾਂ 'ਤੇ ਖੜ੍ਹਾ ਹੋ ਗਿਆ ਸੀ ਪਾਣੀ ਇਟਲੀ 'ਚ ਜਾਗਰਣ 3 ਨੂੰ, ਸਤਵਿੰਦਰ ਬੁੱਗਾ ਕਰਨਗੇ ਮਹਾਮਾਈ ਦਾ ਗੁਣਗਾਨ Fury in the villagers by cutting banyan trees ਐੱਮ ਐਲ ਏ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਮੀਂਹ ਨਾਲ ਪ੍ਰਭਾਵਿਤ ਫ਼ਸਲਾ ਦਾ ਲਿਆ ਜਾਇਜਾ ਸਰਕਾਰੀ ਸੈਕੰਡਰੀ ਸਕੂਲ ਝੁਨੀਰ ਵਿਖੇ ਕਰਵਾਏ ਬਲਾਕ ਵਿੱਦਿਅਕ ਮੁਕਾਬਲੇ , ਬੱਚਿਆਂ ਨੂੰ ਕੀਤਾ ਸਨਮਾਨਿਤ ਲੇਬਰ ਪਾਰਟੀ ਨੇ ਸ. ਖੜਗ ਸਿੰਘ ਨੂੰ ਹੌਵਿਕ ਲੋਕਲ ਬੋਰਡ ਮੈਂਬਰ ਲਈ ਆਪਣਾ ਉਮੀਦਵਾਰ ਐਲਾਨਿਆ ਅੰਮ੍ਰਿਤਸਰ ਉਤਰੀ ਸਾਂਝ ਕੇਂਦਰ ਦੇ ਪੁਲਿਸ ਮੁਲਾਜ਼ਮਾਂ ਨੇ ਲਗਾਏ ਪੌਦੇ
-
-
-