News

ਸ਼ੇਰਪੁਰ ' ਚ 2 ਨਸ਼ਾ ਤਸਕਰ ਔਰਤਾਂ ਪੁਲਿਸ ਅੜਿੱਕੇ : ਤੂਰ

February 10, 2019 09:05 PM
ਸ਼ੇਰਪੁਰ ' ਚ 2 ਨਸ਼ਾ ਤਸਕਰ ਔਰਤਾਂ ਪੁਲਿਸ ਅੜਿੱਕੇ : ਤੂਰ

ਸ਼ੇਰਪੁਰ 10 ਫਰਵਰੀ (ਹਰਜੀਤ ਕਾਤਿਲ) ਪੁਲਿਸ ਜ਼ਿਲ੍ਹਾ ਸੰਗਰੂਰ ਦੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਧੂਰੀ ਦੇ ਡੀਐਸਪੀ ਅਕਾਸ਼ਦੀਪ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਜਸਵੀਰ ਸਿੰਘ ਤੂਰ ਦੀ ਅਗਵਾਈ ਹੇਠ ਚਿੱਟੇ ਦੇ ਖਿਲਾਫ਼ ਸ਼ਿਕੰਜਾ ਕੱਸਦਿਆਂ ਵੱਖ- ਵੱਖ ਦੋ ਔਰਤ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਥਾਣਾ ਸ਼ੇਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਹੁਣ ਸ਼ੇਰਪੁਰ ਵਿੱਚ ਨਸ਼ਾ ਤਸਕਰਾਂ ਦੀ ਖੈਰ ਨਹੀਂ , ਜਿਸਦੇ ਤਹਿਤ ਸ਼ਿੰਦਰ ਕੌਰ ਪਤਨੀ ਦਰਸ਼ਨ ਸਿੰਘ ਅਤੇ ਰੇਸ਼ਮਾਂ ਰਾਣੀ ਪਤਨੀ ਟੋਨੀ ਸਿੰਘ ਵਾਸੀ ਪੱਤੀ ਖਲੀਲ , ਸ਼ੇਰਪੁਰ ਨੂੰ ਕਾਬੂ ਕਰਕੇ ਇੰਨ੍ਹਾਂ ਦੇ ਕਬਜ਼ੇ ਵਿੱਚੋ 30 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਕਰਨ ਚ ਸਫ਼ਲਤਾ ਪ੍ਰਾਪਤ ਕਰਨ ਦਾ ਦਾਅਵਾ ਕੀਤਾ ਹੈ ਅਤੇ ਫੜੇ ਗਏ ਮੁਲਜ਼ਮਾਂ ਦੇ ਖਿਲਾਫ ਥਾਣਾ ਸ਼ੇਰਪੁਰ ਵਿਖੇ ਮੁਕੱਦਮਾ ਨੰਬਰ 16 ਧਾਰਾ 21/ 61/85 ਐੱਨ ਡੀ ਪੀ ਸੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜ਼ਿਕਰਯੋਗ ਹੈ ਕਿ ਸ਼ੇਰਪੁਰ ਇਲਾਕੇ ਅੰਦਰ ਚਿੱਟੇ ਕਾਰਨ ਬਹੁਤ ਸਾਰੇ ਨੌਜਵਾਨ ਇਸਦੇ ਆਦੀ ਹੋ ਚੁੱਕੇ ਹਨ ਜਿਸ ਕਰਕੇ ਪੁਲੀਸ ਨੇ ਐਂਟੀ ਨਾਰਕੋਟਿਕ ਸੈੱਲ ਦੇ ਸਹਿਯੋਗ ਨਾਲ ਚਿੱਟੇ ਦੇ ਖਾਤਮੇ ਲਈ ਕਮਰ ਕਸੀ ਹੋਈ ਹੈ ।
Have something to say? Post your comment

More News News

ਖਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ। ਉੱਘੇ ਸਾਹਿਤਕਾਰ ਦੇਵਿੰਦਰ ਦੀਦਾਰ ਵੱਲੋਂ ਸਕੂਲ ਨੂੰ ਪੁਸਤਕਾਂ ਦਾ ਸੈੱਟ ਭੇਟ ਕੀਤਾ 24 ਫਰਵਰੀ ਨੂੰ ਹੋਵੇਗੀ ਅੰਮ੍ਰਿਤਸਰ ਮਿੰਨੀ ਮੈਰਾਥਨ ਦੌੜ-ਕੋਮਲ ਮਿੱਤਲ ਹਰਪ੍ਰੀਤ ਸਿੰਘ ਥਿੰਦ ਸ਼੍ਰੋਮਣੀ ਅਕਾਲੀ ਦਲ (ਅ) ਵੱਲ਼ੋਂ ਸਰਕਲ ਸ਼ੇਰਪੁਰ ਦੇ ਯੂਥ ਪ੍ਰਧਾਨ ਨਿਯੁਕਤ ਸ਼ਹੀਦ ਕੁਲਵਿੰਦਰ ਸਿੰਘ ਨੂੰ ਹਜ਼ਾਰਾ ਨੱਮ ਅੱਖਾਂ ਨਾਲ ਅੰਤਿਮ ਵਿਧਾਇਗੀ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਸੀ ਆਰ ਪੀ ਐਫ ਜਵਾਨਾਂ ਨੇ ਦਿੱਤੀ ਸਲਾਮੀ। ਸ਼ੇਰਪੁਰ ਥਾਣਾ ਮੁਖੀ ਨਾਲ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆ ਦੇ ਮਾਮਲੇ ਨੂੰ ਲੈਕੇ ਵਿਸ਼ੇਸ਼ ਮੀਟਿੰਗ ਪੰਜਾਬ ਦੇ ਵਿਦਿਆਰਥੀਆਂ ਨੇ ਇੰਸਪਾਇਰ ਐਵਾਰਡ ਪ੍ਰਤੀਯੋਗਤਾ ਵਿੱਚ ਮਾਡਲ ਪ੍ਰਦਰਸ਼ਿਤ ਕੀਤੇ ਹਾਈਐਂਡ ਯਾਰੀਆਂ' 'ਚ 'ਨਿੰਜਾ' ਨਾਲ ਨਜ਼ਰ ਆਵੇਗੀ 'ਆਰੂਸੀ ਸ਼ਰਮਾ' ਡੀ.ਐਨ.ਏ ਦਾ ਕਮਾਲ: ਪਤਾ ਲੱਗਾ ਨਿਊਜ਼ੀਲੈਂਡ ਵਸਦੈ ਕੋਈ ਪਰਿਵਾਰ ਗਾਇਕ ਕੁਲਦੀਪ ਰਸੀਲਾ ਦੇ " ਬਰਾਤ" ਗੀਤ ਨੂੰ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ- ਗੀਤਕਾਰ ਸੈਟੀ ਸਿੰਘ
-
-
-