Thursday, May 23, 2019
FOLLOW US ON

Article

ਗੁਹਜ ਰਤਨ ਭਾਗ - 16 // ਗਿਆਨੀ ਗੁਰਮੁੱਖ ਸਿੰਘ ਖਾਲਸਾ

February 16, 2019 10:18 PM

  1.ਨੀਂਦ   

ਅਗਨੀ ਦੀ ਪ੍ਰਕ੍ਰਿਤੀ ਹੈ ਨੀਂਦ  ਜਿਸ ਸਮੇਂ ਸਰੀਰ ਵਿੱਚ ਵਿਕਾਰਾਂ ਦਾ ਪ੍ਰਭਾਵ ਤੇਜ਼ ਹੁੰਦਾ ਹੈ ਉਸ ਸਮੇਂ ਨੀਂਦ ਨਹੀਂ ਆਉਦੀ  ਚਿੰਤਾ,ਡਰ,ਗੁੱਸਾ ਇਹ ਸਭ ਨੀਂਦ ਨਹੀਂ ਆਉਣ ਦੇਂਦਾ  ਇਕੱਲਾ ਸੌਣ ਨੂੰ ਹੀ ਨੀਂਦ ਨਹੀਂ ਆਖਿਆ ਜਾਂਦਾ । ਜਦੋਂ ਆਤਮਿਕ ਤੌਰ ਤੇ ਵਿਕਾਰਾਂ ਵਿੱਚ ਫਸੇ ਹੁੰਦੇ ਹਾਂ ਤਾਂ ਸਭ ਕੁੱਝ ਭੁਲਾ ਬੈਠਦੇ ਹਾਂ ਤਾਂ ਉਸ ਨੂੰ ਵੀ ਨੀਂਦ ਕਿਹਾ ਜਾਂਦਾ ਹੈ ।

ਨਿਦ੍ਰਾ. "ਨੀਦ ਭੂਖ ਸਭ ਪਰਹਰਿ ਤਿਆਗੀ". (ਆਸਾ ਛੰਤ ਮ ੪)

"ਘਟੁ ਦੁਖ ਨੀਦੜੀਏਪਰਸਉ ਸਦਾ ਪਗਾ". (ਬਿਹਾ ਛੰਤ ਮ ਪ)

(2) ਭਾਵ- ਅਵਿਦ੍ਯਾ "ਆਵੈਗੀ ਨੀਦ ਕਹਾ ਲਗੁ ਸੋਵਉ" (ਮਲਾ ਰਵਿਦਾਸ){ਮਹਾਨ ਕੋਸ਼}                                                           

ਗੁਰਬਾਣੀ ਦੇ ਅੰਦਰ ਵੱਖ ਵੱਖ ਰੂਪ ਹਨ । ਗੁਰੂ ਦੀ ਸ਼ਰਨ ਪੈਣ ਤੋਂ ਬਿਨ੍ਹਾਂ ਉਸ ਨੂੰ ਆਤਮਿਕ ਸ਼ਾਂਤੀ ਨਸੀਬ ਨਹੀਂ ਹੁੰਦੀਉਸ ਦੀ ਜ਼ਿੰਦਗੀ ਦੀ ਰਾਤ ਦੁੱਖਾਂ ਵਿਚ ਗੁਜ਼ਰਦੀ ਹੈ ।

ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ (ਪੰਨਾ-31)         

ਇਕ ਮੁਹਤ ਤੇ ਲੰਮ੍ਹੇ ਭਰ ਲਈ ਵੀ ਇਹ ਨੀਦ੍ਰ ਵਸਾਉਂਦੀ ਨਹੀਂ । ਬਹੁਤ ਦੁਰੇਡੇ ਸੂਰਜ ਨੂੰ ਇਹ ਆਪਣੇ ਐਨ ਲਾਗੇ ਜਾਣਦੀ ਹੈ । ਜਦੋਂ ਸੂਰਜ ਡੁੱਬ ਜਾਂਦਾ ਹੈਚਕਵੀ ਦੀ ਨਜ਼ਰੋਂ ਉਹਲੇ ਹੋ ਜਾਂਦਾ ਹੈਤਾਂ ਉਹ ਚਕਵੀ ਇਕ ਖਿਨ ਭਰ ਇਕ ਪਲ ਭਰ ਨੀਂਦ ਦੇ ਵੱਸ ਆ ਕੇ ਨਹੀਂ ਸੌਂਦੀਦੂਰ ਲੁੱਕੇ ਸੂਰਜ ਨੂੰ ਆਪਣੇ ਅੰਗ-ਸੰਗ ਸਮਝਦੀ ਹੈ ।

ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥(ਪੰਨਾ-60)

ਉਸ ਦੇ ਮਨ ਵਿਚ ਚਿੰਤਾ ਹੁੰਦੀ ਹੈਇਸ ਕਰਕੇ ਸੁਖ ਦੀ ਨੀਂਦ ਨਹੀਂ ਸੌਂ ਸਕਦਾ ਭਾਵਕਦੇ ਸ਼ਾਂਤੀ ਨਹੀਂ ਹੁੰਦੀ।

ਅੰਦਰਿ ਧੋਖਾ ਨੀਂਦ ਨ ਸੋਵੈ ॥(ਪੰਨਾ-85)

ਗੁਰੂ ਦਾ ਦਰਸ਼ਨ ਕਰਨ ਤੋਂ ਬਿਨ੍ਹਾਂ ਮੇਰੇ ਮਨ ਨੂੰ ਸ਼ਾਂਤੀ ਨਹੀਂ ਆਉਂਦੀ।

ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥(ਪੰਨਾ-94)

ਗੁਰੂ ਦੀ ਸ਼ਰਨ ਤੋਂ ਬਿਨ੍ਹਾਂ ਪ੍ਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾਤਾਂ ਹੀ ਗੁਰੂ ਦੇ ਦਰਬਾਰ ਦਾ ਦਰਸ਼ਨ ਕਰਨ ਤੋਂ ਬਿਨ੍ਹਾਂ ਮੇਰੀ ਜ਼ਿੰਦਗੀ ਦੀ ਰਾਤ ਸੌਖੀ ਨਹੀਂ ਲੰਘਦੀਮੇਰੇ ਅੰਦਰ ਸ਼ਾਂਤੀ ਨਹੀਂ ਆਉਂਦੀ ।

ਮੋਹਿ ਰੈਣਿ ਨ ਵਿਹਾਵੈ ਨੀਂਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥(ਪੰਨਾ-97)

ਉਹ ਜੀਵ-ਇਸਤ੍ਰੀ ਹਰ ਵੇਲੇ ਦੁਖੀ ਭਟਕਦੀ ਫਿਰਦੀ ਹੈਜੋ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨ੍ਹਾਂ ਉਸ ਨੂੰ ਆਤਮਿਕ ਸੁਖ ਨਹੀਂ ਮਿਲਦਾ ।ਪਰਾਏ ਰੂਪ ਨੂੰ ਵਿਕਾਰ ਦੀ ਨਿਗਾਹ ਨਾਲ ਵੇਖਣਾ-ਇਹ ਅੱਖਾਂ ਵਿਚ ਨੀਂਦ ਆ ਰਹੀ ਹੈ।

ਪਤੀ ਦੇ ਵਿਛੋੜੇ ਦੇ ਹਹੁਕੇ ਵਿਚ ਜਵਾਨ ਸੁੰਦਰ ਇਸਤ੍ਰੀ ਦੀ ਰਾਤ ਦੁੱਖ ਵਿਚ ਲੰਘਾਉਦੀ ਹੈਉਸ ਨੂੰ ਨੀਂਦ ਨਹੀਂ ਆਉਂਦੀਤੇ ਹੌਕਿਆਂ ਵਿਚ ਉਹ ਕਮਜ਼ੋਰ ਹੁੰਦੀ ਜਾਂਦੀ ਹੈ।

ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥੪॥(ਪੰਨਾ-110)

ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥(ਪੰਨਾ-182)

ਪਤਨੀ ਆਪਣੇ ਪਤੀ ਨੂੰ ਮਿਲ ਪੈਦੀ ਹੈਜਦ ਉਹ ਉਸ ਨੂੰ ਆਪਣੇ ਨਾਲ ਮਿਲਾਉਂਦਾ ਹੈ। ਉਸ ਦੇ ਬਾਝੋਂ ਉਸ ਨੂੰ ਨੀਦ੍ਰ ਨਹੀਂ ਆਉਂਦੀ । ਇਹੀ ਹਾਲ ਹੁੰਦਾ ਹੈ ਉਸ ਜੀਵ-ਇਸਤ੍ਰੀ ਦਾਜੋ ਦੁਨੀਆ ਦੇ ਕੂੜੇ ਮਾਣ ਵਿਚ ਮਸਤ ਰਹਿੰਦੀ ਹੈਉਸ ਨੂੰ ਸਾਰੀ ਜ਼ਿੰਦਗੀ-ਰੂਪ ਰਾਤ ਵਿਚ ਆਤਮਿਕ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ । ਉਹ ਉਸ ਸਮੇਂ ਹੀ ਪ੍ਰਭੂ ਪਤੀ ਨੂੰ ਮਿਲ ਸਕਦੀ ਹੈਜਦੋਂ ਗੁਰੂ ਵਿਚੋਲਾ ਬਣ ਕੇ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਵੇ ।

ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥(ਪੰਨਾ-242)

ਪ੍ਰਭੂ ! ਮੇਰੀ ਬੇਨਤੀ ਸੁਣਮੈਨੂੰ ਤੇਰਾ ਪਿਆਰ ਚੰਗਾ ਲੱਗਦਾ ਹੈ । ਤੇਰੇ ਵਿਛੋੜੈ ਵਿਚ ਮੈਨੂੰ ਸ਼ਾਂਤੀ ਨਹੀਂ ਆ ਸਕਦੀ।

ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥(ਪੰਨਾ-242)

ਹੇ ਮੇਰੀ ਮਾਂ! ਪ੍ਰਭੂ-ਪਤੀ ਤੋਂ ਬਿਨ੍ਹਾਂ ਮੇਰੇ ਅੰਦਰ ਸ਼ਾਂਤੀ ਨਹੀਂ ਆਉਂਦੀਮੈਨੂੰ ਆਪਣੇ ਸਰੀਰ ਉਤੇ ਕੋਈ ਕੱਪੜਾ ਨਹੀਂ ਸੁਖਾਂਦਾ ।

ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥(ਪੰਨਾ-243)

ਹੇ ਪ੍ਰੀਤਮ ਜੀ ! ਤੈਥੋਂ ਬਿਨ੍ਹਾਂ ਮੇਰੀਆਂ ਅੱਖਾਂ ਵਿਚ ਨੀਂਦ ਨਹੀਂ ਆਉਂਦੀਮੈਨੂੰ ਨਾ ਹੀ ਅੰਨ ਚੰਗਾ ਲੱਗਦਾ ਹੈ ਨਾ ਹੀ ਪਾਣੀ ਚੰਗਾ ਲੱਗਦਾ।

ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥(ਪੰਨਾ244)

ਸਹੇਲੀਏ! ਸੁਣਹੁਣ ਮੈਨੂੰ ਨੀਂਦ ਵੀ ਪਿਆਰੀ ਲੱਗਦੀ ਹੈਕਿਉਂਕਿ ਸੁਪਨੇ ਵਿਚ ਵੀ ਮੈਨੂੰ ਆਪਣਾ ਪਿਆਰਾ ਪਤੀ ਮਿਲ ਪੈਂਦਾ ਹੈ।

ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥(ਪੰਨਾ-244)

ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥(ਪੰਨਾ249)

ਰਾਤ ਨੂੰ ਜਦੋਂ ਅੱਖਾਂ ਵਿਚ ਨੀਂਦ ਆਉਂਦੀ ਹੈਤਦੋਂ ਸੁਪਨਿਆਂ ਵਿਚ ਵੀ ਦਿਨ ਵੇਲੇ ਦੀ ਦੌੜ-ਭੱਜ ਦੀਆਂ ਗੱਲਾਂ ਕਰਦਾ ਹੈ।

ਨੈਨੀ ਨੀਦ ਸੁਪਨ ਬਰੜਾਇਓ ॥(ਪੰਨਾ-299)

ਹੇ ਸਹੇਲੀ! ਤੂੰ ਮਨ ਨੂੰ ਮੈਲਾ ਕਰਨ ਵਾਲੀ ਮੋਹ ਦੀ ਨੀਂਦ ਤੋਂ ਬਚ ਗਈ ਹੈਂਤੇਰੇ ਉਤੇ ਕਿਹੜੀ ਕਿਰਪਾ ਹੋਈ ਹੈ?

ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥383

ਕਿੱਥੇ ਹੈ ਉਹ ਸੁੱਖ ਦੇਣ ਵਾਲੀ ਇਸਤ੍ਰੀ ਤੇ ਉਸ ਦੀ ਸੇਜਜਿਸ ਨੂੰ ਵੇਖ ਕੇ ਅੱਖਾਂ ਵਿਚੋਂ ਨੀਂਦ ਮੁੱਕ ਜਾਂਦੀ ਸੀ ?

ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥417

ਪ੍ਰਭੂ ਦੀ ਮੇਹਰ ਨਾਲ ਜੇ ਜੀਵ ਇਹ ਸਮਝ ਲਏ ਕਿ ਮੇਰਾ ਅਸਲ ਘਰ ਕਿਹੜਾ ਹੈ ਤਾਂ ਉਸ ਨੂੰ ਮਾਇਆ ਦੇ ਮੋਹ ਦੀ ਨੀਂਦ ਨਹੀਂ ਵਿਆਪਦੀ ।

ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥ 418

ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥{ਪੰਨਾ 442}

ਉਹ ਮਨੁੱਖ ਮਾਇਆ ਦੇ ਮੋਹ ਦੀ ਨੀਂਦ ਮਾਇਆ ਦੀ ਭੁੱਖ ਉੱਕਾ ਹੀ ਤਿਆਗ ਦੇਂਦਾ ਹੈਉਹ ਤਾਂ ਸਦਾ ਉਸ ਪਰਮਾਤਮਾ ਵਿਚ ਲੀਨ ਰਹਿੰਦਾ ਹੈ । ਜਿਸ ਦੇ ਅੰਦਰ ਕਦੇ ਮਾਇਆ ਦੇ ਫੁਰਨੇ ਉੱਠਦੇ ਹੀ ਨਹੀਂ।

 ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥{ਪੰਨਾ 452}

ਹੇ ਮੇਰੇ ਪਿਆਰੇ! ਮੇਰੇ ਸਰੀਰ ਵਿਚ ਉਪਜਿਆ ਹੋਇਆ ਵਿਛੋੜੇ ਦਾ ਦਰਦ ਮੈਨੂੰ ਜਗਾਈ ਰੱਖਦਾ ਹੈਕਿਸੇ ਤਰ੍ਹਾਂ ਵੀ ਮੈਨੂੰ ਨੀਂਦ ਨਹੀਂ ਪੈਂਦੀ । ਦੁਖਦਾਈ ਕੋਝੀ ਗ਼ਫ਼ਲਤ ਦੀ ਨੀਂਦ ! ਤੂੰ ਘਟਦੀ ਜਾਮੈਂ ਤੈਥੋਂ ਬਚ ਕੇ ਪ੍ਰਭੂ ਦੇ ਚਰਨ ਸਦਾ ਛੂਹਦੀ ਰਹਾਂ।

ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥548

ਧਰਤੀ ਦੇ ਸਰਦਾਰ ਮਨੁੱਖ! ਤੂੰ ਕਿਉਂ ਮਾਇਆ ਦੇ ਮੋਹ ਦੀ ਗੂੜ੍ਹੀ ਨੀਂਦ ਵਿਚ ਸੌਂ ਰਿਹਾ ਹੈ ਤੂੰ ਕਿਉਂ ਸੁਚੇਤ ਨਹੀਂ ਹੁੰਦਾ ?

ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥558

ਨੀਂਦ ਅੱਗੇ ਹੀ ਤਰਲੇ ਕਰਦੀ ਹਾਂ ਕਿ ਹੇ ਭਾਗਾਂ ਵਾਲੀ ਸੋਹਣੀ ਨੀਂਦ ਤੂੰ ਮੇਰੇ ਕੋਲ ਆ ਸ਼ਾਇਦ ਤੇਰੀ ਰਾਹੀਂ ਹੀ ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ ।

 ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥624

 ਜਿਸ ਇਸਤ੍ਰੀ ਦਾ ਪਤੀ ਪਰਦੇਸ ਵਿਚ ਗਿਆ ਹੁੰਦਾ ਹੈਉਸ ਦੀ ਸੇਜ ਪਤੀ ਤੋਂ ਬਿਨ੍ਹਾਂ ਸੁੰਞੀ ਹੁੰਦੀ ਹੈਉਸ ਦੀਆਂ ਅੱਖਾਂ ਵਿਚ ਨੀਂਦ ਨਹੀਂ ਆਉਂਦੀ ।ਚਿੰਤਾ ਹੋਣ ਕਰ ਕੇ ਉਹ ਸੁਖ ਦੀ ਨੀਂਦਰ ਨਹੀਂ ਸੌਂਦਾ।

ਅੰਤਰਿ ਚਿੰਤਾ ਨੀਦ ਨ ਸੋਵੈ ॥646

ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ 728

ਦੁੱਧ ਰਿੜਕਣ ਵੇਲੇ ਤੁਸੀਂ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ । ਆਪਣੇ ਇਸ ਮਨ ਨੂੰ ਵੱਸ ਵਿਚ ਕਰੋ ਆਤਮਿਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ ਈਟੀਆਂ ਹੱਥ ਵਿਚ ਫੜੋ । ਮਾਇਆ ਦੇ ਮੋਹ ਦੀ ਨੀਂਦ ਮਨ ਉੱਤੇ ਪ੍ਰਭਾਵ ਨ ਪਾਏ । ਇਹ ਹੈ ਨੇਤ੍ਰਾ।

ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ 745

 ਸ਼ੋਕ! ਮੈਨੂੰ ਕਿਉਂ ਗ਼ਫ਼ਲਤ ਦੀ ਨੀਂਦ ਆ ਗਈਮੈਂ ਕਿਉਂ ਸੋਹਣੇ ਪ੍ਰਭੂ ਨੂੰ ਭੁਲਾ ਦਿੱਤਾ?

ਨਾਮ ਦੀ ਬਰਕਤ ਨਾਲ ਉਸ ਮਨੁੱਖ ਨੂੰ ਆਤਮਿਕ ਸ਼ਾਂਤੀ ਮਿਲ ਜਾਂਦੀ ਹੈਉਸ ਨੂੰ ਸੁਖ ਅਤੇ ਆਤਮਿਕ ਅਡੋਲਤਾ ਵਾਲੀ ਅਵਸਥਾ ਮਿਲ ਜਾਂਦੀ ਹੈ ।

ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥807

 ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੇਕਰ ਹਾਰਕੱਜਲਕਪੜੇਗਹਿਣੇ ਪਾਂਦੀ ਹੈ । ਪਰ ਵਿਛੋੜੇ ਦੇ ਕਾਰਨ ਹੌਕੇ ਵਿਚ ਉਸ ਨੂੰ ਨੀਂਦ ਨਹੀਂ ਆਉਂਦੀ

ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ 830

ਅਬ ਮੋਹਿ ਨੀਦ ਸੁਹਾਵੈ ॥830

ਹੁਣ ਮਾਇਆ ਦੇ ਮੋਹ ਵਲੋਂ ਪੈਦਾ ਹੋਈ । ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ

ਮੇਰੇ ਹਰੇਕ ਰੋਮ ਵਿਚਮੇਰੇ ਮਨ ਵਿਚਮੇਰੇ ਤਨ ਵਿਚ ਪ੍ਰਭੂ ਤੋਂ ਵਿਛੋੜੇ ਦੀ ਪੀੜ ਹੈਪ੍ਰਭੂ ਦਾ ਦਰਸਨ ਕਰਨ ਤੋਂ ਬਿਨ੍ਹਾਂ ਮੈਨੂੰ ਸ਼ਾਂਤੀ ਨਹੀਂ ਹੁੰਦੀ।

ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥836

ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥901

ਗੁਰੂ ਦੀ ਸ਼ਰਨ ਪੈ ਜਾਣ ਦੇ ਨਾਲ ਹੀ ਪਰਮਾਤਮਾ ਦੇ ਨਾਮ ਦੀ ਲਗਨ ਪੈਦਾ ਹੋ ਜਾਂਦੀ ਹੈਤੇਨਾਮ ਵਿਚ ਲੀਨਤਾ ਮਨੁੱਖ ਵਾਸਤੇ ਸੁਖਦਾਈ ਹੋ ਜਾਂਦੀ ਹੈ ।

ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋਲਾਈ ॥939

ਹੇ ਨਾਨਕ! ਅਸਲ ਗਿਆਨ ਦੀ ਵਿਚਾਰ ਇਹ ਹੈ ਕਿ ਦੁਨੀਆ ਦੇ ਧੰਧਿਆਂ ਵਿਚ ਰਹਿੰਦਿਆਂ ਮਨੁੱਖ ਨੂੰ ਨੀਂਦ ਨਾ ਆਵੇ ਭਾਵਧੰਧਿਆਂ ਵਿਚ ਹੀ ਨਾ ਗ਼ਰਕ ਹੋ ਜਾਏਪਰਾਏ ਘਰ ਵਿਚ ਮਨ ਨੂੰ ਡੋਲਣ ਨਾ ਦੇਵੇ 

ਗੁਰਮੁਖਿ ਜਾਗੈ ਨੀਦ ਨ ਸੋਵੈ ॥944

ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੁਚੇਤ ਰਹਿੰਦਾ ਹੈ । ਮਾਇਆ ਦੀ ਨੀਂਦਰ ਵਿਚ ਨਹੀਂ ਆਉਂਦੀ ।

ਅਹਿਨਿਸਿ ਜਾਗੈ ਨੀਦ ਨ ਸੋਵੈ ॥993

 ਨਾਮ-ਅੰਮ੍ਰਿਤ ਦਾ ਵਪਾਰੀ ਜੀਵ ਦਿਨ ਰਾਤਿ ਸੁਚੇਤ ਰਹਿੰਦਾ ਹੈ। ਉਹ ਮਾਇਆ ਦੇ ਮੋਹ ਦੀ ਨੀਂਦ ਵਿਚ ਸੌਂਦਾ ਨਹੀਂ।

ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥੧॥1022

ਪ੍ਰਭੂ ਉਸ ਦੇ ਹਿਰਦੇ-ਘਰ ਵਿਚ ਵੱਸਦਾ ਹੈਪਰ ਉਹ ਅੰਞਾਣ ਜੀਵ-ਇਸਤ੍ਰੀ ਉਸ ਨੂੰ ਪਛਾਣ ਨਹੀਂ ਸਕਦੀਆਤਮਿਕ ਅਡੋਲਤਾ ਉਸ ਦੇ ਅੰਦਰ ਹੀ ਹੈ ਪਰ ਉਹ ਸਮਝ ਨਹੀਂ ਸਕਦੀ। ਪਤੀ-ਪ੍ਰਭੂ ਤੋਂ ਵਿਛੁੜੀ ਹੋਈ ਨੂੰ ਸ਼ਾਂਤੀ ਨਸੀਬ ਨਹੀਂ ਹੁੰਦੀ ।

ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥1108

ਜਿਸ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ-ਪਤੀ ਦਾ ਪਿਆਰ ਹੈਬਿਰਹਣੀ ਨਾਰ ਵਾਂਗ ਉਸ ਨੂੰ ਪ੍ਰਭੂ ਦੇ ਮਿਲਾਪ ਤੋਂ ਬਿਨ੍ਹਾਂ ਨਾ ਨੀਂਦਨਾ ਭੁੱਖ । ਉਸ ਨੂੰ ਤਾਂ ਕੱਪੜਾ ਵੀ ਸਰੀਰ ਉਤੇ ਨਹੀਂ ਸੁਖਾਂਦਾ ਸਰੀਰਕ ਸੁਖਾਂ ਦੇ ਕੋਈ ਵੀ ਸਾਧਨ ਉਸ ਦੇ ਮਨ ਨੂੰ ਧ੍ਰੂਹ ਨਹੀਂ ਪਾ ਸਕਦੇ।

ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ 1110

ਜ਼ਿੰਦਗੀ ਦੀ ਰਾਤ ਦਾ ਤੀਜਾ ਪਹਰ ਭੀ ਲੰਘਦਾ ਜਾ ਰਿਹਾ ਹੈ ਤਦੋਂ ਭੀ ਮਾਇਆ ਦੇ ਮੋਹ ਦੀ ਨੀਂਦ ਜੀਵ ਉਤੇ ਆਪਣਾ ਜ਼ੋਰ ਪਾਈ ਰੱਖਦੀ ਹੈ

ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥1274

 ਹੇ ਮਾਂ! ਮੇਰੀ ਬੇਨਤੀ ਸੁਣ ਕੇ ਪ੍ਰਭੂ ਨੇ ਮਿਹਰ ਕੀਤੀ । ਮੇਰੇ ਹਿਰਦੇ ਵਿਚ ਉਸ ਸਦਾ-ਥਿਰ ਪ੍ਰੀਤਮ ਦਾ ਨਾਮ ਸਿਮਰਨ ਵਾਲੀ ਮੱਤ ਆ ਟਿਕੀਹੁਣ ਮੇਰੀ ਮਾਇਆ ਦੇ ਮੋਹ ਵਾਲੀ ਨੀਂਦ ਮੁੱਕ ਗਈ ਹੈਮੇਰੇ ਸਰੀਰ ਵਿਚ ਦੀ ਹਉਮੈ ਭੀ ਦੂਰ ਹੋ ਗਈ ਹੈ ।

ਆਵੈਗੀ ਨੀਦ ਕਹਾ ਲਗੁ ਸੋਵਉ ॥੧॥ 1293

ਸਤਸੰਗ ਵਿਚ ਰਹਿਣ ਕਰਕੇ ਨਾ ਮੈਨੂੰ ਅਗਿਆਨਤਾ ਦੀ ਨੀਂਦ ਆਵੇਗੀ ਅਤੇ ਨਾ ਹੀ ਮੈਂ ਗ਼ਾਫ਼ਲ ਹੋਵਾਂਗਾ ।

 ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥(ਪੰਨਾ-1374)

ਕਬੀਰ ਜਿਨ੍ਹਾਂ ਲੋਕਾਂ ਨੇ ਜੀਵਨ ਦੇ ਇਸ ਭੇਤ ਨੂੰ ਰਤਾ ਵੀ ਨਹੀਂ ਸਮਝਿਆਉਹ ਇਸ ਦਾਝਨਸੰਸੇਕਠੋਰਤਾ ਆਦਿਕ ਵਿਚ ਵਿਲਕਦੇ ਹੋਏ ਵੀ ਬੇ-ਪਰਵਾਹੀ ਨਾਲ ਉਮਰ ਗੁਜ਼ਾਰ ਰਹੇ ਹਨ 

ਫਰੀਦ! ਕੋਠੇ ਦੀ ਦੌੜ ਕਿਥੋਂ ਤੱਕ ਜਾਵੇਗੀ । ਭਾਵਕੋਠੇ ਉਤੇ ਦੌੜ ਲੰਮੀ ਨਹੀਂ ਹੋ ਸਕਦੀਇਸੇ ਤਰ੍ਹਾਂ ਰੱਬ ਵਲੋਂ ਗ਼ਾਫ਼ਿਲ ਵੀ ਤਕ ਰਹੇਂਗਾਉਮਰ ਆਖ਼ਰ ਮੁੱਕ ਜਾਇਗੀਸੋ ਰੱਬ ਵਾਲੇ ਪਾਸੇ ਤੋਂ ਇਹ ਕੋਝੀ ਗ਼ਫ਼ਲਤ ਦੀ ਨੀਂਦ ਦੂਰ ਕਰ ਦੇਹ।

ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥(ਪੰਨਾ-1380)

ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ {ਪੰਨਾ 182}                        

ਜੋ ਜੀਵ ਪਰਾਏ ਰੂਪ ਨੂੰ ਵਿਕਾਰ ਦੀ ਨਿਗਾਹ ਨਾਲ ਵੇਖਦੇ ਹਨ।ਉਦ ਉਸ ਸਮੇਂ ਇਹ ਅੱਖਾਂ ਵਿੱਚ ਨੀਂਦ ਆ ਰਹੀ ਹੁੰਦੀ ਹੈ।

ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ {ਪੰਨਾ 85}        

ਜਿਸ ਮਨੁੱਖ ਨੂੰ ਪ੍ਰਭੂ ਦੇ ਭਾਣੇ ਦੀ ਸਮਝ ਨਹੀਂ ਪੈਂਦੀ । ਉਸ ਨੂੰ ਬਹੁਤ ਕਲਪਣਾ ਲੱਗੀ ਰਹਿੰਦੀ ਹੈ।ਉਸ ਦੇ ਮਨ ਵਿੱਚ ਚਿੰਤਾ ਹੁੰਦੀ ਹੈ,ਇਸ ਕਰਕੇ ਸੁੱਖ ਦੀ ਨੀਂਦ ਨਹੀਂ ਸੌਂ ਸਕਦਾ ਭਾਵਕਦੇ ਸ਼ਾਂਤੀ ਨਹੀਂ ਹੁੰਦੀ।

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ {646}                

ਮਨਮੁਖ ਇਨਸਾਨ ਭਟਕਦਾ ਹੈ ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ।ਮਨ ਵਿੱਚ ਚਿੰਤਾ ਹੋਣ ਕਰ ਕੇ ਉਹ ਸੁੱਖ ਦੀ ਨੀਂਦਰ ਨਹੀਂ ਸਾਉਂਦਾ।ਨੀਂਦ ਆਉਦੀ ਕਿਸ ਨੂੰ:--         

ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ {646}

ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ।ਉਹ ਆਤਮਿਕ ਅਡੋਲਤਾ ਵਿੱਚ ਹੀ ਜਾਗਦਾ ਹੈ ਤੇ ਆਤਮਿਕ ਅਡੋਲਤਾ ਵਿੱਚ ਹੀ ਸੌਂਦਾ ਹੈ ।ਭਾਵਜਾਗਦਿਆਂ ਹਰੀ ਵਿੱਚ ਲੀਨ ਤੇ ਸੁੱਤਿਆਂ ਹਰੀ ਵਿੱਚ ਲੀਨ ਰਹਿੰਦਾ ਹੈ।ਉਸ ਨੂੰ ਹਰ ਰੋਜ਼,ਹਰ ਵੇਲੇ ਹਰੀ ਦੀ ਉਸਤਤਿ ਦਾ ਹੀ ਆਹਰ ਹੁੰਦਾ ਹੈ ।

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ ਜਾਉ ॥2॥ {ਪੰਨਾ 646}

 ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ।ਭਾਵਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ। ਹੇ ਨਾਨਕ ! ਮੈਂ ਨਾਮ ਵਿੱਚ ਰੰਗੇ ਹੋਇਆਂ ਤੋਂ ਸਦਕੇ ਹਾਂ।

ਅਗਲਾ ਲੇਖ ਜਲਦ ਆਪ ਦੇ ਕੋਲ ਹਾਜਰ ਕਰਨ ਦੀ ਕੋਸਿਸ਼ ਕਰਾਂਗਾ।

Have something to say? Post your comment

More Article News

ਪਿਛਲੇ ਦਿਨੀਂ ਨਾਵਲ " ਆਦਮ ਗ੍ਰਹਿਣ " ਪੜਿਆ ! ਤਜਿੰਦਰਪਾਲ ਕੌਰ ਮਾਨ ਕੁੜੀਆਂ ਪ੍ਰਤੀ ਦੋਹਰੀ ਸੋਚ ਕਿਉਂ ?ਪਰਵੀਨ ਰਾਹੀ ਲੁਧਿਆਣਾ ਚੋਣਾਂ ਦੇ ਮਾਹੌਲ ਤੋਂ ਸਿਖਣਾ ਬਹੁਤ ਜ਼ਰੂਰੀ/ਪ੍ਰਭਜੋਤ ਕੌਰ ਢਿੱਲੋਂ ਕਹਾਣੀ-ਲਾਲਚ ਦੀ ਬਲੀ// ਕੁਲਦੀਪ ਕੌਰ ਕਲਮ ਅੱਖ ਫਡ਼ਕਨਾ - ਸਹਿਤ ਪ੍ਰਤੀ ਮਾਡ਼ਾ ਸੰਕੇਤ ਹੈ --- ਡਾ: ਮੁਕਤੀ ਪਾਂਡੇ (ਅੱਖਾਂ ਦੇ ਮਾਹਰਿ) ਤੇ ਡਾ: ਰਪੁਦਮਨ ਸੰਿਘ ਫਿਲ਼ਮ 'ਮੁੰਡਾ ਫ਼ਰੀਦਕੋਟੀਆ' 'ਚ ਅਦਾਕਾਰੀ ਦੇ ਰੰਗ ਦਿਖਾਏਗਾ ਰੌਸ਼ਨ ਪ੍ਰਿੰਸ਼//ਹਰਜਿੰਦਰ ਸਿੰਘ ਮਿੰਨੀ ਕਹਾਣੀ ਨੱਥ –ਤਸਵਿੰਦਰ ਸਿੰਘ ਬੜੈਚ ਪੁਸਤਕ ਦਾ ਨਾਂ : ਮਜਾਜੀ ਰੂਹਾਂ ਲੇਖਕ : ਐਡਵੋਕੇਟ ਅਮਨਦੀਪ ਸਿੰਘ ਮਿੰਨੀ ਕਹਾਣੀ " ਛਿੱਕ "/ਹਾਕਮ ਸਿੰਘ ਮੀਤ ਬੌਂਦਲੀ ਕਾਮੇਡੀ ਤੇ ਰੋਮਾਂਸ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ 'ਛੜਾ'- ਅਤੁੱਲ ਭੱਲਾ, ਅਮਿਤ ਭੱਲਾ/ਹਰਜਿੰਦਰ ਸਿੰਘ ਜਵੰਦਾ
-
-
-