Thursday, May 23, 2019
FOLLOW US ON

News

“ਮਿਸ਼ਨ ਮੋਦੀ ਪੀ ਐੱਮ ਅਗੇਨ“ ਤਹਿਤ ਯੂਰੋਪ ਟੀਮ ਦੀ ਪ੍ਰਧਾਨਗੀ ਦਾ ਤਾਜ਼ ਅਨਿਲ ਸ਼ਰਮਾ ਸਿਰ ਸਜਿਆ।

March 13, 2019 10:21 PM
“ਮਿਸ਼ਨ ਮੋਦੀ ਪੀ ਐੱਮ ਅਗੇਨ“ ਤਹਿਤ ਯੂਰੋਪ ਟੀਮ ਦੀ ਪ੍ਰਧਾਨਗੀ ਦਾ ਤਾਜ਼ ਅਨਿਲ ਸ਼ਰਮਾ ਸਿਰ ਸਜਿਆ।
-ਬਰਮਿੰਘਮ ਵਿਖੇ ਆਯੋਜਿਤ ਸਮਾਗਮ ਦੌਰਾਨ ਵੰਡੇ ਗਏ ਨਿਯੁਕਤੀ ਪੱਤਰ
ਲੰਡਨ (ਮਨਦੀਪ ਖੁਰਮੀ) ਭਾਰਤੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ ਆਪਣੀ ਰਣਨੀਤੀ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਵਿਦੇਸ਼ਾਂ ਵਿੱਚ ਆਪਣੀ ਸ਼ਾਖ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ “ਮਿਸ਼ਨ ਮੋਦੀ ਪੀ ਐੱਮ ਅਗੇਨ“ ਤਹਿਤ ਯੂਰੋਪ ਟੀਮ ਦਾ ਗਠਨ ਕੀਤਾ ਗਿਆ। ਨਵੇਂ ਅਹੁਦੇਦਾਰਾਂ ਨੂੰ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਨਿਰਦੇਸ਼ਾਂ ਅਨੁਸਾਰ ਬਰਮਿੰਘਮ ਦੇ ਹੈਰੀਟੇਜ ਬੈਂਕੁਇਟ ਹਾਲ ਵਿਖੇ ਨਿਯੁਕਤੀ ਪੱਤਰ ਵੰਡੇ ਗਏ। ਇਸ ਸਮੇਂ ਕੀਤੇ ਗਏ ਸਮਾਗਮ ਦੀ ਪ੍ਰਧਾਨਗੀ ਮਿਸ਼ਨ ਦੇ ਇੰਟਰਨੈਸ਼ਨਲ ਕਨਵੀਨਰ ਪ੍ਰਵੇਸ਼ ਕੁਮਾਰ ਸ਼ੁਕਲਾ ਨੇ ਕੀਤੀ। ਪ੍ਰਧਾਨ ਰਾਮ ਵਿਲਾਸ ਵੇਦਾਂਤੀ, ਕਾਰਜਕਾਰੀ ਪ੍ਰਧਾਨ ਰਾਮ ਗੋਪਾਲ ਕਾਕਾ ਜੀ, ਸੂਬਾ ਪ੍ਰਧਾਨ ਡਾ: ਸੰਜੀਵ ਚੌਧਰੀ ਦੇ ਸਾਥ ਨਾਲ ਸੰਪੰਨ ਹੋਏ ਇਸ ਸਮਾਗਮ ਦੌਰਾਨ ਮਿਸ਼ਨ ਦੀ ਯੂਰੋਪ ਟੀਮ ਦੀ ਪ੍ਰਧਾਨਗੀ ਦਾ ਤਾਜ਼ ਉੱਘੇ ਕਾਰੋਬਾਰੀ ਅਤੇ ਸਮਾਜਸੇਵੀ ਅਨਿਲ ਸ਼ਰਮਾ ਸਿਰ ਸਜਾਇਆ ਗਿਆ। ਇਸ ਸਮੇਂ ਨਮਿਤ ਟੰਡਨ ਤੇ ਬਲਜਿੰਦਰ ਢਿੱਲੋਂ ਨੂੰ ਮੀਤ ਪ੍ਰਧਾਨ, ਪੰਕਜ ਬੇਦੀ ਤੇ ਸੋਨੂੰ ਵਰਮਾ ਨੂੰ ਜਨਰਲ ਸਕੱਤਰ, ਪ੍ਰਭਜੋਤ ਸਿੰਘ ਨੂੰ ਸਕੱਤਰ, ਦੀਪ ਢਿੱਲੋਂ ਤੇ ਪ੍ਰਭਜੋਤ ਸਿੰਘ ਨੂੰ ਮੁੱਖ ਸਲਾਹਕਾਰ ਦੀਆਂ ਸੇਵਾਵਾਂ ਨਿਭਾਉਣ ਲਈ ਨਿਯੁਕਤੀ ਪੱਤਰ ਭੇਂਟ ਕੀਤੇ ਗਏ। ਇਸ ਸਮੇਂ ਆਪਣੇ ਸੰਬੋਧਨ ਦੌਰਾਨ ਜਿੱਥੇ ਪ੍ਰਵੇਸ਼ ਸ਼ੁਕਲਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਭਾਰਤੀ ਜਨਤਾ ਪਾਰਟੀ ਹਾਈ ਕਮਾਂਡ ਵੱਲੋਂ ਭੇਜੀਆਂ ਸੁਭਕਾਮਨਾਵਾਂ ਦਿੱਤੀਆਂ ਉੱਥੇ ਨਵ ਨਿਯੁਕਤ ਪ੍ਰਧਾਨ ਅਨਿਲ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਰਿੰਦਰ ਮੋਦੀ ਨੂੰ ਦੁਬਾਰਾ ਭਾਰਤ ਦਾ ਪ੍ਰਧਾਨ ਮੰਤਰੀ ਦੇਖਣ ਦੇ ਸੁਪਨੇ ਨੂੰ ਸੱਚ ਕਰਨ ਲਈ ਯੂਰੋਪ ਦੇ ਨਵੇਂ ਅਹੁਦੇਦਾਰਾਂ ਦੀ ਟੀਮ ਤਨਦੇਹੀ ਨਾਲ ਕਾਰਜ ਕਰੇਗੀ। ਉਹਨਾਂ ਕਿਹਾ ਕਿ ਯੂਰੋਪ ਵਿੱਚ ਵਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਰਾਬਤਾ ਕਰਕੇ ਪਾਰਟੀ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ। ਇਸ ਸਮੇਂ ਹਰਜੋਧ ਸਿੰਘ ਢਿੱਲੋਂ, ਇਸ਼ਾਨ ਬੇਦੀ, ਸੰਜੀਵ ਕੁਮਾਰ, ਮਦਨ ਮੋਹਨ ਆਦਿ ਸਰਗਰਮ ਆਗੂ ਵਿਸ਼ੇਸ਼ ਤੌਰ ‘ਤੇ ਹਾਜਰ ਸਨ।
Have something to say? Post your comment

More News News

23 ਮਈ ਨੂੰ ਹੋਣ ਜਾ ਰਹੀ ਵੋਟਾਂ ਦੀ ਗਿਣਤੀ ਸਬੰਧੀ ਪੁਖ਼ਤਾ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ ਹਾਲੈਂਡ ਵਿੱਚ ਲੱਗ ਰਹੇ 15 ਜੁਲਾਈ ਤੋਂ 19 ਜੁਲਾਈ ਤੱਕ ਖਾਲਸਾ ਕੈਂਪ ਦਾ ਹਿੱਸਾ ਬਣੋ ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਮਹਿਤਾ ਵਿਖੇ ਹੋਈ ਭਾਰੀ ਇਕੱਤਰਤਾ। 2 ਜੂਨ ਦੇ ਰੋਸ ਮੁਜਾਹਰੇ ਬਾਰੇ ਸੰਤ ਭਿੰਡਰਾਂਵਾਲਿਆਂ ਦੀਆਂ ਹਾਈਵੇਅਜ਼ ਦੇ ਲੱਗੀਆਂ ਡਿਜੀਟਲ ਸਕਰੀਨਾਂ ਬਣੀਆਂ ਖਿੱਚ ਦਾ ਕੇਂਦਰ ਮਨੁੱਖੀ ਹੱਕਾਂ ਲਈ ਲੜਨ ਵਾਲੀ ਉੱਘੀ ਵਕੀਲ ਦੀਪਿਕਾ ਸਿੰਘ ਰਾਜਾਵਤ ਦਾ ਐਬਟਸਫੋਰਡ 'ਚ ਭਾਸ਼ਣ 19 ਮਈ ਐਤਵਾਰ ਨੂੰ ਹਲਕਾ ਸੰਗਰੂਰ ਤੋਂ 25 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. ’ ਚ ਬੰਦ 'ਨਵੇਂ ਚੱਲੇ ਜੋ ਨੋਟ ਪਿੰਕ ਜੇ ਦਰੀਆਂ ਵਾਂਗ ਵਿਛਾ ਦਿਆਂਗੇ' ਗੀਤ ਨਾਲ ਚਰਚਾ ਵਿਚ ਡਾਕਟਰ ਬਲਜੀਤ ਨਜਾਇਜ ਤੌਰ ਤੇ ਵੋਟਾਂ ਕੱਟੀਆਂ, ਵੋਟ ਪਾਉਣ ਤੋਂ ਵਾਂਝਾ ਰਿਹਾ ਮਾਨਸਾ ਦਾ ਉੱਘਾ ਖੂਨ ਦਾਨੀ ਦਸਵੀਂ 'ਤੇ ਬਾਰਵੀਂ ਦੇ ਨਤੀਜਿਆਂ 'ਚ ਸਰਕਾਰੀ ਸਕੂਲਾਂ ਨੇ ਸਿਰਜਿਆ ਇਤਿਹਾਸ -- ਲੇਖਕ : ਪ੍ਰਮੋਦ ਧੀਰ ਡਿਪਟੀ ਕਮਿਸ਼ਨਰ ਨੇ ਸ਼ਾਂਤੀਪੂਰਵਕ ਢੰਗ ਨਾਲ ਵੋਟਾਂ ਪਾਉਣ 'ਤੇ ਸਮੂਹ ਵੋਟਰਾਂ ਦਾ ਕੀਤਾ ਧੰਨਵਾਦ
-
-
-