News

ਲੋਕ ਸਭਾ ਚੋਣਾਂ-2019: ਡਿਪਟੀ ਕਮਿਸ਼ਨਰ ਨੇ ਕੀਤੀ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ

March 15, 2019 08:34 PM

 ਲੋਕ ਸਭਾ ਚੋਣਾਂ-2019: ਡਿਪਟੀ ਕਮਿਸ਼ਨਰ ਨੇ ਕੀਤੀ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ

 ਚੋਣ ਸਮੱਗਰੀ ਦੀ ਪ੍ਰਕਾਸ਼ਨਾ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

 ਪ੍ਰਿੰਟਿੰਗ ਪ੍ਰੈਸਾਂ ਦੇ ਮਾਲਕ ਅਣਅਧਿਕਾਰਤ ਤੌਰ 'ਤੇ ਚੋਣ ਸਮੱਗਰੀ ਨਾ ਛਾਪਣ : ਡਿਪਟੀ ਕਮਿਸ਼ਨਰ

ਮਾਨਸਾ, 14 ਮਾਰਚ (  ਬਿਕਰਮ ਸਿੰਘ ਵਿੱਕੀ  ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਸਮੱਗਰੀ ਦੀ ਪ੍ਰਕਾਸ਼ਨਾ ਦੌਰਾਨ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 127ਏ ਅਧੀਨ ਚੋਣਾਂ ਸਮੇਂ ਪ੍ਰਿਟਿੰਗ ਪ੍ਰੈਸਾਂ 'ਤੇ ਉਮੀਦਵਾਰਾਂ ਵੱਲੋਂ ਛਪਵਾਈ ਜਾਣ ਵਾਲੀ ਚੋਣ ਪ੍ਰਚਾਰ ਸਮੱਗਰੀ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੈਸ ਮਾਲਕ ਵਲੋਂ ਆਪਣੀ ਪ੍ਰੈਸ 'ਤੇ ਛਪਣ ਵਾਲੀ ਚੋਣ ਸਮੱਗਰੀ 'ਤੇ ਆਪਣੀ ਪ੍ਰੈਸ ਦਾ ਨਾਂ ਦਰਸਾਏ ਬਿਨ੍ਹਾਂ ਕੋਈ ਸਮੱਗਰੀ ਨਹੀਂ ਛਾਪੀ ਜਾ ਸਕੇਗੀ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਮੂਹ ਪ੍ਰੈਸ ਮਾਲਕ ਉਨ੍ਹਾਂ ਵੱਲੋਂ ਛਾਪੇ ਜਾ ਰਹੇ ਫਲੈਕਸ, ਪੋਸਟਰ, ਬੈਨਰ ਆਦਿ ਤੇ ਆਪਣੀ ਪ੍ਰਿੰਟਿੰਗ ਪ੍ਰੈਸ ਦਾ ਨਾਮ, ਫੋਨ ਨੰਬਰ ਅਤੇ ਛਾਪੀ ਗਈ ਸਮੱਗਰੀ ਦੀ ਗਿਣਤੀ ਵੀ ਲਿਖਣੀ ਯਕੀਨੀ ਬਣਾਉਣ ਅਤੇ ਨਾਲ ਹੀ ਛਪਵਾਉਣ ਵਾਲੇ ਤੋਂ ਪਹਿਚਾਣ ਪੱਤਰ ਵੀ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਿਟਿੰਗ ਪ੍ਰੈਸ ਵਲੋਂ ਖਾਸ ਜਾਤ, ਮਜ਼੍ਹਬ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗઠਸਮੱਗਰੀ ਨਹੀਂ ਛਾਪੀ ਜਾਵੇਗੀ ਅਤੇ ਰਜਿਸਟਰਡ ਪ੍ਰੈਸ ਤੋਂ ਬਿਨ੍ਹਾਂ ਕੋਈ ਵੀ ਛਪਾਈ ਦਾ ਕੰਮ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਿੰਟਿੰਗ ਪ੍ਰੈਸ ਦੀ ਚੈਕਿੰਗ ਕੀਤੀ ਜਾ ਸਕਦੀ ਹੈ ਅਤੇ ਉਹ ਬਿਨਾਂ ਕਿਸੇ ਪੱਖਪਾਤ ਤੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਹਾਜਰ ਸਮੂਹ ਪਿੰਟਿੰਗ ਪ੍ਰੈਸ ਮਾਲਕਾਂ ਨੂੰ ਚੋਣ ਕਮਿਸ਼ਨ ਤੋਂ ਜਾਰੀ ਹਦਾਇਤਾਂ ਦਾ ਕਿਤਾਬਚਾ ਵੰਡਿਆ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਚੋਣ ਤਹਿਸਲੀਦਾਰ ਸ੍ਰੀ ਗੁਰਚਰਨ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੀਆਂ ਪਿੰਟਿੰਗ ਪ੍ਰੈਸਾਂ ਦੇ ਮਾਲਕ ਮੌਜੂਦ ਸਨ।

Have something to say? Post your comment

More News News

ਜਸ ਰਿਕਾਰਡਜ਼ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਦੀ ਰਹਿਨੁਮਾਈ ਹੇਠ ਰਿਲੀਜ਼ਕਰਨ ਪਟਿਆਲਾ ਦਾ ਟਰੈਕ “ਮਾਫ਼ ਕਰੀ“, ਪ੍ਰਧਾਨ ਮੰਤਰੀ ਨੇ ਆਸਟਰੇਲੀਅਨ ਅੱਤਵਾਦੀ ਦਾ ਨਾਂਅ ਆਪਣੀ ਜ਼ੁਬਾਨ ਤੋਂ ਨਾ ਲੈਣ ਦਾ ਕੀਤਾ ਪ੍ਰਣ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗਾ 'ਸ਼ਨੀਵਾਰ ਸ਼੍ਰਮਦਾਨ' ਮਿਸ਼ਨ ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਗੁਰੂ ਘਰਹੋਈਆਂ ਨਤਮਸਤਕ। ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਸਿੱਖਿਆ ਸੁਧਾਰਾਂ, ਸਮਾਰਟ ਸਕੂਲਾਂ, ਸਿਖਲਾਈ ਵਰਕਸ਼ਾਪਾਂ ਤੇ ਲੋਕ ਮੰਚ ਪੰਜਾਬ ਦੀ ਮੀਟਿੰਗ 'ਚ ਸਰਕਾਰੀ ਦਫਤਰਾਂ ਅੰਦਰ ਫੈਲੇ ਭ੍ਰਿਸ਼ਟਾਚਾਰ ਸਮੇਤ ਵੱਖ-ਵੱਖ ਮਸਲਿਆ ਤੇ ਵਿਚਾਰ-ਵਟਾਂਦਰਾ ਬੀ.ਡੀ.ਪੀ.ਓੰ ਨੇ ਦੋਵੇ ਪਿੰਡਾਂ ਦੇ ਸਰਪੰਚਾਂ ਨੂੰ ਨਾਲ ਲੈਕੇ ਮੌਕਾ ਦੇਖਿਆ ਪੰਛੀਆਂ ਦਾ ਅਲੋਪ ਹੋਣਾ ਇੱਕ ਚਿੰਤਾ ਦਾ ਵਿਸ਼ਾ ਸਰਦਾਰਨੀ ਗੀਤ ਨਾਲ ਫਿਰ ਤੋਂ ਚਰਚਾ 'ਚ
-
-
-