News

ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸੁਰੱਖਿਆ ਲਈ 2200 ਪੁਲਿਸ ਅਧਿਕਾਰੀ ਤੇ ਕਰਮਚਾਰੀ ਤੈਨਾਤ-:ਐਸ.ਐਸ.ਪੀ. ਸਵਪਨ ਸ਼ਰਮਾਂ।

March 15, 2019 09:00 PM

ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸੁਰੱਖਿਆ ਲਈ 2200 ਪੁਲਿਸ ਅਧਿਕਾਰੀ ਤੇ ਕਰਮਚਾਰੀ ਤੈਨਾਤ-:ਐਸ.ਐਸ.ਪੀ. ਸਵਪਨ ਸ਼ਰਮਾਂ।


 8 ਵਿਸ਼ੇਸ਼ ਟੀਮਾਂ ਵੱਲੋਂ ਸਮੂਚੇ ਮੇਲੇ ਦੇ ਪ੍ਰਬੰਧਾਂ ਤੇ ਰੱਖੀ ਜਾਵੇਗੀ ਵਿਸ਼ੇਸ਼ ਨਜਰ, ਸੀ.ਸੀ.ਟੀ.ਵੀ. ਕੈਮਰੇ ਲਗਾਕੇ ਹੌਲੇ ਮਹੱਲੇ ਦੇ ਸਾਰੇ ਪ੍ਰਬੰਧਾਂ ਤੇ ਕੀਤੀ ਜਾਵੇਗੀ ਨਿਗਰਾਨੀ।
 ਟਰੈਫਿਕ ਨੂੰ ਸੂਚਾਰੂ ਚਲਾਉਣ, ਕਾਨੂੰਨ ਅਤੇ ਵਿਵਸਥਾ ਨੂੰ ਕਾਇਮ ਰੱਖਣ ਲਈ ਕੀਤੇ ਵਿਸ਼ੇਸ਼ ਪ੍ਰਬੰਧ।

ਸ੍ਰੀ ਅਨੰਦਪੁਰ ਸਾਹਿਬ,  15 ਮਾਰਚ(ਦਵਿੰਦਰਪਾਲ ਸਿੰਘ/ਅੰਕੁਸ਼): 16 ਮਾਰਚ ਨੂੰ ਸ਼ੁਰੂ ਹੋਣ ਵਾਲੇ ਤਿਉਹਾਰ ਹੌਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਪੁੱਜਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ, ਸੁਚਾਰੂ ਟਰੈਫਿਕ ਚਲਾਉਣ, ਅਮਨ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ 8 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਮੇਲਾ ਖੇਤਰ ਤੇ ਨਿਗਰਾਨੀ ਰੱਖੀ ਜਾ ਰਹੀ ਹੈ। 2200 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸਮੂਚੇ ਮੇਲਾ ਖੇਤਰ ਵਿੱਚ ਤੈਨਾਤ ਕੀਤੇ ਗਏ ਹਨ। 
ਇਹ ਜਾਣਕਾਰੀ ਐਸ.ਐਸ.ਪੀ. ਰੂਪਨਗਰ ਸ੍ਰੀ ਸਵਪਨ ਸ਼ਰਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤੀ। ਉਨਾਂ ਨੇ ਕਿਹਾ ਕਿ ਮੇਲਾ ਖੇਤਰ ਵਿੱਚ ਧਾਰਾ-144 ਅਧੀਨ ਜੋ ਵੀ ਪਾਬੰਦੀਆਂ ਦੇ ਆਦੇਸ਼ ਲਾਗੂ ਕੀਤੇ ਗਏ ਹਨ ਉਨਾਂ ਦੀ ਪਾਲਣਾ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨਾਂ ਨੇ ਕਿਹਾ ਕਿ ਮੇਲੇ ਦੌਰਾਨ ਗੈਰ ਸਮਾਜੀ ਅਨਸਰਾਂ ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਮੌਕੇ ਕਿਸੇ ਨੂੰ ਵੀ ਅਮਨ ਅਤੇ ਕਾਨੂੰਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Have something to say? Post your comment

More News News

ਜਸ ਰਿਕਾਰਡਜ਼ ਅਤੇ ਪ੍ਰੋਡਿਊਸਰ ਜਸਵੀਰਪਾਲ ਸਿੰਘ ਦੀ ਰਹਿਨੁਮਾਈ ਹੇਠ ਰਿਲੀਜ਼ਕਰਨ ਪਟਿਆਲਾ ਦਾ ਟਰੈਕ “ਮਾਫ਼ ਕਰੀ“, ਪ੍ਰਧਾਨ ਮੰਤਰੀ ਨੇ ਆਸਟਰੇਲੀਅਨ ਅੱਤਵਾਦੀ ਦਾ ਨਾਂਅ ਆਪਣੀ ਜ਼ੁਬਾਨ ਤੋਂ ਨਾ ਲੈਣ ਦਾ ਕੀਤਾ ਪ੍ਰਣ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗਾ 'ਸ਼ਨੀਵਾਰ ਸ਼੍ਰਮਦਾਨ' ਮਿਸ਼ਨ ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਗੁਰੂ ਘਰਹੋਈਆਂ ਨਤਮਸਤਕ। ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਸਿੱਖਿਆ ਸੁਧਾਰਾਂ, ਸਮਾਰਟ ਸਕੂਲਾਂ, ਸਿਖਲਾਈ ਵਰਕਸ਼ਾਪਾਂ ਤੇ ਲੋਕ ਮੰਚ ਪੰਜਾਬ ਦੀ ਮੀਟਿੰਗ 'ਚ ਸਰਕਾਰੀ ਦਫਤਰਾਂ ਅੰਦਰ ਫੈਲੇ ਭ੍ਰਿਸ਼ਟਾਚਾਰ ਸਮੇਤ ਵੱਖ-ਵੱਖ ਮਸਲਿਆ ਤੇ ਵਿਚਾਰ-ਵਟਾਂਦਰਾ ਬੀ.ਡੀ.ਪੀ.ਓੰ ਨੇ ਦੋਵੇ ਪਿੰਡਾਂ ਦੇ ਸਰਪੰਚਾਂ ਨੂੰ ਨਾਲ ਲੈਕੇ ਮੌਕਾ ਦੇਖਿਆ ਪੰਛੀਆਂ ਦਾ ਅਲੋਪ ਹੋਣਾ ਇੱਕ ਚਿੰਤਾ ਦਾ ਵਿਸ਼ਾ ਸਰਦਾਰਨੀ ਗੀਤ ਨਾਲ ਫਿਰ ਤੋਂ ਚਰਚਾ 'ਚ
-
-
-