Monday, April 22, 2019
FOLLOW US ON

News

ਉੱਚ ਗੁਣਵੱਤਾ ਦੀਆਂ ਜਿਣਸਾਂ ਲਈ ਫ਼ਾਜ਼ਿਲਕਾ ਦੇ ਤਿੰਨ ਅਗਾਂਹਵਧੂ ਕਿਸਾਨਾਂ ਨੂੰ ਮਿਲਿਆ ਪਹਿਲਾ ਇਨਾਮ

March 18, 2019 09:17 PM
ਉੱਚ ਗੁਣਵੱਤਾ ਦੀਆਂ ਜਿਣਸਾਂ ਲਈ ਫ਼ਾਜ਼ਿਲਕਾ ਦੇ ਤਿੰਨ ਅਗਾਂਹਵਧੂ ਕਿਸਾਨਾਂ ਨੂੰ ਮਿਲਿਆ ਪਹਿਲਾ ਇਨਾਮ
 
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਵੱਲੋਂ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਨਾਲ ਸਨਮਾਨ
 
ਫ਼ਾਜ਼ਿਲਕਾ, 18 ਮਾਰਚ:ਕੁਲਜੀਤ ਸਿੰਘ
 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਦੋ ਦਿਨਾ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਅਗਾਂਹਵਧੂ ਕਿਸਾਨਾਂ ਨੂੰ ਪਹਿਲਾ ਇਨਾਮ ਮਿਲਿਆ ਹੈ। ਇਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਯਾਦਗਾਰੀ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਉਚੇਚੇ ਤੌਰ 'ਤੇ ਸਨਮਾਨਿਆ ਹੈ।
ਕਿਸਾਨ ਸਲਾਹਕਾਰ ਸੇਵਾ ਕੇਂਦਰ ਅਬੋਹਰ ਦੀ ਭੂਮੀ ਵਿਗਿਆਨੀ ਡਾ. ਰਾਜਬੀਰ ਕੌਰ ਅਤੇ ਸਬਜ਼ੀ ਵਿਗਿਆਨੀ ਡਾ. ਪ੍ਰਕਾਸ਼ ਨੇ ਅੱਜ ਇਥੇ ਦੱਸਿਆ ਕਿ ਲੁਧਿਆਣਾ ਖੇਤੀ ਯੂਨਵਰਸਿਟੀ ਵਿਖੇ ਪਿਛਲੇ ਦਿਨੀਂ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਕਿਸਾਨਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਮੇਲੇ ਵਿੱਚ ਹੋਰਨਾਂ ਮੁਕਾਬਲਿਆਂ ਦੇ ਨਾਲ-ਨਾਲ ਉੱਚ ਗਣਵੱਤਾ ਜਿਣਸ ਉਤਪਾਦਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਿਸਾਨ ਸਲਾਹਕਾਰ ਸੇਵਾ ਕੇਂਦਰ ਅਬੋਹਰ ਦੇ ਸਹਿਯੋਗ ਸਦਕਾ ਜ਼ਿਲ੍ਹੇ ਦੇ ਪਿੰਡ ਕੁਲਾਰ ਦੇ ਕਿਸਾਨ ਸ਼੍ਰੀ ਬਸੰਤ ਸ਼ਿਉਰਾਨ, ਅਬੋਹਰ ਦੀ ਮਹਿਲਾ ਕਿਸਾਨ ਸ਼੍ਰੀਮਤੀ ਮਧੂਲਿਕਾ ਨਾਗਪਾਲ ਅਤੇ ਪਿੰਡ ਚਾਨਣਵਾਲਾ ਦੇ ਕਿਸਾਨ ਸ਼੍ਰੀ ਦਵਿੰਦਰ ਸਿੰਘ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਤਿੰਨਾਂ ਕਿਸਾਨਾਂ ਦੀਆਂ ਕ੍ਰਮਵਾਰ ਕਿੰਨੂ, ਮਟਰ ਅਤੇ ਬੇਰ ਦੀਆਂ ਜਿਣਸਾਂ ਉੱਚ ਗੁਣਵੱਤਾ ਦੀਆਂ ਪਾਈਆਂ ਗਈਆਂ ਅਤੇ ਪਹਿਲੇ ਸਥਾਨ 'ਤੇ ਰਹੀਆਂ। 
 ਖੇਤੀ ਮਾਹਰਾਂ ਨੇ ਦੱਸਿਆ ਕਿ ਕਿਸਾਨ ਬਸੰਤ ਸ਼ਿਉਰਾਨ ਆਪਣੀ 10 ਏਕੜ ਜ਼ਮੀਨ ਵਿੱਚ ਕਿੰਨੂ, ਸ਼੍ਰੀਮਤੀ ਮਧੂਲਿਕਾ ਨਾਗਪਾਲ 1 ਏਕੜ ਵਿੱਚ ਮਟਰ ਅਤੇ ਕੌਮੀ ਪੱਧਰ 'ਤੇ ਕਈ ਖੇਤੀ ਪੁਰਸਕਾਰ ਜਿੱਤ ਚੁੱਕੇ ਸ਼੍ਰੀ ਦਵਿੰਦਰ ਸਿੰਘ 12 ਏਕੜ ਜ਼ਮੀਨ ਵਿੱਚ ਬੇਰਾਂ ਦੀ ਪੈਦਾਵਾਰ ਕਰ ਰਹੇ ਹਨ। ਉਨ੍ਹਾਂ ਇਸ ਪ੍ਰਾਪਤੀ ਲਈ ਕਿਸਾਨਾਂ ਨੂੰ ਵਧਾਈ ਦਿੱਤੀ ਹੈ।
Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-