Monday, April 22, 2019
FOLLOW US ON

News

31 ਮਾਰਚ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਈ ਜਾਵੇਗੀ ਸ਼ੋਅ ਮੈਰਾਥਨ-ਵਧੀਕ ਡਿਪਟੀ ਕਮਿਸ਼ਨਰ

March 18, 2019 09:19 PM

31 ਮਾਰਚ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਈ ਜਾਵੇਗੀ ਸ਼ੋਅ ਮੈਰਾਥਨ-ਵਧੀਕ ਡਿਪਟੀ ਕਮਿਸ਼ਨਰ
ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਸਬੰਧੀ ਜਾਗਰੂਕ ਕਰਨਾ
ਜਿਲਾ ਵਾਸੀਆਂ ਨੂੰ ਮੈਰਾਥਨ ਦੌੜ ਵਿੱਚ ਵੱਧ ਚੜ ਕੇ ਭਾਗ ਲੈਣ ਦੀ ਕੀਤੀ ਅਪੀਲ 
ਅੰਮ੍ਰਿਤਸਰ, 18 ਮਾਰਚ : ਕੁਲਜੀਤ ਸਿੰਘ
 ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਖੇਡ ਵਿਭਾਗ ਵੱਲੋਂ ਮੈਸਰਜ਼ ਡੇਲੀ ਵਰਲਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਚੰਡੀਗੜ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਜ਼ਿਲਾ ਹੈਡਕੁਆਟਰਾਂ ਤੇ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ 31 ਮਾਰਚ ਨੂੰ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੀਮਤੀ ਕੋਮਲ ਮਿੱਤਲ, ਸੀ:ਈ:ਓ ਅੰਮ੍ਰਿਤਸਰ ਸਮਾਰਟ ਸਿਟੀ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸ੍ਰੀ ਸਰਤਾਜ ਸਿੰਘ ਚਾਹਲ ਏ:ਡੀ:ਸੀ:ਪੀ ਹੈਡਕੁਆਟਰ, ਸ੍ਰੀ ਸ਼ਿਵਰਾਜ ਸਿੰਘ ਬੱਲ ਐਸ:ਡੀ:ਐਮ ਅੰਮ੍ਰਿਤਸਰ -1, ਮੈਡਮ ਪਲਵੀ ਚੌਧਰੀ ਐਸ:ਡੀ:ਐਮ ਮਜੀਠਾ, ਸ੍ਰੀ ਰਜਤ ਓਬਰਾਏ ਐਸ:ਡੀ:ਅੈਮ ਅਜਨਾਲਾ, ਸ੍ਰ ਗੁਰਲਾਲ ਸਿੰਘ ਜਿਲਾ ਖੇਡ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲਾਂ ਤੇ ਕਾਲਜਾਂ, ਬੀ:ਐਸ:ਐਫ, ਏਅਰ ਫੋਰਸ ਅਤੇ ਐਨ:ਸੀ:ਸੀ ਦੇ ਅਧਿਕਾਰੀ ਵੀ ਹਾਜਰ ਸਨ। 
 ਇਸ ਸਬੰਧੀ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਮਾਰਚ ਨੂੰ ਰਣਜੀਤ ਐਵੀਨਿਊ ਦੁਸ਼ਹਿਰਾ ਗਰਾਉਂਡ ਤੋ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਕ ਸ਼ੋਅ ਮੈਰਾਥਨ ਦੌੜ ਆਯੋਜਤ ਕੀਤੀ ਜਾ ਰਹੀ ਹੈ, ਜੋ ਵੱਖਰੇ-ਵੱਖਰੇ ਵਰਗਾਂ ਵਿੱਚ ਹੋਵੇਗੀ। ਉਨਾਂ ਦੱਸਿਆ ਕਿ ਇਸ ਸ਼ੋਅ ਮੈਰਾਥਨ ਦੌੜ ਵਿੱਚ 5 ਕਿਲੋਮੀਟਰ ਅਤੇ 10 ਕਿਲੋਮੀਟਰ ਮੁਕਾਬਲੇ ਵੱਖ ਵੱਖ ਵਰਗ ਜਿਵੇਂ ਲੜਕੇ/ਲੜਕੀਆਂ ਅਤੇ ਬਜ਼ੁਰਗਾਂ ਦਰਮਿਆਨ ਹੋਣਗੇ।ਉਹਨਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ 'ਤੇ ਆਉਣ ਵਾਲੇ ਜੇਤੂਆਂ ਨੂੰ ਨਕਦ ਇਨਾਮ ਵੀ ਪ੍ਰਦਾਨ ਕੀਤੇ ਜਾਣਗੇ। ਉਨਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ ਸ਼ਰਟਸ, ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਨੂੰ ਕਾਮਯਾਬ ਬਣਾਉਣ ਲਈ ਵੱਖ ਵੱਖ ਵਿਭਾਗਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਜ਼ਿਲੇ ਦੇ ਸਾਰੇ ਕਾਲਜਾਂ ਦੇ ਖਿਡਾਰੀ, ਐਨ:ਸੀ:ਸੀ, ਬੀ:ਐਸ:ਐਫ, ਏਅਰ ਫੋਰਸ ਦੇ ਰੰਗਰੂਟ ਵੀ ਹਿੱਸਾ ਲੈਣਗੇ।  
 ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਕੋਮਲ ਮਿੱਤਲ ਸੀ:ਈ:ਓ ਅੰਮ੍ਰਿਤਸਰ ਨੇ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਲਈ ਯੂਥ ਕਲੱਬਾਂ ਅਤੇ ਸਪੋਰਟਸ ਵਿਭਾਗ ਦੇ ਖਿਡਾਰੀ ਵੀ ਸ਼ਾਮਲ ਹੋਣਗੇ।  ਉਹਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਨਹਿਰੂ ਯੁਵਾ ਕੇਂਦਰ ਦੇ ਨੌਜਵਾਨਾਂ ਦੀ ਵਲੰਟੀਅਰ ਵਜੋਂ ਡਿਊਟੀ ਵੀ ਲਗਾਈ ਗਈ ਹੈ ਅਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਉਨਾਂ ਦੱਸਿਆ ਕਿ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਜਾਵੇਗੀ। 
 ਉਹਨਾਂ ਇਸ ਮੌਕੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਦੌੜ ਵਿੱਚ ਵੱਧ ਚੜ ਕੇ ਭਾਗ ਲੈਣ।ਉਨਾਂ ਦੱਸਿਆ ਕਿ ਇਸ ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਸਬੰਧੀ ਜਾਗਰੂਕ ਕਰਨਾ ਹੈ। 

Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-