Sunday, April 21, 2019
FOLLOW US ON

News

ਐੱਸ. ਡੀ. ਕਾਲਜ ਵਿਖੇ ਮਿੰਨੀ ਕਹਾਣੀ ਪ੍ਰਤੀਯੋਗਤਾ ਆਯੋਜਿਤ

March 18, 2019 09:28 PM

ਐੱਸ. ਡੀ. ਕਾਲਜ ਵਿਖੇ ਮਿੰਨੀ ਕਹਾਣੀ ਪ੍ਰਤੀਯੋਗਤਾ ਆਯੋਜਿਤ
ਬਰਨਾਲਾ, 18 ਮਾਰਚ - ਐਸ. ਡੀ. ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਪਿਛਲੇ ਦਿਨੀਂ 16 ਮਾਰਚ ਨੂੰ 'ਮਿੰਨੀ ਕਹਾਣੀ ਪ੍ਰਤੀਯੋਗਤਾ' ਦਾ ਆਯੋਜਨ ਕੀਤਾ ਗਿਆ। ਇਸ ਵਿਚ ਕਾਲਜ ਦੇ ਵੱਖ-ਵੱਖ ਸਟਰੀਮਜ਼ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮਿੰਨੀ ਕਹਾਣੀ ਦੇ ਕੁੱਲ ਪ੍ਰਤੀਯੋਗੀ 23 ਸਨ। ਜਿਹਨਾਂ ਨੇ ਵੱਖੋ-ਵੱਖਰੇ ਵਿਸ਼ਿਆਂ 'ਤੇ ਆਪਣੀਆਂ ਮੌਲਿਕ ਕਹਾਣੀਆਂ ਪੜ•ੀਆਂ। ਇਸ ਮੁਕਾਬਲੇ ਵਿਚ ਲਵਪ੍ਰੀਤ ਸਿੰਘ (ਬੀ.ਏ. ਭਾਗ ਦੂਜਾ) ਨੇ ਪਹਿਲਾ, ਗੁਰਦੀਪ ਸਿੰਘ (ਬੀ.ਐੱਸਸੀ ਭਾਗ ਤੀਜਾ) ਨੇ ਦੂਸਰਾ ਅਤੇ ਤੀਜਾ ਸਥਾਨ ਦੋ ਵਿਦਿਆਰਥਣਾਂ ਕਿਰਨਦੀਪ ਕੌਰ (ਐੱਮ.ਏ. (ਪੰਜਾਬੀ) ਭਾਗ ਦੂਜਾ) ਅਤੇ ਜਸਲੀਨ ਕੌਰ (ਬੀ.ਏ. ਭਾਗ ਤੀਜਾ) ਨੇ ਪ੍ਰਾਪਤ ਕੀਤਾ। ਵਿਭਾਗ ਦੇ ਮੁਖੀ ਪ੍ਰੋ. ਅਨੁਰਾਧਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਾਹਿਤਕ ਮੁਕਾਬਲਿਆਂ 'ਚ ਵਧ ਚੜ• ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਮੰਚ ਸੰਚਾਲਿਕਾ ਦੇ ਫ਼ਰਾਇਜ਼ ਪ੍ਰੋ. ਨਵਜੋਤ ਕੌਰ ਨੇ ਨਿਭਾਏ ਅਤੇ ਮੁਕਾਬਲੇ ਦੇ ਨਿਰੀਖਣ ਦੇ ਫ਼ਰਜ਼ ਪ੍ਰੋ. ਰੀਤੂ ਅਗਰਵਾਲ ਅਤੇ ਪ੍ਰੋ. ਅਮਨਦੀਪ ਸ਼ਰਮਾ ਨੇ ਅਦਾ ਕੀਤੇ। ਇਸ ਮੌਕੇ ਵਿਭਾਗ ਦੇ ਅਧਿਆਪਕ ਪ੍ਰੋ. ਤਰਸਪਾਲ ਕੌਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਜੀਤ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਜਗਜੀਤ ਸਿੰਘ, ਪ੍ਰੋ. ਬਲਵਿੰਦਰ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਜਸਪ੍ਰੀਤ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਹੋਏ।

Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-