Monday, April 22, 2019
FOLLOW US ON

News

ਐੱਸ. ਡੀ. ਕਾਲਜ ਵਿਖੇ ਅੰਤਰ- ਕਾਲਜ ਮੁਕਾਬਲੇ ਆਯੋਜਿਤ

March 19, 2019 09:31 PM

ਐੱਸ. ਡੀ. ਕਾਲਜ ਵਿਖੇ ਅੰਤਰ- ਕਾਲਜ ਮੁਕਾਬਲੇ ਆਯੋਜਿਤ
ਬਰਨਾਲਾ, 19 ਮਾਰਚ - ਐਸ. ਡੀ. ਕਾਲਜ ਕੁਇਜ਼ ਮੁਕਾਬਲੇ ਕਰਵਾਏ ਗਏ। ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਦੇ ਮੁਖੀ ਅਤੇ ਪ੍ਰਬੰਧਕੀ ਸਕੱਤਰ ਪ੍ਰੋ. ਨਿਰਮਲ ਗੁਪਤਾ ਦੀ ਅਗਵਾਈ ਵਿਚ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿਚ 7 ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਮੇਜ਼ਬਾਨ ਕਾਲਜ ਤੋਂ ਇਲਾਵਾ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ, ਗੁਰੂ ਨਾਨਕ ਕਾਲਜ ਬੁਢਲਾਡਾ, ਟੀ.ਪੀ.ਡੀ ਮਾਲਵਾ ਕਾਲਜ ਰਾਮਪੁਰਾ ਫੂਲ, ਕਿੰਗਜ਼ ਡਿਗਰੀ ਕਾਲਜ ਬਰਨਾਲਾ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਅਤੇ ਅਕਾਲ ਡਿਗਰੀ ਕਾਲਜ ਫ਼ਾਰ ਵੂਮਨ ਸੰਗਰੂਰ ਨੇ ਹਿੱਸਾ ਲਿਆ। ਮੁਕਾਬਲੇ ਵਿਚ ਕੁੱਲ ਅੱਠ ਰਾਊਂਡ ਰੱਖੇ ਗਏ ਜਿਸ ਵਿਚ ਭਾਰਤੀ ਅਤੇ ਵਿਸ਼ਵ ਅੰਗਰੇਜ਼ੀ ਸਾਹਿਤ ਦੇ ਵੱਖੋ ਵੱਖਰੇ ਪਹਿਲੂਆਂ ਨੂੰ ਲੈ ਕੇ ਸਵਾਲ ਪੁੱਛੇ ਗਏ। ਅੰਤਿਮ ਰਾਉਂਡ ਤੋਂ ਬਾਅਦ ਐਸ.ਡੀ. ਕਾਲਜ ਦੀ ਟੀਮ ਨੇ ਸਭ ਤੋਂ ਵੱਧ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਗੁਰੂ ਨਾਨਕ ਕਾਲਜ ਬੁਢਲਾਡਾ ਦੂਜੇ ਅਤੇ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਦੀ ਟੀਮ ਤੀਜੇ ਸਥਾਨ 'ਤੇ ਰਹੀ। ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਂਦੇ ਹਨ। ਉਹਨਾਂ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਅਤੇ ਖ਼ਾਸ ਤੌਰ 'ਤੇ ਸੋਸ਼ਲ ਮੀਡੀਆ ਨੂੰ ਵੱਧ ਤੋਂ ਵੱਧ ਗਿਆਨ ਹਾਸਲ ਕਰਨ ਵਾਲੇ ਮਾਧਿਅਮ ਦੇ ਤੌਰ 'ਤੇ ਪ੍ਰਯੋਗ ਵਿਚ ਲਿਆਉਣ ਲਈ ਕਿਹਾ। ਉਹਨਾਂ ਇਹਨਾਂ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਅੰਗਰੇਜ਼ੀ ਵਿਭਾਗ ਨੂੰ ਮੁਬਾਰਕਬਾਦ ਦਿੱਤੀ। ਪ੍ਰੋ. ਗਗਨ ਅਤੇ ਪ੍ਰੋ. ਸਤਪਾਲ ਨੇ ਕੁਇਜ਼ ਮਾਸਟਰ ਦੀ ਭੁਮਿਕਾ ਅਦਾ ਕੀਤਾ। ਪ੍ਰੋ. ਇੰਦਰਪ੍ਰੀਤ ਕੌਰ ਨੇ ਸਲਾਇਡਜ਼ ਪ੍ਰਬੰਧਨ ਦੀ ਭੁਮਿਕਾ ਅਦਾ ਕੀਤੀ। ਪ੍ਰੋ. ਰੀਤੂ ਅਗਰਵਾਲ ਨੇ ਸਵਾਗਤੀ ਸ਼ਬਦ ਕਹੇ। ਇਸ ਮੌਕੇ ਵਿਭਾਗ ਦੇ ਅਧਿਆਪਕਾਂ ਪ੍ਰੋ. ਬਰਜਿੰਦਰ ਕੌਰ, ਪ੍ਰੋ. ਸ਼ੈਰੀ ਸਮੇਤ ਕਾਲਜ ਦਾ ਬਹੁਤਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।  

Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-