Sunday, June 16, 2019
FOLLOW US ON

News

ਸਿੱਖਿਆ ਸੁਧਾਰਾਂ, ਸਮਾਰਟ ਸਕੂਲਾਂ, ਸਿਖਲਾਈ ਵਰਕਸ਼ਾਪਾਂ ਤੇ

March 20, 2019 09:27 PM
ਪਟਿਆਲਾ, ਮੋਗਾ ਤੇ ਮਾਨਸਾ ਜ਼ਿਲ੍ਹਿਆਂ ਦੇ 
ਸਿੱਖਿਆ ਅਧਿਕਾਰੀਆਂ ਦੀ ਰਿਵਿਊ ਮੀਟਿੰਗ ਹੋਈ
ਸਿੱਖਿਆ ਸੁਧਾਰਾਂ, ਸਮਾਰਟ ਸਕੂਲਾਂ, ਸਿਖਲਾਈ ਵਰਕਸ਼ਾਪਾਂ ਤੇ 
ਪ੍ਰੀ-ਪ੍ਰਾਇਮਰੀ ਦੇ ਦਾਖ਼ਲਿਆਂ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
ਐੱਸ.ਏ.ਐੱਸ. ਨਗਰ 20 ਮਾਰਚ (  ਕੁਲਜੀਤ ਸਿੰਘ) ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ| ਇਸ ਲੜੀ ਤਹਿਤ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਜਿਲ੍ਹਾ ਪਟਿਆਲਾ, ਮੋਗਾ ਤੇ ਮਾਨਸਾ ਦੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨਾਲ ਬਲਾਕਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਸੈਸ਼ਨ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਯੋਜਨਾਬੰਦੀ ਕਰਨ ਬਾਰੇ ਦਿਸ਼ਾ-ਨਿਰਦੇਸ਼ ਦਿੱਤੇ|
ਇਸ ਮੀਟਿੰਗ ਦੌਰਾਨ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਸਬੰਧੀ ਚਲ ਰਹੀ ਜਾਂਚ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੇ ਜਾਣਕਾਰੀ ਦਿੱਤੀ| ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਵਧਾਉਣ ਤੇ ਸਕੂਲਾਂ ਦੇ ਸੁੰਦਰੀਕਰਨ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਨ ਲਈ ਬੀਪੀਈਓਜ਼ ਨੂੰ ਹਦਾਇਤਾਂ ਦਿੱਤੀਆਂ| ਸਮਾਰਟ ਸਕੂਲਾਂ ਦੀ ਪ੍ਰਗਤੀ ਬਾਰੇ ਸਮੂਹ ਬੀਪੀਈਓਜ਼ ਨੇ ਸਕੂਲਾਂ ਦੇ ਅਧਿਆਪਕਾਂ ਤੇ ਦਾਨੀ ਸੱਜਣਾਂ ਨਾਲ ਨਿਰੰਤਰ ਮੀਟਿੰਗਾਂ ਕਰਨ ਅਤੇ ਸਕੂਲਾਂ ਦੀ ਰਿਪੋਰਟ ਤਿਆਰ ਕਰਨ ਲਈ ਕਿਹਾ|
ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਮੀਟਿੰਗ ਵਿੱਚ ਮੌਜੂਦ ਵਧੀਆ ਕੰਮ ਕਰਨ ਵਾਲੇ ਜਿਲ੍ਹਾ ਸਿੱਖਿਆ ਅਫਸਰਾਂ (ਐਲੀਮੈਂਟਰੀ ਸਿੱਖਿਆ) ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਨੂੰ ਉਤਸ਼ਾਹਿਤ ਵੀ ਕੀਤਾ|
 
Have something to say? Post your comment

More News News

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਹੋਰਨਾਂ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ੨੪ ਸਾਲਾ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ ਵਲਿੰਗਟਨ ਵਿਖੇ ਟੈਕਸੀ ਚਾਲਕ ਹਰਪ੍ਰੀਤ ਸਿੰਘ ਉਤੇ ਇਕ ਗੋਰੇ ਯਾਤਰੀ ਵੱਲੋਂ ਚਾਕੂ ਨਾਲ ਹਮਲਾ-ਨਕਦੀ ਲੁੱਟੀ 10 ਰੋਜ਼ਾ ਸਮਰ ਕੈਂਪ ਸ਼ਾਨੋ ਸ਼ੋਕਤ ਨਾਲ ਸੰਪੰਨ। ਫਤਿਹਵੀਰ ਸਿੰਘ ਦੀ ਦੁੱਖਦਾਇਕ ਘਟਨਾ ਤੇ ਦੂਸ਼ਣਬਾਜ਼ੀ ਨਾਲੋਂ ਸੰਜੀਦਗੀ ਦੀ ਲੋੜ/ ਉਜਾਗਰ ਸਿੰਘ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਸੇਵਾ ਕੇਂਦਰ ਬਣੇ ਲੁੱਟ ਦਾ ਕੇਂਦਰ - ਬੁਰਜ ਹਮੀਰਾ ਖਾਲਸਾ ਕਾਲਜ ਨੂੰ ਸਟਾਰ ਕਾਲਜ ਸਕੀਮ ਤਹਿਤ ਮਿਲਿਆ 'ਏ' ਗ੍ਰੇਡ। ਬੀ. ਐੱਡ. ਅਧਿਆਪਕ ਫਰੰਟ ਵੱਲੋਂ ਨਵੇਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਦਾ ਸਨਮਾਨ The death of half a dozen animals in the village of Devidaspura, the atmosphere of panic in the village. An anti-malaria awareness camp held .
-
-
-