Sunday, June 16, 2019
FOLLOW US ON

News

ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ

March 20, 2019 09:28 PM

ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ
  ਬਕਾਇਆ ਪਏ ਕੇਸਾਂ ਦਾ ਜਲਦੀ ਨਿਪਟਾਰੇ ਅਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼
ਅੰਮ੍ਰਿਤਸਰ, 20 ਮਾਰਚ (      ਕੁਲਜੀਤ ਸਿੰਘ       )-ਡਿਪਟੀ ਕਮਿਸ਼ਨਰ ਅਮ੍ਰਿਤਸਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਅਤੇ ਫੁਟਕਲ ਬਕਾਇਆ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਿਮਾਸ਼ੂੰ ਅਗਰਵਾਲ, ਐਸ ਡੀ ਐਮ ਸ੍ਰੀ ਸ਼ਿਵਰਾਜ ਸਿੰਘ ਬੱਲ, ਸ੍ਰੀ ਵਿਕਾਸ ਹੀਰਾ, ਸ੍ਰੀ ਰਜਤ ਉਬਰਾਏ, ਸ੍ਰੀਮਤੀ ਪਲਵੀ ਚੌਧਰੀ, ਐਸ.ਡੀ.ਐਮ. ਸ੍ਰੀ ਅਸ਼ੋਕ ਸ਼ਰਮਾ, ਜਿਲਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ। 
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। 
ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿੱਚ ਬਕਾਇਆ ਪਈਆਂ ਜਮਾਬੰਦੀਆਂ ਇੱਕ ਹਫ਼ਤੇ ਦੇ ਅੰਦਰ-ਅੰਦਰ ਦਾਖਲ ਕਰਨੀਆਂ ਯਕੀਨੀ ਬਣਾਈ ਜਾਣ। ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਉਨਾਂ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਬਿਨਾਂ ਕਿਸੇ  ਦੇਰੀ ਦੇ ਕਰਨ ਦੀ ਹਦਾਇਤ ਕਰਦੇ ਕਿਹਾ ਕਿ ਸੇਵਾ ਕੇਂਦਰ ਵਿਚ ਕਿਸੇ ਦੀ ਖੱਜ਼ਲ-ਖੁਆਰੀ ਨਹੀਂ ਹੋਣੀ ਚਾਹੀਦੀ। 

Have something to say? Post your comment

More News News

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਹੋਰਨਾਂ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ੨੪ ਸਾਲਾ ਗੁਰਭੇਜ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ ਵਲਿੰਗਟਨ ਵਿਖੇ ਟੈਕਸੀ ਚਾਲਕ ਹਰਪ੍ਰੀਤ ਸਿੰਘ ਉਤੇ ਇਕ ਗੋਰੇ ਯਾਤਰੀ ਵੱਲੋਂ ਚਾਕੂ ਨਾਲ ਹਮਲਾ-ਨਕਦੀ ਲੁੱਟੀ 10 ਰੋਜ਼ਾ ਸਮਰ ਕੈਂਪ ਸ਼ਾਨੋ ਸ਼ੋਕਤ ਨਾਲ ਸੰਪੰਨ। ਫਤਿਹਵੀਰ ਸਿੰਘ ਦੀ ਦੁੱਖਦਾਇਕ ਘਟਨਾ ਤੇ ਦੂਸ਼ਣਬਾਜ਼ੀ ਨਾਲੋਂ ਸੰਜੀਦਗੀ ਦੀ ਲੋੜ/ ਉਜਾਗਰ ਸਿੰਘ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਸੇਵਾ ਕੇਂਦਰ ਬਣੇ ਲੁੱਟ ਦਾ ਕੇਂਦਰ - ਬੁਰਜ ਹਮੀਰਾ ਖਾਲਸਾ ਕਾਲਜ ਨੂੰ ਸਟਾਰ ਕਾਲਜ ਸਕੀਮ ਤਹਿਤ ਮਿਲਿਆ 'ਏ' ਗ੍ਰੇਡ। ਬੀ. ਐੱਡ. ਅਧਿਆਪਕ ਫਰੰਟ ਵੱਲੋਂ ਨਵੇਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਦਾ ਸਨਮਾਨ The death of half a dozen animals in the village of Devidaspura, the atmosphere of panic in the village. An anti-malaria awareness camp held .
-
-
-