Monday, April 22, 2019
FOLLOW US ON

News

ਬਠਿੰਡਾ 'ਚ ਲੱਖਾ ਸਿਧਾਣਾ ਦੀ ਅਗਵਾਈ ਵਿੱਚ ਡਾਕਟਰਾਂ ਵਿਰੁੱਧ ਰੋਸ ਮਾਰਚ

April 10, 2019 08:30 PM

ਬਠਿੰਡਾ 'ਚ ਲੱਖਾ ਸਿਧਾਣਾ ਦੀ ਅਗਵਾਈ ਵਿੱਚ ਡਾਕਟਰਾਂ ਵਿਰੁੱਧ ਰੋਸ ਮਾਰਚ
-ਗੈਰ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਲੁੱਟ ਵਿਰੁੱਧ ਨੌਜਵਾਨ ਆਏ ਮੈਦਾਨ 'ਚ
-ਜਿਲਾ ਪ੍ਰਸ਼ਾਸਨ ਵੱਲੋਂ ਮੰਗ ਪੱਤਰ ਨਾ ਲੈਣ 'ਤੇ ਬੱਸ ਅੱਡਾ ਕੀਤਾ ਜਾਮ
ਬਠਿੰਡਾ, 10 ਅਪ੍ਰੈਲ, ਬਲਜਿੰਦਰ ਸਿੰਘ ਕੋਟਭਾਰਾ
ਬਠਿੰਡਾ ਵਿੱਚ ਮਾਲਵਾ ਯੂਥ ਫੈਡਰੇਸ਼ਨ ਨੇ ਸ਼ਹਿਰ ਦੇ ਗੈਰ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਲੁੱਟ ਵਿਰੁੱਧ ਇੱਕ ਜਬਰਦਸਤ ਰੋਸ ਮੁਜਾਹਰਾ ਕੀਤਾ। ਜਿਲਾ ਪ੍ਰਸ਼ਾਸਨ ਵੱਲੋਂ ਮੰਗ ਪੱਤਰ ਨਾ ਲੈਣ ਆਉਣ 'ਤੇ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਬੱਸ ਅੱਡੇ 'ਤੇ ਜਾਮ ਲਾ ਦਿੱਤਾ।
ਮਾਲਵਾ ਯੂਥ ਫੈਡਰੇਸ਼ਨ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਦੀ ਅਗਵਾਈ ਵਿੱਚ ਸ਼ਹਿਰ ਦੇ ਗੈਰ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਕੀਤੀ ਜਾ ਰਹੀ ਲੁੱਟ ਸਬੰਧੀ ਇੱਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਬਠਿੰਡਾ ਸ਼ਹਿਰ ਦੇ ਕੁਝ ਕਥਿਤ ਮਾਫੀਆ ਡਾਕਟਰਾਂ ਵਿਰੁੱਧ ਨਾਅਰੇਬਾਜੀ ਕਰਦਿਆਂ ਨੌਜਵਾਨਾਂ ਦਾ ਇਹ ਮਾਰਚ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਤੋਂ ਮਿੰਨੀ ਸਕੱਤਰੇਤ ਤੱਕ ਪੁੱਜਿਆ। ਜਿਲਾ ਬਠਿੰਡਾ ਪ੍ਰਸ਼ਾਸਨ ਨੇ ਮਿੰਨੀ ਸਕੱਤਰੇਤ ਦੇ ਦਰਵਾਜੇ ਬੰਦ ਕਰ ਲਏ। ਪੰਜਾਬ ਸਰਕਾਰ ਨੂੰ ਭੇਜੇ ਜਾਣ ਵਾਲੇ ਮੰਗ ਪੱਤਰ ਨੂੰ ਲੈਣ ਲਈ ਜਿਲਾ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਵੱਲੋਂ ਹੁੰਗਾਰਾ ਨਾ ਮਿਲਣ 'ਤੇ ਪ੍ਰਦਰਸ਼ਨਕਾਰੀਆਂ ਨੇ ਬੱਸ ਅੱਡਾ ਅੱਗੇ ਜਾਮ ਲਾ ਦਿੱਤਾ।
ਬਠਿੰਡਾ ਬੱਸ ਅੱਡੇ 'ਤੇ ਲਾਏ ਜਾਮ ਨੂੰ ਸੰਬੋਧਨ ਕਰਦਿਆ ਲਖਵੀਰ ਸਿੰਘ ਲੱਖਾ ਸਿਧਾਣਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਬਠਿੰਡਾ ਦੇ ਨੌਜਵਾਨਾਂ ਨੇ ਗੈਰ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਲੁੱਟ ਵਿਰੁੱਧ ਇਨਕਲਾਬ ਦਾ ਬਿਗਲ ਵਜਾ ਦਿੱਤਾ ਤੇ ਹੁਣ ਪੰਜਾਬ ਭਰ ਦੇ ਨੌਜਵਾਨ ਇਸ ਨੂੰ ਪੰਜਾਬ ਵਿੱਚ ਫੈਲਾਅ ਦੇਣ। ਇਸ ਮੌਕੇ ਸਿੱਖ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਸੰਬੋਧਨ ਕਰਦਿਆ ਕਿਹਾ ਕਿ ਜਦੋਂ ਨੌਜਵਾਨ ਕਿਸੇ ਪ੍ਰਕਾਰ ਦੀ ਲੁੱਟ ਵਿਰੁੱਧ ਮੈਦਾਨ ਵਿੱਚ ਆ ਜਾਣ ਤਾਂ ਉਹ ਲੁੱਟ ਖ਼ਤਮ ਕਰਕੇ ਹੀ ਦਮ ਲੈਦੇ ਹਨ। ਮਾਲਵਾ ਯੂਥ ਫੈਡਰੇਸ਼ਨ ਵੱਲੋਂ ਮਰੀਜਾਂ ਅਤੇ ਗੈਰ ਸਰਕਾਰੀ ਹਸਪਤਾਲ ਦੇ ਡਾਕਟਰਾਂ ਸਬੰਧੀ 10 ਨੁਕਾਤੀ ਮੰਗ ਪੱਤਰ ਵੀ ਜਿਲਾ ਪ੍ਰਸਾਸਨ ਰਾਹੀ ਪੰਜਾਬ ਸਰਕਾਰ ਨੂੰ ਭੇਜਿਆ। 

Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-