Monday, April 22, 2019
FOLLOW US ON

News

ਸ਼ਹੀਦ ਜਥੇਦਾਰ ਹਰਮਿੰਦਰ ਸਿੰਘ ਨਿਹੰਗ ਦੀ ਬਰਸੀ ਤੇ ਵਿਸ਼ਾਲ ਸਮਾਗਮ 20 ਐਪੱਰੈਲ ਨੂੰ ਬ੍ਰਮਿੰਘਮ ਵਿਖੇ ਹੋਵੇਗਾ

April 15, 2019 03:33 PM

ਸ਼ਹੀਦ ਜਥੇਦਾਰ ਹਰਮਿੰਦਰ ਸਿੰਘ ਨਿਹੰਗ ਦੀ ਬਰਸੀ ਤੇ ਵਿਸ਼ਾਲ ਸਮਾਗਮ 20 ਐਪੱਰੈਲ  ਨੂੰ ਬ੍ਰਮਿੰਘਮ ਵਿਖੇ ਹੋਵੇਗਾ
ਲੰਡਨ- ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਪੰਜਵੇਂ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਖਾਲਿਸਤਾਨ ਦੀ ਜੰਗੇ ਆਜਾਦੀ ਦੇ ਜੁਝਾਰੂ ਭਾਈ ਹਰਮਿੰਦਰ ਸਿੰਘ ਨਿਹੰਗ ਉਰਫ ਮਿੰਟੂ ਦੀ ਯਾਦ ਵਿੱਚ ਵੱਖ ਵੱਖ ਦੇਸ਼ਾਂ ਵਿੱਚ ਵੱਡੀ ਪੱਧਰ ਤੇ ਸਮਾਗਮ ਕੀਤੇ ਜਾਣਗੇ । ਸਿੱਖ ਸੰਘਰਸ਼ ਵਿੱਚ ਆਈ ਖੜੋਤ ਨੂੰ ਤੋੜਨ  ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਚੂਲਾਂ ਹਿਲਾ ਦੇਣ ਵਾਲੇ ਯੋਧੇ ਦੀ ਕੁਰਬਾਨੀ  ਬੇਮਿਸਾਲ ਹੈ । ਬਰਤਾਨੀਆਂ ਵਿੱਚ  ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿਖੇ 20 ਐੱਪਰੈਲ ਸ਼ਨੀਨਚਵਾਰ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ  ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਵਲੋ  ਜਥੇਦਾਰ ਭਾਈ ਹਰਮਿੰਦਰ ਸਿੰਘ  ਨਿਹੰਗ ਉਰਫ ਮਿੰਟੂ ਦੀਆਂ ਸਿੱਖ ਕੌਮ  ਪ੍ਰਤੀ ਕੀਤੀਆਂ ਮਹਾਨ ਸੇਵਾਵਾਂ ਨੂੰ ਕੇਸਰੀ ਪ੍ਰਣਾਮ ਕਰਦਿਆਂ ਅਹਿਦ ਦਾ ਪ੍ਰਗਟਾਵਾ ਕੀਤਾ ਗਿਆ ਕਿ ਖਾਲਿਸਤਾਨ ਦਾ ਸੰਘਰਸ਼ ਫਤਿਹ ਤੱਕ ਜਾਰੀ ਰਹੇਗਾ । ਯੂ,ਕੇ ਭਰ ਦੀਆਂ ਸਿੱਖ ਸੰਗਤਾਂ ਅਤੇ ਜਥੇਬੰਦੀਆਂ ਨੂੰ  ਪਰਵਾਰਾਂ ਸਮੇਤ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ ।ਸਿੱਖ ਯੂਥ ਯੂ,ਕੇ , ਗੁਰਦਵਾਰਾ ਪ੍ਰਬੰਧਕ ਕਮੇਟੀ,ਸਿੱਖ ਨੌਜਵਾਨਾਂ ਅਤੇ ਸਿੱਖ ਸੰਗਤਾਂ ਵਲੋਂ ਵੀਰਵਾਰ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਅਰੰਭ  ਅਤੇ ਸ਼ਨੀਚਰਵਾਰ ਨੂੰ ਸਾਢੇ ਪੰਜ ਵਜੇ  ਦੇ ਭੋਗ ਪਾਇਆ ਜਾਵੇਗਾ । ਉਪਰੰਤ ਭਾਰੀ ਦੀਵਾਨ ਸਜਾਇਆ ਜਾਵੇਗਾ ਜਿਸ ਵਿੱਚ ਰਾਗੀ ,ਢਾਡੀ ,ਕਵੀਸ਼ਰ ਅਤੇ ਪੰਥਕ ਬੁਲਾਰੇ ਸ਼ਰਧਾ ਦੇ ਫੁੱਲ ਅਰਪਤ ਕਰਨਗੇ । ਜ਼ਿਕਰਯੋਗ ਹੈ ਕਿ ਪਿਛਲੇ ਸਾਲ  ਭਾਈ ਹਰਮਿੰਦਰ ਸਿੰਘ ਨਿਹੰਗ ਉਰਫ ਮਿੰਟੂ ਦੀ ਪਟਿਆਲਾ ਜੇਲ੍ਹ ਵਿੱਚ ਹੋਈ ਸ਼ਹਾਦਤ ਨਾਲ ਸਿੱਖ ਸੰਘਰਸ਼ ਨੂੰ ਵੱਡਾ ਘਾਟਾ ਪਿਆ ਸੀ । ੋ ਜੇਹਲ ਪ੍ਰਸਾਸ਼ਨ,ਕੇਂਦਰ ਅਤੇ ਪੰਜਾਬ ਸਰਕਾਰ ਅਤੇ ਭਾਰਤ ਦੀਆਂ ਖੂਫੀਆਂ ਏਜੰਸੀਆਂ ਨੇ ਬੜੇ ਹੀ ਸਾਜਿਸ਼ੀ ਢੰਗ ਨਾਲ ਜਥੇਦਾਰ ਭਾਈ ਹਰਮਿੰਦਰ ਸਿੰਘ ਨੂੰ ਜੇਹਲ ਅੰਦਰ ਸ਼ਹੀਦ ਕਰ ਦਿੱਤਾ ਸੀ ।ਬਾਅਦ ਸਮੁੱਚੀ ਸਿੱਖ ਕੌਮ ਜੇਲ੍ਹਾਂ ਵਿੱਚ ਬੰਦਾਂ ਸਿੰਘਾਂ ਦੀ ਹਿਫਾਜ਼ਤ ਲਈ ਚਿੰਤਾਤਰ ਹੈ ।ਭਾਈ ਹਰਮਿੰਦਰ ਸਿੰਘ ਮਿੰਟੂ ਦੀ ਸ਼ਹਾਦਤ ਜੇਹਲ ਪ੍ਰਸਾਸ਼ਨ ਅਤੇ ਸਰਕਾਰੀ ਏਜੰਸੀਆਂ ਦੀ ਮਿਲੀ ਭੁਗਤ ਨਾਲ ਹੋਈ ਹੈ ,ਕਿਉਂ ਕਿ ਉਸਦਾ ਇਲਾਜ ਨਹੀਂ ਕਰਵਾਇਆ । ਇਸੇ ਤਰਾਂ ਲੰਬੇ ਸਮੇਂ ਤੋਂ ਵੱਖ ਵੱਖ ਜੇਹਲਾਂ ਵਿੱਚ ਬੰਦ ਭਾਈ ਦਇਆ ਸਿੰਘ ਲਾਹੌਰੀਆ ਵੀ ਸਿਹਤ ਪੱਖੋਂ ਠੀਕ ਨਹੀ ਹਨ ,ਉਹਨਾਂ ਨੂੰ ਵੱਖ ਵੱਖ ਬੀਮਾਰੀਆਂ ਨੇ ਘੇਰ ਰੱਖਿਆ ਹੈ ।  ਜੇਹਲ ਅਧਿਕਾਰੀ ਉਹਨਾਂ ਦਾ ਢੁੱਕਵਾਂ ਇਲਾਜ ਨਹੀਂ ਕਰਵਾ ਰਹੇ ਬਲਕਿ ਅਦਾਲਤੀ ਹੁਕਮਾਂ ਤੇ ਵੀ ਅਮਲ ਨਹੀਂ ਜਾ ਰਿਹਾ । ਇਸ ਕਰਕੇ ਖਾਲਿਸਤਾਨ ਦੀ ਜੰਗੇ ਅਜਾਦੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਬੰਦੀ ਸਿੰਘਾਂ ਦੀ ਹਿਫਾਜ਼ਤ ਲਈ ਸਿੱਖ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਜਥੇਬੰਦੀਆਂ ਨੂੰ ਇੱਕਜੁਟ ਹੋ ਕੇ ਸਾਰਥਕ ਉਪਰਾਲਾ ਕਰਨ ਦੀ ਜਰੂਰਤ ਹੈ ।  ਭਾਰਤ ਸਰਕਾਰ ਨੇ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸ਼ਹੀਦ ਕਰਨ ਮਗਰੋਂ  ਉਹਨਾਂ ਨੂੰ ਜੇਹਲਾਂ ਵਿੱਚ ਖਤਮ ਕਰਨ ਲਈ ਨਵਾਂ ਤਰੀਕਾ ਲੱਭਿਆ ਹੋਇਆ ਹੈ  

Have something to say? Post your comment

More News News

ਗਿੱਲ ਫ਼ਿਲਮਜ਼ ਏਟਰਟੇਨਮੈਂਟ ਦੀ ਰਹਿਨੁਮਾਈ ਵਿੱਚ ਕੁਲਵੰਤ ਮਾਨ ਤੇ ਅੰਮ੍ਰਿਤ ਚੱਕ ਵਾਲਾ ਦੀ ਪੇਸ਼ਕਸ਼ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਉਮੀਦਵਾਰ ਐਲਾਨਣ ਦੀ ਖੁਸ਼ੀ ਵਿਚ ਕਾਂਗਰਸੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ । 32ਵੀਂਆਂ ਆਸਟਰੇਲੀਅਨ ਸਿੱਖ ਖੇਡਾਂ ਰਾਜਾ ਬੜਿੰਗ ਨੂੰ ਬਠਿੰਡਾ ਤੋਂ ਟਿਕਟ ਮਿਲਣ ਤੇ ਲੱਡੂ ਵੰਡਕੇ ਖੁਸ਼ੀ ਮਨਾਈ ਉਗਰ ਸਿੰਘ ਮੀਰਪੁਰੀਆ ਆਪਣੇ ਸਾਥੀਆਂ ਸਮੇਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾ) ਵਿੱਚ ਸ਼ਾਮਲ - ਘੁੰਮਣ ਕਣਕ ਦੀ ਖ੍ਰੀਦ ਨਾਂ ਹੋਣ ਕਾਰਨ ਕਿਸਾਨਾਂ ਕਰਨਾਂ ਪੇ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਨਿੱਘੀ ਮੁਸਕਰਾਹਟ ਸੱਭ ਦੱਸ ਦਿੰਦੀ ਹੈ Sri Lanka blasts kill at least 30 after churches and hotels targeted ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ 'ਜੱਦੀ ਸਰਦਾਰ' ਮੈਲਬੌਰਨ ਤੋਂ ਵਿਸ਼ੇਸ਼: 32ਵੀਂਆਂ ਸਿੱਖ ਖੇਡਾਂ 'ਚ ਰੌਣਕਾਂ ਹੀ ਰੌਣਕਾਂ
-
-
-