Saturday, May 25, 2019
FOLLOW US ON

Article

ਪਾਲੀਵੁੱਡ ਫ਼ਿਲਮਾਂ ਦੀ ਸਫ਼ਲ ਨਿਰਮਾਤਾ ਜੋੜੀ ਅਤੁੱਲ ਭੱਲਾ–ਅਮਿਤ ਭੱਲਾ

April 18, 2019 03:43 PM

ਪਾਲੀਵੁੱਡ ਫ਼ਿਲਮਾਂ ਦੀ ਸਫ਼ਲ ਨਿਰਮਾਤਾ ਜੋੜੀ  ਅਤੁੱਲ ਭੱਲਾ–ਅਮਿਤ ਭੱਲਾ

ਏ ਐਂਡ ਏ ਅਡਵਾਇਜ਼ਰ ਪੰਜਾਬੀ ਫ਼ਿਲਮਾਂ ਦੇ ਨਿਰਮਾਣ ਕਾਰਜ ਲਈ ਇੱਕ ਜਾਣੀ ਪਛਾਣੀ ਕੰਪਨੀ ਹੈ ਜਿਸਨੇ ਪਿਛਲੇ ਕੁਝ ਕੁ ਹੀ ਸਮੇਂ ਵਿੱਚ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। 'ਕੈਰੀ ਆਨ ਜੱਟਾਂ ੨' ਅਤੇ 'ਵਧਾਈਆਂ ਜੀ ਵਧਾਈਆ' ਵਰਗੀਆਂ ਸੁਪਰ ਡੁਪਰ ਹਿੱਟ ਫ਼ਿਲਮਾਂ ਦਾ ਸਿਹਰਾ ਇਸੇ ਕੰਪਨੀ ਦੇ ਸਿਰ ਬੱਝਦਾ ਹੈ। ਵਪਾਰਕ ਪੱਖੋਂ ਸਫ਼ਲ ਰਹੀਆਂ ਇੰਨਾਂ  ਫ਼ਿਲਮਾਂ ਨੇ ਇਸ ਨਿਰਮਾਣ ਕੰਪਨੀ ਦਾ ਹੌਸਲਾ ਦੁੱਗਣਾ-ਚੌਗਣਾ ਕੀਤਾ ਤਾਂ ਇਹ ਪੱਕੇ ਤੌਰ 'ਤੇ ਪੰਜਾਬੀ ਸਿਨਮੇ ਨੂੰ ਸਮੱਰਪਤ ਹੋ ਗਈ। ਇਸ ਕੰਪਨੀ ਦੇ ਕਰਤਾ-ਧਰਤਾ  ਅਤੁੱਲ ਭੱਲਾ ਅਤੇ ਅਮਿੱਤ ਭੱਲਾ  ਬਹੁਤ ਹੀ ਮੇਹਨਤੀ ਸਖ਼ਸ ਹਨ ਜਿੰਨਾਂ ਨੇ ਪੰਜਾਬੀ ਫ਼ਿਲਮਾਂ ਲਈ ਪੈਸਾ ਲਾਉਣ ਤੋਂ ਪਹਿਲਾਂ ਪੰਜਾਬੀ ਸਿਨਮੇ ਦੀ ਨਬਜ਼ ਨੂੰ ਟੋਹ ਕੇ ਵਿਚਾਰ ਚਰਚਾ ਕੀਤੀ । ਵਪਾਰਕ ਨਜ਼ਰੀਏ ਤੋਂ ਵੇਖਦਿਆਂ ਇੰਨਾਂ ਨੇ ਚੰਗੇ ਲੇਖਕਾਂ, ਨਿਰਦੇਸ਼ਕਾਂ, ਕਲਾਕਾਰਾਂ ਅਤੇ ਤਕਨੀਕੀ ਮਾਹਿਰਾਂ ਦਾ ਸਹਾਰਾ ਲੈ ਕੇ ਇੱਕ ਸਫ਼ਲ ਤੇ ਮੇਹਨਤੀ ਟੀਮ ਦਾ ਗਠਨ ਕੀਤਾ। 
ਅੱਜ ਅਤੁੱਲ ਭੱਲਾ ਤੇ ਅਮਿਤ ਭੱਲਾ ਪੰਜਾਬੀ ਸਿਨਮੇ ਲਈ ਪੂਰੀ ਤਰਾਂ ਸਰਗਰਮ ਹਨ। ਪਿਛਲੇ ਦਿਨੀਂ ਰਿਲੀਜ਼ ਕੀਤੀ ਫ਼ਿਲਮ 'ਬੈਂਡ ਬਾਜੇ' ਤੋਂ ਬਾਅਦ ਇਹ ਜੋੜੀ ਬਹੁਤ ਜਲਦ ਹੀ  ਇੱਕ ਹੋਰ ਫ਼ਿਲਮ 'ਛੜਾ' ਵੀ ਰਿਲੀਜ਼ ਕਰਨ ਲਈ ਤਿਆਰ ਹੈ।ਇਸ ਫ਼ਿਲਮ ਵਿੱਚ ਦਲਜੀਤ ਦੁਸਾਂਝ  ਅਤੇ ਅਭਿਨੇਤਰੀ ਨੀਰੂ ਬਾਜਵਾ  ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਏ ਐਂਡ ਏ ਅਡਵਾਇਜ਼ਰ 'ਤੇ ਬਰੇਟ ਫਿਲਮਜ਼ ਦੇ ਬੈਨਰ ਦੀ ਇਸ ਫ਼ਿਲਮ ਦੇ ਨਿਰਮਾਤਾ ਅਤੁੱਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ ਹੋਣਗੇ। ਨੌਜਵਾਨ ਨਿਰਦੇਸ਼ਕ ਜਗਦੀਪ ਸਿੰਘ ਸਿੱਧੂ ਦੇ ਨਿਰਦੇਸ਼ਨ ਹੇਠ ਬਨਣ ਜਾ ਰਹੀ ਇਹ ਫ਼ਿਲਮ ਜਲਦ ਹੀ ਵੱਡੇ ਪਰਦੇ 'ਤੇ ਦਸਤਕ ਦੇਵੇਗੀ। ਚੰਗੇ ਨਿਰਮਾਤਾਵਾਂ ਸਹਾਰੇ ਜੇ ਅੱਜ ਪੰਜਾਬੀ ਸਿਨਮਾ ਨਰੋਏ ਕਦਮ ਪੁੱਟਦਾ ਹੋਇਆ ਅੱਗੇ ਵੱਧ ਰਿਹਾ ਹੈ ਤਾਂ ਉਹ ਅਮਿੱਤ ਭੱਲਾ ਤੇ ਅਤੁੱਲ ਭੱਲਾ ਜਿਹੇ ਮੇਹਨਤੀ, ਕਲਾ ਦੇ ਕਦਰਦਾਨ ਅਤੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਸਖਸ਼ਾਂ ਕਰਕੇ ਹੀ ਹੈ। ਜ਼ਿਕਰਯੋਗ ਹੈ ਕਿ ਭਵਿੱਖ ਵਿੱਚ ਇਹ ਜੋੜੀ ਪੰਜਾਬੀ ਸਿਨਮੇ ਲਈ ਕਈ ਹੋਰ ਵੱਡੀਆਂ ਫ਼ਿਲਮਾਂ ਦਾ ਵੀ ਨਿਰਮਾਣ ਕਰ ਰਹੀ ਹੈ। ਪ੍ਰਮਾਤਮਾਂ ਇਸ ਜੋੜੀ ਨੂੰ ਹਮੇਸਾਂ ਹਿੰਮਤ ਬਖਸ਼ੇ। 

ਗੁਰਨੈਬ ਸਿੰਘ ਗੀਗਾਮਾਜਰਾ 

Have something to say? Post your comment

More Article News

ਪੇਟ ਦੀ ਅੱਗ ਤੋਂ ਤਾਂ ਬਚਿਆ ਜਾ ਸਕਦਾ ਹੈ ਪੰ੍ਰਤੂ ਹਵਸ਼ ਦੀ ਅੱਗ ਤੋਂ ਨਹੀਂ-ਹਰਸ਼ਦਾ ਸ਼ਾਹ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਮੁੱਖ ਮੁੱਦੇ ਰਹੇ ਗਾਇਬ //ਗੁਰਦਿੱਤ ਸਿੰਘ ਸੇਖੋਂ ਚੀ-ਗਾਵੇਰਾ ਦੀ ਸਾਥਣ ਅਮਰ! ਗੁਰੀਲਾ ਲੜਾਕੂ !! ਤਾਨਿਆ 'ਤਮਾਰਾ'//ਰਾਜਿੰਦਰ ਕੌਰ ਚੋਹਕਾ ਪਿਛਲੇ ਦਿਨੀਂ ਨਾਵਲ " ਆਦਮ ਗ੍ਰਹਿਣ " ਪੜਿਆ ! ਤਜਿੰਦਰਪਾਲ ਕੌਰ ਮਾਨ ਕੁੜੀਆਂ ਪ੍ਰਤੀ ਦੋਹਰੀ ਸੋਚ ਕਿਉਂ ?ਪਰਵੀਨ ਰਾਹੀ ਲੁਧਿਆਣਾ ਚੋਣਾਂ ਦੇ ਮਾਹੌਲ ਤੋਂ ਸਿਖਣਾ ਬਹੁਤ ਜ਼ਰੂਰੀ/ਪ੍ਰਭਜੋਤ ਕੌਰ ਢਿੱਲੋਂ ਕਹਾਣੀ-ਲਾਲਚ ਦੀ ਬਲੀ// ਕੁਲਦੀਪ ਕੌਰ ਕਲਮ ਅੱਖ ਫਡ਼ਕਨਾ - ਸਹਿਤ ਪ੍ਰਤੀ ਮਾਡ਼ਾ ਸੰਕੇਤ ਹੈ --- ਡਾ: ਮੁਕਤੀ ਪਾਂਡੇ (ਅੱਖਾਂ ਦੇ ਮਾਹਰਿ) ਤੇ ਡਾ: ਰਪੁਦਮਨ ਸੰਿਘ ਫਿਲ਼ਮ 'ਮੁੰਡਾ ਫ਼ਰੀਦਕੋਟੀਆ' 'ਚ ਅਦਾਕਾਰੀ ਦੇ ਰੰਗ ਦਿਖਾਏਗਾ ਰੌਸ਼ਨ ਪ੍ਰਿੰਸ਼//ਹਰਜਿੰਦਰ ਸਿੰਘ ਮਿੰਨੀ ਕਹਾਣੀ ਨੱਥ –ਤਸਵਿੰਦਰ ਸਿੰਘ ਬੜੈਚ
-
-
-