Article

ਐਮੀ ਵਿਰਕ ਉਤਾਵਲਾ ਹੈ ਸੋਨਮ ਬਾਜਵਾ ਦਾ 'ਮੁਕਲਾਵਾ' ਲੈਣ ਲਈ // ਸੁਰਜੀਤ ਜੱਸਲ

May 14, 2019 06:51 PM

 
 ਐਮੀ ਵਿਰਕ ਉਤਾਵਲਾ ਹੈ ਸੋਨਮ ਬਾਜਵਾ ਦਾ 'ਮੁਕਲਾਵਾ' ਲੈਣ ਲਈ
ਐਮੀ ਵਿਰਕ ਤੇ ਸੋਨਮ ਬਾਜਵਾ ਪੰਜਾਬੀ ਸਿਨਮੇ ਦੀ ਸੁਪਰ ਹਿੱਟ ਜੋੜੀ ਹੈ ਜਿਸਨੇ ਅਨੇਕਾਂ ਮਨੋਰੰਜਨ ਭਰਪੂਰ ਫ਼ਿਲਮਾਂ ਦਿੱਤੀਆਂ। ਇੰਨੀਂ ਦਿਨੀਂ ਇਹ ਜੋੜੀ ਆਪਣੀ ਨਵੀਂ ਆ ਰਹੀ ਫ਼ਿਲਮ 'ਮੁਕਲਾਵਾ' ਨਾਲ ਚਰਚਾ ਵਿੱਚ ਹੈ। 'ਵਾਇਟ ਹਿੱਲ ਸਟੂਡੀਓ' ਦੇ ਬੈਨਰ ਹੇਠ ਨਿਰਮਾਤਾ ਗੁਣਬੀਰ ਸਿੰਘ ਸਿੱਧੂ, ਮਨਮੋਰਡ ਸਿੱਧੂ ਨੇ ਹਮੇਸ਼ਾ ਹੀ ਚੰਗੀਆਂ ਮਨੋਰੰਜਨ ਭਰਪੂਰ ਫ਼ਿਲਮਾਂ ਦਿੱਤੀਆਂ ਹਨ। 'ਮੁਕਲਾਵਾ' ਵੀ ਇੱਕ ਬੇਹਤਰੀਨ ਫ਼ਿਲਮ ਹੈ ਜੋ ਦਰਸ਼ਕਾਂ ਦਾ ਖੂਬ ਮਨੋਰੰਜਨ ਕਰੇਗੀ। 1970 ਦੇ ਦੌਰ ਦੀ ਇਹ ਫ਼ਿਲਮ ਪਿਆਰ ਮਹੁੱਬਤ ਦੇ ਰਿਸਤਿਆਂ ਦੀ ਸਾਂਝ ਦਰਸਾਉਂਦੀ ਇੱਕ ਪਰਿਵਾਰਕ ਫ਼ਿਲਮ ਹੈ,ਜਿਸਨੂੰ ਨਿਰਦੇਸ਼ਕ ਸਿਮਰਜੀਤ ਨੇ ਬਹੁਤ ਹੀ ਖੂਬਸੁਰਤੀ ਨਾਲ ਪਰਦੇ 'ਤੇ ਉਤਾਰਿਆ ਹੈ। ਪਹਿਲੇ ਸਮਿਆਂ ਵਿੱਚ ਪਹਿਲਾਂ ਮੰਗਣਾ ਫਿਰ ਚਾਰ ਸਾਲਾਂ ਬਾਅਦ ਵਿਆਹ ਤੇ ਫਿਰ ਤਿੰਨ ਚਾਰ ਸਾਲਾਂ ਬਾਅਦ ਮੁਕਲਾਵਾ ਦਿੱਤਾ ਜਾਂਦਾ ਸੀ। ਮੁਕਲਾਵੇ ਵਾਲੀ ਰਾਤ ਹੀ ਵਿਆਹੁਲਾ ਆਪਣੀ ਵਹੁਟੀ ਦਾ ਮੂੰਹ ਵੇਖਦਾ ਸੀ। ਇਹ ਕਹਾਣੀ ਇੱਕ ਅਜਿਹੇ ਨੌਜਵਾਨ ਦੀ ਦੁਆਲੇ ਘੁੰਮਦੀ ਹੈ ਜਿਹੜਾ ਮੁਕਲਾਵੇ ਤੋਂ ਪਹਿਲਾਂ ਆਪਣੀ ਵਹੁਟੀ ਦਾ ਚਿਹਰਾ ਵੇਖਣ ਲਈ ਉਤਾਵਲਾ ਹੈ। ਇਸ ਫ਼ਿਲਮ ਦਾ ਨਾਇਕ ਐਮੀ ਵਿਰਕ ਹੈ ਤੇ ਨਾਇਕਾ ਸੋਨਮ ਬਾਜਵਾ।  ਰਵਾਇਤੀ ਸੰਗੀਤ 'ਚ ਸਜੀ ਸੱਚੇ ਸੁੱਚੇ ਰਿਸ਼ਤਿਆਂ ਦੀ ਇਸ ਫ਼ਿਲਮ ਦਾ ਟਰੇਲਰ ਅਤੇ ਗੀਤ ਪਹਿਲਾਂ ਹੀ  ਦਰਸ਼ਕਾਂ ਦੀ ਪਸੰਦ ਬਣੇ ਹੋਏ ਹਨ। 
ਫ਼ਿਲਮ ਵਿੱਚ ਐਮੀ ਵਿਰਕ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ ਐਨ ਸ਼ਰਮਾ, ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਸਰਬਜੀਤ ਚੀਮਾ,ਦ੍ਰਿਸ਼ਟੀ ਗਰੇਵਾਲ,ਅਨੀਤਾ ਸਬਦੀਸ਼ ਪਰਮਿੰਦਰ ਕੌਰ ਗਿੱਲ, ਰਾਖੀ ਹੁੰਦਲ, ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦੀ ਕਹਾਣੀ ਤੇ ਸਕਰੀਨ ਪਲੇਅ ਉਪਿੰਦਰ ਵੜੈਚ ਤੇ ਜਗਜੀਤ ਸੈਣੀ, ਡਾਇਲਾਗ ਰਾਜੂ ਵਰਮਾ ਨੇ ਲਿਖੇ ਹਨ। 24 ਮਈ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦੇ ਗੀਤ ਹੈਪੀ ਰਾਏਕੋਟੀ, ਹਰਮਨਜੀਤ,ਵਿੰਦਰ ਨੱਥੂਮਾਜਰਾ ਅਤੇ ਵੀਤ ਬਲਜੀਤ ਨੇ ਲਿਖੇ ਹਨ ਜਿਸ ਨੂੰ ਐਮੀ ਵਿਰਕ, ਮੰਨਤ ਨੂਰ ਅਤੇ ਕਈ ਹੋਰ ਨਾਮੀਂ ਗਾਇਕਾਂ ਨੇ ਗਾਇਆ ਹੈ।    

ਸੁਰਜੀਤ ਜੱਸਲ

Have something to say? Post your comment

More Article News

ਗਿਆਨ ਦਾ ਸਾਗਰ ਹਨ ਅਧਿਆਪਕ ,ਵਿਦਿਆਰਥੀ ਦਾ ਰਾਹ ਦਸੇਰਾ ਹੁੰਦਾ ਹੈ ਅਧਿਆਪਕ /ਸੰਦੀਪ ਕੰਬੋਜ 'ਮਿੱਟੀ ਵਿਰਾਸਤ ਬੱਬਰਾਂ ਦੀ' ਪੇਸ਼ ਕਰੇਗੀ ਦਲੇਰ ਬੱਬਰਾਂ ਦੀ ਅਣਕਹੀ ਕਹਾਣੀ, ਅੱਜ ਹੋਵੇਗੀ ਰਿਲੀਜ਼ ਲੋਕ ਸਭਾ ਦੀਆਂ 8 ਸੀਟਾਂ ਜਿੱਤਕੇ ਪੰਜਾਬ ਪ੍ਰਦੇਸ਼ ਕਾਂਗਰਸ ਕੁੰਭਕਰਨੀ ਨੀਂਦ ਸੌਂ ਗਈ/ ਉਜਾਗਰ ਸਿੰਘ ਗਾਇਕ ਕਿੰਗ ਕਮਲਜੀਤ ਦਾ ਗੀਤ "ਚੰਗੀਆਂ ਲਿਖਤਾਂ" ਹੋਵੇਗਾ ਸਮਾਜ ਲਈ ਪ੍ਰੇਰਨਾ ਸਰੋਤ ਹੜ੍ਹਾਂ ਦੀ ਸਥਿਤੀ,ਪ੍ਰਬੰਧ ਅਤੇ ਸਹੂਲਤਾਂ ਲਈ ਮੱਦਦ/ਸਤਨਾਮ ਸਿੰਘ ਮੱਟੂ ਪੰਜਾਬ ਦੀ ਪਿੱਠ ਭੂਮੀ ਨਾਲ ਜੁੜੀ ਫ਼ਿਲਮ 'ਜੱਦੀ ਸਰਦਾਰ'/ਹਰਜਿੰਦਰ ਿਸੰਘ ਜਵੰਦਾ ਮਾਂ ਗੁਜਰੀ/ਗੁਰਚਰਨ ਸੀੰਘ ਜਿਉਣ ਵਾਲਾ ਵਿਰੋਧ ਨਹੀ ਸਹਿਯੋਗ ਕਰੋ/ ਜਸਪ੍ਰੀਤ ਕੌਰ ਸੰਘਾ ਚਿੱਠੀਏ ਨੀ ਚਿੱਠੀਏ/ ਜਸਪ੍ਰੀਤ ਕੌਰ ਸੰਘਾ ਗਾਇਕਾਂ ਜਸਪ੍ਰੀਤ ਜੱਸੀ ਦਾ ਖੂਬਸੂਰਤ ਗੀਤ "ਸਿਰਾ" ਨੂੰ ਮਿਲ ਰਿਹਾ ਲੋਕਾਂ ਦਾ ਰੱਜਵਾ ਪਿਆਰ /ਛਿੰਦਾ ਧਾਲੀਵਾਲ
-
-
-