Saturday, May 25, 2019
FOLLOW US ON

News

ਝੋਨੇ ਵਾਲੀ ਜ਼ਮੀਨ ਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਜੰਤਰ ਦਾ ਬੀਜ ਬੀਜਣ ਕਿਸਾਨ - ਡਾ.ਜਸਵਿੰਦਰ ਸਿੰਘ

May 15, 2019 08:06 PM
ਝੋਨੇ ਵਾਲੀ ਜ਼ਮੀਨ ਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਜੰਤਰ ਦਾ ਬੀਜ ਬੀਜਣ ਕਿਸਾਨ - ਡਾ.ਜਸਵਿੰਦਰ ਸਿੰਘ

- ਧੂਰੀ ਬਲਾਕ ' ਚ ਆ ਚੁੱਕਾ ਜੰਤਰ ਦਾ ਬੀਜ

ਸੇਰਪੁਰ , 15 ਮਈ ( ਹਰਜੀਤ ਕਾਤਿਲ) - ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਵਾਲੀ ਜ਼ਮੀਨ ਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਜੰਤਰ ਬੀਜਣ ਦੀ ਹਰ ਵਾਰ ਜ਼ੋਰਦਾਰ ਸਿਫਾਰਸ਼ ਕੀਤੀ ਜਾ ਰਹੀ ਹੈ । ਪਿਛਲੇ ਦਿਨੀਂ ਕਿਸਾਨਾਂ ਨੂੰ ਖੇਤੀਬਾੜੀ ਮਹਿਕਮੇ ਦੇ ਦਫ਼ਤਰਾਂ ਵਿੱਚੋਂ ਜੰਤਰ ਦਾ ਇਹ ਬੀਜ ਪ੍ਰਾਪਤ ਨਹੀਂ ਹੋ ਰਿਹਾ ਸੀ ਅਤੇ ਮਹਿਕਮੇ ਵੱਲੋਂ ਜੰਤਰ ਨੂੰ ਵੱਡੀ ਪੱਧਰ ’ਤੇ ਬਿਜਵਾਏ ਜਾਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਧੂਰੀ ਦੇ ਅਫ਼ਸਰ ਡਾ .ਜਸਵਿੰਦਰ ਸਿੰਘ ਨੇ ਦੱਸਿਆ ਕਿ " ਫ਼ਸਲੀ ਵਿਭਿੰਨਤਾ ਪ੍ਰੋਗਰਾਮ " ਤਹਿਤ ਧੂਰੀ ਬਲਾਕ ਵਿੱਚ ਜੰਤਰ ਦਾ ਬੀਜ ਆ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜੰਤਰ ਹਰੀ ਖਾਦ ਲਈ ਬੀਜੀ ਜਾਣ ਵਾਲੀ ਮਹੱਤਵਪੂਰਨ ਫਸਲ ਹੈ ਅਤੇ ਇਸ ਦੀ ਫਸਲ ਨੂੰ ਖਾਦ ਦੇ ਤੌਰ ‘ਤੇ ਖੇਤ ਵਿੱਚ ਦਬਾਉਣ ਨਾਲ ਇਹ ਨਾ ਸਿਰਫ ਨਾਈਟਰੋਜਨ ਤੱਤ ਦੀ ਕਾਫੀ ਹੱਦ ਤੱਕ ਪੂਰਤੀ ਲਈ ਗੁਣਕਾਰੀ ਹੈ, ਸਗੋਂ ਜ਼ਮੀਨ ਦੀ ਹਾਲਤ ਵਿੱਚ ਵੀ ਕਾਫ਼ੀ ਸੁਧਾਰ ਕਰਦੀ ਹੈ। ਹਰੀ ਖਾਦ ਲਈ ਬੀਜੇ ਜੰਤਰ ਨੂੰ ਘੱਟ ਤੋਂ ਘੱਟ ਪਾਣੀਆਂ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਝੋਨੇ ਵਾਲੇ ਖੇਤਾਂ ਵਿੱਚ ਮੂੰਗੀ ਉਗਾ ਸਕਦੇ ਹਨ, ਜਿਸ ਨਾਲ ਦੋਹਰਾ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਮੂੰਗੀ ਬੀਜਣ ਨਾਲ ਖੇਤ ਕਰੀਬ 60-70 ਦਿਨਾਂ ਵਿਚ ਖਾਲੀ ਹੋ ਜਾਂਦਾ ਹੈ ਅਤੇ ਉਸ ਤੋਂ ਪਿਛੋਂ ਉਥੇ ਹੀ ਪਛੇਤਾ ਝੋਨਾ ਲਾਇਆ ਜਾ ਸਕਦਾ ਹੈ। ਮੂੰਗੀ ਫਲੀਦਾਰ ਫਸਲ ਹੋਣ ਕਰਕੇ ਇਸ ਵਿੱਚ ਖੇਤ ਦੀ ਉਪਜਾਊ ਸ਼ਕਤੀ ਵਧਾਉਣ ਦੇ ਤੱਤ ਮੌਜੂਦ ਹੁੰਦੇ ਹਨ। ਉਹਨਾਂ ਅੱਗੇ ਦੱਸਿਆ ਕਿ ਜੰਤਰ ਬੀਜ (ਹਰੀ ਖਾਦ) ਝੋਨੇ ਵਾਲੀ ਜ਼ਮੀਨ ਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਬਹੁਤ ਹੀ ਕਾਰਗਰ ਸਿੱਧ ਹੋਈ ਹੈ, ਜੰਤਰ ਬੀਜ ਦੀ ਬਜ਼ਾਰ ਵਿੱਚ ਕੀਮਤ 4750 ਰੁਪਏ ਕੁਇੰਟਲ ਹੈ । ਖੇਤੀਬਾੜੀ ਵਿਭਾਗ ਵੱਲੋਂ ਇਸਤੇ 2000 ਰੁਪਏ ਕੁਇੰਟਲ ਸਬਸਿਡੀ ਦਿੱਤੀ ਜਾਂਦੀ ਹੈ ਜਿਸ ਕਾਰਨ ਇਹ ਕਿਸਾਨ ਵੀਰਾਂ ਨੂੰ 2750 ਰੁਪਏ ਪ੍ਰਤੀ ਕੁਇੰਟਲ ਮਿਲੇਗੀ ।
Have something to say? Post your comment

More News News

DM of Munger (Patna) Honours Election Icon and Film actor Rajan Kumar ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ। ਅਧਿਆਪਕਾ ਗੁਰਨਾਮ ਕੌਰ ਚੀਮਾ ਸਿੱਖਿਆ ਖੇਤਰ 'ਚ ਰਚਿਆ ਇਤਿਹਾਸ ਬਾਰ ਐਸੋਸੀਏਸ਼ਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਬੀਬਾ ਹਰਸਿਮਰਤ ਕੌਰ ਦੀ ਜਿੱਤ ਉਪਰੰਤ ਸਭ ਤੋਂ ਪਹਿਲਾ ਜਸ਼ਨ ਵਪਾਰ ਮੰਡਲ ਦੇ ਪੑਧਾਨ ਮੁਨੀਸ਼ ਬੱਬੀ ਦਾਨੇਵਾਲੀਆ ਮਨਾਉਣਾ ਸੁਰੂ ਕੀਤਾ ਪੈਂਡੂ ਧਨਾਢ ਦੇ ਭਤੀਜਿਆਂ ਨੇ ਦਲਿਤ ਚਂ ਕੀਤੀ ਗੁੰਡਾਗਰਦੀ, ਸਿਆਸੀ ਲੀਡਰ ਦੇ ਇਸ਼ਾਰੇ ਤੇ ਦਲਿਤਾਂ ਉਪਰ ਕੀਤਾ ਝੂਠਾ ਪਰਚਾ ਰੱਧ ਕਰਨ ਦੀ ਮੰਗ - ਭਗਵੰਤ ਸਮਾਓ ਆਰਟ ਐਂਡ ਕਰਾਫ਼ਟ ਵਿਸ਼ਾ ਸਾਰੇ ਵਿਸ਼ਿਆਂ ਦਾ ਅਧਾਰ- ਸਿੱਖਿਆ ਸਕੱਤਰ ਲੋਕ ਸਭਾ ਚੋਣਾਂ ਦੀ ਗਿਣਤੀ ਮੁਕੰਮਲl ਜਿ਼ਲ੍ਹਾ ਚੋਣ ਅਫ਼ਸਰ ਨੇ ਕੀਤੀ ਚੋਣ ਅਮਲੇ ਦੀ ਸ਼ਲਾਘਾ ਐਮ ਸੀ ਅਮਰੀਕ ਮਾਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਵੋਟਰਾਂ ਦਾ ਕੀਤਾ ਧੰਨਵਾਦ ਬੈਂਕ ਅਧਿਕਾਰੀਆਂ ਖਿਲਾਫ ਕਿਸਾਨਾ ਨੇ ਲਾਇਆ ਰੋਸ ਧਰਨਾਂ
-
-
-