Saturday, May 25, 2019
FOLLOW US ON

News

ਮਿਡ-ਡੇ-ਮੀਲ ਵਰਕਰਾਂ ਨੇ ਚੋਣਾਂ ਦੌਰਾਨ ਡਿਊਟੀ ਦੇਣ ਬਦਲੇ ਮੰਗਿਆ ਮਾਣ ਭੱਤਾ

May 15, 2019 08:07 PM
ਮਿਡ-ਡੇ-ਮੀਲ ਵਰਕਰਾਂ ਨੇ ਚੋਣਾਂ ਦੌਰਾਨ ਡਿਊਟੀ ਦੇਣ ਬਦਲੇ ਮੰਗਿਆ ਮਾਣ ਭੱਤਾ 

ਮੰਗਾਂ ਪੂਰੀਆਂ ਨਾ ਕਰਨ ਕਰਕੇ ਕੀਤੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ

ਸ਼ੇਰਪੁਰ, 15 ਮਈ (ਹਰਜੀਤ ਕਾਤਿਲ) - ਮਿਡ-ਡੇ-ਮੀਲ ਵਰਕਰਜ਼ ਯੂਨੀਅਨ (ਸੀਟੂ) ਬਲਾਕ ਸ਼ੇਰਪੁਰ ਵਿਖੇ ਜ਼ਿਲਾ ਪੱਧਰੀ ਮੀਟਿੰਗ ਜ਼ਿਲਾ ਪ੍ਰਧਾਨ ਜਸਮੇਲ ਕੌਰ ਬੀਰਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮਿਡ-ਡੇ-ਮੀਲ ਵਰਕਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਦਰਾਂ ਕੀਤਾ ਗਿਆ। ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਆਪਣੀਆਂ ਉਜਰਾਤਾ ਵਿੱਚ ਵਾਧਾ ਤੇ ਮੰਗਾਂ ਦੀ ਪੂਰਤੀ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਦਫਤਰਾਂ ਵਿੱਚ ਜਾਕੇ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਜਸਮੇਲ ਕੌਰ ਬੀਰਕਲਾ ਨੇ ਕਿਹਾ ਕਿ ਲੋਕ ਸਭਾ ਚੋਣਾ ਸਮੇਂ ਪੋਲਿੰਗ ਬੂਥਾ ਉਪਰ ਸਫਾਈ ਤੋਂ ਲੈਕੇ ਖਾਣਾ ਬਨਾਉਣ ਅਤੇ ਵੋਟਰਾਂ ਨੂੰ ਪਾਣੀ ਪਿਲਾਉਣ ਦੀ ਡਿਊਟੀ ਮਿਡ-ਡੇ-ਮੀਲ ਵਰਕਰਾਂ ਦੀ ਲਗਾਈ ਗਈ ਹੈ। ਉਹਨਾਂ ਮੰਗ ਕੀਤੀ ਕਿ ਚੋਣ ਅਮਲੇ ਦੀ ਤਰ੍ਹਾਂ ਮਿਡ-ਡੇ-ਮੀਲ ਵਰਕਰਾਂ ਨੂੰ ਵੀ ਦੋ ਦਿਨ ਦੇ ਕੰਮ ਬਦਲੇ ਇਵਜ਼ ਵਜੋਂ ਘੱਟੋ-ਘੱਟ ਇੱਕ ਹਜ਼ਾਰ ਰੁਪਏ ਚੋਣ ਭੱਤਾ ਦਿੱਤਾ ਜਾਵੇ। ਮਿਡ-ਡੇ-ਮੀਲ ਵਰਕਰਾਂ ਨੇ ਇਸ ਸਮੇਂ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੀ ਸੂਰਤ ਵਿੱਚ ਸਰਕਾਰ ਦੇ ਖਿਲਾਫ ਜਮਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੋਕੇ ਮੱਖਣ ਸਿੰਘ, ਗੁਰਜੰਟ ਸਿੰਘ ਦਿੜਬਾਂ ਬਲਾਕ ਪ੍ਰਧਾਨ, ਕਰਨੈਲ ਕੌਰ ਵਿਬਾ, ਪਰਮਜੀਤ ਸਿੰਘ, ਸਿੰਦਰ ਕੌਰ, ਦਲਜੀਤ ਕੌਰ, ਬਲਾਕ ਪ੍ਰਧਾਨ ਨਸੀਬ ਕੌਰ ਆਦਿ ਹਾਜ਼ਰ ਸਨ। 
Have something to say? Post your comment

More News News

DM of Munger (Patna) Honours Election Icon and Film actor Rajan Kumar ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ। ਅਧਿਆਪਕਾ ਗੁਰਨਾਮ ਕੌਰ ਚੀਮਾ ਸਿੱਖਿਆ ਖੇਤਰ 'ਚ ਰਚਿਆ ਇਤਿਹਾਸ ਬਾਰ ਐਸੋਸੀਏਸ਼ਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਬੀਬਾ ਹਰਸਿਮਰਤ ਕੌਰ ਦੀ ਜਿੱਤ ਉਪਰੰਤ ਸਭ ਤੋਂ ਪਹਿਲਾ ਜਸ਼ਨ ਵਪਾਰ ਮੰਡਲ ਦੇ ਪੑਧਾਨ ਮੁਨੀਸ਼ ਬੱਬੀ ਦਾਨੇਵਾਲੀਆ ਮਨਾਉਣਾ ਸੁਰੂ ਕੀਤਾ ਪੈਂਡੂ ਧਨਾਢ ਦੇ ਭਤੀਜਿਆਂ ਨੇ ਦਲਿਤ ਚਂ ਕੀਤੀ ਗੁੰਡਾਗਰਦੀ, ਸਿਆਸੀ ਲੀਡਰ ਦੇ ਇਸ਼ਾਰੇ ਤੇ ਦਲਿਤਾਂ ਉਪਰ ਕੀਤਾ ਝੂਠਾ ਪਰਚਾ ਰੱਧ ਕਰਨ ਦੀ ਮੰਗ - ਭਗਵੰਤ ਸਮਾਓ ਆਰਟ ਐਂਡ ਕਰਾਫ਼ਟ ਵਿਸ਼ਾ ਸਾਰੇ ਵਿਸ਼ਿਆਂ ਦਾ ਅਧਾਰ- ਸਿੱਖਿਆ ਸਕੱਤਰ ਲੋਕ ਸਭਾ ਚੋਣਾਂ ਦੀ ਗਿਣਤੀ ਮੁਕੰਮਲl ਜਿ਼ਲ੍ਹਾ ਚੋਣ ਅਫ਼ਸਰ ਨੇ ਕੀਤੀ ਚੋਣ ਅਮਲੇ ਦੀ ਸ਼ਲਾਘਾ ਐਮ ਸੀ ਅਮਰੀਕ ਮਾਨ ਨੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਤੇ ਲੱਡੂ ਵੰਡੇ ਵੋਟਰਾਂ ਦਾ ਕੀਤਾ ਧੰਨਵਾਦ ਬੈਂਕ ਅਧਿਕਾਰੀਆਂ ਖਿਲਾਫ ਕਿਸਾਨਾ ਨੇ ਲਾਇਆ ਰੋਸ ਧਰਨਾਂ
-
-
-