News

ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

May 15, 2019 08:11 PM

ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਸ਼ੇਰਪੁਰ, 15 ਮਈ ( ਹਰਜੀਤ ਕਾਤਿਲ ) - 19 ਮਈ ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸ: ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਅੱਜ ਪਾਰਟੀ ਵਰਕਰਾਂ ਨੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਉਂਦਿਆਂ ਲੋਕਾਂ ਨੂੰ ਟਰੱਕ ਦੇ ਚੋਣ ਨਿਸ਼ਾਨ 'ਤੇ ਮੋਹਰ ਲਾਉਣ ਦੀ ਅਪੀਲ ਕੀਤੀ।
ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸਿੰਕੂ ਅਤੇ ਹਰਬੰਸ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਚਾਂਗਲੀ, ਕਲੇਰਾਂ, ਕਾਤਰੋਂ, ਘਨੌਰ ਕਲਾਂ ਅਤੇ ਬਮਾਲ ਆਦਿ ਪਿੰਡਾਂ ਦੇ ਲੋਕਾਂ ਨੂੰ ਸਿਮਰਨਜੀਤ ਸਿੰਘ ਮਾਨ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪਰਖੇ ਅਤੇ ਸਿੱਖ ਕੌਮ ਦੇ ਨਿਧੱੜਕ ਜਰਨੈਲ ਸ: ਮਾਨ ਹੀ ਇੱਕੋ ਇਕ ਅਜਿਹੇ ਲੀਡਰ ਹਨ ਜੋ ਪੰਜਾਬ, ਪੰਜਾਬੀਅਤ, ਕਿਸਾਨਾਂ ਮਜ਼ਦੂਰਾਂ ਅਤੇ ਘੱਟ ਗਿਣਤੀ ਲੋਕਾਂ ਦੀ ਪਾਰਲੀਮੈਂਟ ਵਿਚ ਆਵਾਜ਼ ਬੁਲੰਦ ਕਰ ਸਕਦੇ ਹਨ। ਅਜਿਹੇ ਆਗੂ ਨੂੰ ਹਲਕਾ ਸੰਗਰੂਰ ਤੋਂ ਭਾਰੀ ਬਹੁਮਤ ਨਾਲ ਜਿਤਾਉਣਾ ਬੇਹੱਦ ਜਰੂਰੀ ਹੈ। ਹੋਰਨਾਂ ਤੋਂ ਇਲਾਵਾ ਬੀਬੀ ਜਸਪਾਲ ਕੌਰ ਘਨੌਰੀ ਕਲਾਂ ਅਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ। 

Have something to say? Post your comment

More News News

The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ
-
-
-