Article

ਪਰਵਾਸੀ ਪੰਜਾਬੀਆਂ ਦੇ ਜੀਵਨ 'ਤੇ ਝਾਤ ਪਾਉਂਦੀ ਡਬਲਡੋਜ਼ ਕਾਮੇਡੀ ਵਾਲੀ ਫ਼ਿਲਮ 'ਚੱਲ ਮੇਰਾ ਪੁੱਤ'

July 24, 2019 09:40 AM

ਪਰਵਾਸੀ ਪੰਜਾਬੀਆਂ ਦੇ ਜੀਵਨ 'ਤੇ ਝਾਤ ਪਾਉਂਦੀ ਡਬਲਡੋਜ਼ ਕਾਮੇਡੀ ਵਾਲੀ ਫ਼ਿਲਮ  'ਚੱਲ ਮੇਰਾ ਪੁੱਤ'

   ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਅਮਰਿੰਦਰ ਗਿੱਲ ਦੀ ਆਗਾਮੀ 26 ਜੁਲਾਈ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ  ਫ਼ਿਲਮ 'ਚੱਲ ਮੇਰਾ ਪੁੱਤਇਨ੍ਹੀਂ ਦਿਨੀਂ ਖੂਬ ਸੁਰਖੀਆਂ ' ਛਾਈ ਹੋਈ ਹੈ।ਦੱਸ ਦਈਏ ਇਸ ਫ਼ਿਲਮ ' ਜਿੱਥੇ ਅਮਰਿੰਦਰ ਗਿੱਲ ਦੇ ਨਾਲ ਮੁੱਖ ਭੂਮਿਕਾ ' ਅਦਾਕਾਰਾ ਸਿੰਮੀ ਚਾਹਲ  ਹੈਉੱਥੇ ਦੁਨੀਆਂ ਭਰ ' ਚਰਚਿਤ ਪਾਕਿਸਤਾਨੀ ਡਰਾਮਾ ਦੇ ਕਲਾਕਾਰ ਅਕਰਮ ਉਦਾਸਨਾਸਿਰ ਚਿਨੌਟੀ ਅਤੇ ਇਫਤਿਖਾਰ ਠਾਕੁਰ ਵੀ ਨਜ਼ਰ ਆਉਣਗੇ। ਨਿਰਦੇਸ਼ਕ ਜਨਜੋਤ ਸਿੰਘ ਦੇ ਨਿਰਦੇਸ਼ਨ ' ਬਣੀ ਇਸ ਫਿਲਮ '  ਪੰਜਾਬੀ ਅਦਾਕਾਰ ਹਰਦੀਪ ਗਿੱਲ ਤੇ ਗੁਰਸ਼ਬਦ ਵੀ  ਅਹਿਮ ਕਲਾਕਾਰਾਂ ' ਹਨ। 'ਰਿਦਮ ਬੁਆਏਜ਼ ਇੰਟਰਟੇਨਮੈਂਟ', 'ਗਿੱਲ ਨੈੱਟਵਰਕਅਤੇ 'ਓਮ ਜੀ ਸਟਾਰ ਸਟੂਡੀਓਦੇ ਬੈਨਰ ਹੇਠ ਬਣੀ ਨਿਰਮਾਤਾ ਕਾਰਜ ਗਿੱਲ ਅਤੇ ਆਸ਼ੂ ਮੁਨੀਸ਼ ਸਾਹਨੀ ਦੀ ਇਸ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਦੀ ਲਿਖੀ ਹੈ ਜੋ ਕਿ ਵਿਦੇਸ਼ਾਂ ' ਪੜ੍ਹਨ ਗਏ ਵਿਦਿਆਰਥੀਆਂ ਦੀ ਜ਼ਿੰਦਗੀ ਅਤੇ ਉਥੇ ਕੱਚੇ ਤੌਰ 'ਤੇ ਰਹਿੰਦੇ ਲੋਕਾਂ ਦੀ ਕਹਾਣੀ ਹੈ।ਇਹ ਫ਼ਿਲਮ ਰੋਜ਼ੀ-ਰੋਟੀ ਖ਼ਾਤਰ ਅਤੇ ਸੁਨਹਿਰੇ ਭਵਿੱਖ ਲਈ ਆਪਣਾ ਪਰਿਵਾਰ ਛੱਡ ਵਿਦੇਸ਼ ਗਏ ਨੌਜਵਾਨਾਂ ਦੀ ਜ਼ਿੰਦਗੀ ਨਾਲ ਜੁੜੀ ਹੈ।ਵਿਦੇਸ਼ਾਂ ' ਨੌਜਵਾਨਾਂ ਨੂੰ ਰੋਜ਼ਗਾਰ ਕਮਾਉਣ ਤੇ ਪੱਕੇ ਹੋਣ ਖ਼ਾਤਰ ਕਿ ਕਿ ਪਾਪੜ ਵੇਲਣੇ ਪੈਂਦੇ ਹਨ ਨੂੰ ਇੱਕ ਨਵੇਂ ਕੰਸੇਪਟ ਨਾਲ ਪਰਦੇ ਤੇ ਪੇਸ਼ ਕੀਤਾ ਜਾਵੇਗਾ।ਇਹ ਫ਼ਿਲਮ ਪਰਵਾਸੀ ਪੰਜਾਬੀਆਂ ਦੀ ਕਾਮੇਡੀ ਫ਼ਿਲਮ ਹੈ ਜਿਸ ਵਿੱਚ ਦਰਸ਼ਕ ਵਿਦੇਸ਼ੀ ਮਾਹੌਲ ਵਿੱਚੋਂ ਪੈਦਾ ਹੋਈ ਨਵੀਂ ਕਾਮੇਡੀ ਦਾ ਆਨੰਦ ਮਾਣਨਗੇ।ਇਸ ਫ਼ਿਲਮ ਨੂੰ ਨੌਜਵਾਨ ਫ਼ਿਲਮ ਨਿਰਦੇਸ਼ਕ ਜਨਜੋਤ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।ਫ਼ਿਲਮ ਪ੍ਰਤੀ ਦਰਸ਼ਕਾਂ ਦੀ ਬੇਸਬਰੀ ਸੋਸ਼ਲ ਮੀਡੀਆ 'ਤੇ ਦੇਖੀ ਜਾ ਸਕਦੀ ਹੈ ਅਤੇ ਉਮੀਦ ਹੈ ਕਿ ਇਹ ਫਿਲਮ ਵੀ ਅਮਰਿੰਦਰ ਦੀਆਂ ਪਹਿਲੀਆਂ ਫਿਲਮਾਂ ਵਾਂਗ ਹੀ ਨਵੇਂ ਰਿਕਾਰਡ ਸਥਾਪਤ ਕਰੇਗੀ।

ਹਰਜਿੰਦਰ ਸਿੰਘ ਜਵੰਦਾ  

Have something to say? Post your comment

More Article News

ਗਿਆਨ ਦਾ ਸਾਗਰ ਹਨ ਅਧਿਆਪਕ ,ਵਿਦਿਆਰਥੀ ਦਾ ਰਾਹ ਦਸੇਰਾ ਹੁੰਦਾ ਹੈ ਅਧਿਆਪਕ /ਸੰਦੀਪ ਕੰਬੋਜ 'ਮਿੱਟੀ ਵਿਰਾਸਤ ਬੱਬਰਾਂ ਦੀ' ਪੇਸ਼ ਕਰੇਗੀ ਦਲੇਰ ਬੱਬਰਾਂ ਦੀ ਅਣਕਹੀ ਕਹਾਣੀ, ਅੱਜ ਹੋਵੇਗੀ ਰਿਲੀਜ਼ ਲੋਕ ਸਭਾ ਦੀਆਂ 8 ਸੀਟਾਂ ਜਿੱਤਕੇ ਪੰਜਾਬ ਪ੍ਰਦੇਸ਼ ਕਾਂਗਰਸ ਕੁੰਭਕਰਨੀ ਨੀਂਦ ਸੌਂ ਗਈ/ ਉਜਾਗਰ ਸਿੰਘ ਗਾਇਕ ਕਿੰਗ ਕਮਲਜੀਤ ਦਾ ਗੀਤ "ਚੰਗੀਆਂ ਲਿਖਤਾਂ" ਹੋਵੇਗਾ ਸਮਾਜ ਲਈ ਪ੍ਰੇਰਨਾ ਸਰੋਤ ਹੜ੍ਹਾਂ ਦੀ ਸਥਿਤੀ,ਪ੍ਰਬੰਧ ਅਤੇ ਸਹੂਲਤਾਂ ਲਈ ਮੱਦਦ/ਸਤਨਾਮ ਸਿੰਘ ਮੱਟੂ ਪੰਜਾਬ ਦੀ ਪਿੱਠ ਭੂਮੀ ਨਾਲ ਜੁੜੀ ਫ਼ਿਲਮ 'ਜੱਦੀ ਸਰਦਾਰ'/ਹਰਜਿੰਦਰ ਿਸੰਘ ਜਵੰਦਾ ਮਾਂ ਗੁਜਰੀ/ਗੁਰਚਰਨ ਸੀੰਘ ਜਿਉਣ ਵਾਲਾ ਵਿਰੋਧ ਨਹੀ ਸਹਿਯੋਗ ਕਰੋ/ ਜਸਪ੍ਰੀਤ ਕੌਰ ਸੰਘਾ ਚਿੱਠੀਏ ਨੀ ਚਿੱਠੀਏ/ ਜਸਪ੍ਰੀਤ ਕੌਰ ਸੰਘਾ ਗਾਇਕਾਂ ਜਸਪ੍ਰੀਤ ਜੱਸੀ ਦਾ ਖੂਬਸੂਰਤ ਗੀਤ "ਸਿਰਾ" ਨੂੰ ਮਿਲ ਰਿਹਾ ਲੋਕਾਂ ਦਾ ਰੱਜਵਾ ਪਿਆਰ /ਛਿੰਦਾ ਧਾਲੀਵਾਲ
-
-
-