Friday, January 17, 2020
FOLLOW US ON
BREAKING NEWS
ਮੇਰੀ ਬੇਟੀ ਦੀ ਮੌਤ ਨਾਲ ਮਜ਼ਾਕ ਨਾ ਕੀਤਾ ਜਾਏ ਤੇ ਫਾਂਸੀ 22 ਤਰੀਕ ਨੂੰ ਹੀ ਦਿੱਤੀ ਜਾਏ : ਆਸ਼ਾ ਦੇਵੀ ਨਿਰਭਯਾ ਦੀ ਮਾਂਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਨਿਆਂ ਪਾਲਿਕਾ ਅਤੇ ਪੁਲਿਸ ਦੀ ਦੁਰਵਰਤੋਂ ਹੋਈ: ਜਸਟਿਸ ਢੀਗਰਾਂ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਦੀ ਬਹਾਲੀ ਜਰੂਰੀ-ਪੰਥਕ ਜਥੇਬੰਦੀਆਂ ਯੂ,ਕੇਪਵਿੱਤਰ ਗੁਰਬਾਣੀ ਤੇ ਕਿਸੇ ਅਦਾਰੇ ਦਾ ਏਕਾ ਅਧਿਕਾਰ ਨਹੀਂ ਹੋ ਸਕਦਾ -ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸਨਜ਼ ਯੂ,ਕੇ20 ਦੇਸ਼ਾਂ ਵਿੱਚ 2020 ਰੈਫਰੈਂਡਮ ਲਈ ਵੋਟਾਂ ਦੀ ਰਜਿਸ਼ਟ੍ਰੇਸ਼ਨ ਕੈਂਪ ਚੱਲ ਰਹੇ ਹੋਣ ਕਾਰਨ ਭਾਰਤੀ ਏਜੰਸੀਆਂ ਦੇ ਵਿਕਾਉ ਮੀਡੀਏ ਦਾ ਤੱੜਫਣਾ ਜਰੂਰੀ ਹੈ - ਪਰਮਜੀਤ ਸਿੰਘ ਪੰਮਾਪੀਟੀਸੀ ਚੈਨਲ ਦੇ ਦਰਬਾਰ ਸਾਹਿਬ ਪ੍ਰਸਾਰਣ ਦਾ ਅਜਾਰੇਦਾਰੀ ਤੁਰੰਤ ਖਤਮ ਕੀਤਾ ਜਾਵੇ' ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅਕਾਲ ਤਖ਼ਤ ਨੂੰ ਕੀਤੀ ਅਪੀਲ ਚੈਨਲ ਤੇ ਸਿਰਫ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਏ :ਪਰਮਜੀਤ ਸਿੰਘ ਸਰਨਾ

News

ਦਮਦਮੀ ਟਕਸਾਲ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਾਏ ਜਾ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦਾ ਸੰਗਤਾਂ ਲਾਹਾ ਲੈਣ –ਸੰਤ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ

August 09, 2019 05:50 PM
ਦਮਦਮੀ ਟਕਸਾਲ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਾਏ ਜਾ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦਾ ਸੰਗਤਾਂ ਲਾਹਾ ਲੈਣ –ਸੰਤ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ
 
ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਸੰਥਿਆ ਅਤੇ ਅਰਥ ਬੋਧ ਤੋਂ ਜਾਣੂ ਕਰਵਾਉਣ ਹਿਤ 1 ਅਕਤੂਬਰ ਤੋਂ ਨਵੰਬਰ ਦੇ ਪਹਿਲੇ ਹਫ਼ਤੇ ਤਕ ਹੋਵੇਗਾ ਸਮਾਗ਼ਮ :
 
ਸੁਲਤਾਨਪੁਰ ਲੋਧੀ 8 ਅਗਸਤ (  ਕੁਲਜੀਤ ਸਿੰਘ ) ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸੁਧ ਪਾਠ ਬੋਧ ਸਮਾਗਮ 1 ਅਕਤੂਬਰ ਤੋਂ ਨਵੰਬਰ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਹ ਸਮਾਗਮ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਅਸਥਾਨ 'ਤੇ ਕਰਵਾਇਆ ਜਾ ਰਿਹਾ ਹੈ।  ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਨੌਜਵਾਨ ਪੀੜ੍ਹੀ ਚ ਫੈਲ ਰਹੇ ਨਸ਼ਿਆਂ ਦੇ ਰੁਝਾਨ ਅਤੇ ਵਿਰਸੇ ਪ੍ਰਤੀ ਲੱਗ ਰਹੇ ਖੋਰੇ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ ਸੰਗਤ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਵਿੱਦਿਆ ਅਤੇ ਅਰਥ ਬੋਧ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋਡ਼ ਹੈ। 
ਉਨ੍ਹਾਂ ਕਿਹਾ ਕਿ ਸਾਡੇ ਜੀਵਨ ਦਾ ਆਧਾਰ ਗੁਰਬਾਣੀ ਹੈ, ਇਸ ਕਰਕੇ ਬਾਣੀ ਸ਼ੁੱਧ ਉਚਾਰਨ ਨਾਲ ਸਮਝ ਕੇ ਪੜ੍ਹੀ ਜਾਣੀ ਚਾਹੀਦੀ ਹੈ ।
 ਦਮਦਮੀ ਟਕਸਾਲ ਆਪਣੇ  ਪ੍ਰਮੁੱਖ ਪ੍ਰਯੋਜਨ ਤਹਿਤ ਗੁਰਬਾਣੀ ਸੰਥਿਆ, ਪ੍ਰਚਾਰ ਅਤੇ ਪਸਾਰ ਕਰਨ ਵਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਅਜਿਹਾ ਪਾਠ ਬੋਧ ਸਮਾਗਮ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ 15 ਅਗਸਤ ਤੋਂ 14 ਸਤਬਰ ਤਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਇਨ੍ਹਾਂ ਸਮਾਗਮਾਂ ਰਾਹੀ ਪਿੰਡਾਂ ਦੇ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਤੇ ਨੌਜਵਾਨ ਪੀੜੀ ਨੂੰ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨ ਸੰਥਿਆ ਕਰਾਈ ਜਾਵੇਗੀ ਅਤੇ ਸਿੱਖ ਰਹਿਤ ਮਰਯਾਦਾ - ਸਿਧਾਂਤ ਤੇ ਗੁਰਬਾਣੀ ਦੀ ਸੇਵਾ ਸੰਭਾਲ਼ ਤੋਂ ਇਲਾਵਾ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ । ਉਹਨਾਂ ਕਿਹਾ ਕਿ ਸਮਾਗਮ ਨਾਲ ਸੰਗਤ ਦੇ ਗਿਆਨ ਚ ਵਾਧਾ ਹੋਵੇਗਾ।    ਇਲਾਕੇ ਦੀਆਂ ਸੰਗਤਾਂ ਤੇ ਮੋਹਤਬਰ ਸ਼ਖਸੀਅਤਾਂ ‘ਚ ਦਮਦਮੀ ਟਕਸਾਲ ਵੱਲੋਂ ਕੀਤੇ ਜਾ ਰਹੇ ਇਸ ਸਮਾਗਮ ਦੀ ਬਹੁਤ ਮਹਾਨਤਾ ਦੇਖੀ ਜਾ ਰਹੀ ਹੈ ਤੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਦਮਦਮੀ ਟਕਸਾਲ ਵੱਲੋਂ ਕੀਤੇ ਜਾ ਰਹੇ ਪਾਠ ਬੋਧ ਸਮਾਗਮ ਦੇ ਵੱਡੇ ਉਪਰਾਲਿਆਂ, ਸਿੱਖੀ ਦੇ ਪ੍ਰਚਾਰ ਅਤੇ ਪਸਾਰ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਹਰ ਤਰਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 
ਇਸ ਮੌਕੇ ਸੰਤ ਬਾਬਾ ਪਰਦੀਪ ਸਿੰਘ ਬੋਰੇਵਾਲ ਲੰਗਰਾਂਵਾਲੇ, ਭਾਈ ਅਜਾਇਬ ਸਿੰਘ ਅਭਿਆਸੀ, ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ (ਸਾਰੇ ਮੈਬਰ ਸ਼੍ਰੋਮਣੀ ਕਮੇਟੀ) ਭਾਈ ਸੁਰਜੀਤ ਸਿੰਘ ਸਭਰਾ ਹੈਡ ਗ੍ਰੰਥੀ, ਭਾਈ ਸਰਵਣ ਸਿੰਘ ਖਾਲਸਾ, ਬਾਬਾ ਜੀਵਾ ਸਿੰਘ,  ਪਰਮਿੰਦਰ ਸਿੰਘ ਜਾਰਜਪੁਰ, ਮੇਜਰ ਸਿੰਘ ਕੋਆਰਡੀਨੇਟਰ, ਸਤਨਾਮ ਸਿੰਘ  ਮੈਨੇਜਰ, ਗੁਰਜੰਟ ਸਿੰਘ ਸੰਧੂ, 
ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ, ਜਥੇਦਾਰ ਸੁਖਦੇਵ ਸਿੰਘ ਅਨੰਦਪੁਰ ਸਾਹਿਬ, ਕੁਲਵੰਤ ਸਿੰਘ ਮੀਤ ਮੈਨੇਜਰ, ਸਰਬਜੀਤ ਸਿੰਘ ਐਂਡੀਸ਼ਨ ਮੈਨੇਗਰ, ਸੁਰਿੰਦਰ ਪਾਲ ਸਿੰਘ ਸੋਢੀ ਤੇ ਪ੍ਰੋ: ਸਰਚਾਂਦ ਸਿੰਘ ਮੌਜੂਦ ਸਨ।
Have something to say? Post your comment

More News News

ਬੈਲਜ਼ੀਅਮ ਵਿੱਚ ਕੱਚੇ ਪੰਜਾਬੀਆਂ ਨੂੰ ਪਾਸਪੋਰਟਾਂ ਦੀਆਂ ਮੁਸਕਲਾਂ ਬਾਰੇ ਮਹਾਰਾਣੀ ਪ੍ਰਨੀਤ ਕੌਰ ਨਾਲ ਮੁਲਾਕਾਤ The sixth day of the 31st National Road Safety Week held a seminar at Shri Hargobind Public School Mallia. ਮੋਦੀ ਸਰਕਾਰ ਮਨਰੇਗਾ ਸਕੀਮ ਖਤਮ ਕਰਨ ਤੁੱਲੀ ਹੋਈ ਐ ਤੇ ਕੈਪਟਨ ਸਰਕਾਰ ? ਰਾਮੂਵਾਲੀਆ, ਤਲਵੰਡੀ, ਲਾਪਰਾਂ, ਪੀਰ ਮੁਹੰਮਦ, ਗਰਚਾ, ਚੱਕ, ਹੇਰਾਂ ਆਦਿ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ ਮਿਉਂਸਿਪਲ ਕਰਮਚਾਰੀਆਂ ਆਰਥਿਕਤਾ ਸੁਧਾਰਨ ਲਈ ਸਰਕਾਰ ਵੈੱਟ ਦੀ ਰਕਮ ਜਾਰੀ ਕਰੇ- ਸੂਬਾ ਪ੍ਰਧਾਨ ਨਿਊਜਰਸੀ ਸੂਬੇ ਦੀ ਮੋਂਟਕਲੇਅਰ ਸਟੇਟ ਯੂਨੀਵਰਸਿਟੀ ਨੇ ਪਹਿਲੇ ਸਿੱਖ ਭਾਰਤੀ ਅਮਰੀਕੀ ਨਿਊਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਗਰੇਵਾਲ ਨੂੰ ਆਨਰੇਰੀ ਡਿਗਰੀ ਪ੍ਰਦਾਨ ਕਰੇਗੀ ਗੁਰਮਤਿ ਸੇਵਾ ਲਹਿਰ ਵੱਲੋਂ ਤਿੰਨ ਰੋਜ਼ਾ ਧਰਮ ਪ੍ਰਚਾਰ ਸਮਾਗਮ ਮੇਰੀ ਬੇਟੀ ਦੀ ਮੌਤ ਨਾਲ ਮਜ਼ਾਕ ਨਾ ਕੀਤਾ ਜਾਏ ਤੇ ਫਾਂਸੀ 22 ਤਰੀਕ ਨੂੰ ਹੀ ਦਿੱਤੀ ਜਾਏ : ਆਸ਼ਾ ਦੇਵੀ ਨਿਰਭਯਾ ਦੀ ਮਾਂ The victim's family staged a Dharna outside the police post. ਬਾਦਲ ਪਰਿਵਾਰ ਨੇ ਹੁਕਮਨਾਮੇ ਅਤੇ ਸਰਬ ਸਾਂਝੀ ਗੁਰਬਾਣੀ ਤੇ ਆਪਣੇ ਪੀ ਟੀ ਸੀ ਚੈਨਲ ਦਾ ਹੱਕ ਜਮਾਕੇ ਕੀਤੀ ਇੱਕ ਹੋਰ ਬੇਅਦਬੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਰਿਵਾਰ ਵਿਰੁੱਧ ਬਣਦੀ ਕਾਰਵਾਈ ਕਰਨ- ਕੱਕੜ
-
-
-