News

ਜ਼ਿਲ੍ਹਾ ਲਿਖਾਰੀ ਸਭਾ (ਰਜਿ:) ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ 'ਰੇਡੀਓ ਸੱਚ ਦੀ ਗੂੰਜ, ਹਾਲੈਂਡ' ਵੱਲੋਂ ਦਿੱਤੇ ਜਾਣਗੇ 4 ਲੇਖਕਾਂ ਨੂੰ ਪੁਰਸਕਾਰ

August 11, 2019 09:52 PM

ਜ਼ਿਲ੍ਹਾ ਲਿਖਾਰੀ ਸਭਾ (ਰਜਿ:) ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ 'ਰੇਡੀਓ ਸੱਚ ਦੀ ਗੂੰਜ, ਹਾਲੈਂਡ' ਵੱਲੋਂ ਦਿੱਤੇ ਜਾਣਗੇ 4 ਲੇਖਕਾਂ ਨੂੰ ਪੁਰਸਕਾਰ

ਜ਼ਿਲ੍ਹਾ ਲਿਖਾਰੀ ਸਭਾ (ਰਜਿ:) ਸ੍ਰੀ ਫਤਿਹਗੜ੍ਹ ਸਾਹਿਬ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਸ੍ਰ ਦਰਬਾਰਾ ਸਿੰਘ ਢੀਂਡਸਾ ਤੇ ਸ੍ਰ ਸੰਤ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਅਸ਼ੋਕਾ ਸੀਨੀ. ਸੈਕੰਡਰੀ ਸਕੂਲ, ਸਰਹਿੰਦ ਵਿਖੇ ਹੋਈ। ਮੰਚ ਦਾ ਸੰਚਾਲਨ ਸਭਾ ਦੀ ਜਨਰਲ ਸਕੱਤਰ ਸ੍ਰੀਮਤੀ ਪਰਮਜੀਤ ਕੌਰ ਸਰਹਿੰਦ ਨੇ ਕੀਤਾ ਅਤੇ ਸਭਾ ਦੀ ਇਕੱਤਰਤਾ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਮਾਜਸੇਵੀ ਨੌਜਵਾਨ ਸ਼ਾਇਰ ਮਨਪ੍ਰੀਤ ਸਿੰਘ ਗਿੱਲ ਨੂੰ ਜੀ ਆਇਆਂ ਕਿਹਾ। ਇਸ ਮੌਕੇ 'ਤੇ ਸਭਾ ਵੱਲੋਂ ਪ੍ਰੋ. ਸੁਖਵਿੰਦਰ ਸਿੰਘ ਢਿੱਲੋਂ ਨੂੰ ਪੀ-ਐੱਚ. ਡੀ. ਦੀ ਡਿਗਰੀ ਪ੍ਰਾਪਤ ਹੋਣ ਲਈ ਵਧਾਈ ਦਿੱਤੀ । ਪ੍ਰੋ. ਢਿੱਲੋਂ ਵੱਲੋਂ ਸਭਨਾਂ ਹਾਜ਼ਰ ਮੈਂਬਰਾਂ ਨੂੰ ਚਾਹ ਦੀ ਦਾਅਵਤ ਦਿੱਤੀ। ਸ੍ਰੀਮਤੀ ਪਰਮਜੀਤ ਕੌਰ ਸਰਹਿੰਦ ਨੇ ਇਸ ਮੌਕੇ 'ਤੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 'ਰੇਡੀਓ ਸੱਚ ਦੀ ਗੂੰਜ, ਹਾਲੈਂਡ' ਵੱਲੋਂ ਜ਼ਿਲ੍ਹਾ ਲਿਖਾਰੀ ਸਭਾ (ਰਜਿ:) ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ "ਪਹਿਲਾ ਮਾਤਾ ਸਤਮਿੰਦਰ ਕੌਰ ਯਾਦਗਾਰੀ ਪੁਰਸਕਾਰ" ਸਮਾਗਮ 8 ਸਤੰਬਰ, 2019 ਨੂੰ ਕਰਵਾਇਆ ਜਾ ਰਿਹਾ ਹੈ, ਜਿਸਦੀ ਸਮੁੱਚੀ ਦੇਖ-ਰੇਖ ਸਭਾ ਦੇ ਸਹਿਯੋਗ ਨਾਲ ਸ੍ਰ. ਊਧਮ ਸਿੰਘ ਸਾਬਕਾ ਮੈਨੇਜਰ, ਸ੍ਰ. ਪਰਮਜੀਤ ਸਿੰਘ ਟਿਵਾਣਾ ਤੇ ਸ਼ਾਇਰਾ ਕਮਲਜੀਤ ਕੌਰ ਕਮਲ (ਲੁਧਿਆਣਾ) ਕਰਨਗੇ। ਸਮਾਗਮ ਸੰਬੰਧੀ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ। ਸਾਰਿਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਸਹਿਮਤੀ ਜਤਾਈ। ਸ੍ਰੀਮਤੀ ਸਰਹਿੰਦ ਨੇ ਇਹ ਵੀ ਦੱਸਿਆ ਕਿ ਇਸ ਸਮਾਗਮ ਵਿਚ ਚਾਰ ਲੇਖਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਉਪਰੰਤ ਆਏ ਲੇਖਕਾਂ ਮਨਪ੍ਰੀਤ ਸਿੰਘ ਗਿੱਲ, ਐਡਵੋਕੇਟ ਗੁਰਚਰਨ ਸਿੰਘ ਚੀਮਾ, ਬਲਵਿੰਦਰ ਸਿੰਘ ਢੀਂਡਸਾ, ਬਲਵੀਰ ਸਿੰਘ ਸਾਗੀ, ਅਰਸ਼ਦੀਪ ਕੌਰ, ਪ੍ਰ. ਸੁਖਵਿੰਦਰ ਸਿੰਘ ਢਿੱਲੋਂ, ਹਰਪਿੰਦਰ ਕੌਰ, ਅਜਮੇਰ ਸਿੰਘ ਮਾਨ, ਬਲਤੇਜ ਸਿੰਘ ਬਠਿੰਡਾ, ਅਵਤਾਰ ਸਿੰਘ ਪੁਆਰ, ਲਛਮਣ ਸਿੰਘ ਤਰੌੜਾ, ਸੰਤ ਸਿੰਘ ਸੋਹਲ, ਪ੍ਰ. ਸਾਧੂ ਸਿੰਘ ਪਨਾਗ, ਸੁਰਿੰਦਰ ਸਿੰਘ ਬੋਰਾਂ ਤੇ ਦਰਬਾਰਾ ਸਿੰਘ ਢੀਂਡਸਾ ਨੇ ਆਪਣੀਆਂ ਰਚਨਾਵਾਂ ਪੜ੍ਹੀਆਂ। ਐਡਵੋਕੇਟ ਢੀਂਡਸਾ ਨੇ ਆਏ ਮਹਿਮਾਨਾਂ ਤੇ ਲੇਖਕਾਂ ਦਾ ਧੰਨਵਾਦ ਕਰਦਿਆਂ ਸਭਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬੇਨਤੀ ਕੀਤੀ ਅਤੇ ਸਭਾ ਦੀਆਂ ਪ੍ਰਾਪਤੀਆਂ 'ਤੇ ਖੁਸ਼ੀ ਪ੍ਰਗਟ ਕੀਤੀ।

ਪਰਮਜੀਤ ਕੌਰ ਸਰਹਿੰਦ
ਜਨਰਲ ਸਕੱਤਰ,
ਜ਼ਿਲ੍ਹਾ ਲਿਖਾਰੀ ਸਭਾ (ਰਜਿ:) ਸ੍ਰੀ ਫਤਿਹਗੜ੍ਹ ਸਾਹਿਬ।

Have something to say? Post your comment

More News News

The sarpanch and people of village Dharar nabbed two thieves who carried out the incidents of theft, 1 absconding. ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ। ਹੈਰੀ ਮਰਦਾਨਪੁਰ ਦੇ ਪਲੇਠੇ ਗੀਤ 'ਬਾਪੂ ਦਾ ਵੱਡਾ ਸਾਬ' ਨੂੰ ਦਰਸ਼ਕਾਂ ਦਾ ਮਿਲਿਆ ਵੱਡਾ ਹੁੰਗਾਰਾ - ਸੋਨੀ ਧੀਮਾਨ St. Soldier Elite Convent School Jandiala Guru won in the sports matches. ਮੱਖਣ ਸਰਮਾ ਬਣੇ ਇੰਪਰੂਪਮੈਟ ਟਰੱਸਟ ਬਰਨਾਲਾ ਦੇ ਚੈਅਰਮੈਨ ਹਾਲੈਂਡ ਵਸਦੇ ਰਵੀਦਾਸੀਆ ਭਾਈਚਾਰੇ ਵੱਲੋਂ ਭਾਰਤੀ ਅੰਬੈਸੀ ਦੇ ਕਾਊਂਸਲਰ ਸ੍ਰੀ ਮਨੋਹਰ ਗੰਗੇਸ ਨੂੰ ਦਿੱਤਾ ਮੰਗ-ਪੱਤਰ ਫਰਜ਼ੀ ਬੀਮਾ ਪਾਲਿਸੀਆਂ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਐਸ ਐਸ ਪੀ ਦਿਹਾਤੀ ਨੇ ਪੁਲਿਸ ਮੁਲਾਜ਼ਮਾਂ ਦਾ ਅਕਸ ਸੁਧਾਰਨ ਅਤੇ ਵੈਲਫ਼ੇਅਰ ਸਬੰਧੀ ਕੋਰਸ ਕਰਵਾਇਆ ਸ਼ੁਰੂ । SSP Rural started training and improving welfare of police personnel. ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸਿਹਰਾ ਲੈਣ ਦੀ ਦੌੜ/ ਉਜਾਗਰ ਸਿੰਘ
-
-
-