Thursday, February 20, 2020
FOLLOW US ON

News

ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ।

August 22, 2019 09:20 PM

ਹੜ ਪੀੜਤਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਹਮੇਸ਼ਾਂ ਤਿਆਰ-:ਕੁਲਵਿੰਦਰ ਸਿੰਘ ਰਮਦਾਸ।
ਕਿਸੇ ਵੀ ਹੜ ਪੀੜਤ ਨਾਲ ਨਹੀਂ ਕੀਤਾ ਜਾ ਰਿਹਾ ਵਿਤਕਰਾ-: ਸ਼੍ਰੋਮਣੀ ਕਮੇਟੀ ਬੁਲਾਰਾ।
ਇਨਾਂ ਹਾਲਾਤਾਂ ਵਿਚ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਲੋੜਵੰਦਾਂ ਦੀ ਮਦਦ ਕਰਨਦੀ ਲੌੜ।
ਸ੍ਰੀ ਅਨੰਦਪੁਰ ਸਾਹਿਬ, 22 ਅਗਸਤ(ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਿੱਖਾਂ ਦੀ ਨੁਮਾਇੰਦਾਂ ਧਾਰਮਿਕ ਸੰਸਥਾ ਹੈ। ਗੁਰੂ ਸਾਹਿਬਾਨ ਵੱਲੋਂ ਬਖ਼ਸੇ ਸਿਧਾਂਤਾਂ ਅਨੁਸਾਰ ਇਸ ਸੰਸਥਾ ਵੱਲੋਂ ਆਪਣੇ ਸੀਮਤ ਸਾਧਨਾ ਦੇ ਬਾਵਜੂਦ ਵੀ ਦੇਸ਼ ਵਿਚ ਆਈਆਂ ਕੁਦਰਤੀ ਆਫਤਾਂ ਸਮੇਂ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਗਈ ਹੈ ਤੇ ਅੱਗੋਂ ਵੀ ਇਹ ਕਾਰਜ਼ ਨਿਰੰਤਰ ਜਾਰੀ ਹਨ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਇਥੋਂ ਜਾਰੀ ਪ੍ਰੈਸ ਬਿਆਨ 'ਚ ਕੀਤਾ। ਉਨਾਂ ਕਿਹਾ ਕਿ ਪਿਛਲੇ ਦਿਨੀ ਪੰਜਾਬ ਦੇ ਵੱਖ-ਵੱਖ ਸਥਾਨਾ ਤੇ ਆਏ ਹੜਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਸੰਭਵ ਮਦਦ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਕੀਤੇ ਗਏ ਸਨ। ਪ੍ਰਧਾਨ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਤੋਂ ਪਹਿਲ ਦੇ ਅਧਾਰ 'ਤੇ ਹੜ ਪੀੜਤਾਂ ਦੀ ਸਹਾਇਤਾ ਲਈ ਪ੍ਰਬੰਧ ਕੀਤੇ ਗਏ। ਲੋੜ ਅਨੁਸਾਰ ਲੰਗਰ, ਦਵਾਈਆਂ ਅਤੇ ਹੋਰ ਲੋੜੀਦਾ ਸਮਾਨ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵੱਖ-ਵੱਖ ਗੁਰਦੁਆਰਾ ਸਾਹਿਬਾਨ ਦਾ ਸਟਾਫ ਹੜ ਪੀੜਤ ਇਲਾਕਿਆਂ ਵਿਚ ਜਾ ਕੇ ਲੰਗਰ ਦੀ ਸੇਵਾ ਕਰ ਰਿਹਾ ਹੈ।
ਉਨਾਂ ਕਿਹਾ ਕਿ ਜਿਥੋਂ ਤੀਕ ਰਣਜੀਤਪੁਰਾ ਆਦਿ ਪਿੰਡਾਂ ਦਾ ਸਵਾਲ ਹੈ। ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਹੜ ਦੀ ਮਾਰ ਹੇਠ ਆਏ ਪਿੰਡਾਂ ਵਿਚ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਮੁਲਾਜ਼ਮ ਲੰਗਰ ਆਦਿ ਲੈ ਕੇ ਪਹੁੰਚੇ ਸਨ। ਇਨਾਂ ਪਿੰਡਾਂ ਵਿਚ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਵੱਲੋਂ ਲੰਗਰ ਪਹੁੰਚਾਇਆ ਜਾ ਰਿਹਾ ਸੀ, ਜਿਸ 'ਤੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਸਟਾਫ਼ ਵੱਲੋਂ ਨੂਰਪੁਰ ਬੇਦੀ ਸਾਈਡ ਪਿੰਡਾਂ 'ਚ ਮੱਦਦ ਸ਼ੁਰੂ ਕੀਤੀ ਗਈ। ਸ. ਰਮਦਾਸ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਂਦਾ ਅਤੇ ਬਿਨਾ ਭੇਦਭਾਵ ਹੜ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਨਾਜ਼ੁਕ ਸਮੇਂ ਤੇ ਸਾਨੂੰ ਇਨਾਂ ਹਾਲਾਤਾਂ ਵਿਚ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨਾਂ ਸੰਗਤ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ।

Have something to say? Post your comment

More News News

ਕਮਲ ਹਸਨ ਦੀ ਨਵੀਂ ਫਿਲਮ ਦੇ ਸੈਟ ਤੇ ਹੋਇਆ ਕਰੇਨ ਨਾਲ ਹਾਦਸਾ 3 ਵਿਅਕਤੀਆਂ ਦੀ ਮੌਤ 9 ਜ਼ਖਮੀ ਜਿਹੜੇ ਲੋਕ ਭਾਰਤੀ ਹਾਕਮਾਂ ਦੀਆਂ ਜ਼ਿਆਦਤੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਨ, ਉਹਨਾਂ ਲਈ ਦਰਵਾਜ਼ੇ ਬੰਦ ਹਨ:- ਗਜਿੰਦਰ ਸਿੰਘ ਦਲ ਖਾਲਸਾ ਸਿੱਖਿਆ ਵਿਭਾਗ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੇਵਾ-ਮੁਕਤ ਹੋਏ ਸਕੂਲ ਮੁਖੀ ਅਤੇ ਅਧਿਆਪਕ ਸਨਮਾਨਿਤ Due to the non-payment of electricity bills by Powercom in village Dharar, the disconnection case took a new turn, ਮਾਨਸਾ ਤੋਂ ਬਰਨਾਲਾ ਨੂੰ ਜਾਣ ਵਾਲੀ ਪ੍ਰਮੁੱਖ ਸੜਕ ਥਾਂ_ਥਾਂ ਤੋਂ ਟੁੱਟੀ ਕਿਸੇ ਸਮੇਂ ਵੀ ਭਿਆਨਿਕ ਸੜਕੀ ਹਾਦਸਾ ਹੋਣ ਦੀ ਸੰਭਾਵਨਾ ਨਸ਼ੀਲੀਆਂ ਗੋਲੀਆਂ , 200 ਗ੍ਰਾਮ ਭੰਗ 37 ਬੋਤਲਾਂ ਸ਼ਰਾਬ ਤੇ ਮੋਟਰਸਾਈਕਲ ਸਮੇਤ ਕਾਬੂ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਅਣੂਕਾ ਵਿਖੇ ਲਗਾਏ ਆਰ ਓ ਸਿਸਟਮ ਦਾ ਉਦਘਾਟਨ India's First Coronary Shockwave Lithotripsy was performed at Fortis Escorts Institute भारत में पहली बार हुआ कोरोनरी शॉकवेव लीथोट्रिप्सी ट्रीटमेंट का इस्तेमाल ਲੌਂਗੋਵਾਲ ਸਕੂਲ ਵੈਨ ਹਾਦਸਾ ਪੀੜਿਤ ਪਰਿਵਾਰਾਂ ਦੀ ਮਦਦ ਲਈ ਪ੍ਰਵਾਸੀ ਪੰਜਾਬੀ ਆਏ ਅੱਗੇ
-
-
-