Thursday, February 20, 2020
FOLLOW US ON

News

ਦਮਦਮੀ ਟਕਸਾਲ ਦੇ ਹੈਡ ਕੁਆਟਰ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਸਮਾਗਮ ਸੰਬੰਧੀ ਅੰਤਰਾਸ਼ਟਰੀ ਸੈਮੀਨਾਰ 4 ਤੋਂ ...

August 30, 2019 08:41 PM

ਦਮਦਮੀ ਟਕਸਾਲ ਦੇ ਹੈਡ ਕੁਆਟਰ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਸਮਾਗਮ ਸੰਬੰਧੀ ਅੰਤਰਾਸ਼ਟਰੀ ਸੈਮੀਨਾਰ 4 ਤੋਂ ...
ਫਿਲਮਕਾਰਾਂ ਵਲੋਂ ਆਏ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਲਗਾਮ ਲਾਵੇ ਸੈਸਰ ਬੋਰਡ : ਬਾਬਾ ਹਰਨਾਮ ਸਿੰਘ ਖਾਲਸਾ।

ਮਹਿਤਾ 30 ਅਗਸਤ  ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ’ਚ ਦਮਦਮੀ ਟਕਸਾਲ ਦੇ ਮੌਜੂਦਾ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸਤਾਬਦੀ ( 50 ਸਾਲ ਪੂਰੇ ਹੋਣ ’ਤੇ) ਬਹੁਤ ਵੱਡੀ ਪੱਧਰ ’ਤੇ ਮਨਾਈ ਜਾ ਰਹੀ ਹੈ।
ਇਹ ਸਮਾਗਮ 23-24-25 ਅਕਤੂਬਰ 2019 ਨੂੰ ਹੋਵੇਗਾ। ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਇਤਿਹਾਸਕ ਯੋਗਦਾਨ ਤੇ ਪ੍ਰਾਪਤੀਆਂ ਨਾਲ ਸੰਬੰਧਿਤ ਅੰਤਰਰਾਸ਼ਟਰੀ ਸੈਮੀਨਰਾਂ ਲੜੀ ਵਜੋਂ ਮਿਤੀ 4 ਸਤੰਬਰ 2019 ਦਿਨ ਬੁੱਧਵਾਰ ਨੂੰ ਪਹਿਲਾ ਸੈਮੀਨਰ ਖਾਲਸਾ ਕਾਲਜ ( ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਕਰਵਾਇਆ ਜਾ ਰਿਹਾ ਹੈ। ਉਪਰੰਤ ਦਿੱਲੀ, ਪਟਿਆਲੇ, ਮੁੰਬਈ ਅਤੇ ਮੋਗੇ ਵਿਖੇ ਵੀ ਸੈਮੀਨਾਰ ਕਰਵਾਏੇ ਜਾਣਗੇ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਸੈਮੀਨਾਰਾਂ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁਕੀਆਂ ਹਨ। ਅਮ੍ਰਿਤਸਰ ਦੇ ਸੈਮੀਨਾਰ ਵਿਚ ਮੁਖ ਮਹਿਮਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਹੋਣਗੇ। ਪ੍ਰਧਾਨਗੀ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਹੱਥ ਰਹੇਗੀ। ਡਾ: ਮਹਿਲ ਸਿੰਘ ਪਿੰਸੀਪਲ ਖਾਲਸਾ ਕਾਲਜ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ਡਾ: ਹਰਿਭਜਨ ਸਿੰਘ, ਪ੍ਰੋ: ਸੁਖਦਿਆਲ ਸਿੰਘ, ਡਾ: ਇੰਦਰਜੀਤ ਸਿੰਘ ਗੋਗੋਆਣੀਂ ਅਤੇ ਡਾ: ਜਸਵੰਤ ਸਿੰਘ ਬੁਗਰਾਂ ਵਲੋਂ ਟਕਸਾਲ ਸੰਕਲਪ ਅਤੇ ਦਮਦਮੀ ਟਕਸਾਲ, ਦਮਦਮੀ ਟਕਸਾਲ ਸਥਾਪਨਾ ਅਤੇ ਵਿਕਾਸ ਦਾ ਇਤਿਹਾਸ, ਦਮਦਮੀ ਟਕਸਾਲ ਦਾ ਸਿੱਖ ਸਮਾਜ ’ਤੇ ਪ੍ਰਭਾਵ, ਬਾਬਾ ਦੀਪ ਸਿੰਘ ਜੀ ਸ਼ਹੀਦ : ਜੀਵਨ ਤੇ ਯੋਗਦਾਨ ਵਿਸ਼ਿਆਂ ’ਤੇ ਖੋਜ ਭਰਪੂਰ ਪਰਚੇ ਪੜੇ ਜਾਣਗੇ।

ਇਸੇ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਫਿਲਮੀ ਅਦਾਰਿਆਂ ਵਲੋਂ ਸਸਤੀ ਪਬਲਿਸਿਟੀ ਲਈ ਹਰ ਤੀਜੇ ਦਿਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਦੀਆਂ ਹਰਕਤਾਂ ਦੇ ਬਾਵਜੂਦ ਸਰਕਾਰ ਅਤੇ ਫਿਲਮ ਸੈਸਰ ਬੋਰਡ ਵਲੋਂ ਪ੍ਰੋਡਿਊਸਰਾਂ ’ਤੇ ਕਾਰਵਾਈ ਕਰਨ ਦੀ ਥਾਂ ਸਰਟੀਫਿਕੇਟ ਜਾਰੀ ਕਰਨ ’ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਸਰਕਾਰ ਅਤੇ ਸੈਸਰ ਬੋਰਡ ਨੂੰ ਆਪਣੀ ਜਿੰਮੇਵਾਰੀ ਪ੍ਰਤੀ ਸੰਜੀਦਗੀ ਦਿਖਾਉਣ ਲਈ ਕਿਹਾ।
SarChand Singh

Have something to say? Post your comment

More News News

ਕਮਲ ਹਸਨ ਦੀ ਨਵੀਂ ਫਿਲਮ ਦੇ ਸੈਟ ਤੇ ਹੋਇਆ ਕਰੇਨ ਨਾਲ ਹਾਦਸਾ 3 ਵਿਅਕਤੀਆਂ ਦੀ ਮੌਤ 9 ਜ਼ਖਮੀ ਜਿਹੜੇ ਲੋਕ ਭਾਰਤੀ ਹਾਕਮਾਂ ਦੀਆਂ ਜ਼ਿਆਦਤੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਨ, ਉਹਨਾਂ ਲਈ ਦਰਵਾਜ਼ੇ ਬੰਦ ਹਨ:- ਗਜਿੰਦਰ ਸਿੰਘ ਦਲ ਖਾਲਸਾ ਸਿੱਖਿਆ ਵਿਭਾਗ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੇਵਾ-ਮੁਕਤ ਹੋਏ ਸਕੂਲ ਮੁਖੀ ਅਤੇ ਅਧਿਆਪਕ ਸਨਮਾਨਿਤ Due to the non-payment of electricity bills by Powercom in village Dharar, the disconnection case took a new turn, ਮਾਨਸਾ ਤੋਂ ਬਰਨਾਲਾ ਨੂੰ ਜਾਣ ਵਾਲੀ ਪ੍ਰਮੁੱਖ ਸੜਕ ਥਾਂ_ਥਾਂ ਤੋਂ ਟੁੱਟੀ ਕਿਸੇ ਸਮੇਂ ਵੀ ਭਿਆਨਿਕ ਸੜਕੀ ਹਾਦਸਾ ਹੋਣ ਦੀ ਸੰਭਾਵਨਾ ਨਸ਼ੀਲੀਆਂ ਗੋਲੀਆਂ , 200 ਗ੍ਰਾਮ ਭੰਗ 37 ਬੋਤਲਾਂ ਸ਼ਰਾਬ ਤੇ ਮੋਟਰਸਾਈਕਲ ਸਮੇਤ ਕਾਬੂ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਅਣੂਕਾ ਵਿਖੇ ਲਗਾਏ ਆਰ ਓ ਸਿਸਟਮ ਦਾ ਉਦਘਾਟਨ India's First Coronary Shockwave Lithotripsy was performed at Fortis Escorts Institute भारत में पहली बार हुआ कोरोनरी शॉकवेव लीथोट्रिप्सी ट्रीटमेंट का इस्तेमाल ਲੌਂਗੋਵਾਲ ਸਕੂਲ ਵੈਨ ਹਾਦਸਾ ਪੀੜਿਤ ਪਰਿਵਾਰਾਂ ਦੀ ਮਦਦ ਲਈ ਪ੍ਰਵਾਸੀ ਪੰਜਾਬੀ ਆਏ ਅੱਗੇ
-
-
-