Sunday, January 26, 2020
FOLLOW US ON
BREAKING NEWS

News

ਪਾਣੀ ਦਾ ਪੱਧਰ ਘਟਿਆ ; ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਲੋਂ ਫਿਲਹਾਲ ਨਹੀਂ ਛੱਡਿਆ ਜਾਵੇਗਾ ਪਾਣੀ

September 04, 2019 08:14 PM
ਪਾਣੀ ਦਾ ਪੱਧਰ ਘਟਿਆ ; ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਲੋਂ ਫਿਲਹਾਲ ਨਹੀਂ ਛੱਡਿਆ ਜਾਵੇਗਾ ਪਾਣੀ
-ਡਿਪਟੀ ਕਮਿਸ਼ਨਰ ਬੀ.ਬੀ.ਐਮ.ਬੀ ਅਧਿਕਾਰੀਆਂ ਤੋਂ ਲਗਾਤਾਰ ਲੈ ਰਹੇ ਨੇ ਪੌਂਗ ਡੈਮ ਤਲਵਾੜਾ ਦਾ ਜਾਇਜ਼ਾ
 - ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ। ਕੁਲਜੀਤ ਸਿੰਘ
 ਬੀ.ਬੀ.ਐਮ.ਬੀ (ਭਾਖੜਾ-ਬਿਆਸ ਮੈਨੇਜਮੈਂਟ ਬੋਰਡ) ਵਲੋਂ ਜੋ ਬੀਤੇ ਦਿਨ 26 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਸੀ, ਉਸਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ ਕਿਉਂਕਿ ਪਾਣੀ ਦਾ ਪੱਧਰ ਕਾਫੀ ਹੇਠਾਂ ਚਲਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 4 ਸਤੰਬਰ ਨੂੰ ਪੌਂਗ ਡੈਮ ਤਲਵਾੜਾ ਦੇ ਪਾਣੀ ਦਾ ਪੱਧਰ 1386.16 ਫੁੱਟ ਹੈ, ਜਦਕਿ ਡੈਮ ਵਿਚ ਆਉਣ ਵਾਲੇ ਪਾਣੀ ਦੀ ਮਾਤਰਾ 18082 ਕਿਊਸਿਕ ਹੈ ਅਤੇ ਆਊਟਫਲੋਅ 12174 ਕਿਊਸਿਕ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨਾਲੋਂ ਵੀ ਪਾਣੀ ਦਾ ਪੱਧਰ ਹੋਰ ਘਟਿਆ ਹੈ, ਇਸ ਲਈ ਚਿੰਤਾ ਦੀ ਕੋਈ ਗੱਲ ਨਹੀਂ ਹੈ। ਪਾਣੀ ਦਾ ਪੱਧਰ ਇਸੇ ਤਰ੍ਹਾਂ ਹੀ ਰਿਹਾ ਤਾਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਲੋਂ ਪਾਣੀ ਨਹੀਂ ਛੱਡਿਆ ਜਾਵੇਗਾ।  
         ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਹ ਬੀ.ਬੀ.ਐਮ.ਬੀ ਦੇ ਅਧਿਕਾਰੀਆਂ ਕੋਲੋਂ ਲਗਾਤਾਰ ਪੌਂਗ ਡੈਮ ਦਾ ਜਾਇਜ਼ਾ ਲੈ ਰਹੇ ਹਨ ਅਤੇ ਫਿਲਹਾਲ ਜ਼ਿਲ੍ਹੇ ਵਿਚ ਪਾਣੀ ਨਹੀਂ ਛੱਡਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ ਵਲੋਂ ਪੌਂਗ ਡੈਮ ਤੋਂ 26 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 14 ਹਜ਼ਾਰ ਕਿਊਸਿਕ ਪਾਣੀ ਸਪਿਲ ਵੇਅ ਰਾਹੀਂ ਛੱਡਿਆ ਜਾਣਾ ਸੀ ਅਤੇ 12 ਹਜ਼ਾਰ ਕਿਊਸਿਕ ਪਾਣੀ ਟਰਬਾਇਨ ਰਾਹੀਂ ਛੱਡਿਆ ਜਾਣਾ ਸੀ। ਉਨ੍ਹਾਂ ਦੱਸਿਆ ਕਿ 12 ਹਜ਼ਾਰ ਕਿਊਸਿਕ ਪਾਣੀ ਬੀ.ਬੀ.ਐਮ.ਬੀ ਵਲੋਂ ਰੁਟੀਨ ਵਿਚ ਹੀ ਛੱਡਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਨਾਲ ਸਥਿਤੀ ਸਪੱਸ਼ਟ ਹੋ ਗਈ ਹੈ ਕਿ ਫਿਲਹਾਲ ਪਾਣੀ ਨਹੀਂ ਛੱਡਿਆ ਜਾਵੇਗਾ।
          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਜ਼ਿਲ੍ਹੇ ਵਿਚ ਹੜ੍ਹਾਂ ਵਰਗੇ ਹਾਲਾਤ ਨਹੀਂ ਹਨ, ਪਰ ਪ੍ਰਸਾਸ਼ਨ ਵਲੋਂ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸੈਕਟਰ ਵਾਈਜ਼ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਐਸ.ਡੀ.ਐਮ ਮੁਕੇਰੀਆਂ, ਐਸ.ਡੀ.ਐਮ ਦਸੂਹਾ ਦੀ ਨਿਗਰਾਨੀ ਹੇਠ ਬਣਾਈਆਂ ਗਈਆਂ ਟੀਮਾਂ ਵਲੋਂ ਲਗਾਤਾਰ ਨਾਜ਼ੁਕ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ’ਤੇ ਵੀ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਜਿੱਥੇ ਸਿਹਤ ਸਹੂਲਤਾਂ ਲਈ ਸਿਹਤ ਵਿਭਾਗ ਨੂੰ ਉਚਿਤ ਪ੍ਰਬੰਧ ਕਰਨ ਲਈ ਕਿਹਾ, ਉਥੇ ਰਾਸ਼ਨ ਆਦਿ ਸਹੂਲਤਾਂ ਲਈ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਹਦਾਇਤ ਕੀਤੀ ਅਤੇ ਪਸ਼ੂਆਂ ਲਈ ਚਾਰਾ ਆਦਿ ਦੇ ਪ੍ਰਬੰਧਾਂ ਲਈ ਪਸ਼ੂ ਪਾਲਣ ਵਿਭਾਗ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਵੇਂ ਜ਼ਿਲ੍ਹੇ ਵਿਚ ਹੜ੍ਹਾਂ ਵਰਗੇ ਹਾਲਾਤ ਨਹੀਂ ਹਨ, ਪਰ ਫਿਰ ਵੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ।
Have something to say? Post your comment

More News News

ਪੋਲਿੰਗ ਬੂਥਾਂ ਤੇ ਨੈਸ਼ਨਲ ਵੋਟਰ ਦਿਵਸ ਮਨਾਇਆ ਭਾਰਤ ਦੇ ਬ੍ਰਾਹਮਣਵਾਦ ਹਾਕਮ ਲਈ ਅੱਜ ਕੱਲ੍ਹ "ਸਿੱਖਸ ਫਾਰ ਜਸਟਿਸ" ਵੱਲੋਂ 2020 ਰੈਫਰੈਂਡਮ ਦੀ ਲਹਿਰ ਇੱਕ ਵੱਡੀ ਸਿਰਦਰਦੀ ਬਣੀ ਹੋਈ ਹੈ।:- ਚਰਨਜੀਤ ਸਿੰਘ ਸੁੱਜੋਂ ਅਭੁੱਲ ਯਾਦਾਂ/ਸੁਖਚੈਨ ਸਿੰਘ,ਠੱਠੀ ਭਾਈ,(ਯੂ ਏ ਈ) ਬਾਦਲਾਂ ਖਿਲਾਫ ਬਿਗੁਲ ਵਜਾਦੇਂ ਢੀਡਸੇ ਨੇ ਹੁਣ ਲੋਗੋਵਾਲ ਨੂੰ ਵੀ ਘੇਰਿਆ ਕਿਹਾ: ਲੋਗੋਂਵਾਲ ਉਹੀ ਵਿਅਕਤੀ ਹੈ ਜੋ 1985 ਦੇ ਬਲੈਕ ਥੰਡਰ ਵੇਲੇ ਸ. ਬਰਨਾਲਾ ਦੇ ਪਿੱਛੇ ਖੜ੍ਹਾ ਸੀ ਉੱਘੇ ਗਾਇਕ ਹਰਭਜਨ ਮਾਨ ਵੱਲੋਂ ਪਿੰਡ ਜੰਡਾਂਵਾਲਾ ਵਿਖੇ ਹੋ ਰਹੇ 31 ਵੀਆਂ ਕਬੱਡੀ ਕੱਪ ਖੇਡਾਂ ਦਾ ਪੋਸਟਰ ਜਾਰੀ ਕੀਤਾ ਸੁਖਦੇਵ ਸਿੰਘ ਢੀਂਡਸਾ ਨੇ ਮਾਤਾ ਨਛੱਤਰ ਕੌਰ ਦੀ ਮੌਤ 'ਤੇ ਜਰਖੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਲੋਕਤੰਤਰੀ ਦੇਸ਼ ਹੈ ਭਾਰਤ ਜਿੱਥੇ ਹਰ ਨਾਗਰਿਕ ਨੂੰ ਪੂਰਨ ਅਜ਼ਾਦੀ ਤੇ ਬਰਾਬਰਤਾ ਦਾ ਹੱਕ ਹੈ - ਸਰਕਾਰੀਆ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ 7 ਰੋਜਾ ਦਿਨ-ਰਾਤ ਕੈਂਪ ਦੀ ਸ਼ੁਰੂਆਤ ਸਰਕਾਰੀ ਸੁਪਰ ਸਪੈਸ਼ਲਿਸਟ ਹਸਪਤਾਲ ਨਾ ਬਨਾਉਣ ਤੇ ਫਗਵਾੜਾ ਵਾਸੀਆਂ 'ਚ ਰੋਸ ਆਰ.ਐਸ.ਐਸ. ਦੇ ਗੁਪਤ ਸੰਵਿਧਾਨ ਨੂੰ ਲਾਗੂ ਕਰ ਰਹੀ ਹੈ ਮੋਦੀ ਸਰਕਾਰ : ਅਰਸੀ
-
-
-