Thursday, February 20, 2020
FOLLOW US ON

News

ਘਰਾਂਗਣਾ ਸਕੂਲ ਦੇ ਹੈੱਡ ਟੀਚਰ ਪਰਮਿੰਦਰ ਸਿੰਘ ਨੂੰ ਸਟੇਟ ਐਵਾਰਡ ਮਿਲਣ ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

September 06, 2019 10:32 PM

ਘਰਾਂਗਣਾ ਸਕੂਲ ਦੇ ਹੈੱਡ ਟੀਚਰ ਪਰਮਿੰਦਰ ਸਿੰਘ ਨੂੰ ਸਟੇਟ ਐਵਾਰਡ ਮਿਲਣ ਤੇ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ 

ਮਾਨਸਾ, 06 ਸਤੰਬਰ (ਤਰਸੇਮ ਸਿੰਘ ਫਰੰਡ)  ਸਰਕਾਰੀ ਪ੍ਰਾਇਮਰੀ ਸਕੂਲ ਘਰਾਂਗਣਾ ਦੇ ਹੈੱਡ ਟੀਚਰ ਪਰਮਿੰਦਰ ਸਿੰਘ ਨੂੰ ਟੀਚਰ ਦਿਵਸ ਤੇ ਸਟੇਟ ਅਵਾਰਡ ਮਿਲਣ ਦੀ ਖ਼ੁਸ਼ੀ ਵਿੱਚ ਨਗਰ ਪੰਚਾਇਤ ਕਲੱਬ ਦੇ ਨੌਜਵਾਨਾਂ ਅਤੇ ਪਿੰਡ ਦੇ ਪਤਵੰਤਿਆਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਹੈੱਡ ਟੀਚਰ ਪਰਮਿੰਦਰ ਸਿੰਘ ਦੀ ਯੋਗ ਅਗਵਾਈ ਦੇ ਹੇਠ ਹੀ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਸਮਾਰਟ ਸਕੂਲ ਦਾ ਦਰਜਾ ਮਿਲਿਆ ਹੈ ਜੋ ਅੱਜ ਕਾਨਵੈਂਟ ਸਕੂਲਾਂ ਤੋਂ ਵੀ ਵਧੀਆ ਸਕੂਲ ਹੈ ਜਿਸ ਵਿੱਚ ਸਾਰੀਆਂ ਸੁਵਿਧਾਵਾਂ ਉਪਲੱਬਧ ਹਨ ਉਨ੍ਹਾਂ ਕਿਹਾ ਕਿ ਸਕੂਲ ਨੂੰ ਵਧੀਆ ਸ਼ਾਨਦਾਰ ਅਤੇ ਸੁੰਦਰ ਬਣਾਉਣ ਦੇ ਨਾਲ ਨਾਲ ਉਨ੍ਹਾਂ ਦੇ ਬੱਚਿਆਂ ਵਿੱਚ ਵੀ ਅਜਿਹਾ ਜਜ਼ਬਾ ਭਰਿਆ ਹੈ ਕਿ ਸਕੂਲ ਦੇ ਸਾਰੇ ਹੀ ਬੱਚੇ ਵੱਖ ਵੱਖ ਕੰਪੀਟੀਸ਼ਨਾਂ ਵਿੱਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਰਹੇ ਹਨ ਜਿਸ ਦੇ ਚੱਲਦਿਆ ਹੈੱਡ ਟੀਚਰ ਪਰਮਿੰਦਰ ਸਿੰਘ ਨੂੰ ਸਟੇਟ ਐਵਾਰਡ ਮਿਲਣ ਨਾਲ ਪਿੰਡ ਘਰਾਂਗਣਾ ਦੇ ਸਮੂਹ ਪਿੰਡ ਵਾਸੀਆਂ ਦਾ ਮਾਣ ਵਧਿਆ ਹੈ ਇਸ ਮੌਕੇ ਸਰਪੰਚ ਸੂਰਜ ਸਿੰਘ ਅਤੇ ਸਮੁੱਚੀ ਗ੍ਰਾਮ ਪੰਚਾਇਤ ਸਾਬਕਾ ਸਰਪੰਚ ਗੁਰਤੇਜ ਸਿੰਘ ਅਰਜਿੰਦਰ ਸਿੰਘ ਡਾ ਸਿਕੰਦਰ ਸਿੰਘ ਅੰਮ੍ਰਿਤ ਸਿੰਘ ਅਤੇ ਨੌਜਵਾਨਾਂ ਵੱਲੋਂ ਅਮਰਿੰਦਰ ਸਿੰਘ ਵੱਲੋਂ ਅਧਿਆਪਕ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਗੁਰਵਿੰਦਰ ਸਿੰਘ ਧਾਲੀਵਾਲ ਲਾਭ ਸਿੰਘ ਮੈਡਮ ਨਵਜੋਤ ਮੈਡਮ ਪੁਸ਼ਪਿੰਦਰ ਮੈਡਮ ਮੈਡਮ ਜਸਪਾਲ ਕੌਰ ਆਦਿ ਹਾਜ਼ਰ ਸਨ।

Have something to say? Post your comment

More News News

ਕਮਲ ਹਸਨ ਦੀ ਨਵੀਂ ਫਿਲਮ ਦੇ ਸੈਟ ਤੇ ਹੋਇਆ ਕਰੇਨ ਨਾਲ ਹਾਦਸਾ 3 ਵਿਅਕਤੀਆਂ ਦੀ ਮੌਤ 9 ਜ਼ਖਮੀ ਜਿਹੜੇ ਲੋਕ ਭਾਰਤੀ ਹਾਕਮਾਂ ਦੀਆਂ ਜ਼ਿਆਦਤੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਨ, ਉਹਨਾਂ ਲਈ ਦਰਵਾਜ਼ੇ ਬੰਦ ਹਨ:- ਗਜਿੰਦਰ ਸਿੰਘ ਦਲ ਖਾਲਸਾ ਸਿੱਖਿਆ ਵਿਭਾਗ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੇਵਾ-ਮੁਕਤ ਹੋਏ ਸਕੂਲ ਮੁਖੀ ਅਤੇ ਅਧਿਆਪਕ ਸਨਮਾਨਿਤ Due to the non-payment of electricity bills by Powercom in village Dharar, the disconnection case took a new turn, ਮਾਨਸਾ ਤੋਂ ਬਰਨਾਲਾ ਨੂੰ ਜਾਣ ਵਾਲੀ ਪ੍ਰਮੁੱਖ ਸੜਕ ਥਾਂ_ਥਾਂ ਤੋਂ ਟੁੱਟੀ ਕਿਸੇ ਸਮੇਂ ਵੀ ਭਿਆਨਿਕ ਸੜਕੀ ਹਾਦਸਾ ਹੋਣ ਦੀ ਸੰਭਾਵਨਾ ਨਸ਼ੀਲੀਆਂ ਗੋਲੀਆਂ , 200 ਗ੍ਰਾਮ ਭੰਗ 37 ਬੋਤਲਾਂ ਸ਼ਰਾਬ ਤੇ ਮੋਟਰਸਾਈਕਲ ਸਮੇਤ ਕਾਬੂ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਅਣੂਕਾ ਵਿਖੇ ਲਗਾਏ ਆਰ ਓ ਸਿਸਟਮ ਦਾ ਉਦਘਾਟਨ India's First Coronary Shockwave Lithotripsy was performed at Fortis Escorts Institute भारत में पहली बार हुआ कोरोनरी शॉकवेव लीथोट्रिप्सी ट्रीटमेंट का इस्तेमाल ਲੌਂਗੋਵਾਲ ਸਕੂਲ ਵੈਨ ਹਾਦਸਾ ਪੀੜਿਤ ਪਰਿਵਾਰਾਂ ਦੀ ਮਦਦ ਲਈ ਪ੍ਰਵਾਸੀ ਪੰਜਾਬੀ ਆਏ ਅੱਗੇ
-
-
-