News

ਕੋਟ ਧਰਮੂ ਦੇ ਸਰਪੰਚ ਸਾਹਿਬ ਵੱਲੋਂ ਬੱਚਿਆਂ ਨੂੰ ਇਨਾਮ ਵੰਡੇ

September 08, 2019 09:37 PM

ਕੋਟ ਧਰਮੂ ਦੇ ਸਰਪੰਚ ਸਾਹਿਬ ਵੱਲੋਂ ਬੱਚਿਆਂ ਨੂੰ ਇਨਾਮ ਵੰਡੇ

ਮਾਨਸਾ ( ਤਰਸੇਮ ਸਿੰਘ ਫਰੰਡ ) ਪ੍ਰਿੰਸੀਪਲ ਭੰਮੇ ਕਲਾਂ ਸ੍ਰੀ ਵਿਜੈ ਮਿੱਢਾ ਜੀ ਦੀ ਪ੍ਰੇਰਣਾ ਸਦਕਾ ਅਤੇ ਸਰਪੰਚ ਕੁਲਵਿੰਦਰ ਸਿੰਘ ਬਾਬਾ ਜੀ ਵੱਲੋਂ ਮਿਲੀ ਹੱਲਾਸ਼ੇਰੀ ਸਕਦਾ ਸਰਕਾਰੀ ਹਾਈ ਸਕੂਲ ਕੋਟ ਧਰਮੂ ਦੇ ਬੱਚਿਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪੰਜ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸਰਪੰਚ ਸਾਹਿਬ ਵੱਲੋਂ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਮੈਡਲ ਪਹਿਨਾ ਕੇ ਹੌਂਸਲਾ ਅਫਜਾਈ ਕੀਤੀ। ਇਸ ਤੋਂ ਬਿਨਾਂ ਹੋਰ ਬਹੁਤ ਹੀ ਸਲਾਘਾਯੋਗ ਕਦਮ ਜੋ ਸਰਪੰਚ ਸਾਹਿਬ ਵੱਲੋਂ ਕੀਤਾ ਗਿਆ। ਉਹ ਇਹ ਕਿ ਕਬੱਡੀ ਦੀਆਂ ਖਿਡਾਰਨਾਂ ਜੋ ਜਿਲ੍ਹਾ ਪੱਧਰੀ ਟੂਰਨਾਮੈਂਟ ਖੇਡ ਰਹੀਆਂ ਹਨ ਉਨ੍ਹਾਂ ਲਈ ਪੰਜ ਹਜ਼ਾਰ ਦੀ ਨਕਦੀ ਰਾਸ਼ੀ ਅਤੇ ਕਲਾਕਾਰ ਬੱਚਿਆਂ ਨੂੰ ਪੰਜ ਸੌ ਰੁਪਏ ਪ੍ਰਤੀ ਵਿਦਿਆਰਥੀ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ। ਸਰਪੰਚ ਸਾਹਿਬ ਵੱਲੋਂ ਮੌਕੇ ਤੇ ਹੀ ਸਕੂਲ ਦੀਆਂ ਲੋੜੀਂਦੀਆਂ ਮੰਗਾਂ ਦਾ ਹੱਲ ਕੀਤਾ ਗਿਆ। ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸਰਪੰਚ ਸਾਹਿਬ ਵੱਲੋਂ ਇਹ ਵੀ ਐਲਾਨ ਕੀਤਾ ਕਿ ਜੋ ਬੱਚੇ ਅੱਗੇ ਤੋਂ ਖੇਡਾਂ ਵਿੱਚ ਪੁਜੀਸ਼ਨਾ ਹਾਸਿਲ ਕਰਨਗੇ ਉਹਨਾਂ ਨੂੰ ਵੱਧ ਤੋਂ ਵੱਧ ਇਨਾਮਾਂ ਨਾਲ ਨਿਵਾਜਿਆ ਜਾਵੇਗਾ। ਮੁੱਖ ਅਧਿਆਪਕ ਸ੍ਰ. ਜਗਜੀਤ ਸਿੰਘ ਅਤੇ ਨੌਵੀਂ ਜਮਾਤ ਦੀ ਇਮਰਨਜੀਤ ਕੌਰ ਵੱਲੋਂ ਸਰਪੰਚ ਸਾਹਿਬ ਦਾ ਧੰਨਵਾਦ ਕੀਤਾ ਗਿਆ। ਜਗਜੀਤ ਸਿੰਘ ਨੇ ਕਿਹਾ ਕਿ ਜੇਕਰ ਸਾਰੇ ਹੀ ਪੜ੍ਹੇ ਲਿਖੇ ਸਰਪੰਚ ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵੱਲ ਧਿਆਨ ਦੇਣ ਤਾਂ ਸਰਕਾਰੀ ਸਕੂਲਾਂ ਦੀ ਨੁਹਾਰ ਹੀ ਬਦਲ ਸਕਦੀ ਹੈ। ਇਸ ਮੌਕੇ ਬੱਚਿਆਂ ਦੇ ਮਾਪੇ, ਪੰਚਾਇਤ ਮੈਂਬਰ ਤੇ ਸਮੂਹ ਸਟਾਫ ਹਾਜ਼ਰ ਸਨ। ਸ੍ਰੀ ਵਿਜੈ ਮਿੱਢਾ ਜੀ ਪ੍ਰਿੰਸੀਪਲ ਵੱਲੋਂ ਸਰਪੰਚ ਸਾਹਿਬ ਦਾ ਧੰਨਵਾਦ ਕੀਤਾ ਗਿਆ।

Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-