News

ਸਕਾਟਿਸ਼ ਸਰਕਾਰ ਵੱਲੋਂ “ਸਕਾਟਲੈਂਡ ਵਿੱਚ ਸਿੱਖਾਂ ਦੀ ਭੂਮਿਕਾ“ ਸਮਾਗਮ ਕਰਵਾਇਆ।

October 07, 2019 10:19 PM

ਸਕਾਟਿਸ਼ ਸਰਕਾਰ ਵੱਲੋਂ “ਸਕਾਟਲੈਂਡ ਵਿੱਚ ਸਿੱਖਾਂ ਦੀ ਭੂਮਿਕਾ“ ਸਮਾਗਮ ਕਰਵਾਇਆ।
-ਉੱਚ ਅਧਿਕਾਰੀਆਂ ਦੀ ਹਾਜ਼ਰੀ 'ਚ ਸਿੱਖ ਭਾਈਚਾਰੇ ਦੀ ਭਰਪੂਰ ਸਰਾਹਨਾ
ਲੰਡਨ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) “ਬੇਸ਼ੱਕ ਸਮੁੱਚਾ ਸਕਾਟਲੈਂਡ ਵੱਖ ਵੱਖ ਭਾਈਚਾਰਿਆਂ ਦੀ ਏਕਤਾ ਦੀ ਮਿਸਾਲ ਹੈ ਪਰ ਸਮਾਜਸੇਵੀ ਕਾਰਜਾਂ ਅਤੇ ਹੋਰਨਾਂ ਦੀ ਮਦਦ ਲਈ ਹਰ ਵੇਲੇ ਤਿਆਰ ਰਹਿਣ ਦੇ ਜਜ਼ਬੇ ਕਾਰਨ ਸਿੱਖ ਭਾਈਚਾਰੇ ਨੇ ਆਪਣੀ ਨਿਵੇਕਲੀ ਪਛਾਣ ਕਾਇਮ ਕੀਤੀ ਹੋਈ ਹੈ।“ ਉਕਤ ਵਿਚਾਰਾਂ ਦਾ ਪ੍ਰਗਟਾਵਾ ਲੌਰਡ ਪ੍ਰੋਵੋਸਟ ਈਵਾ ਬਲਾਂਡਰ ਨੇ ਸਿਟੀ ਚੈਬਰਜ਼ ਗਲਾਸਗੋ ਵਿਖੇ ਸਿੱਖ ਭਾਈਚਾਰੇ ਦੇ ਸਨਮਾਨ ਵਿੱਚ ਬੋਲਦਿਆਂ ਵਿਸ਼ੇਸ਼ ਸਮਾਗਮ ਦੌਰਾਨ ਕੀਤਾ। ਉਹਨਾਂ ਸਮੁੱਚੀ ਇਨਸਾਨੀਅਤ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖਾਂ 'ਤੇ ਇਸ ਗੱਲੋਂ ਵੀ ਮਾਣ ਕਰਨਾ ਬਣਦਾ ਹੈ ਕਿ ਉਹ ਆਪਣੇ ਗੁਰੁ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਅੱਗੇ ਵਧ ਰਹੇ ਹਨ। ਇਸ ਸਮੇਂ ਗੁਰਦੁਆਰਾ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਮੁੱਖ ਸੇਵਾਦਾਰ ਲਭਾਇਆ ਸਿੰਘ, ਸੈਂਟਰਲ ਗੁਰਦੁਆਰਾ ਸਾਹਿਬ ਵੱਲੋਂ ਸੁਰਜੀਤ ਸਿੰਘ ਚੌਧਰੀ, ਗੁਰੁ ਨਾਨਕ ਦੇਵ ਜੀ ਗੁਰਦੁਆਰਾ ਵੱਲੋਂ ਭੁਪਿੰਦਰ ਸਿੰਘ ਬਰਮੀਂ ਤੇ ਮਰਦਾਨਾ ਸਿੰਘ ਵੱਲੋਂ ਈਵਾ ਬਲਾਂਡਰ ਨੂੰ ਯਾਦ ਨਿਸ਼ਾਨੀ ਭੇਂਟ ਕੀਤੀ ਗਈ। ਇਸ ਸਮੇਂ ਲੌਰਡ ਪ੍ਰੋਵੋਸਟ ਈਵਾ ਬਲਾਂਡਰ ਤੋਂ ਇਲਾਵਾ ਰਵਿੰਦਰ ਕੌਰ ਨਿੱਝਰ, ਸੁਰਜੀਤ ਸਿੰਘ ਤੇ ਚਰਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

Have something to say? Post your comment

More News News

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ ਡਾ. ਰਘੂਬੀਰ ਪ੍ਰਕਾਸ਼ ਸਕੂਲ ਦੀ ਵਿਦਿਆਰਥਣ ਦਾ ਸੂਬਾ ਪੱਧਰੀ ਖੇਡ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ In Jandiala Guru's sale of intoxication continues, police administration failed to stop, ਜੀ.ਐਚ. ਇੰਮੀਗਰੇਸ਼ਨ ਮਾਨਸਾ ਦੇ ਵਿਦਿਆਰਥਣ ਆਇਨਾਪ੍ਰੀਤ ਕੌਰ ਨੰਦਗੜ੍ਹ ਨੇ ਪੀ.ਟੀ.ਈ. ਦੀ ਪ੍ਰੀਖਿਆ ਵਿੱਚੋਂ 6.5 ਬੈਂਡ ਪ੍ਰਾਪਤ ਕੀਤੇ। ਪ੍ਰਾਲ਼ੀ ਵਾਲੇ ਮੁੱਦੇ ਤੇ ਸਰਕਾਰ ਕਿਸਾਨਾਂ ਤੇ ਪਰਚੇ ਦਰਜ਼ ਕਰਨ ਦੇ ਡਰਾਬੇ ਦੇ ਰਹੀ ਹੈ - ਭੈਣੀਬਾਘਾ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਬੱਚਿਆਂ ਨੇ ਵਿਦਿਅਕ ਟੂਰ ਲਗਾਇਆਂ ਮੁੰਬਈ ਵਿਖੇ ਕਰਾਏ ਗਏ ਸੈਮੀਨਾਰ ਦੀ ਸਫਲਤਾ ਨੇ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਟਕਸਾਲ ਦੀ ਲੋਕਪ੍ਰੀਅਤਾ ਦੀ ਵਿਲਖਣ ਪਛਾਣ ਕਾਇਮ ਕੀਤੀ। ਕੁਝ ਖ਼ਾਸ ਖ਼ਤ ਮਿਸ਼ਨ ਸ਼ਤ ਪ੍ਤੀਸ਼ਤ ਸਫਲ ਬਣਾਉਣ ਲਈ ਸਰਹੱਦੀ ਖੇਤਰਾਂ ਦੇ ਅਧਿਅਾਪਕ ੳੁਤਸ਼ਾਹਿਤ - ਸਿੱਖਿਆ ਸਕੱਤਰ ਗਲਾਸਗੋ 'ਚ ਹੋਈ ਵਿਸ਼ਵ ਪਾਈਪ ਬੈਂਡ ਚੈਂਪੀਅਨਸ਼ਿਪ 2019 'ਚ ਮਲੇਸ਼ੀਆ ਦੇ ਸ੍ਰੀ ਦਸ਼ਮੇਸ਼ ਬੈਂਡ ਨੇ ਕੀਤੀ ਫ਼ਤਿਹ
-
-
-