Friday, August 07, 2020
FOLLOW US ON
BREAKING NEWS
ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇਆਰ ਐਸ ਐਸ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਸਿੱਖ ਲੱਗਣ ਵਾਲੇ ਕੁੱਝ ਚਿਹਰੇ ਰਾਮ ਮੰਦਰ ਦੇ ਉਦਘਾਟਨੀ ਸਮਾਗਮ ਵਿੱਚ ਹਾਜ਼ਰ ਰਹਿਣ: ਗਜਿੰਦਰ ਸਿੰਘ, ਦਲ ਖਾਲਸਾ

News

ਸਕਾਟਲੈਂਡ ਗਰੌਸਰਜ਼ ਫੈਡਰੇਸ਼ਨ ਦੀ ਸਾਲਾਨਾ ਕਾਨਫਰੰਸ ਦੌਰਾਨ ਨਿਕੋਲਾ ਸਟਰਜਨ ਨੇ ਭਰੀ ਹਾਜ਼ਰੀ

November 08, 2019 03:35 PM

ਸਕਾਟਲੈਂਡ ਗਰੌਸਰਜ਼ ਫੈਡਰੇਸ਼ਨ ਦੀ ਸਾਲਾਨਾ ਕਾਨਫਰੰਸ ਦੌਰਾਨ ਨਿਕੋਲਾ ਸਟਰਜਨ ਨੇ ਭਰੀ ਹਾਜ਼ਰੀ
-ਫੈਡਰੇਸ਼ਨ ਦਾ ਮੁੱਖ ਮੰਤਵ ਕਾਰੋਬਾਰੀਆਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨਾ- ਪੀਟ ਚੀਮਾ

ਲੰਡਨ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) “ਸਕਾਟਲੈਂਡ ਹੀ ਮਾਤਰ ਇੱਕ ਅਜਿਹਾ ਦੇਸ਼ ਹੈ ਜਿੱਥੇ ਪਲਾਸਟਿਕ ਦੀਆਂ ਬੋਤਲਾਂ ਜਾਂ ਹੋਰ ਪਲਾਸਟਿਕ ਬਰਤਨਾਂ ਦੇ ਕੂੜੇ ਨੂੰ ਵਿਉਂਤਬੱਧ ਢੰਗ ਨਾਲ ਮੁੜ ਵਰਤੋਂਯੋਗ ਪਲਾਸਟਿਕ ਵਿੱਚ ਨਵਿਆਉਣ ਲਈ ਡੀ ਆਰ ਐੱਸ ਸਕੀਮ ਤਹਿਤ ਮਸ਼ੀਨਾਂ ਲਗਾਉਣ ਜਾ ਰਿਹਾ ਹੈ। ਇਸ ਪਹਿਲ ਦੀ ਰੀਸ ਹੁਣ ਇੰਗਲੈਂਡ ਦੀਆਂ ਕੁਝ ਨਾਮੀ ਕੰਪਨੀਆਂ ਵੀ ਕਰਨ ਜਾ ਰਹੀਆਂ ਹਨ ਤਾਂ ਜੋ ਵਾਤਾਵਰਨ ਸ਼ੁੱਧਤਾ ਨੂੰ ਮੱਦੇਨਜ਼ਰ ਰੱਖਦਿਆਂ ਮੁੜ-ਨਵਿਆਉਣ ਦਰ ਨੂੰ 2024 ਤੱਕ 90 ਫੀਸਦੀ ਤੱਕ ਵਧਾਇਆ ਜਾ ਸਕੇ।“ ਉਕਤ ਵਿਚਾਰਾਂ ਦਾ ਪ੍ਰਗਟਾਵਾ ਸਕਾਟਲੈਂਡ ਦੀ ਫਸਟ ਮਿਨਿਸਟਰ ਅਤੇ ਸਕਾਟਿਸ਼ ਨੈਸ਼ਨਲ ਪਾਰਟੀ ਦੀ ਮੁਖੀ ਨਿਕੋਲਾ ਸਟਰਜਨ ਨੇ ਸਕਾਟਲੈਂਡ ਗਰੌਸਰਜ਼ ਫੈਡਰੇਸ਼ਨ ਵੱਲੋਂ ਆਯੋਜਿਤ ਸਾਲਾਨਾ ਕਾਨਫਰੰਸ ਦੇ ਸਮਾਪਤੀ ਭਾਸ਼ਣ ਦੌਰਾਨ ਕੀਤਾ। ਉਹਨਾਂ ਅਹਿਮ ਐਲਾਨ ਕਰਦਿਆਂ ਕਿਹਾ ਕਿ ਆਪਣੇ ਸਟੋਰਾਂ ਵਿੱਚ ਡੀ ਆਰ ਐੱਸ ਸਕੀਮ ਅਧੀਨ ਰਿਵਰਸ ਵੈਂਡਿੰਗ ਮਸ਼ੀਨਾਂ ਲਗਵਾਉਣ ਵਾਲੇ ਮਾਲਕਾਂ ਨੂੰ ਬਿਜਨਸ ਟੈਕਸ ਦਰ ਤੋਂ ਰਾਹਤ ਮਿਲੇਗੀ। ਸਕਾਟਲੈਂਡ ਗਰੌਸਰਜ਼ ਫੈਡਰੇਸ਼ਨ ਦੇ ਚੀਫ ਐਗਜੈਕਟਿਵ ਪੀਟ ਚੀਮਾ ਨੇ ਨਿਕੋਲਾ ਸਟਰਜਨ ਦੇ ਇਸ ਐਲਾਨ ਦਾ ਆਪਣੀ ਫੈਡਰੇਸ਼ਨ ਅਤੇ ਸਮੂਹ ਸਾਥੀ ਵਪਾਰੀਆਂ ਵੱਲੋਂ ਸਵਾਗਤ ਕੀਤਾ ਹੈ। ਇਸ ਪੱਤਰਕਾਰ ਨਾਲ ਵਿਸ਼ੇਸ਼ ਵਾਰਤਾ ਦੌਰਾਨ ਪੀਟ ਚੀਮਾ ਨੇ ਕਿਹਾ ਕਿ ਸਕਾਟਲੈਂਡ ਵਿੱਚ ਲਗਭਗ 71 ਫੀਸਦੀ ਗਰੌਸਰੀ ਸਟੋਰ ਸੁਤੰਤਰ ਤੌਰ ‘ਤੇ ਨਿੱਜੀ ਮਲਕੀਅਤ ਅਧੀਨ ਚੱਲ ਰਹੇ ਹਨ। ਜਿਹਨਾਂ ਦੀ ਕੁੱਲ ਗਿਣਤੀ 4973 ਦੇ ਕਰੀਬ ਹੈ। ਜਿੱਥੇ ਇਹ ਸਟੋਰ ਮਾਲਕ ਆਪਣੇ ਕਾਰੋਬਾਰ ਚਲਾ ਰਹੇ ਹਨ, ਉੱਥੇ ਰੁਜ਼ਗਾਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਉਂਦਿਆਂ 44000 ਨੌਕਰੀਆਂ ਵੀ ਇਸ ਵਪਾਰ ਵਿੱਚੋਂ ਪੈਦਾ ਹੋਈਆਂ ਹਨ। ਜਿਕਰਯੋਗ ਹੈ ਕਿ ਪੀਟ ਚੀਮਾ ਪੰਜਾਬੀ ਮੂਲਕ ਪਰਿਵਾਰ ਨਾਲ ਸੰਬੰਧਤ ਹਨ ਅਤੇ ਉਹਨਾਂ ਨੂੰ ਓ ਬੀ ਈ ਦਾ ਰੁਤਬਾ ਵੀ ਹਾਸਲ ਹੈ। ਇੱਥੇ ਇਹ ਦੱਸਣਾ ਵੀ ਕੁਥਾਂ ਨਹੀਂ ਹੋਵੇਗਾ ਕਿ ਪੀਟ ਚੀਮਾ ਨੂੰ ਣੂਨੀਵਰਸਿਟੀ ਆਫ ਸਟਰਲਿੰਗ ਵੱਲੋਂ ਆਨਰੇਰੀ ਡਾਕਟਰੇਟ ਦੀ ਡਿਗਰੀ ਵੀ ਪ੍ਰਦਾਨ ਕੀਤੀ ਗਈ ਹੈ। ਉਹਨਾਂ ਨਿਕੋਲਾ ਸਟਰਜਨ ਦੇ ਇਸ ਐਲਾਨ ਨੂੰ ਸਟੋਰ ਮਾਲਕਾਂ ਲਈ ਵੱਡੀ ਰਾਹਤ ਦੱਸਦਿਆਂ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਬੇਨਤੀ ਵੀ ਕੀਤੀ ਕਿ ਮੁੜ-ਨਵਿਆਉਣ ਯੋਗ ਪਲਾਸਟਿਕ ਅਤੇ ਐਲੂਮੀਨੀਅਮ ਦੇ ਮੁਕਾਬਲੇ ਕੱਚ ਦਾ ਮੁੱਲ ਬਹੁਤ ਘੱਟ ਮਿਲਦਾ ਹੈ। ਜਿਸ ਕਰਕੇ ਕੰਪਨੀਆਂ ਅਤੇ ਸਟੋਰ ਮਾਲਕਾਂ ਦਾ ਆਪਸੀ ਤਾਲਮੇਲ ਨਹੀਂ ਬਣ ਰਿਹਾ। ਇਸ ਫੈਡਰੇਸ਼ਨ ਦੇ ਹੋਂਦ ਵਿੱਚ ਆਉਣ ਦੇ ਪਿੱਠਵਰਤੀ ਕਾਰਨਾਂ ਦੀ ਚਰਚਾ ਕਰਦਿਆਂ ਪੀਟ ਚੀਮਾ ਨੇ ਕਿਹਾ ਕਿ ਉਹਨਾਂ ਦਾ ਮੁੱਖ ਮੰਤਵ ਹੀ ਇਹ ਹੈ ਕਿ ਸਕਾਟਲੈਂਡ ਦੇ ਸਾਰੇ ਸਟੋਰ ਮਾਲਕ ਇੱਕ ਲੜੀ ਵਿੱਚ ਪਰੋ ਕੇ ਇੱਕ ਮੰਚ ‘ਤੇ ਇਕੱਠੇ ਹੋਣ ਤਾਂ ਜੋ ਏਕਤਾ ਨਾਲ ਆਪੋ ਆਪਣੇ ਕਾਰੋਬਾਰਾਂ ਨੂੰ ਅੱਗੇ ਵਧਾਇਆ ਜਾ ਸਕੇ।

Have something to say? Post your comment
 

More News News

ਸਿੱਖ ਇਤਿਹਾਸ ਨੂੰ ਗ਼ਲਤ ਦੱਸਣ ਵਾਲਿਆਂ ਦੇ ਖ਼ਿਲਾਫ਼ ਜਥੇਦਾਰ ਕੜੀ ਕਾਰਵਾਹੀ ਕਰਣ: ਮਨਜੀਤ ਸਿੰਘ ਜੀਕੇ ਬੱਚਿਆਂ ਨੂੰ ਡੁੱਬਣ ਤੋਂ ਬਚਾਉਂਦਿਆਂ ਅਮਰੀਕਾ ਵਿੱਚ ਮਨਜੀਤ ਸਿੰਘ ਦੀ ਮੌਤ ਜੱਗੀ ਜੌਹਲ ਦੀ ਰਿਹਾਈ ਲਈ ਬ੍ਰਿਟਿਸ਼ ਐਮਪੀ ਮਾਰਟਿਨ ਡੌਕਰਟੀ ਨੇ 60 ਐਮਪੀਜ਼ ਦੇ ਸਾਈਨ ਕੀਤੀ ਚਿੱਠੀ ਵਿਦੇਸ਼ ਸਕੱਤਰ ਡੋਮਨਿਕ ਰਾਬ ਨੂੰ ਭੇਜੀ ਗਿਆਨੀ ਇਕਬਾਲ ਸਿੰਘ ਨੂੰ ਤੁਰੰਤ ਅਕਾਲ ਤਖਤ ਤੇ ਸਦਿਆ ਜਾਏ: ਪਰਮਜੀਤ ਸਿੰਘ ਸਰਨਾ ਕੈਪਟਨ ਬਿਜਲੀ ਦਰਾਂ ਚ ਵਾਧਾ ਕਰਕੇ ਪੰਜਾਬ ਦੀ ਇੰਡਸਟ੍ਰੀ ਨੂੰ ਕਰਨਗੇ ਬਰਬਾਦ : ਪ੍ਰਦੀਪ ਬੰਟੀ* 15 ਅਗਸਤ ਨੂੰ ਸਿੱਖ ਕਾਲੇ ਦਿਵਸ ਵਜੋਂ ਮਨਾਉਣ- ਫੈਡਰੇਸ਼ਨ ਆਫ ਸਿੱਖ ਆਰਗਾਨਾਈਜੇਸ਼ਨਜ਼ ਯੂ,ਕੇ ਨਿਉਯਾਰਕ ਟਾਇਮ ਸੁਕੇਅਰ ਉੱਪਰ ਹਿੰਦੂ ਸੰਗਠਨਾਂ ਵੱਲੋਂ ਰੱਖੇ ਰਾਮ ਮੰਦਿਰ ਦੇ ਜਸ਼ਨਾਂ ਮੌਕੇ ਸਿੱਖ ਜਥੇਬੰਦੀਆਂ ਅਤੇ ਕਸ਼ਮੀਰੀਆਂ ਵੱਲੋਂ ਰੋਹ ਭਰਪੂਰ ਵਿਰੋਧ ਪਰਦਰਸ਼ਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੈਡਰਲ ਏਜੰਸੀਆਂ ਨੂੰ ਵਿਦੇਸ਼ੀ ਕਾਮਿਆਂ ਨਾਲ ਅਮਰੀਕਨਾਂ ਦੀ ਥਾਂ ਲੈਣ ਤੋਂ ਰੋਕਣ ਲਈ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ ਭਾਰਤੀ ਮੂਲ ਦੀ ਖੋਜਕਰਤਾ ਇਕ ਅੋਰਤ ਨੂੰ ਯੂਐਸ ਵਿੱਚ ਜਾਗਿੰਗ ਕਰਦੇ ਹੋਏ ਮਾਰਿਆ 1 ਕੁਇੰਟਲ 60 ਕਿੱਲੋ ਭੂੱਕੀ ਚੂਰਾ ਪੋਸਤ ਸਮੇਤ ਤਿੰਨ ਦੋਸ਼ੀ ਟਰੱਕ ਸਮੇਤ ਗਿ੍ਫਤਾਰ
-
-
-