News

ਮਾਨਸਾ ਵਿਖੇ ਬਜ਼ੁਰਗਾਂ ਲਈ 5 ਏਕੜ ਦੀ ਜ਼ਮੀਨ ਤੇ ਜਲਦ ਬਣਾਇਆ ਜਾਵੇਗਾ ਬਿਰਧ ਆਸ਼ਰਮ - ਡਿਪਟੀ ਕਮਿਸ਼ਨਰ

November 20, 2019 12:02 AM

ਮਾਨਸਾ ਵਿਖੇ ਬਜ਼ੁਰਗਾਂ ਲਈ 5 ਏਕੜ ਦੀ ਜ਼ਮੀਨ ਤੇ ਜਲਦ ਬਣਾਇਆ ਜਾਵੇਗਾ ਬਿਰਧ ਆਸ਼ਰਮ - ਡਿਪਟੀ ਕਮਿਸ਼ਨਰ

ਮਾਨਸਾ 19 ਨਵੰਬਰ (ਤਰਸੇਮ ਸਿੰਘ ਫਰੰਡ): ਸਮਾਜ ਦੇ ਸਾਰੇ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਵੱਲੋਂ ਰਮਦਿੱਤੇ ਵਾਲਾ ਚੌਂਕ ਨੇੜੇ 5 ਏਕੜ ਰਕਬੇ ਵਿਚ ਬਜ਼ੁਰਗਾਂ ਲਈ ਇਕ ਬਿਰਧ ਆਸ਼ਰਮ ਬਣਾਇਆ ਜਾ ਰਿਹਾ ਹੈ ਜਿਸ ਵਿਚ 150 ਬਿਸਤਰਿਆਂ ਦੀ ਸਹੂਲਤ ਦੇ ਨਾਲ ਨਾਲ ਬਜ਼ੁਰਗਾਂ ਲਈ ਬੈਠਣ ਦੀ ਜਗ੍ਹਾ ਦੀ ਵੀ ਸੁਵਿਧਾ ਹੋਵੇਗੀ ਜਿੱਥੇ ਬਜ਼ੁਰਗ ਇਕੱਠੇ ਬੈਠ ਸਕਦੇ ਹਨ ਅਤੇ ਇਕ ਦੂਜੇ ਦੀ ਸੰਗਤ ਦਾ ਆਨੰਦ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਜਿ਼ਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਸੀਨੀਅਰ ਸਿਟੀਜ਼ਨ ਐਕਟ 2007 ਦੀਆਂ ਵੱਖ—ਵੱਖ ਭਲਾਈ ਸਕੀਮਾਂ ਬਾਰੇ ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਨਗਰ ਕੌਂਸਲ ਮਾਨਸਾ ਨੇ 5 ਏਕੜ ਜ਼ਮੀਨ ਮੁਫ਼ਤ ਦਿੱਤੀ ਹੈ ਜਿਸ ਵਿਚ ਉਸਾਰੀ ਕੀਤੀ ਗਈ ਹੈ। ਇਸ ਮਹੀਨੇ ਦੇ ਅੰਤ ਤੱਕ ਬਜ਼ੁਰਗਾਂ ਲਈ ਬਿਰਧ ਆਸ਼ਰਮ ਦੀ ਸ਼ੁਰੂਆਤ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਸਹੂਲਤਾਂ ਬਿਨਾਂ ਕਿਸੇ ਕੀਮਤ ਦੇ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਤੌਰ ਤੇ ਬਜ਼ੁਰਗ ਦਿਵਸ ਮਨਾਇਆ ਗਿਆ। ਹਰ ਸ਼ੁੱਕਰਵਾਰ ਨੂੰ ਬਜ਼ੁਰਗਾਂ ਨੂੰ ਸਮਰਪਿਤ ਸਟਾਫ ਦੁਆਰਾ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਸਬੰਧਤ ਡਾਕਟਰ ਕੋਲ ਲਿਜਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਅਤੇ ਤਹਿਸੀਲਾਂ ਵਿਖੇ ਬਜ਼ੁਰਗਾਂ ਨੂੰ ਪਹਿਲ ਦਿੱਤੀ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਨੀਅਰ ਸਿਟੀਜ਼ਨ ਐਕਟ 2007 ਦੀ ਵੈਲਫੇਅਰ ਤਹਿਤ ਕੋਈ ਵੀ ਬਜ਼ੁਰਗ ਸਬੰਧਤ ਖੇਤਰ ਦੇ ਐਸ.ਡੀ.ਐਮ. ਕੋਲ ਸਿ਼ਕਾਇਤ ਕਰ ਸਕਦਾ ਹੈ। ਸਿ਼ਕਾਇਤ ਤੋਂ ਬਾਅਦ ਐਸ.ਡੀ.ਐਮ. ਇਸ ਦੀ ਵਿਸਥਾਰਤ ਜਾਂਚ ਕਰਨਗੇ ਅਤੇ ਬਜ਼ੁਰਗਾਂ ਨੂੰ ਨਿਆਂ ਦਿਵਾਉਣਗੇ। ਇਸ ਮੌਕੇ ਐਸ.ਡੀ.ਐਮ. ਸ੍ਰੀ ਆਦਿੱਤਯ ਡੇਚਲਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ (ਐਸ.ਡੀ.ਐਮ. ਮਾਨਸਾ ਦਾ ਚਾਰਜ), ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਐਸ.ਪੀ. (ਐਚ) ਸ੍ਰੀ ਸਤਨਾਮ ਸਿੰਘ, ਸ੍ਰੀ ਜੀ.ਐਲ. ਜਿੰਦਲ, ਸ੍ਰੀ ਰਾਜ ਕੁਮਾਰ ਗਰਗ, ਸ੍ਰੀ ਬਾਬੂ ਲਾਲ ਸ਼ਰਮਾ, ਸ੍ਰੀ ਬਲਬੀਰ ਸਿੰਘ ਚਹਿਲ, ਸ੍ਰੀ ਤੀਰਥ ਮਿੱਤਲ, ਸ੍ਰੀ ਰੁਲਦੂ ਰਾਮ ਬਾਂਸਲ ਮੌਜੂਦ ਸਨ।

Have something to say? Post your comment

More News News

ਮਾਨਸਾ ਤੋ ਹੋ ਸਕਦੀ ਹੈ ਆਮ ਆਦਮੀ ਪਾਰਟੀ ਦੀ ਉਮੀਦਵਾਰ ਗਾਇਕਾ ਅਨਮੋਲ ਗਗਨ ਮਾਨ ਕ੍ਰਾਈਸਟਚਰਚ ਨਰਸੰਹਾਰ: ਕਰੋਨਾ ਨੇ ਵਿਸ਼ਵ ਦਾ ਆਰਥਕ ਸੰਕਟ ਹੋਰ ਵਧਾਇਆ -ਬਚਣ ਲਈ ਜਨਤਕ ਖੇਤਰ ਨੂੰ ਤਰਜੀਹ ਦੇਣ ਦੀ ਲੋੜ -ਡਾ ਗਿਆਨ ਸਿੰਘ हज़ारों किसानों ,मजदूरों ,औरतों द्वारा कृषि सुधार के नाम पर किये गए तीन ऑर्डिनेंस व बिजली सोध बिल 2020 के विरोध में अनाज मंडी जंडियाला गुरु में विशाल प्रदर्शन किया। ਬੱਬੂ ਮਾਨ ਦਾ ਲੈਜਡ ' ਗਾਣੇ ਨੂੰ ਸ਼ਰੋਤਿਆਂ ਵੱਲੋਂ ਦਿੱਤਾ ਜਾ ਰਿਹਾ ਭਰਪੂਰ ਹੁੰਗਾਰਾ-ਸੁਖਜੀਤ ਜਵਾਹਰਕੇ ਕਿਸਾਨ ਮਜ਼ਦੂਰ ਵਿਰੋਧੀ 3 ਆਰਡੀਨੈਂਸ,ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਨ ਸਬੰਧੀ, ਭਵਿੱਖ ਨੂੰ ਉਜਵਲ ਕਰਨ ਸਕੂਲ ਬੰਦ ਤੇ ਜਿੰਮ ਬੰਦ ਲੇਕਿਨ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ ਹਰ ਸਾਲ ਅਨੇਕਾਂ ਗਲ਼ੀਆਂ ਦੇ ਵਾਸੀ ਨਰਕ ਭਰੀ ਜਿੰਦਗੀ ਬਰਸਾਤੀ ਦਿਨਾਂ ਵਿੱਚ ਤਾਂ ਕੱਟ ਦੇ ਹਨ , ਆਮ ਦਿਨਾਂ ਚੋਂ ਵੀ ਨਰਕ ਭੋਗਦੇ ਹਨ , ਅਧਿਕਾਰੀ ਗੌਰ ਨੀ ਕਰਦੇ ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: ਸ਼੍ਰੀ ਦੁਰਗਾ ਮਾਤਾ ਮੰਦਿਰ ਵਿੱਚ ਦੀ ਬੈਟਰੀ ਦੀ ਸੇਵਾ।
-
-
-