News

ਗਰਭਵਤੀ ਔਰਤਾਂ ਦੇ ਸਹਿਤ ਸੰਭਾਲ ਲਈ ਤੇ ਖਾਣੇ ਸਬੰਧੀ ਸਾਵਧਾਨੀਆਂ ਪ੍ਰਤੀ ਚਾਨਣਾ ਪਾਇਆ

November 20, 2019 12:04 AM

ਗਰਭਵਤੀ ਔਰਤਾਂ ਦੇ ਸਹਿਤ ਸੰਭਾਲ ਲਈ ਤੇ ਖਾਣੇ ਸਬੰਧੀ ਸਾਵਧਾਨੀਆਂ ਪ੍ਰਤੀ ਚਾਨਣਾ ਪਾਇਆ

ਮਾਨਸਾ ( ਤਰਸੇਮ ਸਿੰਘ ਫਰੰਡ  ) ਬਾਲ ਵਿਕਾਸ ਪ੍ਰੋਜੈਕਟ ਮਾਨਸਾ ਮੈਡਮ ਕਿਰਨ ਬਾਲਾ ਜੀ ਦੀ ਰਹਿਨੁਮਾਈ ਵਿੱਚ ਅੱਜ ਵਾਰਡ ਨੰ. 19 ਦੀ ਧਰਮਸ਼ਾਲਾ ਵਿਖੇ ਸਿਹਤ ਚੌਪਾਲ ਸੰਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ 10 ਗਰਭਵਤੀ ਔਰਤਾਂ ਦੀ ਗੋਦ ਭਰਾਈ ਅਤੇ ਨਵ—ਜੰਮੀਆਂ ਬੱਚੀਆਂ ਨੂੰ ਹਿਮਾਲਿਆ ਦੀਆਂ ਬੇਬੀ ਕਿੱਟਾਂ ਵੰਡੀਆਂ ਗਈਆਂ।ਸਿਹਤ ਵਿਭਾਗ ਵੱਲੋਂ ਸ੍ਰ ਸੁਖਵਿੰਦਰ ਸਿੰਘ ਮਾਸ ਮੀਡੀਆ ਵੱਲੋਂ ਪ੍ਰੋਗਰਾਮ ਵਿੱਚ ਸ਼ਾਮਿਲ ਲੜਕੀਆਂ ਨੂੰ ਪੂਰੇ ਵਿਸਥਾਰ ਸਹਿਤ ਸੰਭਾਲ, ਖੁਰਾਕ ਬਾਰੇ ਚਾਨਣਾ ਪਾਇਆ। ਖਾਸ ਕਰਕੇ ਗਰਭਵਤੀ ਔਰਤਾਂ ਲਈ ਖਾਣੇ ਸਬੰਧੀ ਸਾਵਧਾਨੀਆਂ ਪ੍ਰਤੀ ਚਾਨਣਾ ਪਾਇਆ। ਸੁਪਰਵਾਈਜਰ ਅਮਰਜੀਤ ਕੌਰ ਨੰਗਲ ਅਤੇ ਸੁਪਰਵਾਈਜਰ ਚਕੰਦਰ ਕੌਰ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਤਹਿਤ ਆਪਣੇ ਵਿਚਾਰ ਪੇਸ਼ ਕੀਤੇ। ਵਾਰਡ ਨੰਬਰ 19 ਦੇ ਬੱਚਿਆਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਵਿਸ਼ੇ ਤੇ ਨਾਟਕ ਖੇਡਿਆ ਗਿਆ। ਇਸ ਪ੍ਰੋਗਰਾਮ ਵਿੱਚ ਮਾਨਸਾ ਸ਼ਹਿਰ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਧ ਚੜ ਕੇ ਹਿੱਸਾ ਲਿਆ। ਇਸ ਤੋਂ ਇਲਾਵਾ ਸੁਪਰਵਾਈਜਰ ਹਰਜਿੰਦਰ ਕੌਰ, ਮੈਡਮ ਮਨਜੀਤ ਕੌਰ, ਮੈਡਮ ਪਰਮਿੰਦਰ ਕੌਰ, ਰਣਜੀਤ ਕੌਰ, ਜਸਪਾਲ ਕੌਰ ਹਾਜ਼ਰ ਸਨ। ਇਸ ਤੋਂ ਇਲਾਵਾ ਹੈਲਥ ਵਿਭਾਗ ਦੇ ਆਸ਼ਾ ਵਰਕਰਾਂ ਤੇ ਮਲਟੀਪਰਪਜ਼ ਹੈਲਥ ਵਰਕਰਜ਼ ਨੇ ਭਾਗ ਲਿਆ। ਇਹਨਾਂ ਤੋਂ ਇਲਾਵਾ ਵਾਰਡ ਦੀਆਂ ਔਰਤਾਂ ਵੀ ਹਾਜ਼ਰ ਸਨ।

Have something to say? Post your comment
 

More News News

ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਸਿਰਦਾਰ ਕਪੂਰ ਸਿੰਘ ਜੀ ਨੂੰ ਯਾਦ ਕਰਦਿਆਂ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਰੁੱਖ ਨਹੀਂ ਤੇ ਮਨੁੱਖ ਨਹੀਂ" ਸੰਸਥਾ ਵੱਲੋਂ ਛਾਂਦਾਰ ਬੂਟੇ ਲਗਾਏ :-ਕੁਲਵਿੰਦਰ ਵਿੱਕੀ ਕੈਪਟਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਹਰੇਕ ਵਾਅਦੇ ਨੂੰ ਕੀਤਾ ਜਾਵੇਗਾ ਪੂਰਾ-ਸੋਨੀ ਬਹੁਜਨ ਸਮਾਜ ਪਾਰਟੀ ਵੱਲੋਂ ਕਮਲਜੀਤ ਕੌਰ ਨੂੰ ਸਨਮਾਨਿਤ ਨਿਊਜ਼ੀਲੈਂਡ 'ਚ ਕਰੋਨਾ ਦੇ ਮਰੀਜ਼ਾਂ ਵਿਚ ਹੋ ਰਿਹਾ ਹੈ ਵਾਧਾ-14 ਕੇਸ ਆਏ ਨਵੇਂ-ਕੁੱਲ ਕੇਸ ਹੋ ਗਏ 36 ਠੇਕਾ ਮੁਲਾਜ਼ਮਾਂ ਨੇ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਵਸ ਜ਼ਹਿਰੀਲੀ ਸ਼ਰਾਬ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ, 15 ਅਗਸਤ ਸਿੱਖਾਂ ਦੀ ਗੁਲਾਮੀ ਦਾ ਦਿਨਾ ਹੈ, ਇਸ ਦਿਨ ਨੂੰ ਸਿੱਖ ਕਾਲ਼ੇ ਦਿਨ ਵਜੋਂ ਮਨਾਉਣਗੇ।:- ਹਰਦੀਪ ਸਿੰਘ ਨਿੱਝਰ
-
-
-